Connect with us

Mohali

ਗਮਾਡਾ ਵਲੋਂ ਪਿੰਡ ਸੋਹਾਣਾ ਨੂੰ ਹੋਣ ਵਾਲੀ ਪਾਣੀ ਦੀ ਸਪਲਾਈ ਦਾ ਖਰਚਾ ਮੰਗਣ ਤੇ ਗਰਮਾਈ ਸਿਆਸਤ

Published

on

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਲੋਂ ਗਮਾਡਾ ਦੀ ਕਾਰਵਾਈ ਦਾ ਤਿੱਖਾ ਵਿਰੋਧ

ਐਸ ਏ ਐਸ ਨਗਰ, 23 ਅਪ੍ਰੈਲ (ਸ.ਬ.) ਗਮਾਡਾ ਵਲੋਂ ਮੁਹਾਲੀ ਦੇ ਸੈਕਟਰ-77 ਸਥਿਤ ਵਾਟਰ ਵਰਕਸ ਤੋਂ ਪਿੰਡ ਸੋਹਾਣਾ ਨੂੰ ਕੀਤੀ ਜਾਂਦੀ ਪਾਣੀ ਦੀ ਸਪਲਾਈ ਬਦਲੇ ਰਕਮ ਮੰਗੀ ਜਾਣ ਦੇ ਮਾਮਲੇ ਵਿੱਚ ਸਿਆਸਤ ਭਖਣ ਲੱਗ ਗਈ ਹੈ। ਇਸ ਸੰਬੰਧੀ ਗਮਾਡਾ ਵੱਲੋਂ ਜਨ ਸਿਹਤ ਵਿਭਾਗ ਨੂੰ ਪੱਤਰ ਜਾਰੀ ਕਰਕੇ ਸੋਹਾਣਾ ਪਿੰਡ ਨੂੰ ਪਾਣੀ ਸਪਲਾਈ ਲਈ ਚਾਰਜ ਅਦਾ ਕਰਨ ਦੀ ਸ਼ਰਤ ਰੱਖੀ ਗਈ ਹੈ, ਜਿਸ ਤੇ ਸਿਆਸੀ ਤਕਰਾਰ ਸ਼ੁਰੂ ਹੋ ਗਈ ਹੈ।

ਪੱਤਰ ਅਨੁਸਾਰ, ਗਮਾਡਾ ਨੇ ਸੈਕਟਰ-77 ਦੇ ਵਾਟਰ ਵਰਕਸ ਤੋਂ ਸੋਹਾਣਾ ਪਿੰਡ ਲਈ 3 ਲੱਖ ਗੈਲਨ ਪ੍ਰਤੀ ਦਿਨ ਪਾਣੀ ਦੀ ਸਪਲਾਈ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਲਈ 24 ਇੰਚ ਦੀ ਮੁੱਖ ਪਾਈਪਲਾਈਨ ਤੋਂ 200 ਮਿਮੀ ਡਾਇਮੀਟਰ ਦਾ ਕਨੈਕਸ਼ਨ ਲਿਆ ਜਾਵੇਗਾ। ਇਸਦੇ ਨਾਲ ਹੀ ਗਮਾਡਾ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਪਾਣੀ ਦੇ ਰੇਟ ਪੁੱਡਾ ਪਾਲਿਸੀ ਮੁਤਾਬਕ 14.77 ਰੁਪਏ ਪ੍ਰਤੀ ਕਿਲੋਲੀਟਰ (ਹਰ ਸਾਲ 5 ਫੀਸਦੀ ਵਾਧੇ ਨਾਲ) ਵਸੂਲ ਕੀਤੇ ਜਾਣਗੇ। ਇਸ ਤੋਂ ਇਲਾਵਾ ਸਾਰੀ ਪਾਈਪਲਾਈਨ ਬਿਛਾਉਣ, ਮੁਰੰਮਤ, ਮੀਟਰ ਲਗਾਉਣ ਅਤੇ ਹੋਰ ਤਕਨੀਕੀ ਕੰਮਾਂ ਦੀ ਜ਼ਿੰਮੇਵਾਰੀ ਜਨ ਸਿਹਤ ਵਿਭਾਗ ਦੀ ਹੀ ਰਹੇਗੀ ਅਤੇ ਇਸ ਦੇ ਖਰਚੇ ਵੀ ਉਹਨਾਂ ਨੂੰ ਆਪਣੇ ਤੌਰ ਤੇ ਭਰਨੇ ਪੈਣਗੇ।

ਇਸ ਮਾਮਲੇ ਤੇ ਗਮਾਡਾ ਦੀ ਕਾਰਵਾਈ ਦਾ ਵਿਰੋਧ ਕਰਦਿਆਂ ਮੁਹਾਲੀ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਸੈਕਟਰ-78 ਅਤੇ ਸੋਹਾਣਾ ਪਿੰਡ ਪੂਰੀ ਤਰ੍ਹਾਂ ਨਾਲ ਮੁਹਾਲੀ ਨਗਰ ਨਿਗਮ ਦੇ ਅਧੀਨ ਆਉਂਦੇ ਹਨ, ਇਸ ਲਈ ਉੱਥੇ ਸਪਲਾਈ ਹੋਣ ਵਾਲੇ ਪਾਣੀ ਦੇ ਬਿੱਲਾਂ ਬਾਰੇ ਫੈਸਲਾ ਲੈਣ ਦਾ ਅਧਿਕਾਰ ਵੀ ਨਗਰ ਨਿਗਮ ਕੋਲ ਹੀ ਹੋਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਮੁਹਾਲੀ ਦੇ ਪੁਰਾਣੇ ਸੈਕਟਰਾਂ ਵਿੱਚ ਜਿੱਥੇ ਜਨ ਸਿਹਤ ਵਿਭਾਗ ਪਾਣੀ ਸਪਲਾਈ ਕਰਦਾ ਹੈ, ਉੱਥੇ ਚਾਰ ਮਰਲਾ ਤੱਕ ਦੇ ਮਕਾਨਾਂ ਨੂੰ ਪਾਣੀ ਦੇ ਬਿੱਲਾਂ ਵਿੱਚ ਰਾਹਤ ਮਿਲਦੀ ਹੈ। ਨਿਗਮ ਅਧੀਨ ਆਉਂਦੇ ਨਵੇਂ ਸੈਕਟਰਾਂ ਵਿੱਚ ਨਿਗਮ ਦੀ ਹੀ ਪਾਲਸੀ ਲਾਗੂ ਹੈ ਜਦਕਿ ਗਮਾਡਾ ਦੇ ਅਧੀਨ ਇਲਾਕਿਆਂ ਵਿੱਚ ਇਸ ਤਰ੍ਹਾਂ ਦੀ ਕੋਈ ਰਿਆਇਤ ਨਹੀਂ ਦਿੱਤੀ ਜਾ ਰਹੀ, ਜੋ ਕਿ ਨਾਇਨਸਾਫੀ ਹੈ ਅਤੇ ਇੱਕੋ ਸ਼ਹਿਰ ਵਿੱਚ ਵੱਖ-ਵੱਖ ਇਲਾਕਿਆਂ ਨਾਲ ਵੱਖਰਾ ਵਤੀਰਾ ਨਹੀਂ ਕੀਤਾ ਜਾ ਸਕਦਾ।

ਉਹਨਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਰਾਹਤ ਦਿੱਤੀ ਗਈ ਹੈ ਤਾਂ ਉਹ ਸਾਰੇ ਮੁਹਾਲੀ ਵਿੱਚ ਇਕਸਾਰ ਲਾਗੂ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜੇਕਰ ਗਮਾਡਾ ਨੂੰ ਇਸ ਪ੍ਰਬੰਧ ਵਿੱਚ ਦਿੱਕਤ ਆ ਰਹੀ ਹੈ ਤਾਂ ਸੈਕਟਰ-78 ਦਾ ਬੂਸਟਰ ਪਲਾਂਟ ਨਗਰ ਨਿਗਮ ਦੇ ਹਵਾਲੇ ਕਰ ਦਿੱਤਾ ਜਾਵੇ, ਤਾਂ ਜੋ ਪਾਣੀ ਸਪਲਾਈ ਅਤੇ ਬਿਲਿੰਗ ਪ੍ਰਕਿਰਿਆ ਇੱਕੋ ਏਜੰਸੀ ਵੱਲੋਂ ਸੰਭਾਲੀ ਜਾ ਸਕੇ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending