Connect with us

National

ਦਿੱਲੀ ਦੇ ਕਰੋਲ ਬਾਗ ਵਿੱਚ ਗੋਲੀਬਾਰੀ ਕਾਰਨ 1 ਵਿਅਕਤੀ ਗੰਭੀਰ ਜ਼ਖਮੀ

Published

on

ਨਵੀਂ ਦਿੱਲੀ, 24 ਅਪ੍ਰੈਲ (ਸ.ਬ.) ਦਿੱਲੀ ਦੇ ਕਰੋਲ ਬਾਗ ਵਿੱਚ ਅੱਜ ਤੜਕੇ ਇੱਕ ਵਿਅਕਤੀ ਤੇ ਕੁਝ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਹ ਘਟਨਾ ਅੱਜ ਸਵੇਰੇ 2:30 ਤੋਂ 3 ਵਜੇ ਦੇ ਵਿਚਕਾਰ ਵਾਪਰੀ ਦੱਸੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਪੁਲੀਸ ਨੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਮਾਮਲੇ ਦੀ ਜਾਂਚ ਦੌਰਾਨ ਪੁਲੀਸ ਨੇ ਦੱਸਿਆ ਕਿ ਲੇਡੀ ਹਾਰਡਿੰਗ ਮੈਡੀਕਲ ਕਾਲਜ ਅਤੇ ਹਸਪਤਾਲ ਤੋਂ ਸਵੇਰੇ 3:55 ਵਜੇ ਇੱਕ ਮੈਡੀਕੋ-ਲੀਗਲ ਕੇਸ (ਐਮਐਲਸੀ) ਕਾਲ ਆਈ, ਜਿਸ ਵਿੱਚ ਦੱਸਿਆ ਗਿਆ ਕਿ ਆਨੰਦ ਪਰਵਤ ਦਾ ਰਹਿਣ ਵਾਲਾ ਰੋਹਿਤ ਨਾਮ ਦਾ ਇੱਕ ਵਿਅਕਤੀ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹਾਲਤ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਪੁਲੀਸ ਨੇ ਕਿਹਾ ਕਿ ਪੀੜਤ, ਜੋ ਇਸ ਸਮੇਂ ਡਾਕਟਰੀ ਨਿਗਰਾਨੀ ਹੇਠ ਹੈ, ਨੇ ਗੋਲੀਬਾਰੀ ਵਿੱਚ ਸ਼ਾਮਲ ਸ਼ੱਕੀਆਂ ਬਾਰੇ ਜਾਣਕਾਰੀ ਦਿੱਤੀ ਹੈ।

ਅਧਿਕਾਰੀ ਨੇ ਕਿਹਾ ਕਿ ਘਟਨਾ ਸਥਾਨ ਤੇ ਪਹੁੰਚੀ ਫੋਰੈਂਸਿਕ ਟੀਮ ਨੇ ਮੌਕੇ ਤੋਂ ਦੋ ਖਾਲੀ ਕਾਰਤੂਸ ਅਤੇ ਇੱਕ ਜ਼ਿੰਦਾ ਕਾਰਤੂਸ ਬਰਾਮਦ ਕੀਤਾ ਹੈ, ਜਿਸ ਤੋਂ ਪਤਾ ਚੱਲਦਾ ਹੈ ਕਿ ਤਿੰਨ ਰਾਉਂਡ ਗੋਲੀਆਂ ਚਲਾਈਆਂ ਗਈਆਂ ਸਨ। ਪੁਲੀਸ ਨੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕਰ ਲਿਆ ਹੈ। ਪੁਲੀਸ ਵਲੋਂ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।

Continue Reading

National

ਬੇਕਾਬੂ ਸਕਾਰਪੀਓ ਕਾਰ ਨਦੀ ਵਿੱਚ ਡਿੱਗਣ ਕਾਰਨ 6 ਵਿਅਕਤੀਆਂ ਦੀ ਮੌਤ, 1 ਗੰਭੀਰ ਜ਼ਖਮੀ

Published

on

By

ਅਰਾਰੀਆ, 19 ਨਵੰਬਰ (ਸ.ਬ.) ਬਿਹਾਰ ਦੇ ਅਰਾਰੀਆ ਜ਼ਿਲ੍ਹੇ ਵਿੱਚ ਇੱਕ ਸਕਾਰਪੀਓ ਗੱਡੀ ਬੇਕਾਬੂ ਹੋ ਕੇ 50 ਫੁੱਟ ਹੇਠਾਂ ਨਦੀ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਛੇ ਵਿਅਕਤੀਆਂ ਦੀ ਮੌਤ ਹੋ ਗਈ ਹੈ। ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਡਾਕਟਰੀ ਇਲਾਜ ਲਈ ਪਟਨਾ ਭੇਜਿਆ ਗਿਆ ਹੈ। ਗੱਡੀ ਵਿੱਚ ਕੁੱਲ 7 ਵਿਅਕਤੀ ਸਵਾਰ ਸਨ।

ਇਹ ਹਾਦਸਾ ਬੀਤੀ ਰਾਤ ਕਰੀਬ 11:45 ਵਜੇ ਤਾਰਾਬਾੜੀ ਥਾਣੇ ਦੇ ਅਧਿਕਾਰ ਖੇਤਰ ਵਿੱਚ, ਮਦਨਪੁਰ-ਸਿਕਤੀ ਸੜਕ ਤੇ ਬਿਡੀ ਪੁਲ ਦੇ ਨੇੜੇ ਵਾਪਰਿਆ।

ਜ਼ਿਕਰਯੋਗ ਹੈ ਕਿ ਇੱਕ ਤਿੱਖੇ ਮੋੜ ਤੇ ਸਕੋਰਪੀਓ ਬੇਕਾਬੂ ਹੋ ਗਈ, ਸੜਕ ਦੇ ਕਿਨਾਰੇ ਲੱਗੀ ਰੇਲਿੰਗ ਨੂੰ ਤੋੜਦੀ ਹੋਈ ਨਦੀ ਵਿੱਚ ਜਾ ਡਿੱਗੀ। ਉਹ ਸਾਰੇ ਅਰਰੀਆ ਦੇ ਸਿਕਟੀ ਬਲਾਕ ਵਿੱਚ ਸਥਿਤ ਭਪਤੀਆਈ ਪਿੰਡ ਵਿੱਚ ਤਿਲਕ ਰਸਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਸੁਪੌਲ ਵਾਪਸ ਪਰਤ ਰਹੇ ਸਨ। ਤਿਲਕ ਦੀ ਰਸਮ ਖਤਮ ਹੋਣ ਤੇ, ਲਾੜੀ ਦੇ ਪਰਿਵਾਰਕ ਮੈਂਬਰ ਇੱਕ ਸਕਾਰਪੀਓ ਗੱਡੀ ਵਿੱਚ ਸਵਾਰ ਹੋ ਕੇ ਆਪਣੇ ਘਰ ਜਾ ਰਹੇ ਸਨ।

ਵਾਹਨ ਦੇ ਨਦੀ ਵਿੱਚ ਡਿੱਗਣ ਤੋਂ ਬਾਅਦ, ਇਸ ਵਿੱਚ ਪਾਣੀ ਭਰਨ ਲੱਗਾ, ਜਿਸ ਕਾਰਨ ਅੰਦਰ ਸਵਾਰ ਲੋਕ ਫਸ ਗਏ। ਜਿਵੇਂ-ਜਿਵੇਂ ਪਾਣੀ ਦਾ ਪੱਧਰ ਵਧਿਆ, ਅੰਦਰ ਮੌਜੂਦ ਲੋਕ ਬਾਹਰ ਨਿਕਲਣ ਵਿੱਚ ਅਸਮਰੱਥ ਰਹੇ। ਜ਼ਿਕਰਯੋਗ ਹੈ ਕਿ ਪਾਣੀ ਵਿੱਚ ਦਮ ਘੁੱਟਣ ਕਾਰਨ ਛੇ ਵਿਅਕਤੀਆਂ ਦੀ ਮੌਤ ਹੋ ਗਈ।

ਹਾਦਸੇ ਦੀ ਆਵਾਜ਼ ਸੁਣ ਕੇ, ਸਥਾਨਕ ਵਸਨੀਕ ਅਤੇ ਰਾਹਗੀਰ ਮੌਕੇ ਤੇ ਪਹੁੰਚ ਗਏ। ਕੁਝ ਲੋਕਾਂ ਨੇ ਵਾਹਨ ਨਾਲ ਰੱਸੀ ਬੰਨ੍ਹੀ ਅਤੇ ਇੱਕ ਜੇਸੀਬੀ ਦੀ ਮਦਦ ਨਾਲ ਉਸ ਨੂੰ ਨਦੀ ਵਿੱਚੋਂ ਬਾਹਰ ਕੱਢ ਲਿਆ। ਘਟਨਾ ਬਾਰੇ ਸੂਚਨਾ ਮਿਲਣ ਤੇ, ਤਾਰਾਬਾੜੀ ਪੁਲੀਸ ਅਤੇ ਹੈਡਕੁਆਰਟਰ ਡੀ. ਐਸ. ਪੀ. ਰਜਨੀਸ਼ ਕੁਮਾਰ ਮੌਕੇ ਤੇ ਪਹੁੰਚੇ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਅਤੇ ਪੋਸਟਮਾਰਟਮ ਲਈ ਸਦਰ ਹਸਪਤਾਲ, ਅਰਾਰੀਆ ਭੇਜ ਦਿੱਤਾ ਗਿਆ।

Continue Reading

National

2 ਮੋਟਰਸਾਇਕਲਾਂ ਦੀ ਟੱਕਰ ਕਾਰਨ 1 ਵਿਅਕਤੀ ਦੀ ਮੌਤ, 4 ਜ਼ਖਮੀ

Published

on

By

ਦੇਵਰੀਆ, 19 ਨਵੰਬਰ (ਸ.ਬ.) ਉੱਤਰ ਪ੍ਰਦੇਸ਼ ਦੇ ਦੇਵਰੀਆ ਜ਼ਿਲੇ ਦੇ ਬਾਘੌਚਘਾਟ ਥਾਣਾ ਖੇਤਰ ਵਿੱਚ ਬੀਤੀ ਰਾਤ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਆਹਮੋ-ਸਾਹਮਣੀ ਟੱਕਰ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਪੁਲੀਸ ਅਨੁਸਾਰ, ਬਾਘੌਚਘਾਟ ਪੁਲੀਸ ਸਟੇਸ਼ਨ ਖੇਤਰ ਦੇ ਪਖਾਨ ਉੱਤਰੀ ਟੋਲਾ ਦੇ ਵਸਨੀਕ ਹਰੀਕਿਸ਼ਨ ਕੁਸ਼ਵਾਹਾ (30) ਅਤੇ ਗਾਝੀ ਦਾ ਵਸਨੀਕ ਸੁਗਰੀਵ (24) ਮੋਟਰਸਾਈਕਲ ਤੇ ਬਾਜ਼ਾਰ ਤੋਂ ਘਰ ਵਾਪਸ ਆ ਰਹੇ ਸਨ। ਇਸ ਦੌਰਾਨ, ਕੁਸ਼ੀਨਗਰ ਜ਼ਿਲੇ ਦੇ ਕਸੀਆ ਥਾਣਾ ਖੇਤਰ ਦੇ ਖਾਧੀ ਪਿੰਡ ਦੇ ਰਹਿਣ ਵਾਲੇ ਅਮਿਤ ਮੁਸਾਹਰ (22), ਅਰਜੁਨ ਮੁਸਾਹਰ (22), ਅਤੇ ਨਿਖਿਲ ਉਰਫ਼ ਸ਼ੈਲੇਸ਼ ਮੁਸਾਹਰ (20), ਇਕ ਹੋਰ ਮੋਟਰਸਾਈਕਲ ਤੇ ਬਾਘੌਚਘਾਟ ਵੱਲ ਜਾ ਰਹੇ ਸਨ।

ਇਸ ਦੌਰਾਨ ਪੁਲੀਸ ਨੇ ਦੱਸਿਆ ਕਿ ਬੀਤੀ ਰਾਤ ਮਾਲਸੀ ਚੌਰਾਹੇ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਸਾਰੇ ਪੰਜ ਨੌਜਵਾਨ ਸੜਕ ਤੇ ਡਿੱਗ ਪਏ ਅਤੇ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਸਥਾਨਕ ਨਿਵਾਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ ਤੇ ਪੁਲੀਸ ਨੇ ਸਾਰੇ ਜ਼ਖਮੀਆਂ ਨੂੰ ਦੋ ਐਂਬੂਲੈਂਸਾਂ ਵਿੱਚ ਪਥਰਦੇਵਾ ਕਮਿਊਨਿਟੀ ਹੈਲਥ ਸੈਂਟਰ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਅਰਜੁਨ ਮੁਸਾਹਰ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲੀਸ ਅਨੁਸਾਰ, ਹਰੀਕਿਸ਼ਨ ਅਤੇ ਸੁਗਰੀਵ ਨੂੰ ਗੰਭੀਰ ਸੱਟਾਂ ਕਾਰਨ ਮੁੱਢਲੀ ਸਹਾਇਤਾ ਤੋਂ ਬਾਅਦ ਦੇਵਰੀਆ ਮੈਡੀਕਲ ਕਾਲਜ ਭੇਜਿਆ ਗਿਆ, ਜਦੋਂ ਕਿ ਅਮਿਤ ਅਤੇ ਨਿਖਿਲ ਦਾ ਇਲਾਜ ਚੱਲ ਰਿਹਾ ਹੈ। ਬਾਘੌਚਘਾਟ ਪੁਲੀਸ ਸਟੇਸ਼ਨ ਦੇ ਮੁਖੀ ਅਨਿਲ ਕੁਮਾਰ ਤਿਵਾੜੀ ਨੇ ਕਿਹਾ ਕਿ ਅਰਜੁਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲੀਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕਰ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

National

ਮੂੰਹਬੋਲੇ ਮਾਮੇ ਵੱਲੋਂ 11 ਸਾਲਾ ਬੱਚੀ ਨਾਲ ਜਿਨਸੀ ਸ਼ੋਸ਼ਣ, ਮੁਲਜ਼ਮ ਗ੍ਰਿਫ਼ਤਾਰ

Published

on

By

ਗ੍ਰੇਟਰ ਨੋਇਡਾ, 19 ਨਵੰਬਰ (ਸ.ਬ.) ਗ੍ਰੇਟਰ ਨੋਇਡਾ ਦੇ ਬਾਦਲਪੁਰ ਕੋਤਵਾਲੀ ਖੇਤਰ ਵਿੱਚ 11 ਸਾਲ ਦੀ ਨਾਬਾਲਗ ਲੜਕੀ ਨਾਲ ਜਿਨਸੀ ਹਿੰਸਾ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਦੇਰ ਰਾਤ ਜੰਗਲ ਵਿੱਚ ਜ਼ਖ਼ਮੀ ਹਾਲਤ ਵਿੱਚ ਬੱਚੀ ਦੇ ਮਿਲਣ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਅਧਿਕਾਰੀ ਮੌਕੇ ਤੇ ਪਹੁੰਚ ਗਏ। ਪੁਲੀਸ ਮੁਤਾਬਕ, ਮੁਲਜ਼ਮ ਨੂੰ ਦੋ ਘੰਟਿਆਂ ਦੇ ਅੰਦਰ ਪੁਲੀਸ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕਰ ਲਿਆ ਗਿਆ।

ਜ਼ਿਕਰਯੋਗ ਹੈ ਕਿ 11 ਸਾਲ ਦੀ ਨਾਬਾਲਗ ਲੜਕੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਬਾਦਲਪੁਰ ਕੋਤਵਾਲੀ ਖੇਤਰ ਦੇ ਇੱਕ ਪਿੰਡ ਵਿੱਚ ਰਹਿਣ ਵਾਲੇ ਆਪਣੇ ਮਾਮੇ ਦੇ ਘਰ ਇੱਕ ਮੰਗਲਿਕ ਸਮਾਗਮ ਵਿੱਚ ਸ਼ਾਮਲ ਹੋਣ ਆਈ ਸੀ।

ਪੁਲੀਸ ਮੁਤਾਬਕ ਮੁਲਜ਼ਮ ਪੀੜਤਾ ਦਾ ਜਾਣਕਾਰ ਸੀ। ਲੜਕੀ ਉਸ ਨੂੰ ਮਾਮਾ ਕਹਿ ਕੇ ਬੁਲਾਉਂਦੀ ਸੀ ਅਤੇ ਉਹ ਆਪਣੀ ਮਰਜ਼ੀ ਨਾਲ ਮੁਲਜ਼ਮ ਦੇ ਨਾਲ ਗਈ ਸੀ। ਸੂਚਨਾ ਮਿਲਦਿਆਂ ਹੀ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਕਾਨੂੰਨੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ। ਪੁਲੀਸ ਅਨੁਸਾਰ ਪੀੜਤਾ ਦੀ ਹਾਲਤ ਠੀਕ ਹੈ।

ਉੱਥੇ ਹੀ, ਪੀੜਤ ਪਰਿਵਾਰਕ ਮੈਂਬਰਾਂ ਨੇ ਇਸ ਮਾਮਲੇ ਵਿੱਚ ਸਮੂਹਿਕ ਜਿਨਸੀ ਸ਼ੋਸ਼ਣ ਹੋਣ ਦਾ ਖ਼ਦਸ਼ਾ ਵੀ ਜਤਾਇਆ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

Latest News

Trending