Connect with us

Mohali

ਹਾਰ ਦੇ ਡਰ ਨਾਲ ਹੁਣ ਲੋਕਤੰਤਰ ਨੂੰ ਕੁਚਲ ਰਹੀ ਹੈ ਪੰਜਾਬ ਸਰਕਾਰ : ਬਲਬੀਰ ਸਿੰਘ ਸਿੱਧੂ

Published

on

ਨਗਰ ਨਿਗਮ ਚੋਣਾਂ ਸੰਬੰਧੀ ਵਾਰਡਬੰਦੀ ਅਤੇ ਵੋਟਰ ਲਿਸਟਾਂ ਵਿੱਚ ਧਾਂਦਲੀ ਦਾ ਇਲਾਜਮ ਲਗਾਇਆ

ਐਸ. ਏ. ਐਸ. ਨਗਰ, 30 ਅਪ੍ਰੈਲ (ਸ.ਬ.) ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਆਪਣੀ ਪੱਕੀ ਹਾਰ ਨੂੰ ਦੇਖਦੇ ਹੋਏ ਸਰਕਾਰ ਹੁਣ ਲੋਕਤੰਤਰ ਨੂੰ ਕੁਚਲਨ ਦੇ ਰਾਹ ਪੈ ਗਈ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੀ ਗਈ ਵਾਰਡਬੰਦੀ ਪੂਰੀ ਤਰ੍ਹਾਂ ਗਲਤ, ਗੈਰ-ਪਾਰਦਰਸ਼ੀ, ਪੱਖਪਾਤੀ ਅਤੇ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਹੈ। ਜਿੱਥੇ ਵਾਰਡ ਨੰਬਰ-42 ਵਿੱਚ ਜਨਰਲ ਦੀਆਂ 678 ਵੋਟਾਂ ਰੱਖੀਆਂ ਗਈਆਂ ਹਨ, ਉੱਥੇ ਦੂਜੇ ਪਾਸੇ ਵਾਰਡ ਨੰਬਰ-46 ਵਿੱਚ ਐਸ. ਸੀ ਦੀਆਂ 7002 ਤੱਕ ਵੋਟਾਂ ਹਨ। ਇਹ ਸਿੱਧਾ ਸਿੱਧਾ ਲੋਕਤੰਤਰ ਦਾ ਗਲਾ ਘੁੱਟਣ ਦੇ ਬਰਾਬਰ ਹੈ ਅਤੇ ਵੋਟਰਾਂ ਦੇ ਅਧਿਕਾਰਾਂ ਨਾਲ ਖੁੱਲ੍ਹਾ ਧੱਕਾ ਹੈ। ਉਹਨਾਂ ਕਿਹਾ ਕਿ ਜੇਕਰ ਨਿਯਮਾਂ ਅਤੇ ਕਾਨੂੰਨ ਦੇ ਤਹਿਤ ਇਮਾਨਦਾਰੀ ਨਾਲ ਵਾਰਡਬੰਦੀ ਕੀਤੀ ਜਾਂਦੀ, ਤਾਂ ਸ਼ਹਿਰ ਵਿੱਚ 80 ਤੋਂ 90 ਵਾਰਡ ਆਸਾਨੀ ਨਾਲ ਬਣ ਸਕਦੇ ਸਨ। ਪਰ ਸਰਕਾਰ ਨੇ ਆਪਣੇ ਸਿਆਸੀ ਲਾਭ ਅਤੇ ਆਪਣੇ ਆਗੂਆਂ ਨੂੰ ਫਾਇਦਾ ਪਹੁੰਚਾਉਣ ਲਈ ਜ਼ਬਰਦਸਤੀ ਸਿਰਫ਼ 50 ਵਾਰਡਾਂ ਵਿੱਚ ਪੂਰੇ ਖੇਤਰ ਨੂੰ ਸਮੇਟ ਦਿੱਤਾ।

ਉਨ੍ਹਾਂ ਕਿਹਾ ਕਿ ਵੋਟਰ ਲਿਸਟਾਂ ਵਿੱਚ ਲਗਾਤਾਰ ਤਬਦੀਲੀ ਇਸ ਗੱਲ ਦਾ ਸਬੂਤ ਹੈ ਕਿ ਪੂਰੀ ਪ੍ਰਕਿਰਿਆ ਧੋਖਾਧੜੀ ਨਾਲ ਭਰਪੂਰ ਹੈ। 15 ਦਿਨ ਪਹਿਲਾਂ ਦੀ ਲਿਸਟ ਕੁਝ ਹੋਰ ਸੀ, ਹੁਣ ਕੁਝ ਹੋਰ ਹੈ, ਅਤੇ ਅਗਲੇ ਦਿਨਾਂ ਵਿੱਚ ਫਿਰ ਨਵੀਂ ਲਿਸਟ ਲਿਆਉਣ ਦੀ ਗੱਲ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਐਸ ਸੀ ਵਰਗ ਨਾਲ ਸੰਬੰਧਿਤ ਵਾਰਡਾਂ ਨਾਲ ਵੀ ਨਿਆਂ ਨਹੀਂ ਕੀਤਾ ਗਿਆ।

ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਆਪਣੇ ਨੇਤਾਵਾਂ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਫਾਇਦਾ ਪਹੁੰਚਾਉਣ ਲਈ ਵਾਰਡਾਂ ਦੀ ਹੱਦਬੰਦੀ ਨੂੰ ਤੋੜਮਰੋੜ ਕੇ ਆਪਣੀ ਸੁਵਿਧਾ ਅਨੁਸਾਰ ਢਾਲਿਆ ਹੈ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਭਾਵੇਂ ਸਰਕਾਰ ਕਿੰਨੀ ਵੀ ਧੱਕੇਸ਼ਾਹੀ ਕਰ ਲਵੇ, ਕਾਂਗਰਸ ਪਾਰਟੀ ਚੁੱਪ ਨਹੀਂ ਬੈਠੇਗੀ। ਲੋਕਾਂ ਦੇ ਹੱਕਾਂ ਦੀ ਲੜਾਈ ਹੋਰ ਜ਼ੋਰ ਨਾਲ ਲੜੀ ਜਾਵੇਗੀ।

Continue Reading

Mohali

ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ 30 ਨਵੰਬਰ ਨੂੰ

Published

on

By

ਐਸ ਏ ਐਸ ਨਗਰ, 26 ਨਵੰਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਬੁੱਢਾ ਦਲ ਦੇ ਸਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ 30 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਚਰਨ ਛੋਹ ਪ੍ਰਾਪਤ ਧਰਤੀ ਤੋਂ ਸਵੇਰੇ 10 ਵਜੇ ਅਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਗੁਰਦੁਆਰਿਆਂ, ਸੈਕਟਰਾਂ, ਕੁੰਭੜਾ, ਮਟੌਰ, ਮੋਲੀ ਅਤੇ ਮੋਹਾਲੀ ਦੇ ਵੱਖ ਵੱਖ ਇਲਾਕਿਆਂ, ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਪੂਰਨ ਹੋਵੇਗਾ।

Continue Reading

Mohali

ਕਜੌਲੀ ਵਾਟਰ ਵਰਕਸ ਤੋਂ ਖਰੜ ਨੂੰ ਜਲਦ ਮਿਲੇਗੀ ਪਾਣੀ ਦੀ ਸਪਲਾਈ : ਗੋਲਡੀ

Published

on

By

ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨਾਲ ਮੀਟਿੰਗ ਕੀਤੀ

ਐਸ ਏ ਐਸ ਨਗਰ, 26 ਨਵੰਬਰ (ਸ.ਬ.) ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ ਵੱਲੋਂ ਖਰੜ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਇਲਾਕੇ ਦੇ ਚੱਲ ਰਹੇ ਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਨਾਲ ਡੀ ਸੀ ਦਫ਼ਤਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਦੱਸਿਆ ਗਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਬਹੁਤ ਜਲਦ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।

ਮੀਟਿੰਗ ਵਿੱਚ ਖਰੜ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ।

ਸ. ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿਅ ਖਰੜ ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਜਲਦ ਪਾਣੀ ਦੀ ਸਪਲਾਈ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਵਿੱਚ ਹੋਰ ਸੁਧਾਰ ਮਿਲੇਗਾ।

ਮੀਟਿੰਗ ਵਿੱਚ ਐਸ.ਡੀ.ਐਮ. ਖਰੜ ਸ. ਗੁਰਮੀਤ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਸ. ਅਸ਼ੋਕ ਪਥਰੀਆ ਸਮੇਤ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ।

Continue Reading

Mohali

ਰੋਪੜ ਨੇੜੇ ਬੇਕਾਬੂ ਓਵਰਲੋਡ ਟਿੱਪਰ ਨੇ 5 ਵਾਹਨਾਂ ਨੂੰ ਮਾਰੀ ਟੱਕਰ, 3 ਵਿਅਕਤੀਆਂ ਦੀ ਮੌਤ

Published

on

By

ਰੋਪੜ, 26 ਨਵੰਬਰ (ਸ.ਬ.) ਰੋਪੜ ਨੇੜੇ ਪੈਂਦੇ ਭਰਤਗੜ੍ਹ ਨੇੜੇ ਸਰਸਾ ਨੰਗਲ ਦੀ ਉਤਰਾਈ ਤੇ ਅੱਜ ਦੁਪਹਿਰ ਕਰੀਬ 2 ਵਜੇ ਰੇਤ ਨਾਲ ਭਰਿਆ ਇੱਕ ਓਵਰਲੋਡ ਟਿੱਪਰ ਅਚਾਨਕ ਬੇਕਾਬੂ ਹੋ ਗਿਆ ਅਤੇ ਅੱਗੇ ਜਾ ਰਹੀਆਂ 5 ਗੱਡੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਟੱਕਰ ਤੋਂ ਤੁਰੰਤ ਬਾਅਦ ਬੇਕਾਬੂ ਟਿੱਪਰ ਦਿੱਲੀ ਨੰਬਰ ਦੀ ਇੱਕ ਸਵਿਫ਼ਟ ਕਾਰ ਦੇ ਉੱਪਰ ਜਾ ਪਲਟਿਆ, ਜਿਸ ਕਾਰਨ ਕਾਰ ਪੂਰੀ ਤਰ੍ਹਾਂ ਟਿੱਪਰ ਦੇ ਹੇਠਾਂ ਦੱਬ ਗਈ।

ਇਸ ਭਿਆਨਕ ਹਾਦਸੇ ਵਿੱਚ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋ ਤੋਂ ਤਿੰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਦਰਦਨਾਕ ਹਾਦਸੇ ਤੋਂ ਤੁਰੰਤ ਬਾਅਦ ਹਾਈਵੇਅ ਤੇ ਹਫ਼ੜਾ-ਦਫ਼ੜੀ ਵਾਲਾ ਮਾਹੌਲ ਬਣ ਗਿਆ। ਸਥਾਨਕ ਲੋਕ ਤੁਰੰਤ ਮੌਕੇ ਤੇ ਪਹੁੰਚੇ ਅਤੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਜੁੱਟ ਗਏ।

ਟਿੱਪਰ ਦੇ ਹੇਠਾਂ ਬੁਰੀ ਤਰ੍ਹਾਂ ਦੱਬੀ ਹੋਈ ਸਵਿਫ਼ਟ ਕਾਰ ਨੂੰ ਬਾਹਰ ਕੱਢਣ ਲਈ ਮੌਕੇ ਤੇ ਜੇ. ਸੀ. ਬੀ. ਮਸ਼ੀਨ ਬੁਲਾਈ ਗਈ। ਇਸ ਹਾਦਸੇ ਕਾਰਨ ਕੌਮੀ ਮਾਰਗ ਤੇ ਆਵਾਜਾਈ ਵੀ ਕਾਫ਼ੀ ਸਮੇਂ ਤੱਕ ਪ੍ਰਭਾਵਿਤ ਰਹੀ, ਜਿਸ ਨੂੰ ਪੁਲੀਸ ਪ੍ਰਸ਼ਾਸਨ ਵੱਲੋਂ ਮੌਕੇ ਤੇ ਪਹੁੰਚ ਕੇ ਸੁਚਾਰੂ ਕਰਵਾਇਆ ਗਿਆ।

Continue Reading

Latest News

Trending