Connect with us

Mohali

912.63 ਕਰੋੜ ਦਾ ਮੁਹਾਲੀ ਨੈਕਸਟ ਜਨਰੇਸ਼ਨ ਰੋਡ ਪ੍ਰੋਗਰਾਮ ਪੰਜਾਬ ਦੇ ਸਰਕਾਰੀ ਖਜ਼ਾਨੇ ਦੀ ਬੇਮਿਸਾਲ ਲੁੱਟ : ਬਲਬੀਰ ਸਿੰਘ ਸਿੱਧੂ

Published

on

ਮਾਮਲੇ ਦੀ ਉੱਚ ਪੱਧਰੀ ਜਾਂਚ ਕਰਨ ਦੀ ਮੰਗ

ਐਸ ਏ ਐਸ ਨਗਰ, 21 ਅਪ੍ਰੈਲ (ਸ.ਬ.) ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ 912.63 ਕਰੋੜ ਦੇ ਮੁਹਾਲੀ ਨੈਕਸਟ ਜਨਰੇਸ਼ਨ ਰੋਡ ਪ੍ਰੋਗਰਾਮ ਬਾਰੇ ਕਿਹਾ ਹੈ ਕਿ ਇਹ ਪੰਜਾਬ ਦੇ ਸਰਕਾਰੀ ਖਜ਼ਾਨੇ ਦੀ ਬੇਮਿਸਾਲ ਲੁੱਟ ਹੈ। ਉਹਨਾਂ ਇਸ ਸੰਬੰਧੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ।

ਸz. ਸਿੱਧੂ ਨੇ ਕਿਹਾ ਕਿ ਇਸ ਕੰਮ ਦਾ ਠੇਕਾ ਗਵਾਰ ਕਨਸਟਰਕਸ਼ਨ ਲਿਮਿਟਡ ਨਾਮਕ ਬਾਹਰੀ ਰਾਜ ਦੀ ਕੰਪਨੀ ਨੂੰ ਦਿੱਤਾ ਗਿਆ ਹੈ, ਜੋ ਪਹਿਲਾਂ ਹੀ ਹੋਰ ਰਾਜਾਂ ਵਿੱਚ ਘਟੀਆ ਕੰਮ ਅਤੇ ਲਾਪਰਵਾਹੀ ਲਈ ਚਰਚਾ ਵਿੱਚ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਹਿਮਾਚਲ ਅਤੇ ਰਾਜਸਥਾਨ ਵਿੱਚ ਸ਼ੱਕੀ ਰਿਕਾਰਡ ਵਾਲੀ ਇਸ ਕੰਪਨੀ ਨੂੰ ਇੰਨੇ ਵੱਡੇ ਪ੍ਰੋਜੈਕਟ ਦਾ ਠੇਕਾ ਕਿਉਂ ਦਿੱਤਾ ਗਿਆ।

ਉਨ੍ਹਾਂ ਦੱਸਿਆ ਕਿ ਇਹ ਕੰਪਨੀ ਪਰਵਾਣੂ-ਸ਼ਿਮਲਾ ਹਾਈਵੇ ਤੇ ਘਟੀਆ ਨਿਰਮਾਣ ਕਾਰਨ ਪਹਿਲਾਂ ਹੀ ਜਾਂਚ ਹੇਠ ਹੈ, ਜਿੱਥੇ ਲਾਪਰਵਾਹੀ ਕਾਰਨ ਜਮੀਨ ਖਿਸਕਨ ਅਤੇ ਇਮਾਰਤਾਂ ਦੇ ਨੁਕਸਾਨ ਦੀਆਂ ਘਟਨਾਵਾਂ ਸਾਹਮਣੇ ਆਈਆਂ। ਉਹਨਾਂ ਕਿਹਾ ਕਿ ਰਾਜਸਥਾਨ ਵਿੱਚ ਵੀ ਇਸ ਕੰਪਨੀ ਦੇ ਕੰਮ ਦੀ ਗੁਣਵੱਤਾ ਬਾਰੇ ਸਵਾਲ ਉੱਠ ਚੁੱਕੇ ਹਨ, ਜਿਸ ਨਾਲ ਮੁਹਾਲੀ ਵਿੱਚ ਬਣਨ ਵਾਲੀ ਇੰਫਰਾਸਟ੍ਰਕਚਰ ਦੀ ਮਜ਼ਬੂਤੀ ਤੇ ਸ਼ੰਕਾ ਹੁੰਦੀ ਹੈ।

ਸz. ਸਿੱਧੂ ਨੇ ਇਸ ਪ੍ਰੋਜੈਕਟ ਦੀ ਭਾਰੀ ਲਾਗਤ ਤੇ ਸਵਾਲ ਚੁੱਕਦਿਆਂ ਕਿਹਾ ਕਿ ਇਸਤੇ ਹਰ ਕਿਲੋਮੀਟਰ ਲਈ ਲਗਭਗ 11 ਕਰੋੜ ਖਰਚ ਕੀਤਾ ਜਾ ਰਿਹਾ ਹੈ, ਜੋ ਸਿਰਫ਼ ਸ਼ਹਿਰੀ ਸੜਕਾਂ ਦੀ ਮੁਰੰਮਤ ਅਤੇ ਸੁੰਦਰਤਾ ਵਧਾਉਣ” ਲਈ ਹੈ। ਉਨ੍ਹਾਂ ਕਿਹਾ ਕਿ ਇਹ ਵਿਕਾਸ ਨਹੀਂ, ਬਲਕਿ ਪੰਜਾਬ ਦੇ ਖਜ਼ਾਨੇ ਦੀ ਦਿਨ ਦਿਹਾੜੇ ਲੁੱਟ ਹੈ। ਆਮ ਆਦਮੀ ਪਾਰਟੀ ਸਰਕਾਰ ਸਥਾਨਕ ਠੇਕੇਦਾਰਾਂ ਨੂੰ ਨਜ਼ਰਅੰਦਾਜ਼ ਕਰਕੇ ਬਾਹਰੀ ਕੰਪਨੀਆਂ ਨੂੰ ਤਰਜੀਹ ਦੇ ਰਹੀ ਹੈ। ਇਸ ਤਰ੍ਹਾਂ ਦੇ ਮਹਿੰਗੇ ਰੇਟਾਂ ਤੇ ਟੈਂਡਰ ਦੇ ਕੇ ਪੰਜਾਬ ਦੇ ਸਰੋਤਾਂ ਨੂੰ ਜਾਨਬੂਝ ਕੇ ਬਾਹਰ ਵੱਲ ਮੋੜਿਆ ਜਾ ਰਿਹਾ ਹੈ।

ਸਾਬਕਾ ਮੰਤਰੀ ਨੇ ਇਹ ਵੀ ਸਵਾਲ ਚੁੱਕਿਆ ਕਿ ਜਦੋਂ ਇਹ ਪ੍ਰੋਜੈਕਟ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕਾਨੂੰਨੀ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਤਾਂ ਫਿਰ ਕਾਹਲੀ ਵਿੱਚ ਲੈਟਰ ਆਫ ਅਵਾਰਡ ਕਿਉਂ ਜਾਰੀ ਕੀਤਾ ਗਿਆ? ਉਨ੍ਹਾਂ ਕਿਹਾ ਕਿ ਬਜਟ ਵਿੱਚ ਵਾਰ-ਵਾਰ ਵਾਧਾ, ਅਸਧਾਰਣ ਉੱਚ ਲਾਗਤ ਅਤੇ ਵਿਵਾਦਿਤ ਕੰਪਨੀ ਦੀ ਚੋਣ ਮਿਲ ਕੇ ਭ੍ਰਿਸ਼ਟਾਚਾਰ ਦੀ ਬੂ ਪੈਦਾ ਕਰਦੇ ਹਨ।

ਉਹਨਾਂ ਕਿਹਾ ਕਿ ਮੁਹਾਲੀ ਨੂੰ ਵਿਸ਼ਵ-ਪੱਧਰੀ ਢਾਂਚਾ ਮਿਲਣਾ ਚਾਹੀਦਾ ਹੈ, ਪਰ ਵਿਕਾਸ ਪਾਰਦਰਸ਼ਤਾ ਦੀ ਕੀਮਤ ਤੇ ਨਹੀਂ ਹੋ ਸਕਦਾ। ਪੰਜਾਬ ਦੇ ਲੋਕਾਂ ਨੂੰ ਇਹ ਜਾਣਨ ਦਾ ਪੁਰਾ ਹੱਕ ਹੈ ਕਿ ਉਹਨਾਂ ਦਾ ਪੈਸਾ ਇੱਕ ਅਜਿਹੀ ਕੰਪਨੀ ਨੂੰ ਕਿਉਂ ਦਿੱਤਾ ਜਾ ਰਿਹਾ ਹੈ ਜਿਸ ਤੇ ਪਹਿਲਾਂ ਹੀ ਘਟੀਆ ਕੰਮ ਦੇ ਦੋਸ਼ ਹਨ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਰਾਜ ਦੇ ਸਰੋਤਾਂ ਦੀ ਯੋਜਨਾਬੱਧ ਲੁੱਟ ਤੇ ਚੁੱਪ ਨਹੀਂ ਬੈਠੇਗੀ ਅਤੇ ਹਰ ਪੈਸੇ ਦਾ ਹਿਸਾਬ ਲੈਣ ਲਈ ਲਗਾਤਾਰ ਆਵਾਜ਼ ਚੁੱਕਦੀ ਰਹੇਗੀ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending