Connect with us

Chandigarh

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈਟਵਰਕ ਨਾਲ ਜੁੜੇ ਦੋ ਮੈਂਬਰ ਕਾਬੂ

Published

on

ਕਾਬੂ ਕੀਤੇ ਵਿਅਕਤੀਆਂ ਤੋਂ 4 ਕਿਲੋ ਹੈਰੋਇਨ ਅਤੇ ਚਾਰ ਪਿਸਤੌਲਾਂ ਬਰਾਮਦ

ਚੰਡੀਗੜ੍ਹ, 30 ਅਪ੍ਰੈਲ (ਸ.ਬ.) ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮਾਂ ਨੂੰ 4.108 ਕਿਲੋਗ੍ਰਾਮ ਹੈਰੋਇਨ ਅਤੇ ਚਾਰ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਪੰਜਾਬ ਦੇ ਡੀ ਜੀ ਪੀ ਸ੍ਰੀ ਪੰਜਾਬ ਗੌਰਵ ਯਾਦਵ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਰਸ਼ਦੀਪ ਸਿੰਘ ਉਰਫ਼ ਅਰਸ਼ (21) ਵਾਸੀ ਪਿੰਡ ਲਹੂਕਾ, ਤਰਨ ਤਾਰਨ ਅਤੇ ਤਰਸੇਮ ਸਿੰਘ ਉਰਫ਼ ਕੈਰੋਂ ਉਰਫ਼ ਪਹਿਲਵਾਨ (31) ਵਾਸੀ ਮੁਹੱਲਾ ਜਸਵੰਤ ਸਿੰਘ ਨਗਰ, ਤਰਨ ਤਾਰਨ ਵਜੋਂ ਹੋਈ ਹੈ। ਇਹਨਾਂ ਵਿਅਕਤੀਆਂ ਤੋਂ ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਆਸਟਰੀਆ ਦੇ ਬਣੇ ਦੋ 9 ਐਮ ਐਮ ਗਲੌਕ, ਚੀਨ ਦੇ ਬਣੇ ਦੋ .30 ਬੋਰ ਦੇ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਸ਼ਾਮਲ ਹਨ।

ਉਹਨਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨੀ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਗ਼ੈਰ ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਡਰੋਨ ਰਾਹੀਂ ਭੇਜੀ ਜਾਂਦੀ ਸੀ ਜਿਸ ਨੂੰ ਬਾਅਦ ਵਿੱਚ ਉਕਤ ਮੁਲਜ਼ਮਾਂ ਵੱਲੋਂ ਪ੍ਰਾਪਤ ਕਰਕੇ ਅੱਗੇ ਸਪਲਾਈ ਕੀਤਾ ਜਾਂਦਾ ਸੀ। ਉਹਨਾਂ ਦੱਸਿਆ ਕਿ ਇਸ ਨੈਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਅਗਲੇ ਪਿਛਲੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।

ਅੰਮ੍ਰਿਤਸਰ : ਇਸ ਦੌਰਾਨ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਆਪਰੇਸ਼ਨ ਦੌਰਾਨ ਮੁਲਜ਼ਮ ਅਰਸ਼ਦੀਪ ਉਰਫ਼ ਅਰਸ਼ ਨੂੰ 2.6 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਅਗਲੇਰੀ ਕਾਰਵਾਈ ਦੌਰਾਨ ਅਰਸ਼ਦੀਪ ਤੋਂ ਪੁੱਛਗਿੱਛ ਉਪਰੰਤ ਉਸਦੇ ਸਹਿ-ਮੁਲਜ਼ਮ ਤਰਸੇਮ ਉਰਫ਼ ਕੈਰੋਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਦੇ ਕਬਜ਼ੇ ਵਿੱਚੋਂ 1.5 ਕਿਲੋਗ੍ਰਾਮ ਹੈਰੋਇਨ ਅਤੇ ਚਾਰ ਪਿਸਤੌਲ ਬਰਾਮਦ ਕੀਤੇ ਗਏ।

ਉਹਨਾਂ ਦੱਸਿਆ ਕਿ ਤਰਸੇਮ ਉਰਫ਼ ਕੈਰੋਂ ਵਿਰੁੱਧ ਐਨ ਡੀ ਪੀ ਐਸ ਐਕਟ, ਆਰਮਜ਼ ਐਕਟ, ਜੇਲ੍ਹ ਐਕਟ ਅਤੇ ਇਰਾਦਾ ਕਤਲ ਤਹਿਤ 16 ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਕ੍ਰਿਸ਼ਨ ਜੰਡਿਆਲਾ ਜੋ ਇਸ ਸਮੇਂ ਵਿਦੇਸ਼ ਵਿੱਚ ਰਹਿ ਰਿਹਾ ਹੈ, ਦਾ ਸਾਥੀ ਹੈ। ਉਨ੍ਹਾਂ ਦੱਸਿਆ ਕਿ ਇਹ ਵੀ ਖੁਲਾਸਾ ਹੋਇਆ ਹੈ ਕਿ ਗੈਂਗਸਟਰ ਗੁਰਪ੍ਰੀਤ ਉਰਫ਼ ਕ੍ਰਿਸ਼ਨ ਜੰਡਿਆਲਾ ਨੇ ਤਰਸੇਮ ਨੂੰ ਜਾਅਲੀ ਪਾਸਪੋਰਟ ਬਣਵਾਉਣ ਅਤੇ ਉਸਨੂੰ ਵਿਦੇਸ਼ ਭੇਜਣ ਦਾ ਲਾਲਚ ਦੇ ਕੇ ਆਪਣੇ ਲਈ ਕੰਮ ਕਰਨ ਲਈ ਕਿਹਾ ਸੀ।

ਇਸ ਸਬੰਧੀ ਐਨ ਡੀ ਪੀ ਐਸ ਐਕਟ ਦੀ ਧਾਰਾ 21-ਬੀ, 21-ਸੀ ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਅੰਮ੍ਰਿਤਸਰ ਦੇ ਥਾਣਾ ਛਾਉਣੀ ਵਿਖੇ ਦਰਜ ਕੀਤੀ ਗਈ ਹੈ।

Chandigarh

ਆਈ. ਟੀ. ਆਈ. ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਇਲੈਟ੍ਰੀਕਲ ਟਰੇਡ ਵਿੱਚ ਦੇਸ਼ ਭਰ ਵਿੱਚੋਂ ਹਾਸਿਲ ਕੀਤਾ ਪਹਿਲਾ ਸਥਾਨ

Published

on

By

ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ

ਚੰਡੀਗੜ੍ਹ, 19 ਨਵੰਬਰ (ਸ.ਬ.) ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚੋਂ ਇਲੈਟ੍ਰੀਕਲ ਟਰੇਡ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮਾਣਮਤੀ ਪ੍ਰਾਪਤੀ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਸਦੇ ਇੰਸਟਰੱਕਟਰ ਗੁਰਬਿੰਦਰ ਸਿੰਘ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟਰੇਡ ਵਿੱਚ ਰਾਸ਼ਟਰੀ ਪੱਧਰ ਤੇ ਸਿਖ਼ਰਲਾ ਰੈਂਕ ਪ੍ਰਾਪਤ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਜਸਪ੍ਰੀਤ ਕੌਰ ਦੀ ਇਹ ਪ੍ਰਾਪਤੀ ਸੂਬੇ ਦੇ ਹੋਰ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕਰੇਗੀ।

ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ, ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਇਹ ਪ੍ਰਾਪਤੀ ਪੂਰੇ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਆਈ.ਟੀ.ਆਈਜ਼ . ਨੂੰ ਆਧੁਨਿਕ ਬੁਨਿਆਦੀ ਢਾਂਚੇ, ਉਦਯੋਗ ਨਾਲ ਜੁੜੇ ਕੋਰਸਾਂ ਅਤੇ ਸਮਰਪਿਤ ਸਲਾਹ ਨਾਲ ਲੈਸ ਕਰਕੇ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਨਾ ਸਿਰਫ਼ ਨੌਕਰੀ ਲਈ ਤਿਆਰ ਹੋਣ, ਸਗੋਂ ਸਮੇਂ ਦੇ ਹਾਣੀ ਵੀ ਬਣ ਕੇ ਭਵਿੱਖ ਲਈ ਤਿਆਰ ਹੋ ਸਕਣ।

Continue Reading

Chandigarh

ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਸਾਹ ਰੁਕਣ ਦੀ ਪੁਰਾਣੀ ਬਿਮਾਰੀ : ਮਾਹਿਰ

Published

on

By

ਚੰਡੀਗੜ੍ਹ, 17 ਨਵੰਬਰ (ਸ.ਬ.) ਪਾਰਕ ਹਸਪਤਾਲ ਦੇ ਸੀਨੀਅਰ ਡਾਕਟਰਾਂ ਡਾ. ਐਸ.ਕੇ. ਗੁਪਤਾ, ਡਾ. ਅਮਨਪ੍ਰੀਤ ਕੌਰ, ਡਾ. ਹਿਤੇਸ਼ ਗੌਰ ਅਤੇ ਡਾ. ਸੁਮਿਤ ਭਾਰਤੀ ਨੇ ਕਿਹਾ ਹੈ ਕਿ ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਸਾਹ ਰੁਕਣ ਦੀ ਪੁਰਾਣੀ ਬਿਮਾਰੀ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਹੈ। ਸਾਹ ਰੁਕਣ ਦੀ ਪੁਰਾਣੀ ਬਿਮਾਰੀ (ਕ੍ਰੋਨਿਕ ਔਬਸਟਰਕਟਿਵ ਪਲਮਨਰੀ ਡਿਜ਼ੀਜ਼) ਦੇ ਵਧਦੇ ਵਿਸ਼ਵਵਿਆਪੀ ਖ਼ਤਰੇ ਤੇ ਚਿੰਤਾ ਪ੍ਰਗਟ ਕਰਦਿਆਂ ਮਾਹਿਰਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ, ਸਿਗਰਟਨੋਸ਼ੀ ਅਤੇ ਹਾਨੀਕਾਰਕ ਗੈਸਾਂ ਤੇ ਧੂੰਏਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਇਸ ਬਿਮਾਰੀ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ।

ਉਹਨਾਂ ਦੱਸਿਆ ਕਿ ਇਹ ਫੇਫੜਿਆਂ ਦੀ ਇੱਕ ਲਗਾਤਾਰ ਵਧਣ ਵਾਲੀ ਬਿਮਾਰੀ ਹੈ, ਜਿਸ ਵਿੱਚ ਸਾਹ ਦੀਆਂ ਨਾਲੀਆਂ ਵਿੱਚ ਰੁਕਾਵਟ ਆਉਣ ਕਾਰਨ ਫੇਫੜਿਆਂ ਵਿੱਚ ਹਵਾ ਦਾ ਆਉਣਾ-ਜਾਣਾ ਪ੍ਰਭਾਵਿਤ ਹੁੰਦਾ ਹੈ ਅਤੇ ਮਰੀਜ਼ ਨੂੰ ਸਾਹ ਲੈਣ ਵਿੱਚ ਲਗਾਤਾਰ ਮੁਸ਼ਕਲ ਆਉਣ ਲੱਗਦੀ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਲੱਛਣ ਹਲਕੇ ਹੋ ਸਕਦੇ ਹਨ ਜਾਂ ਆਸਾਨੀ ਨਾਲ ਪਛਾਣ ਵਿੱਚ ਨਹੀਂ ਆਉਂਦੇ। ਇਸ ਕਾਰਨ ਮਰੀਜ਼ ਨੂੰ ਬਿਮਾਰੀ ਦਾ ਪਤਾ ਨਹੀਂ ਲੱਗਦਾ ਅਤੇ ਇਹ ਹੌਲੀ-ਹੌਲੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕ ਸਾਹ ਚੜ੍ਹਨ ਅਤੇ ਲਗਾਤਾਰ ਖੰਘ ਆਉਣ ਨੂੰ ਵਧਦੀ ਉਮਰ ਦਾ ਆਮ ਲੱਛਣ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ ਜਦੋਂਕਿ ਲਗਾਤਾਰ ਖੰਘ, ਸਾਹ ਚੜ੍ਹਨ ਜਾਂ ਸਾਹ ਲੈਣ ਵਿੱਚ ਮੁਸ਼ਕਲ ਹੋਣ ਤੇ ਸਮੇਂ ਸਿਰ ਮਾਹਿਰ ਡਾਕਟਰ ਨਾਲ ਸਲਾਹ ਕਰਨਾ ਬਹੁਤ ਜ਼ਰੂਰੀ ਹੈ।

ਮਾਹਿਰ ਡਾਕਟਰਾਂ ਨੇ ਕਿਹਾ ਕਿ ਇਹ ਬਿਮਾਰੀ ਆਮ ਤੌਰ ਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਦੇਖੀ ਜਾਂਦੀ ਹੈ, ਖ਼ਾਸ ਕਰਕੇ ਉਨ੍ਹਾਂ ਵਿੱਚ ਜਿਨ੍ਹਾਂ ਨੂੰ ਲੰਬੇ ਸਮੇਂ ਤੋਂ ਸਿਗਰਟਨੋਸ਼ੀ ਕਰਨ ਦੀ ਆਦਤ ਰਹੀ ਹੋਵੇ। ਹਾਲਾਂਕਿ, ਸਿਗਰਟਨੋਸ਼ੀ ਨਾ ਕਰਨ ਵਾਲੇ ਲੋਕ ਵੀ ਹਵਾ ਪ੍ਰਦੂਸ਼ਣ ਅਤੇ ਹੋਰ ਹਾਨੀਕਾਰਕ ਤੱਤਾਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਸੀਓਪੀਡੀ ਦਾ ਸ਼ਿਕਾਰ ਹੋ ਸਕਦੇ ਹਨ।

Continue Reading

Chandigarh

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

Published

on

By

ਚੰਡੀਗੜ੍ਹ, 16 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਕਤੂਬਰ ਮਹੀਨੇ ਵਿੱਚ 11 ਵੱਖ-ਵੱਖ ਟਰੈਪ ਮਾਮਲਿਆਂ ਵਿੱਚ 11 ਸਰਕਾਰੀ ਮੁਲਾਜ਼ਮਾਂ ਅਤੇ 3 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੇ ਵੱਲੋਂ ਪੂਰੀ ਵਾਹ ਲਾਈ ਹੋਈ ਹੈ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 10 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 18 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 14 ਸਰਕਾਰੀ ਕਰਮਚਾਰੀ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ ਇੱਕ ਮਾਮਲੇ ਦਾ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

Continue Reading

Latest News

Trending