Mohali
ਸੈਕਟਰ 67 ਦੇ ਆਈ ਟੀ ਪਾਰਕ ਵਿੱਚ ਵਾਹਨਾਂ ਦੀ ਪਾਰਕਿੰਗ ਲਈ ਮਲਟੀ ਲੈਵਲ ਪਾਰਕਿੰਗ ਦੀ ਉਸਾਰੀ ਕਰੇ ਸਰਕਾਰ : ਐਨ ਐਸ ਕਲਸੀ
5 ਸਾਲ ਪਹਿਲਾਂ ਪੰਜਾਬ ਇਨਫੋਟੈਕ ਨੇ ਪਲਾਟ ਨੰ ਸੀ 8 ਤੇ ਮਲਟੀ ਲੈਵਲ ਪਾਰਿਕੰਗ ਬਣਾਉਣ ਲਈ ਦਿੱਤੀ ਸੀ ਸਹਿਮਤੀ
ਐਸ ਏ ਐਸ ਨਗਰ, 22 ਅਪ੍ਰੈਲ (ਸ.ਬ.) ਪੂਡਾ ਦੇ ਸਾਬਕਾ ਐਕਸੀਅਨ ਅਤੇ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਸੈਕਟਰ 67 ਦੇ ਪ੍ਰਧਾਨ ਸz. ਐਨ ਐਸ ਕਲਸੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੈਕਟਰ 67 ਦੇ ਆਈ ਟੀ ਪਾਰਕ ਵਿੱਚ ਵਾਹਨਾਂ ਦੀ ਪਾਰਕਿੰਗ ਲਈ ਯੋਗ ਪ੍ਰਬੰਧ ਕੀਤਾ ਜਾਵੇ। ਇਸ ਸੰਬੰਧੀ ਸੰਸਥਾ ਦੇ ਜਨਰਲ ਸਕੱਤਰ ਸ੍ਰੀ ਸਤੀਸ਼ ਕੁਮਾਰ ਬੱਗਾ ਨਾਲ ਪੰਜਾਬ ਇਨਫੋਟੈਕ ਦੇ ਐਮ ਡੀ ਐਚ ਐਸ ਬਰਾੜ ਨੂੰ ਮਿਲ ਕੇ ਮੰਗ ਪੱਤਰ ਵੀ ਦਿੱਤਾ ਹੈ ਅਤੇ ਸ੍ਰੀ ਬਰਾੜ ਨੇ ਉਹਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਇਸ ਸੰਬੰਧੀ ਅਗਲੇਰੀ ਕਾਰਵਾਈ ਨੂੰ ਯਕੀਨੀ ਕਰਣਗੇ।
ਸz. ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੈਕਟਰ 67 ਵਿਚ ਆਈ ਟੀ ਪਾਰਕ ਬਣਾਉਣ ਲਈ ਆਈ ਟੀ ਉਦਯੋਗਪਤੀਆਂ ਨੂੰ ਪਲਾਟ ਦਿਤੇ ਗਏ ਸਨ, ਪਰ ਇਸ ਆਈ ਟੀ ਪਾਰਕ ਵਿੱਚ ਵਾਹਨਾਂ ਦੀ ਪਾਰਕਿੰਗ ਲਈ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਇਸ ਕਰਕੇ ਆਈ ਟੀ ਪਾਰਕ ਵਿਚ ਕੰਮ ਕਰਦੇ ਅਫਸਰਾਂ, ਕਰਮਚਾਰੀਆਂ ਅਤੇ ਆਈ ਟੀ ਪਾਰਕ ਵਿਚ ਕੰਮ ਧੰਦੇ ਆਏ ਲੋਕਾਂ ਦੇ ਵਾਹਨ ਸੜਕਾਂ ਤੇ ਅਤੇ ਇਲਾਕੇ ਦੇ ਵਸਨੀਕਾਂ ਦੇ ਘਰਾਂ ਅੱਗੇ ਖੜਦੇ ਹਨ ਅਤੇ ਲੋਕਾਂ ਨੂੰ ਬੁਰੀ ਤਰ੍ਹਾਂ ਪਰੇਸ਼ਾਨ ਹੋਣਾ ਪੈਂਦਾ ਹੈ।
ਉਹਨਾਂ ਕਿਹਾ ਕਿ ਇਸ ਆਈ ਟੀ ਪਾਰਕ ਵਿੱਚ ਰੋਜਾਨਾਂ ਹਜਾਰਾਂ ਦੀ ਗਿਣਤੀ ਵਿੱਚ ਲੋਕ ਆਉਂਦੇ ਹਨ, ਜਿਹਨਾਂ ਦੇ ਵਾਹਨ ਖੜਾਉਣ ਲਈ ਇਥੇ ਪਾਰਕਿੰਗ ਦਾ ਕੋਈ ਪ੍ਰਬੰਧ ਨਹੀਂ ਹੈ, ਜਿਸ ਕਰਕੇ ਇਹ ਲੋਕ ਆਪਣੀ ਮਰਜੀ ਨਾਲ ਆਪਣੇ ਵਾਹਨ ਇੱਧਰ ਉਧਰ ਅਤੇ ਆਮ ਲੋਕਾਂ ਦੇ ਘਰਾਂ ਅੱਗੇ ਖੜੇ ਕਰ ਦਿੰਦੇ ਹਨ, ਜਿਸ ਕਾਰਨ ਇਲਾਕਾ ਵਾਸੀਆਂ ਨੂੰ ਪ੍ਰੇਸ਼ਾਨ ਹੋਣਾ ਪੈਂਦਾ ਹੈ।
ਉਹਨਾਂ ਦੱਸਿਆ ਕਿ ਸੈਕਟਰ 67 ਦੇ ਮਕਾਨ ਨੰਬਰ 1001 ਤੋਂ ਲੈ ਕੇ 1099 ਤਕ ਹਰ ਦਿਨ ਆਈ ਟੀ ਪਾਰਕ ਵਿਚ ਆਏ ਲੋਕਾਂ ਦੇ ਵਾਹਨ ਖੜੇ ਰਹਿੰਦੇ ਹਨ, ਜਿਸ ਕਾਰਨ ਇਲਾਕਾ ਵਾਸੀਆਂ ਨੂੰ ਭਾਰੀ ਪਰੇਸ਼ਾਨੀ ਸਹਿਣੀ ਪੈ ਰਹੀ ਹੈ। ਉਹਨਾਂ ਦੱਸਿਆ ਕਿ ਇਸ ਆਈ ਟੀ ਪਾਰਕ ਵਿੱਚ ਕੁਲ 14 ਪਲਾਟ ਹਨ ਅਤੇ ਪਹਿਲਾਂ ਇਸਦੇ ਨਕਸ਼ੇ ਵਿੱਚ ਪਲਾਟ ਨੰਬਰ 1 ਤੋਂ ਪਲਾਟ ਨੰਬਰ 6 ਤਕ ਦੇ ਸਾਹਮਣੇ 50 ਫੁੱਟ ਦੀ ਸਰਵਿਸ ਰੋਡ ਛੱਡੀ ਗਈ ਸੀ। ਇਸੇ ਤਰ੍ਹਾਂ ਨਾਈਪਰ ਅਤੇ ਮਾਰਕੀਟ ਵਾਲੇ ਪਾਸੇ ਪੈਂਦੀਆਂ ਮੁੱਖ ਸੜਕਾਂ ਦੇ ਨਾਲ ਵੀ 40-40 ਫੁਟ ਦੀਆਂ ਸਰਵਿਸ ਸੜਕਾਂ ਛੱਡੀਆਂ ਗਈਆਂ ਸਨ ਪਰੰਤੂ ਬਾਅਦ ਵਿਚ ਆਈ ਟੀ ਪਾਰਕ ਵਲੋਂ ਸਰਵਿਸ ਸੜਕਾਂ ਵਾਲੀ ਇਸ ਥਾਂ ਨੂੰ ਆਪਣੀ ਬਾਉਂਡੀ ਵਾਲ ਦੇ ਅੰਦਰ ਲੈ ਲਿਆ ਗਿਆ ਜਿਸ ਕਾਰਨ ਇੱਥੇ ਵਾਹਨਾਂ ਦੇ ਖੜ੍ਹਣ ਦੀ ਥਾਂ ਹੀ ਨਹੀਂ ਬਚੀ। ਉਹਨਾਂ ਕਿਹਾ ਕਿ ਜੇਕਰ ਇਹ ਸਰਵਿਸ ਸੜਕਾਂ ਬਣਾਈਆਂ ਜਾਂਦੀਆਂ ਤਾਂ ਆਈ ਟੀ ਪਾਰਕ ਵਿੱਚ ਆਉਣ ਵਾਲੇ ਲੋਕਾਂ ਦੇ ਵਾਹਨ ਇਹਨਾਂ ਸੜਕਾਂ ਤੇ ਹੀ ਖੜ੍ਹੇ ਹੁੰਦੇ ਅਤੇ ਸੈਕਟਰ 67 ਦੇ ਵਸਨੀਕਾਂ ਨੂੰ ਕੋਈ ਮੁਸ਼ਕਿਲ ਨਾ ਆਉਂਦੀ।
ਉਹਨਾਂ ਦੱਸਿਆ ਕਿ ਸੰਬੰਧੀ ਸੰਸਥਾ ਵਲੋਂ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ ਅਤੇ ਸੰਸਥਾ ਦੀ ਮੰਗ ਤੇ ਕਾਰਵਾਈ ਕਰਦਿਆਂ 2022 ਵਿੱਚ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਪੰਜਾਬ ਇਨਫੋਟੈਕ ਦੇ ਜਨਰਲ ਮੈਨੇਜਰ ਨੇ ਵੀ ਭਾਗ ਲਿਆ ਸੀ ਅਤੇ ਇਸ ਮੀਟਿੰਗ ਵਿੱਚ ਆਈ ਟੀ ਪਾਰਕ ਦੀ ਸਾਈਟ ਨੰਬਰ 8 ਸੀ ਤੇ ਮਲਟੀ ਲੈਵਲ ਪਾਕਿੰਗ ਦੀ ਉਸਾਰੀ ਕਰਨ ਤੇ ਸਹਿਮਤੀ ਹੋਈ ਸੀ ਪਰੰਤੂ ਇਸਦੇ ਬਾਵਜੂਦ ਹੁਣ ਤਕ ਕੋਈ ਕਾਰਵਾਈ ਨਹੀਂ ਹੋਈ।
ਉਹਨਾਂ ਦੱਸਿਆ ਕਿ ਇਸ ਸੰਬੰਧੀ ਸੰਸਥਾ ਦੇ ਵਫਦ ਵਲੋਂ ਬੀਤੇ ਦਿਨੀਂ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਸ੍ਰੀਮਤੀ ਸ਼ਾਕਸ਼ੀ ਸਾਹਨੀ ਨਾਲ ਮੁਲਾਕਾਤ ਕੀਤੀ ਸੀ ਜਿਸਤੇ ਕਾਰਵਾਈ ਕਰਦਿਆਂ ਉਹਨਾਂ ਵਲੋਂ ਪੰਜਾਬ ਇਨਫੋਟੈਕ ਨੂੰ ਅਗਲੇਰੀ ਕਾਰਵਾਈ ਦੀਆਂ ਹਿਦਾਇਤਾਂ ਕੀਤੀਆਂ ਸਨ ਅਤੇ ਇਸ ਸੰਬੰਧੀ ਉਹਨਾਂ ਵਲੋਂ ਸੰਬੰਧਿਤ ਵਿਭਾਗਾਂ ਨੂੰ ਪੱਤਰ ਵੀ ਜਾਰੀ ਕੀਤਾ ਗਿਆ ਹੈ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
