National
ਅਮਰੀਕਾ-ਇਰਾਨ ਵਾਰਤਾ ਵਿੱਚ ਪਾਕਿਸਤਾਨ ਦੀ ਭੂਮਿਕਾ ਮੋਦੀ ਸਰਕਾਰ ਦੀ ਵਿਦੇਸ਼ ਨੀਤੀ ਲਈ ਵੱਡਾ ਝਟਕਾ : ਕਾਂਗਰਸ
ਨਵੀਂ ਦਿੱਲੀ, 20 ਅਪ੍ਰੈਲ (ਸ.ਬ.) ਕਾਂਗਰਸ ਨੇ ਅੱਜ ਅਮਰੀਕਾ-ਇਰਾਨ ਸ਼ਾਂਤੀ ਵਾਰਤਾ ਵਿੱਚ ਪਾਕਿਸਤਾਨ ਦੀ ਭੂਮਿਕਾ ਨੂੰ ਲੈ ਕੇ ਮੋਦੀ ਸਰਕਾਰ ਤੇ ਤਨਜ਼ ਕੱਸਿਆ ਹੈ। ਕਾਂਗਰਸ ਨੇ ਕਿਹਾ ਕਿ ਪਾਕਿਸਤਾਨੀ ਫੌਜ ਦੇ ਮੁਖੀ ਆਸਿਮ ਮੁਨੀਰ ਦਾ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦਾ ਬਹੁਤ ਚਹੇਤਾ ਬਣਨਾ ਭਾਰਤ ਲਈ ਇੱਕ ਵੱਡਾ ਝਟਕਾ ਹੈ ਅਤੇ ਹੁਣ ਭਾਰਤ ਨੂੰ ਆਪਣੀ ਕੂਟਨੀਤਕ ਰਣਨੀਤੀ ਵਿੱਚ ਪੂਰੀ ਤਰ੍ਹਾਂ ਬਦਲਾਅ ਕਰਨ ਦੀ ਲੋੜ ਹੈ।
ਕਾਂਗਰਸ ਪਾਰਟੀ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਦੀ ਕੂਟਨੀਤਕ ਰਣਨੀਤੀ ਵਿੱਚ ਉਹ ਬਦਲਾਅ ਕਰਨ ਦੇ ਬਿਲਕੁਲ ਅਸਮਰੱਥ ਹਨ, ਜਿਸ ਦੀ ਅੱਜ ਲੋੜ ਹੈ।
ਐਕਸ ਤੇ ਇੱਕ ਪੋਸਟ ਵਿੱਚ, ਕਾਂਗਰਸ ਦੇ ਜਨਰਲ ਸਕੱਤਰ (ਸੰਚਾਰ) ਜੈਰਾਮ ਰਮੇਸ਼ ਨੇ ਕਿਹਾ ਕਿ ਜਿਸ ਦੇਸ਼ ਨੂੰ ਸਾਡੇ ਵਿਦਵਾਨ ਅਤੇ ਹਮੇਸ਼ਾ ਚੰਗੇ ਪਹਿਰਾਵੇ ਵਿੱਚ ਰਹਿਣ ਵਾਲੇ ਵਿਦੇਸ਼ ਮੰਤਰੀ ਨੇ ਦਲਾਲ ਦੇਸ਼ ਕਿਹਾ ਸੀ, ਕਥਿਤ ਤੌਰ ਉੱਤੇ ਉਹ ਅੱਜ ਅਮਰੀਕਾ-ਇਰਾਨ ਸ਼ਾਂਤੀ ਵਾਰਤਾ ਦੇ ਦੂਜੇ ਦੌਰ ਦੀ ਮੇਜ਼ਬਾਨੀ ਕਰ ਰਿਹਾ ਹੈ।
ਰਮੇਸ਼ ਨੇ ਕਿਹਾ ਕਿ ਪਾਕਿਸਤਾਨ ਦੀ ਆਰਥਿਕਤਾ ਸਪਸ਼ਟ ਤੌਰ ਤੇ ਬਹੁਤ ਮਾੜੀ ਹਾਲਤ ਵਿੱਚ ਹੈ ਅਤੇ ਉਹ ਆਪਣੇ ਮਿੱਤਰ ਦੇਸ਼ਾਂ ਵੱਲੋਂ ਦਿੱਤੀ ਜਾਣ ਵਾਲੀ ਮਦਦ ਤੇ ਨਿਰਭਰ ਹੈ।
