Connect with us

National

ਆਮ ਆਦਮੀ ਪਾਰਟੀ ਦੇ ਰਾਜਸਭਾ ਸਾਂਸਦ ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਨੇ ਪਾਰਟੀ ਛੱਡੀ

Published

on

ਭਾਜਪਾ ਵਿੱਚ ਹੋਣਗੇ ਸ਼ਾਮਿਲ, ਅੱਧੀ ਦਰਜਨ ਰਾਜਸਭਾ ਮੈਂਬਰਾਂ ਦੇ ਭਾਜਪਾ ਵਿੱਚ ਜਾਣ ਦੀ ਚਰਚਾ

ਨਵੀਂ ਦਿੱਲੀ, 24 ਅਪ੍ਰੈਲ (ਸ.ਬ.) ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ, ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਵਲੋਂ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਣ ਦੇ ਐਲਾਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਹੜਕੰਪ ਮਚ ਗਿਆ ਹੈ। ਇਸ ਦੇ ਨਾਲ ਹੀ ਆਪ ਦੇ ਸੰਸਦ ਮੈਂਬਰ ਰਾਜੇਂਦਰ ਗੁਪਤਾ, ਸਵਾਤੀ ਮਾਲੀਵਾਲ, ਵਿਕਰਮ ਸਾਹਨੀ ਅਤੇ ਸਾਬਕਾ ਕ੍ਰਿਕੇਟਰ ਹਰਭਜਨ ਸਿੰਘ ਦੇ ਵੀ ਭਾਜਪਾ ਵਿੱਚ ਸ਼ਾਮਲ ਹੋਣ ਦੀ ਚਰਚਾ ਹੈ।

ਰਾਘਵ ਚੱਢਾ ਨੇ ਆਪ ਦੇ ਸੰਸਦ ਮੈਂਬਰ ਸੰਦੀਪ ਪਾਠਕ ਅਤੇ ਅਸ਼ੋਕ ਮਿੱਤਲ ਨਾਲ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹਨਾਂ ਨੇ ਫੈਸਲਾ ਕੀਤਾ ਹੈ ਕਿ ਉਹ ਰਾਜ ਸਭਾ ਵਿਚ ਆਪ ਨਾਲ ਸੰਬੰਧਿਤ 2/3 ਮੈਂਬਰ, ਭਾਰਤ ਦੇ ਸੰਵਿਧਾਨ ਦੇ ਉਪਬੰਧਾਂ ਦੀ ਵਰਤੋਂ ਕਰਦੇ ਹਏ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ।

ਰਾਘਵ ਚੱਢਾ ਨੇ ਪ੍ਰੈਸ ਕਾਨਫਰੰਸ ਵਿੱਚ ਦਾਅਵਾ ਕਿਹਾ ਕਿ ਦੋ ਤਿਹਾਈ ਤੋਂ ਵੱਧ ਸੰਸਦ ਮੈਂਬਰ ਇਸ ਮੁਹਿੰਮ ਵਿੱਚ ਉਹਨਾਂ ਦੇ ਨਾਲ ਹਨ, ਉਨ੍ਹਾਂ ਨੇ ਇਸ ਸੰਬੰਧੀ ਪੱਤਰ ਤੇ ਹਸਤਾਖ਼ਰ ਕਰ ਦਿੱਤੇ ਹਨ ਜੋ ਅੱਜ ਸਵੇਰੇ ਰਾਜ ਸਭਾ ਦੇ ਚੇਅਰਮੈਨ ਦੇ ਦਫਤਰ ਵਿੱਚ ਜਮ੍ਹਾਂ ਕਰਵਾ ਦਿੱਤਾ ਗਿਆ ਹੈ।

ਪੱਤਰਕਾਰ ਸੰਮੇਲਨ ਦੌਰਾਨ ਰਾਘਵ ਚੱਢਾ ਨੇ ਕਿਹਾ ਕਿ ਉਹਨਾਂ ਨੇ ਆਮ ਆਦਮੀ ਪਾਰਟੀ ਨੂੰ ਆਪਣੇ ਖੂਨ-ਪਸੀਨੇ ਨਾਲ ਪਾਲਿਆ ਅਤੇ ਆਪਣੀ ਜਵਾਨੀ ਦੇ 15 ਸਾਲ ਆਪ ਨੂੰ ਸਮਰਪਿਤ ਕੀਤੇ। ਉਹਨਾਂ ਕਿਹਾ ਕਿ ਆਪ ਹੁਣ ਹੁਣ ਆਪਣੇ ਸਿਧਾਂਤਾਂ, ਕਦਰਾਂ-ਕੀਮਤਾਂ ਅਤੇ ਮੂਲ ਨੈਤਿਕਤਾ ਤੋਂ ਭਟਕ ਗਈ ਹੈ। ਇਹ ਪਾਰਟੀ ਹੁਣ ਦੇਸ਼ ਦੇ ਹਿੱਤ ਵਿੱਚ ਨਹੀਂ, ਬਲਕਿ ਆਪਣੇ ਨਿੱਜੀ ਹਿੱਤ ਲਈ ਕੰਮ ਕਰਦੀ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ, ਮੈਨੂੰ ਮਹਿਸੂਸ ਹੋਇਆ ਹੈ ਕਿ ਮੈਂ ਗਲਤ ਪਾਰਟੀ ਵਿੱਚ ਸਹੀ ਵਿਅਕਤੀ ਹਾਂ। ਇਸ ਲਈ, ਅੱਜ ਅਸੀਂ ਐਲਾਨ ਕਰਦੇ ਹਾਂ ਕਿ ਮੈਂ ‘ਆਪ’ ਤੋਂ ਆਪਣੇ ਆਪ ਨੂੰ ਵੱਖ ਕਰ ਰਿਹਾ ਹਾਂ ਅਤੇ ਜਨਤਾ ਦੇ ਨੇੜੇ ਜਾ ਰਿਹਾ ਹਾਂ।

ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਅੱਜ ਭਾਜਪਾ ਤੇ ਇਲਜਾਮ ਲਗਾਇਆ ਸੀ ਕਿ ਉਹ ਈ ਡੀ ਰਾਹੀਂ ਪਾਰਟੀ ਦੇ ਸੰਸਦ ਮੈਂਬਰਾਂ ਵਿੱਚ ਡਰ ਦਾ ਮਾਹੌਲ ਪੈਦਾ ਕਰਕੇ ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ। ਪਾਰਟੀ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਇਸ ਸਾਰੀ ਸਾਜ਼ਿਸ਼ ਪਿੱਛੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹੱਥ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਰਾਘਵ ਚੱਢਾ ਨੂੰ ਪੰਜਾਬ ਵਿੱਚ ਪਾਰਟੀ ਨੂੰ ਕਮਜ਼ੋਰ ਕਰਨ ਦੇ ਬਦਲੇ ਕੇਂਦਰ ਵਿੱਚ ਮੰਤਰੀ ਦਾ ਅਹੁਦਾ ਦੇਣ ਦਾ ਲਾਲਚ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਇਸ ਸਾਜ਼ਿਸ਼ ਵਿੱਚ ਇੱਕ ਹਥਿਆਰ ਵਜੋਂ ਵਰਤਿਆ ਗਿਆ ਹੈ।

National

ਸਬਜ਼ੀ ਮੰਡੀ ਵਿੱਚ ਅੱਗ ਲੱਗਣ ਕਾਰਨ ਕਈ ਦੁਕਾਨਾਂ ਸੜੀਆਂ

Published

on

By

ਪਟਨਾ, 29 ਅਕਤੂਬਰ (ਸ.ਬ.) ਪਟਨਾ ਦੇ ਰਾਮਕ੍ਰਿਸ਼ਨ ਨਗਰ ਦੇ ਖੇਮਨੀਚਕ ਸਥਿਤ ਸਬਜ਼ੀ ਮੰਡੀ ਵਿੱਚ ਅੱਜ ਸਵੇਰੇ ਅੱਗ ਲੱਗਣ ਕਾਰਨ ਭਾਰੀ ਨੁਕਸਾਨ ਹੋਇਆ। ਸਵੇਰੇ ਤਿੰਨ ਵਜੇ ਤੋਂ ਬਾਅਦ ਅਚਾਨਕ ਲੱਗੀ ਅੱਗ ਨੇ ਦੇਖਦੇ ਹੀ ਦੇਖਦੇ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਦੀ ਲਪੇਟ ਵਿੱਚ ਆ ਕੇ 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਇਨ੍ਹਾਂ ਵਿੱਚ ਸ਼ਿੰਗਾਰ (ਕਾਸਮੈਟਿਕਸ), ਮੋਬਾਈਲ ਰਿਪੇਅਰਿੰਗ ਅਤੇ ਹੋਰ ਕਾਰੋਬਾਰਾਂ ਨਾਲ ਜੁੜੀਆਂ ਦੁਕਾਨਾਂ ਸ਼ਾਮਲ ਹਨ। ਸੂਚਨਾ ਮਿਲਣ ਤੋਂ ਬਾਅਦ ਫ਼ਾਇਰ ਬ੍ਰਿਗੇਡ ਦੀਆਂ 10 ਤੋਂ 15 ਗੱਡੀਆਂ ਮੌਕੇ ਤੇ ਪਹੁੰਚੀਆਂ।

ਸਵੇਰ ਦੇ ਸਮੇਂ ਮੰਡੀ ਵਿੱਚ ਅੱਗ ਲੱਗਣ ਤੋਂ ਬਾਅਦ ਲਪਟਾਂ ਤੇਜ਼ੀ ਨਾਲ ਫੈਲਣ ਲੱਗੀਆਂ। ਦੇਖਦੇ ਹੀ ਦੇਖਦੇ ਇੱਕ ਤੋਂ ਬਾਅਦ ਇੱਕ ਕਈ ਦੁਕਾਨਾਂ ਅੱਗ ਦੀ ਲਪੇਟ ਵਿੱਚ ਆ ਗਈਆਂ। ਦੁਕਾਨਦਾਰਾਂ ਨੇ ਆਪਣਾ ਸਾਮਾਨ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਦੀ ਤੇਜ਼ੀ ਕਾਰਨ ਉਨ੍ਹਾਂ ਨੂੰ ਭਾਰੀ ਨੁਕਸਾਨ ਉਠਾਉਣਾ ਪਿਆ। ਮੰਡੀ ਵਿੱਚ ਵੱਡੀ ਗਿਣਤੀ ਵਿੱਚ ਦੁਕਾਨਾਂ ਇੱਕੋ ਸਮੇਂ ਸੜਨ ਨਾਲ ਕਾਰੋਬਾਰੀਆਂ ਦੀ ਚਿੰਤਾ ਵਧ ਗਈ।

ਅੱਗ ਲੱਗਣ ਦੌਰਾਨ ਮੰਡੀ ਵਿੱਚ ਸਥਿਤ ਇੱਕ ਝੁੱਗੀਨੁਮਾ ਹੋਟਲ ਵਿੱਚ ਰੱਖੇ ਚਾਰ ਗੈਸ ਸਿਲੰਡਰਾਂ ਵਿੱਚ ਵੀ ਧਮਾਕਾ ਹੋਣ ਦੀ ਸੂਚਨਾ ਹੈ। ਇਸ ਨਾਲ ਮੌਕੇ ਤੇ ਸਥਿਤੀ ਹੋਰ ਵੀ ਭਿਆਨਕ ਹੋ ਗਈ। ਅੱਗ ਦੀ ਲਪੇਟ ਵਿੱਚ ਆ ਕੇ ਮੰਡੀ ਵਿੱਚ ਖੜ੍ਹੀਆਂ ਕਈ ਬਾਈਕ ਵੀ ਸੜ ਗਈਆਂ। ਇਸ ਘਟਨਾ ਵਿੱਚ ਸੜੀਆਂ ਦੁਕਾਨਾਂ ਅਤੇ ਵਾਹਨਾਂ ਦੀ ਗਿਣਤੀ ਅਤੇ ਨੁਕਸਾਨ ਦਾ ਅਸਲ ਅੰਦਾਜ਼ਾ ਅਜੇ ਲਗਾਇਆ ਜਾਣਾ ਬਾਕੀ ਹੈ।

ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ਤੇ ਪਹੁੰਚ ਗਈਆਂ। ਫਾਇਰ ਮੁਲਾਜ਼ਮਾਂ ਨੇ ਅੱਗ ਨੂੰ ਆਸ-ਪਾਸ ਦੀਆਂ ਹੋਰ ਦੁਕਾਨਾਂ ਤੱਕ ਫੈਲਣ ਤੋਂ ਰੋਕਣ ਲਈ ਲਗਾਤਾਰ ਕੋਸ਼ਿਸ਼ ਕੀਤੀਆਂ ਜਾ ਰਹੀਆਂ ਹਨ। ਕਰੀਬ ਇੱਕ ਘੰਟੇ ਦੀ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਜਾ ਸਕਿਆ। ਹਾਲਾਂਕਿ, ਉਦੋਂ ਤੱਕ 50 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ ਹੋ ਚੁੱਕੀਆਂ ਸਨ। ਅੱਗ ਬੁਝਣ ਤੋਂ ਬਾਅਦ ਪ੍ਰਭਾਵਿਤ ਦੁਕਾਨਦਾਰ ਆਪਣੀਆਂ ਦੁਕਾਨਾਂ ਵਿੱਚ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਵਿੱਚ ਲੱਗ ਗਏ।

ਮੰਡੀ ਵਿੱਚ ਇੱਕੋ ਸਮੇਂ ਇੰਨੀ ਵੱਡੀ ਗਿਣਤੀ ਵਿੱਚ ਦੁਕਾਨਾਂ ਸੜਨ ਨਾਲ ਕਾਰੋਬਾਰੀਆਂ ਨੂੰ ਭਾਰੀ ਆਰਥਿਕ ਨੁਕਸਾਨ ਪਹੁੰਚਿਆ ਹੈ। ਦੁਕਾਨਾਂ ਵਿੱਚ ਰੱਖਿਆ ਸਾਮਾਨ, ਕਾਰੋਬਾਰ ਨਾਲ ਜੁੜੀ ਸਮੱਗਰੀ ਅਤੇ ਹੋਰ ਜਾਇਦਾਦ ਅੱਗ ਵਿੱਚ ਸੜ ਕੇ ਸੁਆਹ ਹੋ ਗਈ। ਪ੍ਰਭਾਵਿਤ ਦੁਕਾਨਦਾਰਾਂ ਨੂੰ ਆਪਣਾ ਕਾਰੋਬਾਰ ਦੁਬਾਰਾ ਸ਼ੁਰੂ ਕਰਨ ਲਈ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਘਟਨਾ ਤੋਂ ਬਾਅਦ ਅੱਗ ਲੱਗਣ ਦੀ ਵਜ੍ਹਾ ਅਤੇ ਜਾਇਦਾਦ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਕੀਤਾ ਜਾਣਾ ਹੈ। ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ ਕਿ ਅੱਗ ਕਿਵੇਂ ਲੱਗੀ ਅਤੇ ਇੰਨੀ ਤੇਜ਼ੀ ਨਾਲ ਮੰਡੀ ਦੀਆਂ ਦੁਕਾਨਾਂ ਤੱਕ ਕਿਵੇਂ ਫੈਲ ਗਈ। ਇਸ ਘਟਨਾ ਨੇ ਮੰਡੀ ਵਿੱਚ ਅੱਗ ਤੋਂ ਬਚਾਅ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ।

Continue Reading

National

ਚੱਕਰਵਾਤੀ ਤੂਫਾਨ ਅਰਨਬ ਕਾਰਨ 6 ਵਿਅਕਤੀਆਂ ਦੀ ਮੌਤ

Published

on

By

ਅਮਰਾਵਤੀ, 29 ਅਕਤੂਬਰ (ਸ.ਬ.) ਭਾਰਤ ਦੇ ਪੂਰਬੀ ਤੱਟ ਤੇ ਚੱਕਰਵਾਤੀ ਤੂਫਾਨ ਅਰਨਬ ਵੱਲੋਂ ਭਾਰੀ ਬਾਰਿਸ਼ ਅਤੇ ਤੇਜ਼ ਹਵਾਵਾਂ ਨਾਲ ਖੇਤਰ ਵਿੱਚ ਤਬਾਹੀ ਮਚਾਉਣ ਤੋਂ ਇੱਕ ਦਿਨ ਬਾਅਦ, ਅੱਜ ਭਾਰਤ ਦੇ ਪੂਰਬੀ ਤੱਟ ਦੇ ਨਾਲ ਲੱਗਦੇ ਕਈ ਇਲਾਕਿਆਂ ਵਿੱਚ ਛੇ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਬਿਜਲੀ ਦੀ ਸਪਲਾਈ ਠੱਪ ਰਹੀ। ਮੀਡੀਆ ਰਿਪੋਰਟਾਂ ਵਿੱਚ ਸਥਾਨਕ ਅਧਿਕਾਰੀਆਂ ਦੇ ਹਵਾਲੇ ਨਾਲ ਮੌਤਾਂ ਦੀ ਗਿਣਤੀ ਨੌਂ ਦੱਸੀ ਹੈ, ਜੋ ਕਿ ਕਰੰਟ ਲੱਗਣ ਦੇ ਨਾਲ-ਨਾਲ ਰੁੱਖ ਅਤੇ ਮਕਾਨ ਡਿੱਗਣ ਕਾਰਨ ਹੋਈਆਂ ਹਨ।

ਆਂਧਰਾ ਪ੍ਰਦੇਸ਼ ਰਾਜ ਸਰਕਾਰ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅਧਿਕਾਰਤ ਤੌਰ ਤੇ ਮ੍ਰਿਤਕਾਂ ਦੀ ਗਿਣਤੀ ਛੇ ਸੀ। ਭਾਰਤੀ ਮੌਸਮ ਵਿਭਾਗ ਵੱਲੋਂ ਅਤਿ ਗੰਭੀਰ ਚੱਕਰਵਾਤੀ ਤੂਫਾਨ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਚੱਕਰਵਾਤ ਅਰਨਬ ਜੋ ਕਿ ਇਸ ਦੇ ਪੈਮਾਨੇ ਤੇ ਤੀਜੀ ਸਭ ਤੋਂ ਉੱਚੀ ਸ਼੍ਰੇਣੀ ਹੈ ਬੁੱਧਵਾਰ ਤੜਕੇ ਆਂਧਰਾ ਪ੍ਰਦੇਸ਼ ਵਿੱਚ ਤੱਟ ਨਾਲ ਟਕਰਾਇਆ।

ਇੱਕ ਬਿਆਨ ਵਿੱਚ ਰਾਜ ਦੇ ਮੁੱਖ ਮੰਤਰੀ ਐਨ ਚੰਦਰਾਬਾਬੂ ਨਾਇਡੂ ਦੇ ਹਵਾਲੇ ਨਾਲ ਦੱਸਿਆ ਗਿਆ ਕਿ ਚੱਕਰਵਾਤ ਨਾਲ ਘੱਟੋ-ਘੱਟ 15,000 ਬਿਜਲੀ ਦੇ ਖੰਭੇ ਨੁਕਸਾਨੇ ਗਏ। ਬਿਆਨ ਵਿੱਚ ਕਿਹਾ ਗਿਆ ਹੈ ਕਿ ਕੋਨਾਸੀਮਾ ਅਤੇ ਪੱਛਮੀ ਗੋਦਾਵਰੀ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਬਿਜਲੀ ਦੀ ਸਪਲਾਈ ਬਹਾਲ ਕਰ ਦਿੱਤੀ ਗਈ ਹੈ।

ਨਾਇਡੂ ਨੇ ਕਿਹਾ ਕਿ ਤਕਨਾਲੋਜੀ ਵਿੱਚ ਤਰੱਕੀ ਨੇ ਸਰਕਾਰ ਨੂੰ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲੇ ਇਲਾਕਿਆਂ ਦੀ ਪਛਾਣ ਕਰਨ ਅਤੇ ਜਾਨ-ਮਾਲ ਦੇ ਨੁਕਸਾਨ ਨੂੰ ਘਟਾਉਣ ਦੇ ਯੋਗ ਬਣਾਇਆ। ਅਧਿਕਾਰੀਆਂ ਨੇ ਦੱਸਿਆ ਕਿ ਆਂਧਰਾ ਪ੍ਰਦੇਸ਼ ਦੇ ਤੱਟ ਤੇ ਫਸਿਆ ਮਾਰਸ਼ਲ ਆਈਲੈਂਡ ਦੇ ਝੰਡੇ ਵਾਲਾ ਇੱਕ ਮਾਲਵਾਹਕ ਜਹਾਜ਼, ਜਿਸ ਵਿੱਚ 20 ਕਰੂ ਮੈਂਬਰ ਸਵਾਰ ਸਨ, ਸਮੁੰਦਰ ਵਿੱਚ ਉੱਠਦੀਆਂ ਉੱਚੀਆਂ ਲਹਿਰਾਂ ਕਾਰਨ ਵੀਰਵਾਰ ਨੂੰ ਵੀ ਫਸਿਆ ਰਿਹਾ।

ਚੱਕਰਵਾਤ ਦੇ ਆਉਣ ਤੋਂ ਪਹਿਲਾਂ ਆਂਧਰਾ ਪ੍ਰਦੇਸ਼ ਅਤੇ ਓਡੀਸ਼ਾ ਸੂਬਿਆਂ ਵਿੱਚ 1,80,000 (1 ਲੱਖ 80 ਹਜ਼ਾਰ) ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਇਆ ਗਿਆ ਸੀ। ਕੁੱਝ ਸਕੂਲ ਬੰਦ ਕਰ ਦਿੱਤੇ ਗਏ ਸਨ ਅਤੇ ਕੁੱਝ ਰੇਲ ਤੇ ਹਵਾਈ ਸੇਵਾਵਾਂ ਰੱਦ ਕਰ ਦਿੱਤੀਆਂ ਗਈਆਂ ਸਨ।

ਅਰਨਬ ਬੰਗਾਲ ਦੀ ਖਾੜੀ ਦੇ ਉੱਪਰ ਬਣਿਆ ਸੀ, ਜੋ ਕਿ ਉੱਠਣ ਵਾਲੇ ਤੂਫਾਨਾਂ ਲਈ ਇੱਕ ਮੁੱਖ ਖੇਤਰ ਹੈ ਜਿਸ ਨੇ ਭਾਰਤ ਦੇ ਪੂਰਬੀ ਤੱਟ ਤੇ ਭਿਆਨਕ ਤੂਫਾਨਾਂ ਨੂੰ ਜਨਮ ਦਿੱਤਾ ਹੈ।

Continue Reading

National

ਬਾਜ਼ਾਰ ਵਿੱਚ ਅੱਗ ਲੱਗਣ ਕਾਰਨ 150 ਤੋਂ ਵੱਧ ਦੁਕਾਨਾਂ ਸੜ ਕੇ ਸਵਾਹ

Published

on

By

ਪਣਜੀ, 29 ਅਕਤੂਬਰ (ਸ.ਬ.) ਗੋਆ ਦੇ ਬੰਦਰਗਾਹ ਸ਼ਹਿਰ ਵਾਸਕੋ ਦੇ ਇਕ ਪ੍ਰਮੁੱਖ ਬਾਜ਼ਾਰ ਵਿੱਚ ਬੀਤੀ ਦੇਰ ਰਾਤ ਲੱਗੀ ਭਿਆਨਕ ਅੱਗ ਵਿੱਚ 150 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਅਧਿਕਾਰੀਆਂ ਨੇ ਅੱਜ ਦੱਸਿਆ ਕਿ ਅੱਗ ਲੱਗਣ ਨਾਲ ਦੁਕਾਨਾਂ ਅਤੇ ਉਨ੍ਹਾਂ ਦੇ ਸਾਮਾਨ ਨੂੰ ਭਾਰੀ ਨੁਕਸਾਨ ਪਹੁੰਚਿਆ, ਹਾਲਾਂਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਮੁੱਖ ਮੰਤਰੀ ਪ੍ਰਮੋਦ ਸਾਵੰਤ, ਸਥਾਨਕ ਵਿਧਾਇਕਾਂ ਅਤੇ ਇਕ ਰਾਜ ਮੰਤਰੀ ਦੇ ਨਾਲ, ਮੌਕੇ ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਅੱਗ ਲੱਗਣ ਨਾਲ 150 ਤੋਂ ਵੱਧ ਦੁਕਾਨਾਂ ਸੜ ਗਈਆਂ ਹਨ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਸਾਵੰਤ ਨੇ ਕਿਹਾ ਕਿ ਇਹ ਘਟਨਾ ਮੰਦਭਾਗੀ ਹੈ, ਕਿਉਂਕਿ ਜਿਨ੍ਹਾਂ ਦੁਕਾਨਦਾਰਾਂ ਨੇ ਦੀਵਾਲੀ ਲਈ ਜ਼ਰੂਰੀ ਸਮਾਨ ਦਾ ਸਟਾਕ ਕੀਤਾ ਸੀ, ਉਨ੍ਹਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਪ੍ਰਭਾਵਿਤ ਦੁਕਾਨਦਾਰਾਂ ਨੂੰ ਰਾਜ ਸਰਕਾਰ ਵੱਲੋਂ ਵਿੱਤੀ ਸਹਾਇਤਾ ਦਾ ਵੀ ਭਰੋਸਾ ਦਿੱਤਾ।

ਚਸ਼ਮਦੀਦਾਂ ਨੇ ਦਾਅਵਾ ਕੀਤਾ ਕਿ ਵਾਸਕੋ ਵਿੱਚ ਥੋੜ੍ਹੇ ਸਮੇਂ ਵਿੱਚ ਅੱਗ ਲੱਗਣ ਦੀਆਂ ਤਿੰਨ ਵੱਖ-ਵੱਖ ਘਟਨਾਵਾਂ ਵਾਪਰੀਆਂ। ਪਹਿਲੀ ਘਟਨਾ ਬੀਤੀ ਰਾਤ ਲਗਭਗ 10:30 ਵਜੇ ਸ਼ਹਿਰ ਦੇ ਬਾਹਰਵਾਰ ਇਕ ਘਰ ਵਿੱਚ ਵਾਪਰੀ। ਦੂਜੀ ਘਟਨਾ ਇੱਕ ਗੈਰਾਜ ਵਿੱਚ ਵਾਪਰੀ, ਜਿੱਥੇ ਦੋ ਵਾਹਨ ਸੜ ਗਏ। ਇਨ੍ਹਾਂ ਘਟਨਾਵਾਂ ਤੋਂ ਥੋੜ੍ਹੀ ਦੇਰ ਬਾਅਦ, ਸ਼ਹਿਰ ਦੇ ਮੁੱਖ ਬਾਜ਼ਾਰ ਵਿੱਚ ਇਕ ਵੱਡੀ ਅੱਗ ਲੱਗ ਗਈ।

ਅੱਗ ਲੱਗਣ ਦੌਰਾਨ ਦੁਕਾਨਦਾਰਾਂ ਨੂੰ ਆਪਣਾ ਸਾਮਾਨ ਬਚਾਉਣ ਲਈ ਭੱਜਦੇ ਦੇਖਿਆ ਗਿਆ। ਗੋਆ ਦੇ ਪੁਲੀਸ ਡਾਇਰੈਕਟਰ ਜਨਰਲ ਆਲੋਕ ਕੁਮਾਰ ਨੇ ਪੀਟੀਆਈ ਨੂੰ ਦੱਸਿਆ ਕਿ ਅੱਗ ਬੁਝਾਉਣ ਦੇ ਕੰਮ ਵਿੱਚ ਭਾਰਤੀ ਜਲ ਸੈਨਾ, ਤੱਟ ਰੱਖਿਅਕ, ਗੋਆ ਸ਼ਿਪਯਾਰਡ ਲਿਮਟਿਡ ਅਤੇ ਮੋਰਮੁਗਾਓ ਪੋਰਟ ਅਥਾਰਟੀ ਸਮੇਤ ਵੱਖ-ਵੱਖ ਸੰਗਠਨਾਂ ਦੇ ਫਾਇਰ ਟੈਂਡਰ ਤਾਇਨਾਤ ਕੀਤੇ ਗਏ ਸਨ।

Continue Reading

Latest News

Trending