Connect with us

Chandigarh

ਪੰਜਾਬ ਨੇ ਸਰਹੱਦੀ ਇਲਾਕਿਆਂ ਵਿੱਚ 585 ਸਥਾਨਾਂ ਤੇ 2291 ਤੋਂ ਵੱਧ ਸੀ ਸੀ ਟੀ ਵੀ ਕੈਮਰੇ ਲਗਾਏ

Published

on

ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਿਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਮਜ਼ਬੂਤ ਕੀਤੀ

ਚੰਡੀਗੜ੍ਹ, 29 ਅਪ੍ਰੈਲ (ਸ.ਬ.) ਪੰਜਾਬ ਨੇ ਸਰਹੱਦ ਪਾਰੋਂ ਚੱਲ ਰਹੀਆਂ ਅਪਰਾਧਿਕ ਸਪਲਾਈ ਚੇਨਾਂ ਨੂੰ ਤੋੜਣ ਲਈ ਸੁਰੱਖਿਆ ਦੀ ਦੂਜੀ ਕਤਾਰ ਮਜ਼ਬੂਤ ਸਰਹੱਦੀ ਇਲਾਕਿਆਂ ਵਿੱਚ 585 ਸਥਾਨਾਂ ਤੇ 2291 ਤੋਂ ਵੱਧ ਸੀ ਸੀ ਟੀ ਵੀ ਕੈਮਰੇ ਲਗਾਏ ਹਨ। ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਤਹਿਤ ਲਗਾਏ ਗਏ ਹਨ ਜਿਸਦਾ ਮਕਸਦ ਸਰਹੱਦ ਪਾਰ ਨਾਲ ਜੁੜੇ ਅਪਰਾਧਕ ਨੈਟਵਰਕਾਂ ਨੂੰ ਜੜ੍ਹੋਂ ਖ਼ਤਮ ਕਰਨਾ ਹੈ। ਉਹਨਾਂ ਕਿਹਾ ਕਿ ਇਹਨਾਂ ਸੀ ਸੀ ਟੀ ਵੀ ਕੈਮਰਿਆਂ ਨਾਲ ਸੰਵੇਦਨਸ਼ੀਲ ਪਿੰਡਾਂ ਅਤੇ ਰਾਸਤਿਆਂ ਤੇ ਨਿਗਰਾਨੀ ਦਾ ਇੱਕ ਮਜ਼ਬੂਤ ਜਾਲ ਵਿਛਾਇਆ ਗਿਆ ਹੈ। ਇਸ ਤੋਂ ਇਲਾਵਾ, ਸਰਹੱਦੀ ਜ਼ਿਲ੍ਹਿਆਂ ਦੇ 41 ਥਾਣਿਆਂ ਨੂੰ ਵੀ ਸੀਸੀਟੀਵੀ ਕਵਰੇਜ ਹੇਠ ਲਿਆਂਦਾ ਗਿਆ ਹੈ, ਜੋ ਨਿਗਰਾਨੀ ਅਤੇ ਤੁਰੰਤ ਕਾਰਵਾਈ ਲਈ ਲਾਮਬੰਦ ਕੀਤੇ ਗਏ ਹਨ।

ਡੀ ਜੀ ਪੀ ਨੇ ਕਿਹਾ ਕਿ ਦੂਜੀ ਕਤਾਰ ਦੀ ਮਜ਼ਬੂਤੀ ਸੂਬੇ ਦੀ ਐਂਟੀ-ਗੈਂਗਸਟਰ ਰਣਨੀਤੀ ਦਾ ਕੇਂਦਰ ਹੈ। ਉਹਨਾਂ ਕਿਹਾ ਕਿ ਅਸੀਂ ਪੁਲਿਸਿੰਗ ਵਿੱਚ ਡੂੰਘਾਈ ਲਿਆ ਰਹੇ ਹਾਂ। ਸਾਡਾ ਧਿਆਨ ਪੂਰੇ ਨੈਟਵਰਕ (ਸਰਹੱਦ ਪਾਰੋਂ ਸਪਲਾਈ ਤੋਂ ਲੈ ਕੇ ਆਖਰੀ ਪੜਾਅ ਦੀ ਡਿਲੀਵਰੀ ਤੱਕ) ਨੂੰ ਤੋੜਨ ਤੇ ਕੇਂਦਰਿਤ ਹੈ। ਉਹਨਾਂ ਕਿਹਾ ਕਿ ਸੁਰੱਖਿਆ ਦੀ ਦੂਜੀ ਕਤਾਰ ਇਹ ਯਕੀਨੀ ਬਣਾਉਂਦੀ ਹੈ ਕਿ ਜੇ ਕੋਈ ਕੋਸ਼ਿਸ਼ ਵੀ ਕੀਤੀ ਜਾਂਦੀ ਹੈ, ਤਾਂ ਉਸਦਾ ਸ਼ੁਰੂਆਤੀ ਪੜਾਅ ਤੇ ਹੀ ਪਤਾ ਲੱਗ ਜਾਵੇ ਅਤੇ ਇਸ ਨੂੰ ਤੁਰੰਤ ਨਾਕਾਮ ਕੀਤਾ ਜਾਵੇ।

ਉਹਨਾਂ ਕਿਹਾ ਕਿ ਨਸ਼ੀਲੇ ਪਦਾਰਥ ਅਤੇ ਹਥਿਆਰ ਸੁੱਟਣ ਵਾਲੇ ਹਰ ਇੱਕ ਡਰੋਨ ਨੂੰ ਰੋਕਣਾ, ਹਰ ਸ਼ੱਕੀ ਵਾਹਨ ਦੀ ਪਛਾਣ ਅਤੇ ਸੀ ਸੀ ਟੀ ਵੀ ਰਾਹੀਂ ਹਰ ਗਤੀਵਿਧੀ ਦੀ ਨਿਗਰਾਨੀ ਉਸ ਪੂਰੇ ਨੈਟਵਰਕ ਨੂੰ ਕਮਜ਼ੋਰ ਕਰਦੀ ਹੈ ਜੋ ਗੈਂਗਸਟਰਾਂ ਦੀ ਮਦਦਕਰਦਾ ਹੈ, ਜਿਹੜੇ ਅਕਸਰ ਵਿਦੇਸ਼ਾਂ ਤੋਂ ਇਹਨਾਂ ਗਤੀਵਿਧੀਆਂ ਨੂੰ ਅੰਜਾਮ ਦਿੰਦੇ ਹਨ। ਉਹਨਾਂ ਕਿਹਾ ਕਿ ਜਿੱਥੇ ਸੀਮਾ ਸੁਰੱਖਿਆ ਬਲ (ਬੀ ਐਸ ਐਫ) ਵੱਲੋਂ ਅੰਤਰਰਾਸ਼ਟਰੀ ਸਰਹੱਦ ਦੀ ਰੱਖਿਆ ਕੀਤੀ ਜਾਂਦੀ ਹੈ, ਉੱਥੇ ਪੰਜਾਬ ਪੁਲੀਸ ਇਹ ਯਕੀਨੀ ਬਣਾ ਰਹੀ ਹੈ ਕਿ ਜੇਕਰ ਕੋਈ ਤਸਕਰੀ ਵਾਲੀ ਸਮੱਗਰੀ ਸੂਬੇ ਵਿੱਚ ਆ ਵੀ ਜਾਵੇ, ਤਾਂ ਉਹ ਅੱਗੇ ਨਾ ਵਧ ਸਕੇ।

ਅੰਮ੍ਰਿਤਸਰ ਦਿਹਾਤੀ ਦੇ ਐਸ. ਐਸ. ਪੀ. ਸੁਹੈਲ ਕਾਸਿਮ ਮੀਰ ਨੇ ਕਿਹਾ ਕਿ ਸੁਰੱਖਿਆ ਦੀ ਦੂਜੀ ਕਤਾਰ ਉਹ ਜਗ੍ਹਾ ਹੈ ਜਿੱਥੇ ਅਪਰਾਧਕ ਲੜੀ ਨੂੰ ਤੋੜਿਆ ਜਾਂਦਾ ਹੈ। ਜਿੱਥੇ ਪਹਿਲੀ ਕਤਾਰ ਸਰਹੱਦ ਨੂੰ ਸੀਲ ਕਰਦੀ ਹੈ ਅਤੇ ਉੱਥੇ ਹੀ ਸੁਰੱਖਿਆ ਦੀ ਦੂਜੀ ਕਤਾਰ ਸਾਡੇ ਖੇਤਰ ਵਿੱਚ ਕਿਸੇ ਵੀ ਉਲੰਘਣਾ ਨੂੰ ਤੁਰੰਤ ਰੋਕਦੀ ਹੈ। ਸਾਡੇ ਨਾਕੇ ਹੁਣ ਸਧਾਰਣ ਚੈਕ-ਪੋਸਟ ਨਹੀਂ ਰਹੇ, ਬਲਕਿ ਇਹ ਖੁਫ਼ੀਆ ਜਾਣਕਾਰੀ ਦੇ ਅਧਾਰ ਤੇ ਲਗਾਏ ਜਾਂਦੇ ਹਨ ਅਤੇ ਮੁਕੰਮਲ ਤਸਦੀਕ ਕੀਤੀ ਜਾਣਕਾਰੀ ਦੇ ਆਧਾਰ ਤੇ ਸਥਾਪਿਤ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਇਸ ਪਹਿਲਕਦਮੀ ਦਾ ਇੱਕ ਹੋਰ ਮਹੱਤਵਪੂਰਨ ਪੱਖ ਇਹ ਹੈ ਕਿ ਸਰਹੱਦੀ ਪਿੰਡ ਹੁਣ ਕਮਜ਼ੋਰ ਕੜੀ ਨਹੀਂ ਰਹੇ, ਬਲਕਿ ਪੁਲਿਸਿੰਗ ਦੇ ਸਾਥੀ ਬਣ ਰਹੇ ਹਨ।

Chandigarh

ਆਈ. ਟੀ. ਆਈ. ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਇਲੈਟ੍ਰੀਕਲ ਟਰੇਡ ਵਿੱਚ ਦੇਸ਼ ਭਰ ਵਿੱਚੋਂ ਹਾਸਿਲ ਕੀਤਾ ਪਹਿਲਾ ਸਥਾਨ

Published

on

By

ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ

ਚੰਡੀਗੜ੍ਹ, 19 ਨਵੰਬਰ (ਸ.ਬ.) ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚੋਂ ਇਲੈਟ੍ਰੀਕਲ ਟਰੇਡ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮਾਣਮਤੀ ਪ੍ਰਾਪਤੀ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਸਦੇ ਇੰਸਟਰੱਕਟਰ ਗੁਰਬਿੰਦਰ ਸਿੰਘ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟਰੇਡ ਵਿੱਚ ਰਾਸ਼ਟਰੀ ਪੱਧਰ ਤੇ ਸਿਖ਼ਰਲਾ ਰੈਂਕ ਪ੍ਰਾਪਤ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਜਸਪ੍ਰੀਤ ਕੌਰ ਦੀ ਇਹ ਪ੍ਰਾਪਤੀ ਸੂਬੇ ਦੇ ਹੋਰ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕਰੇਗੀ।

ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ, ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਇਹ ਪ੍ਰਾਪਤੀ ਪੂਰੇ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਆਈ.ਟੀ.ਆਈਜ਼ . ਨੂੰ ਆਧੁਨਿਕ ਬੁਨਿਆਦੀ ਢਾਂਚੇ, ਉਦਯੋਗ ਨਾਲ ਜੁੜੇ ਕੋਰਸਾਂ ਅਤੇ ਸਮਰਪਿਤ ਸਲਾਹ ਨਾਲ ਲੈਸ ਕਰਕੇ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਨਾ ਸਿਰਫ਼ ਨੌਕਰੀ ਲਈ ਤਿਆਰ ਹੋਣ, ਸਗੋਂ ਸਮੇਂ ਦੇ ਹਾਣੀ ਵੀ ਬਣ ਕੇ ਭਵਿੱਖ ਲਈ ਤਿਆਰ ਹੋ ਸਕਣ।

Continue Reading

Chandigarh

ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਸਾਹ ਰੁਕਣ ਦੀ ਪੁਰਾਣੀ ਬਿਮਾਰੀ : ਮਾਹਿਰ

Published

on

By

ਚੰਡੀਗੜ੍ਹ, 17 ਨਵੰਬਰ (ਸ.ਬ.) ਪਾਰਕ ਹਸਪਤਾਲ ਦੇ ਸੀਨੀਅਰ ਡਾਕਟਰਾਂ ਡਾ. ਐਸ.ਕੇ. ਗੁਪਤਾ, ਡਾ. ਅਮਨਪ੍ਰੀਤ ਕੌਰ, ਡਾ. ਹਿਤੇਸ਼ ਗੌਰ ਅਤੇ ਡਾ. ਸੁਮਿਤ ਭਾਰਤੀ ਨੇ ਕਿਹਾ ਹੈ ਕਿ ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਸਾਹ ਰੁਕਣ ਦੀ ਪੁਰਾਣੀ ਬਿਮਾਰੀ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਹੈ। ਸਾਹ ਰੁਕਣ ਦੀ ਪੁਰਾਣੀ ਬਿਮਾਰੀ (ਕ੍ਰੋਨਿਕ ਔਬਸਟਰਕਟਿਵ ਪਲਮਨਰੀ ਡਿਜ਼ੀਜ਼) ਦੇ ਵਧਦੇ ਵਿਸ਼ਵਵਿਆਪੀ ਖ਼ਤਰੇ ਤੇ ਚਿੰਤਾ ਪ੍ਰਗਟ ਕਰਦਿਆਂ ਮਾਹਿਰਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ, ਸਿਗਰਟਨੋਸ਼ੀ ਅਤੇ ਹਾਨੀਕਾਰਕ ਗੈਸਾਂ ਤੇ ਧੂੰਏਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਇਸ ਬਿਮਾਰੀ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ।

ਉਹਨਾਂ ਦੱਸਿਆ ਕਿ ਇਹ ਫੇਫੜਿਆਂ ਦੀ ਇੱਕ ਲਗਾਤਾਰ ਵਧਣ ਵਾਲੀ ਬਿਮਾਰੀ ਹੈ, ਜਿਸ ਵਿੱਚ ਸਾਹ ਦੀਆਂ ਨਾਲੀਆਂ ਵਿੱਚ ਰੁਕਾਵਟ ਆਉਣ ਕਾਰਨ ਫੇਫੜਿਆਂ ਵਿੱਚ ਹਵਾ ਦਾ ਆਉਣਾ-ਜਾਣਾ ਪ੍ਰਭਾਵਿਤ ਹੁੰਦਾ ਹੈ ਅਤੇ ਮਰੀਜ਼ ਨੂੰ ਸਾਹ ਲੈਣ ਵਿੱਚ ਲਗਾਤਾਰ ਮੁਸ਼ਕਲ ਆਉਣ ਲੱਗਦੀ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਲੱਛਣ ਹਲਕੇ ਹੋ ਸਕਦੇ ਹਨ ਜਾਂ ਆਸਾਨੀ ਨਾਲ ਪਛਾਣ ਵਿੱਚ ਨਹੀਂ ਆਉਂਦੇ। ਇਸ ਕਾਰਨ ਮਰੀਜ਼ ਨੂੰ ਬਿਮਾਰੀ ਦਾ ਪਤਾ ਨਹੀਂ ਲੱਗਦਾ ਅਤੇ ਇਹ ਹੌਲੀ-ਹੌਲੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕ ਸਾਹ ਚੜ੍ਹਨ ਅਤੇ ਲਗਾਤਾਰ ਖੰਘ ਆਉਣ ਨੂੰ ਵਧਦੀ ਉਮਰ ਦਾ ਆਮ ਲੱਛਣ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ ਜਦੋਂਕਿ ਲਗਾਤਾਰ ਖੰਘ, ਸਾਹ ਚੜ੍ਹਨ ਜਾਂ ਸਾਹ ਲੈਣ ਵਿੱਚ ਮੁਸ਼ਕਲ ਹੋਣ ਤੇ ਸਮੇਂ ਸਿਰ ਮਾਹਿਰ ਡਾਕਟਰ ਨਾਲ ਸਲਾਹ ਕਰਨਾ ਬਹੁਤ ਜ਼ਰੂਰੀ ਹੈ।

ਮਾਹਿਰ ਡਾਕਟਰਾਂ ਨੇ ਕਿਹਾ ਕਿ ਇਹ ਬਿਮਾਰੀ ਆਮ ਤੌਰ ਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਦੇਖੀ ਜਾਂਦੀ ਹੈ, ਖ਼ਾਸ ਕਰਕੇ ਉਨ੍ਹਾਂ ਵਿੱਚ ਜਿਨ੍ਹਾਂ ਨੂੰ ਲੰਬੇ ਸਮੇਂ ਤੋਂ ਸਿਗਰਟਨੋਸ਼ੀ ਕਰਨ ਦੀ ਆਦਤ ਰਹੀ ਹੋਵੇ। ਹਾਲਾਂਕਿ, ਸਿਗਰਟਨੋਸ਼ੀ ਨਾ ਕਰਨ ਵਾਲੇ ਲੋਕ ਵੀ ਹਵਾ ਪ੍ਰਦੂਸ਼ਣ ਅਤੇ ਹੋਰ ਹਾਨੀਕਾਰਕ ਤੱਤਾਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਸੀਓਪੀਡੀ ਦਾ ਸ਼ਿਕਾਰ ਹੋ ਸਕਦੇ ਹਨ।

Continue Reading

Chandigarh

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

Published

on

By

ਚੰਡੀਗੜ੍ਹ, 16 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਕਤੂਬਰ ਮਹੀਨੇ ਵਿੱਚ 11 ਵੱਖ-ਵੱਖ ਟਰੈਪ ਮਾਮਲਿਆਂ ਵਿੱਚ 11 ਸਰਕਾਰੀ ਮੁਲਾਜ਼ਮਾਂ ਅਤੇ 3 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੇ ਵੱਲੋਂ ਪੂਰੀ ਵਾਹ ਲਾਈ ਹੋਈ ਹੈ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 10 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 18 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 14 ਸਰਕਾਰੀ ਕਰਮਚਾਰੀ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ ਇੱਕ ਮਾਮਲੇ ਦਾ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

Continue Reading

Latest News

Trending