ਕਾਂਗਰਸ ਆਗੂ ਨੇ ਕਿਹਾ ਕਿ ਪਰ ਓਸਾਮਾ ਬਿਨ ਲਾਦੇਨ ਅਤੇ ਹੋਰ ਦਹਿਸ਼ਤਗਰਦਾਂ ਨੂੰ ਪਨਾਹ ਦੇਣ, ਅਫਗਾਨਿਸਤਾਨ ਵਿੱਚ ਨਸ਼ਾ ਛੁਡਾਊ ਕੇਂਦਰਾਂ ਤੇ ਬੰਬਾਰੀ ਕਰਨ ਅਤੇ ਸਭ ਤੋਂ ਹਾਲ ਹੀ ਵਿੱਚ ਇੱਕ ਸਾਲ ਪਹਿਲਾਂ ਪਹਿਲਗਾਮ ਅੱਤਵਾਦੀ ਹਮਲੇ ਦੀ ਸਾਜ਼ਿਸ਼ ਰਚਣ ਤੋਂ ਬਾਅਦ, ਉਹ (ਪਾਕਿਸਤਾਨ) ਹੁਣ ਇੱਕ ਅਹਿਮ ਕੂਟਨੀਤਕ ਭੂਮਿਕਾ ਨਿਭਾ ਰਿਹਾ ਹੈ।
ਰਮੇਸ਼ ਨੇ ਕਿਹਾ ਕਿ ਇਹ ਬਿਲਕੁਲ ਸਾਫ਼ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਖੇਤਰੀ ਤੇ ਆਲਮੀ ਪੱਧਰੀ ਕੂਟਨੀਤੀ ਅਤੇ ਆਪਣੀ ਗੱਲ ਰੱਖਣ ਦੇ ਤਰੀਕੇ ਨਾਲ ਪਾਕਿਸਤਾਨ ਨੂੰ ਅਲੱਗ-ਥਲੱਗ ਕਰਨ ਵਿੱਚ ਕੋਈ ਸਫਲਤਾ ਨਹੀਂ ਮਿਲੀ ਹੈ। ਇਸ ਦੇ ਉਲਟ, ਪਾਕਿਸਤਾਨ ਨੂੰ ਇੱਕ ਬਿਲਕੁਲ ਨਵੀਂ ਪਛਾਣ ਮਿਲੀ ਹੈ ਜੋ ਨਵੰਬਰ 2008 ਵਿੱਚ ਮੁੰਬਈ ਵਿੱਚ ਹੋਏ ਅੱਤਵਾਦੀ ਹਮਲਿਆਂ ਤੋਂ ਬਾਅਦ ਡਾ. ਮਨਮੋਹਨ ਸਿੰਘ ਵੱਲੋਂ ਬਣਾਈ ਗਈ ਸਥਿਤੀ ਤੋਂ ਬਿਲਕੁਲ ਵੱਖਰੀ ਹੈ।
ਕਾਂਗਰਸ ਆਗੂ ਨੇ ਅੱਗੇ ਕਿਹਾ ਕਿ ਫੀਲਡ ਮਾਰਸ਼ਲ ਆਸਿਮ ਮੁਨੀਰ, ਜਿਨ੍ਹਾਂ ਦੀਆਂ ਭੜਕਾਊ ਗੱਲਾਂ ਨੇ ਪਹਿਲਗਾਮ ਅਤਿਵਾਦੀ ਹਮਲੇ ਲਈ ਹਵਾ ਦਿੱਤੀ ਸੀ, ਦਾ ਰਾਸ਼ਟਰਪਤੀ ਟਰੰਪ ਦੇ ਇੰਨੇ ਚਹੇਤੇ ਬਣ ਜਾਣਾ ਭਾਰਤ ਲਈ ਖਾਸ ਤੌਰ ਤੇ ਇੱਕ ਗੰਭੀਰ ਝਟਕਾ ਹੈ।
ਰਮੇਸ਼ ਨੇ ਕਿਹਾ ਕਿ ਇਹ ਸਪਸ਼ਟ ਹੈ ਕਿ ਫੀਲਡ ਮਾਰਸ਼ਲ ਅਤੇ ਉਨ੍ਹਾਂ ਦੇ ਸਾਥੀ ਟਰੰਪ ਦੇ ਪਰਿਵਾਰ ਅਤੇ ਸਹਿਯੋਗੀਆਂ ਨਾਲ ਭਾਰਤ ਦੇ ਮੁਕਾਬਲੇ ਕਿਤੇ ਬਿਹਤਰ ਤਾਲਮੇਲ ਬਣਾਉਣ ਵਿੱਚ ਕਾਮਯਾਬ ਰਹੇ ਹਨ। ਇਹ ਮੋਦੀ ਦੀ ਵਿਦੇਸ਼ ਨੀਤੀ ਲਈ ਇੱਕ ਬਹੁਤ ਵੱਡੀ ਹਾਰ ਹੈ।
ਉਨ੍ਹਾਂ ਅਖੀਰ ਵਿੱਚ ਕਿਹਾ ਕਿ ਭਾਰਤ ਨੂੰ ਆਪਣੀ ਕੂਟਨੀਤੀ ਅਤੇ ਕੰਮ ਕਰਨ ਦੇ ਤਰੀਕਿਆਂ ਵਿੱਚ ਪੂਰੀ ਤਰ੍ਹਾਂ ਬਦਲਾਅ ਦੀ ਲੋੜ ਹੈ, ਪਰ ਪ੍ਰਧਾਨ ਮੰਤਰੀ ਮੋਦੀ ਇਹ ਬਦਲਾਅ ਕਰਨ ਦੇ ਬਿਲਕੁਲ ਕਾਬਲ ਨਹੀਂ ਹਨ।
National
ਅਤੀਕ ਅਹਿਮਦ ਦੇ ਛੋਟੇ ਪੁੱਤਰ ਆਬਾਨ ਅਹਿਮਦ ਸਮੇਤ ਦੋ ਵਿਅਕਤੀਆਂ ਦੀ ਸੜਕ ਹਾਦਸੇ ਦੌਰਾਨ ਮੌਤ
ਝਾਂਸੀ, 6 ਅਗਸਤ (ਸ.ਬ.) ਮਾਫ਼ੀਆ ਅਤੀਕ ਅਹਿਮਦ ਦੇ ਛੋਟੇ ਪੁੱਤਰ ਆਬਾਨ ਅਹਿਮਦ ਸਮੇਤ ਦੋ ਲੋਕਾਂ ਦੀ ਅੱਜ ਸਵੇਰੇ ਝਾਂਸੀ-ਕਾਨਪੁਰ ਹਾਈਵੇਅ ਤੇ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ ਝਾਂਸੀ ਜੇਲ੍ਹ ਵਿੱਚ ਬੰਦ ਆਪਣੇ ਭਰਾ ਅਲੀ ਨੂੰ ਮਿਲਣ ਲਈ ਪ੍ਰਯਾਗਰਾਜ ਤੋਂ ਝਾਂਸੀ ਆ ਰਿਹਾ ਸੀ। ਹਾਦਸੇ ਵਿੱਚ ਕਾਰ ਸਵਾਰ ਤਿੰਨ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਪੁਲੀਸ ਨੇ ਸਾਰੇ ਜ਼ਖ਼ਮੀਆਂ ਨੂੰ ਮੈਡੀਕਲ ਕਾਲਜ ਵਿੱਚ ਭਰਤੀ ਕਰਵਾਇਆ ਹੈ।
ਪ੍ਰਤੱਖਦਰਸ਼ੀਆਂ ਅਨੁਸਾਰ ਸਵੇਰੇ ਲਗਭਗ 10:30 ਵਜੇ ਇੱਕ ਤੇਜ਼ ਰਫ਼ਤਾਰ ਕ੍ਰੇਟਾ ਕਾਰ ਝਾਂਸੀ-ਕਾਨਪੁਰ ਹਾਈਵੇਅ ਤੇ ਪ੍ਰਯਾਗਰਾਜ ਤੋਂ ਝਾਂਸੀ ਵੱਲ ਆ ਰਹੀ ਸੀ। ਪੂਛ ਥਾਣਾ ਖੇਤਰ ਦੇ ਖਿੱਲੀ ਪਿੰਡ ਨੇੜੇ ਅਚਾਨਕ ਇੱਕ ਪਸ਼ੂ ਸੜਕ ਤੇ ਆ ਗਿਆ। ਉਸ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ। ਹਾਦਸੇ ਵਿੱਚ ਅਗਲੀ ਸੀਟ ਤੇ ਬੈਠੇ ਆਬਾਨ ਅਹਿਮਦ ਅਤੇ ਸੋਨੂ ਖਾਨ ਦੇ ਸਿਰ ਤੇ ਗੰਭੀਰ ਸੱਟਾਂ ਲੱਗੀਆਂ ਅਤੇ ਉਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਹਾਦਸੇ ਵਿੱਚ ਕਾਰ ਸਵਾਰ ਅਹਿਜਮ ਨਿਵਾਸੀ ਬਾਦਸ਼ਾਹੀ ਮੰਡੀ (ਪ੍ਰਯਾਗਰਾਜ), ਮੁਹੰਮਦ ਜ਼ੈਦ ਨਿਵਾਸੀ ਕੋਤਵਾਲੀ, ਉਮਰ ਅਹਿਮਦ ਨਿਵਾਸੀ ਪੂਰਾ ਮੁਫ਼ਤੀ ਜ਼ਖ਼ਮੀ ਹੋ ਗਏ। ਸਾਰੇ ਪ੍ਰਯਾਗਰਾਜ ਦੇ ਰਹਿਣ ਵਾਲੇ ਹਨ। ਸੂਚਨਾ ਮਿਲਦੇ ਹੀ ਪੁਲੀਸ ਮੌਕੇ ਤੇ ਪਹੁੰਚੀ ਅਤੇ ਜ਼ਖ਼ਮੀਆਂ ਨੂੰ ਮੈਡੀਕਲ ਕਾਲਜ ਭੇਜਿਆ। ਐਸ.