Chandigarh
ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼
ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਨੇ ਨਗਰ ਨਿਗਮਾਂ ਦੇ ਕਮਿਸ਼ਨਰਾਂ ਅਤੇ ਜਿਲ੍ਹਿਆਂ ਦੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕੀਤੇ
ਚੰਡੀਗੜ੍ਹ, 29 ਅਪ੍ਰੈਲ (ਸ.ਬ.) ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਵੱਲੋਂ ਅੱਜ ਸੂਬੇ ਭਰ ਦੇ ਸਾਰੇ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਜਨਰਲ ਅਤੇ ਸ਼ਹਿਰੀ ਵਿਕਾਸ) ਨੂੰ ਨਿਰਦੇਸ਼ ਦਿੱਤੇ ਹਨ ਕਿ ਮਲੇਰੀਆ, ਡੇਂਗੂ ਅਤੇ ਹੋਰ ਵੈਕਟਰ-ਬੋਰਨ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਆਪੋ-ਆਪਣੇ ਖੇਤਰਾਂ ਵਿੱਚ ਵਿਆਪਕ ਫੌਗਿੰਗ ਕਾਰਜਾਂ ਨੂੰ ਯਕੀਨੀ ਬਣਾਉਣ।
ਕੈਬਨਿਟ ਮੰਤਰੀ ਨੇ ਕਿਹਾ ਕਿ ਡੇਂਗੂ ਅਤੇ ਮੱਛਰਾਂ ਰਾਹੀਂ ਫੈਲਣ ਵਾਲੀਆਂ ਅਜਿਹੀਆਂ ਹੋਰ ਬਿਮਾਰੀਆਂ ਜਨਤਕ ਸਿਹਤ ਲਈ ਗੰਭੀਰ ਖ਼ਤਰਾ ਪੈਦਾ ਕਰਦੀਆਂ ਹਨ ਅਤੇ ਜੇਕਰ ਇਹਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਨਾ ਕੀਤਾ ਜਾਵੇ ਤਾਂ ਕੀਮਤੀ ਜਾਨਾਂ ਦਾ ਨੁਕਸਾਨ ਹੋ ਸਕਦਾ ਹੈ। ਉਹਨਾਂ ਫੌਗਿੰਗ ਮੁਹਿੰਮਾਂ ਤੁਰੰਤ ਸ਼ੁਰੂ ਕਰਨ ਅਤੇ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ ਕਿ ਇਹ ਕਾਰਜ ਨਿਯਮਤ ਢੰਗ ਨਾਲ ਕੀਤੇ ਜਾਣ ਅਤੇ ਅਕਤੂਬਰ ਤੱਕ ਚੱਲਣ ਵਾਲੇ ਪੀਕ ਸੀਜ਼ਨ ਤੋਂ ਪਹਿਲਾਂ ਮੁਕੰਮਲ ਕੀਤੇ ਜਾਣ।
Chandigarh
ਚੰਡੀਗੜ੍ਹ ਦੇ ਸੈਕਟਰ 11 ਵਿੱਚ ਸਥਿਤ ਦਵਾਈਆਂ ਦੀ ਮਸ਼ਹੂਰ ਦੁਕਾਨ ‘ਸ਼੍ਰੀ ਕੁਮਾਰ ਮੈਡੀਕੋਜ਼’ ਦੇ ਕੈਸ਼ੀਅਰ ਦਾ ਗੋਲੀਆਂ ਮਾਰ ਕੇ ਕਤਲ
ਨਕਾਬਪੋਸ਼ ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ ਕੇ ਕੈਸ਼ੀਅਰ ਤੇ ਆਟੋਮੈਟਿਕ ਹਥਿਆਰ ਨਾਲ ਚਲਾਈਆਂ ਗੋਲੀਆਂ
ਚੰਡੀਗੜ੍ਹ, 13 ਜੂਨ (ਸ.ਬ.) ਚੰਡੀਗੜ੍ਹ ਦੇ ਸੈਕਟਰ 11 ਵਿੱਚ ਸਥਿਤ ਦਵਾਈਆਂ ਦੀ ਮਸ਼ਹੂਰ ਦੁਕਾਨ ‘ਸ਼੍ਰੀ ਕੁਮਾਰ ਮੈਡੀਕੋਜ਼’ ਦੇ ਕੈਸ਼ੀਅਰ ਦਾ ਅੱਜ ਦਿਨ ਦਿਹਾੜੇ 3 ਨਕਾਬਪੋਸ਼ ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ ਕੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਤਿੰਨ 3 ਨਕਾਬਪੋਸ਼ ਹਮਲਾਵਰ ਦੁਕਾਨ ਦਾਖਲ ਹੋਏ ਅਤੇ ਕੈਸ਼ੀਅਰ ਤੇ ਆਟੋਮੈਟਿਕ ਹਥਿਆਰ ਨਾਲ ਤਾਬੜਤੋੜ ਕਈ ਰਾਊਂਡ ਫਾਇਰ ਕੀਤੇ। ਹਮਲੇ ਵਿੱਚ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਮੈਡੀਕਲ ਸਟੋਰ ਦੇ ਕੈਸ਼ੀਅਰ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਾਨਕੀ ਵਜੋਂ ਹੋਈ ਹੈ, ਜੋ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਸੀ ਅਤੇ ਉੱਥੇ ਸਰਪੰਚ ਵਜੋਂ ਵੀ ਸੇਵਾਵਾਂ ਨਿਭਾਅ ਰਿਹਾ ਸੀ। ਉਹ ਇੱਥੇ ਸੈਕਟਰ 11 ਸਥਿਤ ‘ਸ਼੍ਰੀ ਕੁਮਾਰ ਮੈਡੀਕਲ ਹਾਲ’ ਵਿੱਚ ਬਤੌਰ ਕੈਸ਼ੀਅਰ ਕੰਮ ਕਰਦਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਖ਼ੂਨੀ ਵਾਰਦਾਤ ਦੁਪਹਿਰ ਕਰੀਬ 3 ਵਜੇ ਵਾਪਰੀ। ਐਕਟਿਵਾ ਸਕੂਟਰ ਤੇ ਸਵਾਰ ਹੋ ਕੇ ਆਏ ਅਣਪਛਾਤੇ ਹਮਲਾਵਰਾਂ ਨੇ ਮੈਡੀਕਲ ਸਟੋਰ ਦੇ ਅੰਦਰ ਦਾਖਲ ਹੋ ਕੇ ਜਾਨਕੀ ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਚਸ਼ਮਦੀਦਾਂ ਦੇ ਹਵਾਲੇ ਤੋਂ ਸਾਹਮਣੇ ਆਇਆ ਹੈ ਕਿ ਬਦਮਾਸ਼ਾਂ ਨੇ ਕਰੀਬ 16 ਰਾਊਂਡ ਫਾਇਰ ਕੀਤੇ, ਜਿਸ ਦੌਰਾਨ ਜਾਨਕੀ ਨੂੰ ਕਈ ਗੋਲੀਆਂ ਲੱਗੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਬੜੀ ਆਸਾਨੀ ਨਾਲ ਮੌਕੇ ਤੋਂ ਫ਼ਰਾਰ ਹੋ ਗਏ। ਖ਼ੂਨ ਨਾਲ ਲਹੂ-ਲੁਹਾਨ ਹੋਏ ਜਾਨਕੀ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਕਤਲ ਦੀ ਇਸ ਵਾਰਦਾਤ ਤੋਂ ਬਾਅਦ ਚੰਡੀਗੜ੍ਹ ਪੁਲੀਸ ਦੇ ਉੱਚ ਅਧਿਕਾਰੀ ਭਾਰੀ ਫੋਰਸ ਸਮੇਤ ਮੌਕੇ ਤੇ ਪਹੁੰਚ ਗਏ। ਡੀ.ਐਸ.ਪੀ. ਦਲਬੀਰ ਸਿੰਘ ਭਿੰਡਰ, ਸੈਕਟਰ 11 ਥਾਣੇ ਦੇ ਇੰਚਾਰਜ ਜਸਪਾਲ ਸਿੰਘ ਭੁੱਲਰ, ਏ.ਜੀ.ਟੀ.ਐਫ. ਥਾਣਾ ਇੰਚਾਰਜ ਹਰਿੰਦਰ ਸਿੰਘ ਸੇਖੋਂ ਅਤੇ ਇੰਸਪੈਕਟਰ ਸਤਿੰਦਰ ਸਿੰਘ ਸਮੇਤ ਕ੍ਰਾਈਮ ਬ੍ਰਾਂਚ ਅਤੇ ਡੀ.ਸੀ.ਸੀ. ਦੀਆਂ ਟੀਮਾਂ ਨੇ ਘਟਨਾ ਸਥਾਨ ਦਾ ਬਾਰੀਕੀ ਨਾਲ ਮੁਆਇਨਾ ਕੀਤਾ। ਪੁਲੀਸ ਨੇ ਮੌਕੇ ਤੋਂ ਕਈ ਅਹਿਮ ਸਬੂਤ ਅਤੇ ਗੋਲੀਆਂ ਦੇ ਖੋਲ ਬਰਾਮਦ ਕੀਤੇ ਹਨ।
ਪੁਲੀਸ ਸੂਤਰਾਂ ਮੁਤਾਬਕ ਮੁਢਲੀ ਜਾਂਚ ਵਿੱਚ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਜਾਪਦਾ ਹੈ। ਮ੍ਰਿਤਕ ਜਾਨਕੀ ਦਾ ਹਿਮਾਚਲ ਪ੍ਰਦੇਸ਼ ਵਿੱਚ ਕਿਸੇ ਵਿਵਾਦ ਨੂੰ ਲੈ ਕੇ ਪਹਿਲਾਂ ਵੀ ਝਗੜਾ ਹੋਇਆ ਸੀ ਅਤੇ ਖ਼ਦਸ਼ਾ ਹੈ ਕਿ ਉਸੇ ਦੁਸ਼ਮਣੀ ਦੇ ਚਲਦਿਆਂ ਇਸ ਕਤਲ ਨੂੰ ਅੰਜਾਮ ਦਿੱਤਾ ਗਿਆ ਹੈ। ਇਹ ਵੀ ਚਰਚਾ ਹੈ ਕਿ ਮ੍ਰਿਤਕ ਨੂੰ ਪਹਿਲਾਂ ਧਮਕੀਆਂ ਵੀ ਮਿਲੀਆਂ ਸਨ।
ਪੁਲੀਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਬਦਮਾਸ਼ਾਂ ਦੀ ਭਾਲ ਲਈ ਵਿਸ਼ੇਸ਼ ਟੀਮਾਂ ਗਠਿਤ ਕਰਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਪੁਲੀਸ ਨੇ ਭਰੋਸਾ ਦਿੱਤਾ ਹੈ ਕਿ ਤਕਨੀਕੀ ਸਬੂਤਾਂ ਦੇ ਆਧਾਰ ਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲੇ ਦਾ ਪਰਦਾਫਾਸ਼ ਕੀਤਾ ਜਾਵੇਗਾ ਹਾਲਾਂਕਿ ਘਟਨਾ ਸਥਾਨ ਤੋਂ ਕੁਝ ਹੀ ਦੂਰੀ ਤੇ ਪੁਲੀਸ ਨਾਕਾ ਮੌਜੂਦ ਹੋਣ ਦੇ ਬਾਵਜੂਦ ਹਮਲਾਵਰਾਂ ਦਾ ਸ਼ਰੇਆਮ ਫ਼ਰਾਰ ਹੋ ਜਾਣਾ ਪੁਲੀਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।
ਜ਼ਿਕਰਯੋਗ ਹੈ ਕਿ ਉਕਤ ਮੈਡੀਕਲ ਸਟੋਰ ਦੇ ਮਾਲਕ ਨੂੰ ਵੀ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਤੋਂ ਪਹਿਲਾਂ ਸਾਲ 2017 ਵਿੱਚ ਵੀ ਦੋ ਨੌਜਵਾਨਾਂ ਨੇ ‘ਕੁਮਾਰ ਬ੍ਰਦਰਜ਼ ਮੈਡੀਕੋਜ਼’ ਦੇ ਬਾਹਰ ਹਵਾ ਵਿੱਚ ਗੋਲੀਆਂ ਚਲਾਈਆਂ ਸਨ, ਹਾਲਾਂਕਿ ਉਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਸੀ।
Chandigarh
ਖੂਨਦਾਨ ਕੈਂਪ ਵਿੱਚ 80 ਵਿਅਕਤੀਆਂ ਵਲੋਂ ਖੂਨ ਦਾਨ
ਚੰਡੀਗੜ੍ਹ, 13 ਜੂਨ (ਸ.ਬ.) ਲਿਵਾਸਾ ਹਸਪਤਾਲ ਵਿਖੇ ਵਿਸ਼ਵ ਖੂਨਦਾਨ ਦਿਵਸ ਦੇ ਮੌਕੇ ਤੇ ਆਯੋਜਿਤ ਖੂਨਦਾਨ ਕੈਂਪ ਵਿੱਚ 80 ਯੂਨਿਟ ਖੂਨ ਇਕੱਠਾ ਕੀਤਾ ਗਿਆ।
ਹਸਪਤਾਲ ਦੇ ਸੀ ਈ ਓ ਅਨੁਰਾਗ ਯਾਦਵ ਨੇ ਕਿਹਾ ਕਿ ਦਾਨ ਕੀਤੇ ਗਏ ਖੂਨ ਦੀ ਹਰ ਇਕਾਈ ਵਿੱਚ ਬਹੁਤ ਸਾਰੀਆਂ ਜਾਨਾਂ ਬਚਾਉਣ ਦੀ ਸ਼ਕਤੀ ਹੁੰਦੀ ਹੈ। ਉਹਨਾਂ ਕਿਹਾ ਕਿ ਕੈਂਪ ਦੌਰਾਨ ਸਵੈਇੱਛਤ ਖੂਨਦਾਨੀਆਂ ਵਲੋਂ ਖੂਨ ਦੇ ਯੂਨਿਟ ਦਾਨ ਕੀਤੇ ਗਏ।
Chandigarh
ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ : ਕੁਲਤਾਰ ਸਿੰਘ ਸੰਧਵਾਂ
ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ
ਚੰਡੀਗੜ੍ਹ, 13 ਜੂਨ (ਸ.ਬ.) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਆਪਣੀ ਫੈਸਲਾਕੁੰਨ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਗਈ ਜਿਸ ਦੇ ਨਤੀਜੇ ਵਜੋਂ ਹੁਣ ਤੱਕ 67,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਪਦਾਰਥਾਂ ਦੀ ਸਪਲਾਈ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਲੋਕਾਂ ਨੂੰ ਜ਼ਿੰਮੇਵਾਰ ਨਾਗਰਿਕਾਂ ਵਜੋਂ ਆਪਣੇ ਫਰਜ਼ ਨਿਭਾਉਣ ਅਤੇ ਪੁਲੀਸ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਸੰਬੰਧੀ ਜਾਣਕਾਰੀ ਸਾਂਝੀ ਕਰਨ ਲਈ ਅਪੀਲ ਕਰਦਿਆਂ ਉਹਨਾਂ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਰਕਾਰ ਅਤੇ ਭਾਈਚਾਰੇ ਦਰਮਿਆਨ ਤਾਲਮੇਲ ਬੇਹੱਦ ਜ਼ਰੂਰੀ ਹੈ।
ਉਹਨਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਵਿਕਾਸ ਦੇ ਸਾਲਾਂ ਦੌਰਾਨ ਬੇਹੱਦ ਚੌਕਸ ਰਹਿਣ ਦੀ ਲੋੜ ਹੈ ਅਤੇ ਉਨ੍ਹਾਂ ਨੂੰ ਬੱਚਿਆਂ ਨੂੰ ਬੁਰੀਆਂ ਆਦਤਾਂ ਤੋਂ ਦੂਰ ਰੱਖਣ ਲਈ ਉਨ੍ਹਾਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣਾ ਚਾਹੀਦਾ ਹੈ। ਨੌਜਵਾਨਾਂ ਨੂੰ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਖੇਡਾਂ ਨੂੰ ਆਪਣੀ ਰੋਜ਼ਾਨਾ ਜੀਵਨ ਸ਼ੈਲੀ ਵਿੱਚ ਅਪਣਾਉਣਾ ਚਾਹੀਦਾ ਹੈ।
-
Chandigarh2 months agoਪੰਜਾਬ ਨੇ ਸਰਹੱਦੀ ਇਲਾਕਿਆਂ ਵਿੱਚ 585 ਸਥਾਨਾਂ ਤੇ 2291 ਤੋਂ ਵੱਧ ਸੀ ਸੀ ਟੀ ਵੀ ਕੈਮਰੇ ਲਗਾਏ
-
International2 months ago2 ਰੇਲ ਗੱਡੀਆਂ ਦੀ ਟੱਕਰ ਕਾਰਨ 14 ਯਾਤਰੀਆਂ ਦੀ ਮੌਤ, 38 ਜ਼ਖਮੀ
-
Mohali2 months agoਰੈਜੀਡੈਂਸ ਵੈਲਫੇਅਰ ਸੋਸਾਇਟੀ ਸੈਕਟਰ 110 ਦੀ ਚੋਣ ਦੌਰਾਨ ਰਾਜਵਿੰਦਰ ਸਿੰਘ ਸਰਾਓ ਨੂੰ ਸਰਬ-ਸੰਮਤੀ ਨਾਲ ਚੁਣਿਆ ਪ੍ਰਧਾਨ
-
Editorial2 months agoਕਿਸੇ ਵੀ ਸਿਆਸੀ ਪਾਰਟੀ ਲਈ ਸੌਖਾ ਨਹੀਂ ਹੈ ਪੰਜਾਬ ਨੂੰ ਜਿੱਤਣਾ
-
Editorial2 months ago
ਦੇਸ਼ ਵਿਦੇਸ਼ ਵਿੱਚ ਲਗਾਤਾਰ ਨਸਲੀ ਵਿਤਕਰੇ ਦਾ ਸ਼ਿਕਾਰ ਹੋ ਰਹੇ ਹਨ ਸਿੱਖ
-
National4 weeks ago
ਮੰਦਰ ਐਲਾਨੇ ਜਾਣ ਤੋਂ ਬਾਅਦ ਭੋਜਸ਼ਾਲਾ ਵਿੱਚ ਸ਼ਰਧਾਲੂਆਂ ਦੀ ਭੀੜ ਵਧੀ, ਸਥਿਤੀ ਸ਼ਾਂਤੀਪੂਰਨ
-
Editorial1 month agoਪ੍ਰਸਿੱਧ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਰਾਜਨੀਤੀ ਵਿੱਚ ਆਉਣ ਬਾਰੇ ਛਿੜੀ ਚਰਚਾ
-
Mohali2 months agoਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ
