Connect with us

Mohali

ਅਕਾਲੀ ਦਲ ਨੇ ਬਿਜਲੀ ਕੱਟਾਂ ਵਿਰੁੱਧ ਮੁਹਾਲੀ ਡੀ.ਸੀ. ਦਫ਼ਤਰ ਅੱਗੇ ਦਿੱਤਾ ਵਿਸ਼ਾਲ ਧਰਨਾ

Published

on

ਆਪ ਸਰਕਾਰ ਦੀ ਮਾੜੀ ਯੋਜਨਾਬੰਦੀ ਨੇ ਪੰਜਾਬ ਨੂੰ ਹਨੇਰੇ ਵਿੱਚ ਧੱਕਿਆ: ਪਰਵਿੰਦਰ ਸੋਹਾਣਾ

ਐਸ ਏ ਐਸ ਨਗਰ, 30 ਅਪ੍ਰੈਲ (ਸ.ਬ.) ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਵਿੱਚ ਬਿਜਲੀ ਸਪਲਾਈ ਦੀ ਮਾੜੀ ਹਾਲਤ ਨੂੰ ਲੈ ਕੇ ਪੰਜਾਬ ਭਰ ਵਿੱਚ ਜਿਲ੍ਹਾ ਅਤੇ ਤਹਿਸੀਲ ਹੈਡਕਵਾਟਰਾਂ ਤੇ ਧਰਨੇ ਦੇਣ ਦੇ ਪ੍ਰੋਗਰਾਮ ਤਹਿਤ ਬਿਜਲੀ ਦੇ ਲੰਬੇ ਅਤੇ ਅਣਮਿੱਥੇ ਕੱਟਾਂ ਵਿਰੁੱਧ ਡੀ ਸੀ ਦਫਤਰ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਧਰਨੇ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਸz. ਪਰਵਿੰਦਰ ਸਿੰਘ ਸੋਹਾਣਾ ਵਲੋਂ ਕੀਤੀ ਗਈ ਜਿਸ ਦੌਰਾਨ ਅਕਾਲੀ ਵਰਕਰਾਂ ਵਲੋਂ ਧਰਨਾ ਦਿੱਤਾ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਧਰਨੇ ਦੇ ਅਖੀਰ ਵਿੱਚ ਅਕਾਲੀ ਦਲ ਦੇ ਆਗੂਆਂ ਵੱਲੋਂ ਭਗਵੰਤ ਮਾਨ ਮੁੱਖ ਮੰਤਰੀ ਦਾ ਪੁਤਲਾ ਵੀ ਫੂਕਿਆ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਸz. ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦਾ ਗੰਭੀਰ ਸੰਕਟ ਸਰਕਾਰ ਦੀ ਪ੍ਰਸ਼ਾਸਕੀ ਅਯੋਗਤਾ ਦਾ ਸਿੱਧਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਕਿਸਾਨ, ਵਪਾਰੀ ਅਤੇ ਆਮ ਸ਼ਹਿਰੀ, ਗਰਮੀ ਦੇ ਕਹਿਰ ਅਤੇ ਬਿਜਲੀ ਕੱਟਾਂ ਕਾਰਨ ਤ੍ਰਾਹ-ਤ੍ਰਾਹ ਕਰ ਰਿਹਾ ਹੈ, ਪਰ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਮੰਤਰੀ ਸਿਰਫ਼ ਪ੍ਰਚਾਰ ਵਿੱਚ ਮਸਤ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਬਿਜਲੀ ਸਪਲਾਈ ਵਿੱਚ ਸੁਧਾਰ ਨਾ ਹੋਇਆ, ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਸ ਮੌਕੇ ਧਰਨੇ ਨੂੰ ਹੋਰਨਾਂ ਤੋਂ ਇਲਾਵਾ ਸੁਖਵਿੰਦਰ ਸਿੰਘ ਛਿੰਦੀ ਪ੍ਰਧਾਨ ਟ੍ਰਾਂਸਪੋਰਟ ਵਿੰਗ ਪੰਜਾਬ, ਸਰਬਜੀਤ ਸਿੰਘ ਪਾਰਸ, ਹਰਜੀਤ ਸਿੰਘ ਸੀ ਏ, ਸਤਿੰਦਰ ਸਿੰਘ ਗਿੱਲ, ਸਿਮਰਨਜੀਤ ਸਿੰਘ ਢਿੱਲੋਂ, ਕੈਪਟਨ ਰਮਨਦੀਪ ਸਿੰਘ ਬਾਵਾ, ਕਰਮ ਸਿੰਘ ਬਬਰਾ, ਸਿਵਇੰਦਰ ਸਿੰਘ ਲੱਖੋਵਾਲ , ਬੀਬੀ ਭੁਪਿੰਦਰ ਕੌਰ ਗੋਸਲ (ਪ੍ਰਧਾਨ ਇਸਤਰੀ ਅਕਾਲੀ ਦਲ ਸ਼ਹਿਰੀ), ਬੀਬੀ ਰੁਪਿੰਦਰ ਕੌਰ ਧੜਾਕ (ਪ੍ਰਧਾਨ ਇਸਤਰੀ ਅਕਾਲੀ ਦਲ ਦਿਹਾਤੀ), ਤਰਸੇਮ ਸਿੰਘ ਗੁੰਧੋ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਬੀਬੀ ਸਤਵੰਤ ਕੌਰ ਜੋਹਲ, ਰਾਜਪ੍ਰੀਤ ਕੌਰ, ਬੀਬੀ ਹਰਸਿਮਰਨਜੀਤ ਕੌਰ, ਤਰਨਪ੍ਰੀਤ ਸਿੰਘ ਧਾਲੀਵਾਲ, ਪ੍ਰੀਤਮ ਸਿੰਘ, ਨਰਿੰਦਰ ਸਿੰਘ ਲਾਂਬਾ, ਜਗਤਾਰ ਸਿੰਘ ਕੁੰਬੜਾ, ਬਲਵਿੰਦਰ ਸਿੰਘ ਮੋਟੇਮਾਜਰਾ, ਪਾਲ ਸਿੰਘ ਰੱਤੂ, ਹੈਪੀ ਸਨੇਟਾ, ਗੁਰਮੀਤ ਸਿੰਘ ਬੜਮਾਜਰਾ, ਬਵਨ ਚੌਧਰੀ ਗੋਬਿੰਦਗੜ੍ਹ, ਅਵਤਾਰ ਸਿੰਘ ਦਾਉਂ, ਬਲਵਿੰਦਰ ਸਿੰਘ ਲਖਨੋਰ, ਗੁਰਦੀਪ ਸਿੰਘ ਮਨੋਲੀ, ਜਗਤਾਰ ਸਿੰਘ ਧਰਮਗੜ੍ਹ, ਜਰਨੈਲ ਸਿੰਘ ਬਲੌਂਗੀ, ਬਿਕਰਮ ਸਿੰਘ ਗੀਗੇ ਮਾਜਰਾ, ਹਰਪਾਲ ਸਿੰਘ ਬਠਲਾਣਾ (ਸਰਪੰਚ), ਬਹਾਦਰ ਸਿੰਘ ਨਾਨੂੰ ਮਾਜਰਾ (ਸਾਬਕਾ ਸਰਪੰਚ), ਨਿਰਮਲ ਸਿੰਘ (ਸਾਬਕਾ ਸਰਪੰਚ), ਸੋਹਣ ਸਿੰਘ ਚੱਪੜਚਿੱੜੀ (ਸਾਬਕਾ ਸਰਪੰਚ), ਗੁਰਮੀਤ ਸਿੰਘ ਨੰਬਰਦਾਰ ਰਾਏਪੁਰ, ਗੁਰਵਿੰਦਰ ਸਿੰਘ ਨੰਬਰਦਾਰ ਕੈਲੋਂ, ਕਰਮਜੀਤ ਸਿੰਘ ਨੰਬਰਦਾਰ ਅਤੇ ਹਰਵਿੰਦਰ ਸਿੰਘ ਨੰਬਰਦਾਰ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।

Continue Reading

Mohali

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਮਟਰਾ ਅਤੇ ਬਠਲਾਣਾ ਵਿਖੇ ਮੇਰਾ ਘਰ ਮੇਰੇ ਨਾਮ ਮੁਹਿੰਮ ਤਹਿਤ 396 ਵਸਨੀਕਾਂ ਨੂੰ ਵੰਡੇ ਪ੍ਰਾਪਰਟੀ ਕਾਰਡ

Published

on

By

ਐਸ ਏ ਐਸ ਨਗਰ, 5 ਨਵੰਬਰ (ਸ.ਬ.) ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦੇ ਹੱਕ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਅੱਜ ਪਿੰਡ ਮਟਰਾ ਅਤੇ ਬਠਲਾਣਾ ਵਿਖੇ 396 ਵਸਨੀਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਮੌਕੇ ਪਿੰਡ ਮਟਰਾ ਵਿਖੇ 169 ਅਤੇ ਪਿੰਡ ਬਠਲਾਣਾ ਵਿਖੇ 227 ਵਸਨੀਕਾਂ ਨੂੰ ਪ੍ਰਾਪਰਟੀ ਕਾਰਡ ਸੌਂਪੇ ਗਏ।

ਇਸ ਮੌਕੇ ਗੱਲ ਕਰਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਇਹ ਮੁਹਿੰਮ ਤਹਿਤ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਮੁਹਾਲੀ ਵਿੱਚ ਲਗਭਗ 50 ਫ਼ੀਸਦੀ ਲੋਕਾਂ ਦੇ ਪ੍ਰਾਪਰਟੀ ਕਾਰਡ ਬਣ ਚੁੱਕੇ ਹਨ ਅਤੇ ਬਾਕੀ ਰਹਿੰਦੇ ਕਾਰਡ ਵੀ ਜਲਦ ਤਿਆਰ ਕਰਕੇ ਲੋਕਾਂ ਨੂੰ ਸੌਂਪ ਦਿੱਤੇ ਜਾਣਗੇ।

ਉਨ੍ਹਾਂ ਕਿਹਾ ਕਿ ਪਹਿਲਾਂ ਲੋਕ ਇਨ੍ਹਾਂ ਘਰਾਂ ਵਿੱਚ ਰਹਿੰਦੇ ਤਾਂ ਸਨ, ਪਰ ਉਨ੍ਹਾਂ ਕੋਲ ਮਾਲਕੀ ਦੇ ਅਧਿਕਾਰ ਨਹੀਂ ਸਨ। ਉਹਨਾਂ ਕਿਹਾ ਕਿ ਹੁਣ ਪ੍ਰਾਪਰਟੀ ਕਾਰਡ ਮਿਲਣ ਨਾਲ ਉਹ ਆਪਣੇ ਘਰਾਂ ਦੇ ਮਾਲਕ ਬਣ ਗਏ ਹਨ ਅਤੇ ਉਨ੍ਹਾਂ ਨੂੰ ਮਾਲਕੀ ਸਬੰਧੀ ਅਧਿਕਾਰ ਪ੍ਰਾਪਤ ਹੋਏ ਹਨ ਅਤੇ ਇਸ ਨਾਲ ਲੋਕ ਆਪਣੀ ਜਾਇਦਾਦ ਨੂੰ ਵੇਚਣ, ਆਪਣੇ ਕੋਲ ਰੱਖਣ ਜਾਂ ਇਸ ਦੇ ਆਧਾਰ ਤੇ ਕਰਜ਼ਾ ਲੈ ਕੇ ਕੋਈ ਕਾਰੋਬਾਰ ਸ਼ੁਰੂ ਕਰਨ ਦੇ ਯੋਗ ਹੋਣਗੇ।

ਉਹਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਮੁਹਾਲੀ ਦੇ ਪਿੰਡਾਂ ਵਿੱਚ ਸਟਰੀਟ ਲਾਈਟਾਂ ਲਗਾਈਆਂ ਗਈਆਂ ਹਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਪੱਧਰ ਤੇ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡ ਸਹੂਲਤਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ-ਨਾਲ ਉਨ੍ਹਾਂ ਦੀ ਸਿਹਤ ਅਤੇ ਖੇਡ ਪ੍ਰਤਿਭਾ ਨੂੰ ਨਿਖਾਰਨ ਵਿੱਚ ਸਹਾਈ ਹੋਣਗੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਲੋੜੀਂਦਾ ਖੇਡ ਸਾਮਾਨ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਖਿਡਾਰੀਆਂ ਨੂੰ ਤਿਆਰ ਕਰਨ ਵਾਲੇ ਕੋਚਾਂ ਨੂੰ ਵੀ ਨਕਦ ਇਨਾਮ ਅਤੇ ਸਨਮਾਨ ਦਿੱਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਪਿੰਡਾਂ ਨੂੰ ਜੋੜਨ ਵਾਲੀਆਂ ਜ਼ਿਆਦਾਤਰ ਸੜਕਾਂ ਦਾ ਨਿਰਮਾਣ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਰਹਿੰਦੇ ਕੰਮ ਵੀ ਆਉਣ ਵਾਲੇ ਸਮੇਂ ਵਿੱਚ ਪੂਰੇ ਕਰ ਦਿੱਤੇ ਜਾਣਗੇ।

ਇਸ ਮੌਕੇ ਪਿੰਡ ਮਟਰਾ ਵਿਖੇ ਸਰਪੰਚ ਸਪਨਾ ਰਾਣੀ, ਅਵਤਾਰ ਸਿੰਘ, ਸੁਖਬੀਰ ਸਿੰਘ, ਪਰਮਿੰਦਰ ਸਿੰਘ, ਜਸਵਿੰਦਰ ਸਿੰਘ, ਅਵਤਾਰ ਸਿੰਘ, ਮੇਜਰ ਸਿੰਘ ਅਤੇ ਮੁਖਤਿਆਰ ਸਿੰਘ ਬਲਾਕ ਪ੍ਰਧਾਨ ਸਮੇਤ ਪੰਚਾਇਤ ਮੈਂਬਰ ਅਤੇ ਪਤਵੰਤੇ ਹਾਜ਼ਰ ਸਨ। ਪਿੰਡ ਬਠਲਾਣਾ ਵਿਖੇ ਸਰਪੰਚ ਹਰਪਾਲ ਸਿੰਘ, ਗੁਰਜੀਤ ਸਿੰਘ ਫੌਜੀ, ਬਲਕਾਰ ਸਿੰਘ ਨੰਬਰਦਾਰ, ਹਰਨੇਕ ਸਿੰਘ ਨੰਬਰਦਾਰ, ਮਾਸਟਰ ਅਮਰਜੀਤ ਸਿੰਘ ਅਤੇ ਵਜ਼ੀਰ ਸਿੰਘ ਸਾਬਕਾ ਸਰਪੰਚ ਸਮੇਤ ਹੋਰ ਪਤਵੰਤੇ ਮੌਜੂਦ ਸਨ।

Continue Reading

Mohali

ਪੈਰਾਗਾਨ-69 ਦੇ ਵਿਦਿਆਰਥੀ ਆਲਮ ਸਿੰਘ ਨੇ ਜਿਮਨਾਸਟਿਕ ਮੁਕਾਬਲੇ ਵਿੱਚ ਜਿੱਤਿਆ ਸੋਨ ਤਗਮਾ

Published

on

By

ਐਸ ਏ ਐਸ ਨਗਰ, 5 ਨਵੰਬਰ (ਸ.ਬ.) ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ, ਸੈਕਟਰ-69, ਮੁਹਾਲੀ ਦੇ ਵਿਦਿਆਰਥੀ ਆਲਮ ਸਿੰਘ ਨੇ ਅੰਡਰ-14 ਉਮਰ ਵਰਗ ਦੀ ਆਰਟਿਸਟਿਕ ਜਿਮਨਾਸਟਿਕ ਪ੍ਰਤੀਯੋਗਤਾ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਹਾਸਲ ਕੀਤਾ ਹੈ।

ਸਕੂਲ ਦੇ ਬੁਲਾਰੇ ਨੇ ਦੱਸਿਆ ਕਿ ਆਲਮ ਸਿੰਘ ਨੇ ਸੈਕਟਰ-78 ਵਿਖੇ ਕਰਵਾਏ ਗਏ ਮੁਕਾਬਲੇ ਦੌਰਾਨ ਆਪਣੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਬਿਹਤਰੀਨ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ।

ਆਲਮ ਸਿੰਘ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਸਕੂਲ ਦੇ ਡਾਇਰੈਕਟਰ ਸz. ਮੋਹਨਬੀਰ ਸਿੰਘ ਸ਼ੇਰਗਿੱਲ ਅਤੇ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਉਸਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ। ਸਕੂਲ ਦੇ ਸਮੂਹ ਸਟਾਫ਼ ਵੱਲੋਂ ਵੀ ਆਲਮ ਸਿੰਘ ਨੂੰ ਇਸ ਸ਼ਾਨਦਾਰ ਸਫਲਤਾ ਲਈ ਮੁਬਾਰਕਬਾਦ ਦਿੱਤੀ ਗਈ ਅਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ।

Continue Reading

Mohali

ਕੌਂਸਲਰ ਵਲੋਂ ਸੜਕ ਦੀ ਸਫਾਈ ਦਾ ਮੁੱਦਾ ਚੁੱਕੇ ਜਾਣ ਤੇ ਠੇਕੇਦਾਰ ਨੇ ਫੇਜ਼ 5 ਦੇ ਸ਼ੋਰੂਮਾਂ ਦੇ ਪਿੱਛੇ ਵਾਲੀ ਸੜਕ ਦੀ ਕਾਰਪੈਟਿੰਗ ਦਾ ਕੰਮ ਟਾਲਿਆ

Published

on

By

ਸੜਕ ਦੀ ਸਫਾਈ ਕਰਵਾਉਣ ਤੇ ਆਰੰਭ ਹੋਵੇਗਾ ਪ੍ਰੀਮਿਕਸ ਪਾਉਣ ਦਾ ਕੰਮ

ਐਸ ਏ ਐਸ ਨਗਰ, 5 ਨਵੰਬਰ (ਸ.ਬ.) ਸਥਾਨਕ ਫੇਜ਼ 5 ਵਿੱਚ ਸ਼ੋਰੂਮਾਂ ਦੇ ਪਿਛਲੇ ਪਾਸੇ ਦਾਅਵਤ ਹੋਟਲ ਤੋਂ ਲੈ ਕੇ ਭੈਣਾਂ ਦੇ ਢਾਬੇ ਤਕ ਦੀ ਸੜਕ ਤੇ ਪਾਈਪ ਪਾਏ ਜਾਣ ਤੋਂ ਸੜਕ ਦੀ ਮੁਰੰਮਤ ਦਾ ਕੰਮ ਸੜਕ ਦੀ ਲੋੜੀਂਦੀ ਸਫਾਈ ਨਾ ਹੋਣ ਕਾਰਨ ਟਾਲ ਦਿੱਤਾ ਗਿਆ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਅਨੁਸਾਰ ਇਸ ਸੜਕ ਤੇ ਪ੍ਰੀਮਿਕਸ ਪਾਉਣ ਤੋਂ ਪਹਿਲਾਂ ਇਸ ਸੜਕ ਦੀ ਮੁਕੰਮਲ ਸਫਾਈ ਕਰਵਾ ਕੇ ਇਹ ਕੰਮ ਆਰੰਭ ਕੀਤਾ ਜਾਵੇਗਾ।

ਇਸ ਸੰਬੰਧੀ ਮੌਕੇ ਤੇ ਪ੍ਰੀਕਿਸ ਪਾਉਣ ਵਾਲੇ ਠੇਕੇਦਾਰ ਵਲੋਂ ਮਸ਼ੀਨਰੀ ਵੀ ਭੇਜ ਦਿੱਤੀ ਗਈ ਸੀ ਅਤੇ ਵਾਰਡ ਦੀ ਕੌਂਸਲਰ ਕੁਲਦੀਪ ਕੌਰ ਕੰਗ ਅਤੇ ਵਾਰਡ ਦੇ ਪਤਵੰਤੇ ਵੀ ਪਹੁੰਚ ਗਏ ਸਨ ਅਤੇ ਸੜਕ ਤੇ ਪ੍ਰੀਮਿਕਸ ਪਾਉਣ ਦਾ ਕੰਮ ਆਰੰਭ ਕੀਤਾ ਜਾਣਾ ਸੀ ਪਰੰਤੂ ਮੌਕੇ ਤੇ ਕੌਂਸਲਰ ਕੁਲਦੀਪ ਕੌਰ ਕੰਗ ਨੇ ਠੇਕੇਦਾਰ ਦੇ ਕਰਮਚਾਰੀਆਂ ਨੂੰ ਪੁੱਛਿਆ ਕਿ ਕੀ ਉਹ ਸੜਕ ਦੀ ਸਫਾਈ ਕੀਤੇ ਬਿਨਾ ਹੀ ਪ੍ਰੀਮਿਕਸ ਪਾਉਣ ਲੱਗੇ ਹਨ ਤਾਂ ਠੇਕੇਦਾਰ ਦੇ ਕਰਮਚਾਰੀਆਂ ਨੂੰ ਹੱਥਾਂ ਪੈਰਾਂ ਦੀ ਪੈ ਗਈੇ।

ਬੀਬੀ ਕੰਗ ਨੇ ਦੱਸਿਆ ਕਿ ਉਹਨਾਂ ਨੇ ਠੇਕੇਦਾਰ ਦੇ ਕਰਮਚਾਰੀਆਂ ਨੂੰ ਕਿਹਾ ਕਿ ਇਸ ਥਾਂ ਤੇ ਮੁਕੰਮਲ ਸਫਾਈ ਕਰਵਾਈ ਜਾਵੇ ਕਿਉਂਕਿ ਜੇਕਰ ਇਸੇ ਹਾਲਤ ਵਿੱਚ ਪ੍ਰੀਮਿਕਸ ਪਾ ਦਿੱਤੀ ਗਈ ਤਾਂ ਸੜਕ ਥੋੜ੍ਹੇ ਦਿਨਾਂ ਬਾਅਦ ਮੁੜ ਟੁੱਟ ਜਾਵੇਗੀ। ਉਹਨਾਂ ਦੱਸਿਆ ਕਿ ਇਸਤੋਂ ਬਾਅਦ ਠੇਕੇਦਾਰ ਦੇ ਕਰਮਚਾਰੀਆਂ ਵਲੋਂ ਉੱਥੇ ਸਫਾਈ ਦਾ ਕੰਮ ਆਰੰਭ ਕਰ ਦਿੱਤਾ ਗਿਆ ਹੈ ਅਤੇ ਉਹਨਾਂ ਨੂੰ ਕਿਹਾ ਗਿਆ ਹੈ ਕਿ ਇੱਕ ਦੋ ਦਿਨਾਂ ਵਿੱਚ ਸੜਕ ਦੀ ਸਫਾਈ ਕਰਵਾ ਕੇ ਇੱਥੇ ਪ੍ਰੀ ਮਿਕਸ ਪਾ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਹੈਰਾਨੀ ਦੀ ਗੱਲ ਇਹ ਹੈ ਕਿ 45 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਇਸ ਕੰਮ ਦੀ ਨਿਗਰਾਨੀ ਲਈ ਨਗਰ ਨਿਗਮ ਦਾ ਕੋਈ ਵੀ ਅਧਿਕਾਰੀ ਮੌਕੇ ਤੇ ਮੌਜੂਦ ਨਹੀਂ ਸੀ। ਇਸ ਮੌਕੇ ਉਹਨਾਂ ਦੇ ਨਾਲ ਸ੍ਰੀ ਐਨ ਐਸ ਕਲਸੀ, ਸੁਖਵਿੰਦਰ ਸਿੰਘ ਵਿਰਦੀ, ਮਨਿੰਦਰ ਸਿੰਘ ਸੋਹਲ ਅਤੇ ਹੋਰ ਵਾਰਡਵਾਸੀ ਹਾਜਿਰ ਸਨ।

ਇਸ ਸੰਬੰਧੀ ਸੰਪਰਕ ਕਰਨ ਤੇ ਨਿਗਮ ਦੇ ਚੀਫ ਇੰਜਨੀਅਰ ਸ੍ਰੀ ਨਰੇਸ਼ ਬੱਤਾ ਨੇ ਕਿਹਾ ਕਿ ਸੜਕ ਦੀ ਸਫਾਈ ਠੀਕ ਢੰਗ ਨਾ ਹੋਣ ਕਾਰਨ ਇਹ ਕੰਮ ਸਫਾਈ ਕਰਵਾਉਣ ਤੋਂ ਬਾਅਦ ਕੀਤਾ ਜਾਵੇਗਾ। ਅਧਿਕਾਰੀਆਂ ਦੇ ਮੌਕੇ ਤੇ ਹਾਜਿਰ ਨਾ ਹੋਣ ਬਾਰੇ ਉਹਨਾਂ ਕਿਹਾ ਕਿ ਅਧਿਕਾਰੀ ਫੀਲਡ ਵਿੱਚ ਹੀ ਸਨ ਅਤੇ ਨਿਗਮ ਵਲੋਂ ਠੇਕੇਦਾਰਾਂ ਦੇ ਕੰਮ ਦੀ ਪੂਰੀ ਨਿਗਰਾਨੀ ਕੀਤੀ ਜਾਂਦੀ ਹੈ।

Continue Reading

Latest News

Trending