ਐਸ.ਪੀ. ਬੀ.ਬੀ.ਜੀ.ਟੀ.ਐਸ. ਮੂਰਤੀ ਨੇ ਦੱਸਿਆ ਕਿ ਸ਼ੁਰੂਆਤੀ ਸੂਚਨਾ ਵਿੱਚ ਮ੍ਰਿਤਕ ਦੀ ਪਛਾਣ ਅਤੀਕ ਅਹਿਮਦ ਦੇ ਪੁੱਤਰ ਆਬਾਨ ਅਹਿਮਦ ਵਜੋਂ ਹੋਈ ਹੈ।
National
100 ਸਾਲ ਪੁਰਾਣਾ ਮਕਾਨ ਢਹਿਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ
ਪ੍ਰਤਾਪਗੜ੍ਹ, 6 ਅਗਸਤ (ਸ.ਬ.) ਉੱਤਰ ਪ੍ਰਦੇਸ਼ ਦੇ ਪ੍ਰਤਾਪਗੜ੍ਹ ਜ਼ਿਲ੍ਹੇ ਦੇ ਮਹੂਲੀ ਪਿੰਡ ਵਿੱਚ ਅੱਜ ਤੜਕੇ ਇੱਥੇ ਕਰੀਬ 100 ਸਾਲ ਪੁਰਾਣਾ ਇੱਕ ਖਸਤਾ ਹਾਲ ਮਕਾਨ ਅਚਾਨਕ ਡਿੱਗ ਗਿਆ, ਜਿਸ ਦੇ ਮਲਬੇ ਹੇਠ ਦੱਬਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ ਹੋ ਗਈ। ਇਸ ਭਿਆਨਕ ਹਾਦਸੇ ਵਿੱਚ ਪਰਿਵਾਰ ਦਾ ਸਿਰਫ਼ ਇੱਕ ਮੈਂਬਰ, 28 ਸਾਲਾ ਅਮਨ ਸ਼੍ਰੀਵਾਸਤਵ ਹੀ ਸੁਰੱਖਿਅਤ ਬਚ ਸਕਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਨਗਰ ਕੋਤਵਾਲੀ ਖੇਤਰ ਦੇ ਪਿੰਡ ਮਹੂਲੀ ਵਿੱਚ ਬੀਤੀ ਰਾਤ ਕਰੀਬ 2:00 ਵਜੇ ਵਾਪਰਿਆ। ਉਸ ਸਮੇਂ ਪਰਿਵਾਰ ਦੇ ਸਾਰੇ ਜੀਅ ਘਰ ਅੰਦਰ ਸੌਂ ਰਹੇ ਸਨ। ਮਕਾਨ ਡਿੱਗਣ ਦੀ ਜ਼ੋਰਦਾਰ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਤੁਰੰਤ ਪੁਲੀਸ ਤੇ ਪ੍ਰਸ਼ਾਸਨ ਨੂੰ ਸੂਚਨਾ ਦਿੱਤੀ। ਪੁਲੀਸ, ਫਾਇਰ ਬ੍ਰਿਗੇਡ ਅਤੇ ਰਾਹਤ ਟੀਮਾਂ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਕਈ ਘੰਟਿਆਂ ਤੱਕ ਰੈਸਕਿਊ ਆਪ੍ਰੇਸ਼ਨ ਚਲਾਇਆ ਅਤੇ ਮਲਬੇ ਹੇਠ ਦੱਬੇ ਲੋਕਾਂ ਨੂੰ ਬਾਹਰ ਕੱਢਿਆ।
ਮਲਬੇ ਵਿੱਚੋਂ ਕੱਢੇ ਗਏ ਲੋਕਾਂ ਨੂੰ ਤੁਰੰਤ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ 6 ਵਿਅਕਤੀਆਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾਂ ਦੀ ਪਛਾਣ ਪ੍ਰਮੋਦ ਸ਼੍ਰੀਵਾਸਤਵ, ਰੀਤਾ ਸ਼੍ਰੀਵਾਸਤਵ, ਨਿਤਿਨ ਸ਼੍ਰੀਵਾਸਤਵ, ਮਾਧੁਰੀ ਸ਼੍ਰੀਵਾਸਤਵ, ਮਾਧਵ ਅਤੇ ਮਾਸੂਮ ਅਦਵਿਕ ਵਜੋਂ ਹੋਈ ਹੈ।
ਹਾਦਸੇ ਤੋਂ ਬਾਅਦ ਇਲਾਕਾ ਨਿਵਾਸੀਆਂ ਨੇ ਖਸਤਾ ਹਾਲ ਵਿੱਚ ਪਈਆਂ ਪੁਰਾਣੀਆਂ ਇਮਾਰਤਾਂ ਦੀ ਸੁਰੱਖਿਆ ਨੂੰ ਲੈ ਕੇ ਪ੍ਰਸ਼ਾਸਨ ਤੇ ਸਵਾਲ ਚੁੱਕੇ ਹਨ। ਲੋਕਾਂ ਦਾ ਕਹਿਣਾ ਹੈ ਕਿ ਸਮੇਂ ਸਿਰ ਅਜਿਹੀਆਂ ਇਮਾਰਤਾਂ ਨੂੰ ਖਾਲੀ ਨਾ ਕਰਵਾਉਣ ਕਾਰਨ ਅਜਿਹੇ ਵੱਡੇ ਹਾਦਸੇ ਵਾਪਰਦੇ ਹਨ। ਫਿਲਹਾਲ ਪੁਲੀਸ ਨੇ ਸਾਰੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ।
National
ਸੁਪਰੀਮ ਕੋਰਟ ਵੱਲੋਂ ਆਸਾਰਾਮ ਨੂੰ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ
ਨਵੀਂ ਦਿੱਲੀ, 6 ਅਗਸਤ (ਸ.ਬ.) ਸੁਪਰੀਮ ਕੋਰਟ ਨੇ ਅੱਜ ਨਾਬਾਲਗ ਨਾਲ ਜਿਨਸੀ ਸ਼ੋਸ਼ਣ ਦੇ 2013 ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਵੈ-ਘੋਸ਼ਿਤ ਬਾਬਾ ਆਸਾਰਾਮ ਨੂੰ ਫਿਲਹਾਲ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ, ਪਰ ਉਸ ਨੂੰ ਚੌਵੀ ਘੰਟੇ ਸਹਾਇਤਾ ਲਈ ਆਪਣੀ ਪਸੰਦ ਦਾ ਇੱਕ ਸਿਖਲਾਈ ਪ੍ਰਾਪਤ ਦੇਖਭਾਲ ਕਰਨ ਵਾਲਾ ਰੱਖਣ ਦੀ ਇਜਾਜ਼ਤ ਦੇ ਦਿੱਤੀ।
ਜਸਟਿਸ ਐਮ.ਐਮ. ਸੁੰਦਰੇਸ਼ ਅਤੇ ਪੀ.ਬੀ. ਵਾਰਲੇ ਦੇ ਬੈਂਚ ਨੇ ਸਿਹਤ ਦੇ ਆਧਾਰ ਤੇ ਅੰਤਰਿਮ ਜ਼ਮਾਨਤ ਦੀ ਮੰਗ ਕਰਨ ਵਾਲੀ ਆਸਾਰਾਮ ਦੀ ਅਰਜ਼ੀ ਨੂੰ ਪੈਂਡਿੰਗ ਰੱਖਿਆ ਅਤੇ ਉਸਨੂੰ ਖੁੱਲ੍ਹ ਦਿੱਤੀ ਕਿ ਜੇਕਰ ਉਸਦੀ ਸਿਹਤ ਵਿਗੜਦੀ ਹੈ ਤਾਂ ਉਹ ਆਪਣਾ ਕੇਸ ਮੈਨਸ਼ਨ ਕਰ ਸਕਦਾ ਹੈ।
ਸੁਣਵਾਈ ਦੌਰਾਨ ਸੌਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਦਲੀਲ ਦਿੱਤੀ ਕਿ ਆਸਾਰਾਮ ਨੇ ਅਦਾਲਤ ਤੋਂ ਇਹ ਗੱਲ ਛੁਪਾਈ ਹੈ ਕਿ ਉਸਦੇ ਵਕੀਲ ਨੇ ਪੈਰੋਲ ਲਈ ਅਰਜ਼ੀ ਦਾਇਰ ਕੀਤੀ ਸੀ। ਆਸਾਰਾਮ ਦੇ ਵਕੀਲ ਨੇ ਕਿਹਾ ਕਿ ਪੈਰੋਲ ਬਹੁਤ ਪਹਿਲਾਂ ਦਾਇਰ ਕੀਤੀ ਗਈ ਸੀ ਅਤੇ ਇਹ ਸਿਹਤ ਦੇ ਆਧਾਰ ਤੇ ਨਹੀਂ ਦਿੱਤੀ ਗਈ ਸੀ।
ਰਾਜਸਥਾਨ ਹਾਈ ਕੋਰਟ ਨੇ ਇਸ ਤੋਂ ਪਹਿਲਾਂ ਆਸਾਰਾਮ ਨੂੰ 20 ਦਿਨਾਂ ਦੀ ਪੈਰੋਲ ਦਿੰਦਿਆਂ ਕਿਹਾ ਸੀ ਕਿ ਰਾਜ ਸਰਕਾਰ ਉਸਦੀ ਪੈਰੋਲ ਅਰਜ਼ੀ ਨੂੰ ਰੱਦ ਕਰਨ ਦੇ ਆਪਣੇ ਫ਼ੈਸਲੇ ਨੂੰ ਜਾਇਜ਼ ਸਾਬਤ ਕਰਨ ਵਿੱਚ ਅਸਫਲ ਰਹੀ ਹੈ। ਹਾਈ ਕੋਰਟ ਨੇ ਜੋਧਪੁਰ ਸੈਂਟਰਲ ਜੇਲ੍ਹ ਵਿੱਚ ਬੰਦ 85 ਸਾਲਾ ਆਸਾਰਾਮ ਨੂੰ, ਉਸ ਦੀ ਕੈਦ ਦੀ ਮਿਆਦ ਅਤੇ ਅੰਤਰਮ ਰਿਹਾਈ ਦੇ ਪਿਛਲੇ ਸਮੇਂ ਦੌਰਾਨ ਉਸਦੇ ਵਿਵਹਾਰ ਨੂੰ ਧਿਆਨ ਵਿੱਚ ਰੱਖਦਿਆਂ ਰਾਹਤ ਦਿੱਤੀ ਸੀ।
ਸਿਖਰਲੀ ਅਦਾਲਤ ਨੂੰ ਪਹਿਲਾਂ ਸੂਚਿਤ ਕੀਤਾ ਗਿਆ ਸੀ ਕਿ ਏਮਜ਼ ਦੇ ਮਾਹਰਾਂ ਨੇ ਸੁਝਾਅ ਦਿੱਤਾ ਹੈ ਕਿ ਆਸਾਰਾਮ ਨੂੰ ਹਸਪਤਾਲ ਦਾਖਲ ਕਰਨ ਦੀ ਲੋੜ ਨਹੀਂ ਹੈ ਪਰ ਉਸਨੂੰ ਚੌਵੀ ਘੰਟੇ ਡਾਕਟਰੀ ਸਹਾਇਤਾ ਦੀ ਲੋੜ ਹੈ। 21 ਜੁਲਾਈ ਨੂੰ, ਸਿਖਰਲੀ ਅਦਾਲਤ ਨੇ ਏਮਜ਼ ਨੂੰ ਆਸਾਰਾਮ ਦੀ ਸਥਿਤੀ ਦਾ ਮੁਲਾਂਕਣ ਕਰਨ ਲਈ ਇੱਕ ਮੈਡੀਕਲ ਬੋਰਡ ਗਠਿਤ ਕਰਨ ਲਈ ਕਿਹਾ ਸੀ।
ਰਾਜਸਥਾਨ ਹਾਈ ਕੋਰਟ ਨੇ 27 ਮਈ ਨੂੰ 2013 ਵਿੱਚ ਇੱਕ ਨਾਬਾਲਗ ਨਾਲ ਬਲਾਤਕਾਰ ਦੇ ਕੇਸ ਵਿੱਚ ਆਸਾਰਾਮ ਨੂੰ ਸੁਣਾਈ ਗਈ ਦੋਸ਼ੀ ਅਤੇ ਉਮਰ ਕੈਦ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਸੀ। 30 ਜੂਨ ਨੂੰ, ਸਿਖਰਲੀ ਅਦਾਲਤ ਨੇ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਆਸਾਰਾਮ ਦੀ ਅਰਜ਼ੀ ਤੇ ਰਾਜਸਥਾਨ ਸਰਕਾਰ ਤੋਂ ਜਵਾਬ ਮੰਗਿਆ ਸੀ।
-
International2 months agoਕਤਰ ਵਿੱਚ ਗੈਸ ਪਲਾਂਟ ਵਿੱਚ ਧਮਾਕਾ ਹੋਣ ਕਾਰਨ 54 ਵਿਅਕਤੀ ਜ਼ਖ਼ਮੀ, ਕਈ ਲਾਪਤਾ
-
National1 month agoਅਰੁਣਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਆਇਆ ਹੜ੍ਹ, 3 ਵਿਅਕਤੀ ਲਾਪਤਾ, ਆਵਾਜਾਈ ਪ੍ਰਭਾਵਿਤ
-
Mohali1 month agoਗੁਰਦੁਆਰਾ ਤਾਲਮੇਲ ਕਮੇਟੀ ਵਲੋਂ ਬੱਚਿਆਂ ਦੇ ਗੁਰਬਾਣੀ ਕੰਠ, ਕਵਿਤਾਵਾਂ, ਭਾਸ਼ਣ ਅਤੇ ਦਸਤਾਰ ਸਜਾਉਣ ਦੇ ਮੁਕਾਬਲਿਆਂ ਦਾ ਆਯੋਜਨ
-
Mohali2 months agoਯੂਰੀਆ ਖਾਦ ਨਾ ਮਿਲਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ : ਕਿਸਾਨ ਯੂਨੀਅਨ ਸਿੱਧੂਪੁਰ
-
International1 month ago
ਕੈਨੇਡਾ ਵਿੱਚ ਭਾਰਤੀ ਰੈਸਟੋਰੈਂਟ ਤੇ ਫਾਇਰਿੰਗ
-
Punjab2 months agoਅੱਪਰ ਬਾਰੀ ਦੁਆਬ ਨਹਿਰ ਵਿੱਚ ਪਾੜ ਪੈਣ ਕਾਰਨ ਘਰਾਂ ਅਤੇ ਖੇਤਾਂ ਵਿੱਚ ਵੜਿਆ ਪਾਣੀ
-
National1 month agoਹਥਿਆਰਬੰਦ ਬਦਮਾਸ਼ਾਂ ਨੇ ਪਰਿਵਾਰ ਨੂੰ ਬੰਧਕ ਬਣਾ ਕੇ ਸੋਨਾ, ਨਗਦੀ ਅਤੇ ਕੀਮਤੀ ਸਮਾਨ ਲੁਟਿਆ
-
National1 month agoਜੁੱਤੀਆਂ ਦੇ ਸ਼ੋਅਰੂਮ ਵਿੱਚ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ
