Mohali
ਵਧੀਕ ਜਿਲ੍ਹਾ ਮੈਜਿਸਟ੍ਰੇਟ ਵਲੋਂ ਜੇ ਐਮ ਇੰਮੀਗ੍ਰੇਸ਼ਨ ਦਾ ਲਾਇਸੰਸ ਰੱਦ
ਐਸ.ਏ.ਐਸ. ਨਗਰ, 30 ਅਪ੍ਰੈਲ (ਸ.ਬ.) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਜੇ.ਐਮ. ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਜੇ. ਐਮ. ਇੰਮੀਗ੍ਰੇਸ਼ਨ ਫਰਮ ਐਸ.ਸੀ.ਓ ਨੰ:57, ਦੂਜੀ ਮੰਜ਼ਿਲ, ਗਿਲਕੋ ਕੰਪਲੈਕਸ, ਗਿਲਕੋ ਵੈਲੀ, ਸੈਕਟਰ-127, ਮੁੰਡੀ ਖਰੜ, ਦੀ ਮਾਲਕਣ ਸ੍ਰੀਮਤੀ ਆਲਾਮ ਆਰਾ ਪਤਨੀ ਸ੍ਰੀ ਰਾਕੇਸ਼ ਸਿੰਘ, ਵਾਸੀ ਐਲ. ਆਈ. ਸੀ. ਕਲੋਨੀ, ਸੈਕਟਰ-4, ਖਰੜ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮਾਂ ਲਈ ਲਾਇਸੰਸ ਨੰ: 659/ਆਈ.ਸੀ. ਮਿਤੀ 3.4.2024 ਨੂੰ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 2.4.2029 ਤੱਕ ਹੈ।
ਉਹਨਾਂ ਦੱਸਿਆ ਕਿ ਦਫਤਰੀ ਰਿਕਾਰਡ ਅਨੁਸਾਰ ਉਕਤ ਪ੍ਰਾਰਥਣ/ਫਰਮ ਦੇ ਖਿਲਾਫ ਸ਼ਿਕਾਇਤ ਕਰਤਾ ਸ੍ਰੀ ਮਨਪ੍ਰੀਤ ਸਿੰਘ ਵਾਸੀ ਤ੍ਰਿਪੁਰੀ ਟਾਊਨ ਪਟਿਆਲਾ ਵੱਲੋਂ ਈਮੇਲ ਰਾਹੀਂ ਦਫਤਰ ਵਿੱਚ ਸ਼ਿਕਾਇਤ ਭੇਜੀ ਗਈ ਸੀ ਜਿਸ ਤੇ ਕਾਰਵਾਈ ਕਰਦੇ ਹੋਏ ਸ਼ਿਕਾਇਤ ਸਮੇਤ ਸਹਿ ਪੱਤਰ ਇਸ ਦਫਤਰ ਦੇ ਪੱਤਰ ਰਾਹੀਂ ਪੜਤਾਲ ਅਤੇ ਰਿਪੋਰਟ ਹਿਤ ਉਪ ਮੰਡਲ ਮੈਜਿਸਟਰੇਟ, ਖਰੜ ਨੂੰ ਭੇਜਦੇ ਹੋਏ ਉਤਾਰਾ ਸ਼ਿਕਾਇਤ ਕਰਤਾ ਨੂੰ ਭੇਜਿਆ ਗਿਆ ਸੀ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਐਕਟ/ਰੂਲਾਂ ਅਤੇ ਸਰਕਾਰ ਵਲੋਂ ਸਮੇਂ ਸਮੇਂ ਤੇ ਜਾਰੀ ਹਦਾਇਤਾਂ ਅਨੁਸਾਰ ਕੀਤੇ ਗਏ ਕੰਮ ਸਬੰਧੀ ਲਾਇਸੰਸ ਜਾਰੀ ਹੋਣ ਦੀ ਮਿਤੀ ਤੋਂ ਲੈ ਕੇ ਹੁਣ ਤੱਕ ਦੀ ਰਿਪੋਰਟ, ਕਰਵਾਏ ਗਏ ਸੈਮੀਨਾਰਾਂ ਤੇ ਦਿੱਤੇ ਗਏ ਇਸ਼ਤਿਹਾਰਾਂ ਸਬੰਧੀ ਮਹੀਨਾਵਾਰ ਰਿਪੋਰਟ ਇਸ ਦਫਤਰ ਨੂੰ ਭੇਜਣ ਅਤੇ ਛਿਮਾਹੀ ਤੌਰ ਤੇ ਸੂਚਨਾ ਗ੍ਰਹਿ ਮਾਮਲੇ ਵਿਭਾਗ, ਪੰਜਾਬ ਸਰਕਾਰ ਨੂੰ ਭੇਜਣ ਲਈ ਲਾਇਸੰਸੀ/ਫਰਮ ਨੂੰ ਇਸ ਦਫਤਰ ਦੇ ਪੱਤਰ ਰਾਹੀਂ ਨੋਟਿਸ ਜਾਰੀ ਕੀਤਾ ਗਿਆ ਸੀ। ਜਿਸ ਸਬੰਧੀ ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਲਾਇਸੰਸੀ ਵਲੋਂ ਕੋਈ ਵੀ ਜਵਾਬ ਇਸ ਦਫਤਰ ਵਿਚ ਪ੍ਰਾਪਤ ਨਹੀਂ ਹੋਇਆ ਹੈ।
ਉਹਨਾਂ ਦੱਸਿਆ ਕਿ ਉਪ ਮੰਡਲ ਮੈਜਿਸਟਰੇਟ, ਖਰੜ ਵਲੋਂ ਇਸ ਫਰਮ ਦੇ ਖਿਲਾਫ ਪੜਤਾਲ ਰਿਪੋਰਟ ਇਸ ਦਫਤਰ ਨੂੰ ਭੇਜਦੇ ਹੋਏ ਲਿਖਿਆ ਗਿਆ ਹੈ ਕਿ ਜੇ.ਐਮ. ਇੰਮੀਗ੍ਰੇਸਨ ਨੂੰ ਸੇਵਾਦਾਰ ਰਾਹੀਂ ਉਨ੍ਹਾਂ ਦੇ ਦਫਤਰ ਵਿਚ ਹਾਜ਼ਰ ਹੋਣ ਲਈ ਪਾਬੰਦ ਕੀਤੀ ਗਿਆ ਸੀ। ਰਿਪੋਰਟ ਮੁਤਾਬਕ ਇਹ ਸ਼ੋਅਰੂਮ 3 ਮਹੀਨੇ ਤੋਂ ਬੰਦ ਪਿਆ ਹੈ। ਉਪ ਮੰਡਲ ਮੈਜਿਸਟਰੇਟ, ਖਰੜ ਵੱਲੋਂ ਇਸ ਦੇ ਖਿਲਾਫ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਕਰਨ ਲਈ ਰਿਪੋਰਟ ਇਸ ਦਫਤਰ ਨੂੰ ਭੇਜੀ ਗਈ ਹੈ। ਉਹਨਾਂ ਦੱਸਿਆ ਕਿ ਉਕਤ ਤੱਥਾਂ ਦੇ ਸਨਮੁੱਖ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੀ ਗਈ ਹੈ।
ਇਸ ਲਈ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਜੇ.ਐਮ. ਇੰਮੀਗ੍ਰੇਸ਼ਨ ਫਰਮ ਨੂੰ ਜਾਰੀ ਲਾਇਸੰਸ ਨੰਬਰ 659/ਆਈ.ਸੀ. ਮਿਤੀ 03.04.2024 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਐਕਟ/ਰੂਲਾਂ ਵਿਚ ਦਰਸਾਏ ਅਨੁਸਾਰ ਉਕਤ ਪ੍ਰਾਰਥੀ/ਫਰਮ/ਫਰਮ ਦੇ ਪਾਰਟਨਰਾਂ ਦੇ ਖਿਲਾਫ ਭਵਿੱਖ ਵਿਚ ਜੇਕਰ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਪ੍ਰਾਰਥੀ/ਫਰਮ/ਫਰਮ ਦੇ ਸਾਰੇ ਪਾਰਟਨਰ ਹਰ ਪੱਖੋਂ ਉਸ ਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।
Mohali
ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ 30 ਨਵੰਬਰ ਨੂੰ
ਐਸ ਏ ਐਸ ਨਗਰ, 26 ਨਵੰਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਬੁੱਢਾ ਦਲ ਦੇ ਸਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ 30 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਚਰਨ ਛੋਹ ਪ੍ਰਾਪਤ ਧਰਤੀ ਤੋਂ ਸਵੇਰੇ 10 ਵਜੇ ਅਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਗੁਰਦੁਆਰਿਆਂ, ਸੈਕਟਰਾਂ, ਕੁੰਭੜਾ, ਮਟੌਰ, ਮੋਲੀ ਅਤੇ ਮੋਹਾਲੀ ਦੇ ਵੱਖ ਵੱਖ ਇਲਾਕਿਆਂ, ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਪੂਰਨ ਹੋਵੇਗਾ।
Mohali
ਕਜੌਲੀ ਵਾਟਰ ਵਰਕਸ ਤੋਂ ਖਰੜ ਨੂੰ ਜਲਦ ਮਿਲੇਗੀ ਪਾਣੀ ਦੀ ਸਪਲਾਈ : ਗੋਲਡੀ
ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨਾਲ ਮੀਟਿੰਗ ਕੀਤੀ
ਐਸ ਏ ਐਸ ਨਗਰ, 26 ਨਵੰਬਰ (ਸ.ਬ.) ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ ਵੱਲੋਂ ਖਰੜ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਇਲਾਕੇ ਦੇ ਚੱਲ ਰਹੇ ਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਨਾਲ ਡੀ ਸੀ ਦਫ਼ਤਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਦੱਸਿਆ ਗਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਬਹੁਤ ਜਲਦ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।
ਮੀਟਿੰਗ ਵਿੱਚ ਖਰੜ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ।
ਸ. ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿਅ ਖਰੜ ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਜਲਦ ਪਾਣੀ ਦੀ ਸਪਲਾਈ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਵਿੱਚ ਹੋਰ ਸੁਧਾਰ ਮਿਲੇਗਾ।
ਮੀਟਿੰਗ ਵਿੱਚ ਐਸ.ਡੀ.ਐਮ. ਖਰੜ ਸ. ਗੁਰਮੀਤ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਸ. ਅਸ਼ੋਕ ਪਥਰੀਆ ਸਮੇਤ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ।
Mohali
ਰੋਪੜ ਨੇੜੇ ਬੇਕਾਬੂ ਓਵਰਲੋਡ ਟਿੱਪਰ ਨੇ 5 ਵਾਹਨਾਂ ਨੂੰ ਮਾਰੀ ਟੱਕਰ, 3 ਵਿਅਕਤੀਆਂ ਦੀ ਮੌਤ
ਰੋਪੜ, 26 ਨਵੰਬਰ (ਸ.ਬ.) ਰੋਪੜ ਨੇੜੇ ਪੈਂਦੇ ਭਰਤਗੜ੍ਹ ਨੇੜੇ ਸਰਸਾ ਨੰਗਲ ਦੀ ਉਤਰਾਈ ਤੇ ਅੱਜ ਦੁਪਹਿਰ ਕਰੀਬ 2 ਵਜੇ ਰੇਤ ਨਾਲ ਭਰਿਆ ਇੱਕ ਓਵਰਲੋਡ ਟਿੱਪਰ ਅਚਾਨਕ ਬੇਕਾਬੂ ਹੋ ਗਿਆ ਅਤੇ ਅੱਗੇ ਜਾ ਰਹੀਆਂ 5 ਗੱਡੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਟੱਕਰ ਤੋਂ ਤੁਰੰਤ ਬਾਅਦ ਬੇਕਾਬੂ ਟਿੱਪਰ ਦਿੱਲੀ ਨੰਬਰ ਦੀ ਇੱਕ ਸਵਿਫ਼ਟ ਕਾਰ ਦੇ ਉੱਪਰ ਜਾ ਪਲਟਿਆ, ਜਿਸ ਕਾਰਨ ਕਾਰ ਪੂਰੀ ਤਰ੍ਹਾਂ ਟਿੱਪਰ ਦੇ ਹੇਠਾਂ ਦੱਬ ਗਈ।
ਇਸ ਭਿਆਨਕ ਹਾਦਸੇ ਵਿੱਚ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋ ਤੋਂ ਤਿੰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਦਰਦਨਾਕ ਹਾਦਸੇ ਤੋਂ ਤੁਰੰਤ ਬਾਅਦ ਹਾਈਵੇਅ ਤੇ ਹਫ਼ੜਾ-ਦਫ਼ੜੀ ਵਾਲਾ ਮਾਹੌਲ ਬਣ ਗਿਆ। ਸਥਾਨਕ ਲੋਕ ਤੁਰੰਤ ਮੌਕੇ ਤੇ ਪਹੁੰਚੇ ਅਤੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਜੁੱਟ ਗਏ।
ਟਿੱਪਰ ਦੇ ਹੇਠਾਂ ਬੁਰੀ ਤਰ੍ਹਾਂ ਦੱਬੀ ਹੋਈ ਸਵਿਫ਼ਟ ਕਾਰ ਨੂੰ ਬਾਹਰ ਕੱਢਣ ਲਈ ਮੌਕੇ ਤੇ ਜੇ. ਸੀ. ਬੀ. ਮਸ਼ੀਨ ਬੁਲਾਈ ਗਈ। ਇਸ ਹਾਦਸੇ ਕਾਰਨ ਕੌਮੀ ਮਾਰਗ ਤੇ ਆਵਾਜਾਈ ਵੀ ਕਾਫ਼ੀ ਸਮੇਂ ਤੱਕ ਪ੍ਰਭਾਵਿਤ ਰਹੀ, ਜਿਸ ਨੂੰ ਪੁਲੀਸ ਪ੍ਰਸ਼ਾਸਨ ਵੱਲੋਂ ਮੌਕੇ ਤੇ ਪਹੁੰਚ ਕੇ ਸੁਚਾਰੂ ਕਰਵਾਇਆ ਗਿਆ।
-
International1 month agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International2 months agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
-
International2 months agoਪਨਾਮਾ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਕਈ ਇਮਾਰਤਾਂ ਢਹਿ ਢੇਰੀ
-
International1 month agoਸਾਊਦੀ ਅਰਬ ਵਿੱਚ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਹਮਲਾ, 1 ਵਿਅਕਤੀ ਦੀ ਮੌਤ, 8 ਗੰਭੀਰ ਜ਼ਖਮੀ
