Connect with us

Chandigarh

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਸੰਜੀਵ ਅਰੋੜਾ

Published

on

ਕੈਬਨਿਟ ਮੰਤਰੀ ਨੇ ਨਗਰ ਨਿਗਮਾਂ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਚੰਡੀਗੜ੍ਹ, 1 ਮਈ (ਸ.ਬ.) ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ, ਸ਼੍ਰੀ ਸੰਜੀਵ ਅਰੋੜਾ ਨੇ ਅੱਜ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਜੀ ਐਂਡ ਯੂਡੀ) ਨੂੰ ਪੰਜਾਬ ਭਰ ਵਿੱਚ ਆਵਾਰਾ ਕੁੱਤਿਆਂ ਦੇ ਵਧ ਰਹੇ ਖਤਰੇ ਨੂੰ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਤੁਰੰਤ, ਤਾਲਮੇਲ ਅਤੇ ਸਿੱਟਾ-ਮੁਖੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਮੁੱਦੇ ਨੂੰ ਗੰਭੀਰ ਜਨਤਕ ਸੁਰੱਖਿਆ ਅਤੇ ਸਿਹਤ ਦਾ ਮਾਮਲਾ ਦੱਸਦਿਆਂ ਮੰਤਰੀ ਨੇ ਕਿਹਾ ਕਿ ਸ਼ਹਿਰੀ ਅਤੇ ਅਰਧ-ਸ਼ਹਿਰੀ ਖੇਤਰਾਂ ਵਿੱਚ ਆਵਾਰਾ ਕੁੱਤਿਆਂ ਦੀ ਵੱਧ ਰਹੀ ਗਿਣਤੀ ਨਾਗਰਿਕਾਂ ਦੇ ਰੋਜ਼ਮਰਾਅ ਜੀਵਨ ਨੂੰ ਪ੍ਰਭਾਵਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੁੱਤਿਆਂ ਦੇ ਕੱਟਣ, ਬੱਚਿਆਂ ਅਤੇ ਬਜ਼ੁਰਗਾਂ ਤੇ ਹਮਲੇ ਅਤੇ ਰਿਹਾਇਸ਼ੀ ਖੇਤਰਾਂ ਵਿੱਚ ਘੁੰਮਦੇ ਹਮਲਾਵਰ ਝੁੰਡਾਂ ਦੀਆਂ ਘਟਨਾਵਾਂ ਨੇ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅਕਸਰ ਸ਼ਿਕਾਇਤਾਂ ਮਿਲਦੀਆਂ ਹਨ ਕਿ ਪੈਦਲ ਚੱਲਣ ਵਾਲੇ, ਦੋਪਹੀਆ ਵਾਹਨ ਸਵਾਰ ਅਤੇ ਸਕੂਲ ਜਾਣ ਵਾਲੇ ਬੱਚੇ ਅਵਾਰਾ ਕੁੱਤਿਆਂ ਤੋਂ ਪ੍ਰੇਸ਼ਾਨ ਹਨ ਜਿਸ ਕਾਰਨ ਅਕਸਰ ਹਾਦਸੇ ਹੋ ਜਾਂਦੇ ਹਨ ਅਤੇ ਸੱਟਾਂ ਲੱਗਦੀਆਂ ਹਨ।

ਮੰਤਰੀ ਨੇ ਕਿਹਾ ਕਿ ਆਵਾਰਾ ਕੁੱਤਿਆਂ ਦਾ ਖ਼ਤਰਾ ਨਾ ਸਿਰਫ਼ ਇੱਕ ਸੁਰੱਖਿਆ ਮੁੱਦਾ ਹੈ ਬਲਕਿ ਇੱਕ ਵੱਡਾ ਜਨਤਕ ਸਿਹਤ ਜੋਖਮ ਵੀ ਹੈ। ਉਹਨਾਂ ਕਿਹਾ ਕਿ ਕੁੱਤਿਆਂ ਦੇ ਕੱਟਣ ਨਾਲ ਰੇਬੀਜ਼ ਵਰਗੀਆਂ ਜਾਨਲੇਵਾ ਬਿਮਾਰੀਆਂ ਹੋ ਸਕਦੀਆਂ ਹਨ। ਉਹਨਾਂ ਕਿਹਾ ਕਿ ਆਵਾਰਾ ਕੁੱਤਿਆਂ ਦੀ ਆਬਾਦੀ ਵਿੱਚ ਹੁੰਦਾ ਬੇਰੋਕ ਵਾਧਾ ਮੁੱਖ ਤੌਰ ਤੇ ਯੋਜਨਾਬੱਧ ਨਸਬੰਦੀ ਦੀ ਘਾਟ ਅਤੇ ਗਲਤ ਰਹਿੰਦ-ਖੂੰਹਦ ਪ੍ਰਬੰਧਨ ਕਾਰਨ ਹੁੰਦਾ ਹੈ, ਜੋ ਭੋਜਨ ਸਰੋਤਾਂ ਤੱਕ ਆਸਾਨ ਪਹੁੰਚ ਪ੍ਰਦਾਨ ਕਰਦਾ ਹੈ। ਜਨਤਕ ਥਾਵਾਂ ਤੇ ਖੁੱਲ੍ਹੇ ਕੂੜੇ ਦੇ ਡੰਪ ਅਤੇ ਭੋਜਨ ਦੀ ਰਹਿੰਦ-ਖੂੰਹਦ ਅਵਾਰਾ ਕੁੱਤਿਆਂ ਦੇ ਫੈਲਣ ਦਾ ਵੱਡਾ ਕਾਰਨ ਬਣਦੀ ਹੈ।

ਇਸ ਮੁੱਦੇ ਦੇ ਵਿਆਪਕ ਲਈ ਸ਼੍ਰੀ ਅਰੋੜਾ ਨੇ ਨਿਰਦੇਸ਼ ਜਾਰੀ ਕੀਤੇ ਹਨ ਕਿ ਮਨੁੱਖੀ ਅਤੇ ਵਿਗਿਆਨਕ ਢੰਗ ਨਾਲ ਆਵਾਰਾ ਕੁੱਤਿਆਂ ਦੀ ਆਬਾਦੀ ਨੂੰ ਕੰਟਰੋਲ ਕਰਨ ਲਈ ਨਸਬੰਦੀ ਪ੍ਰੋਗਰਾਮਾਂ ਨੂੰ ਤੁਰੰਤ ਵਧਾਇਆ ਜਾਵੇ, ਰੇਬੀਜ਼ ਅਤੇ ਹੋਰ ਜ਼ੂਨੋਟਿਕ ਬਿਮਾਰੀਆਂ ਦੇ ਫੈਲਣ ਨੂੰ ਰੋਕਣ ਲਈ ਵੱਡੇ ਪੱਧਰ ਤੇ ਟੀਕਾਕਰਨ ਮੁਹਿੰਮਾਂ ਚਲਾਈਆਂ ਜਾਣ, ਹਮਲਾਵਰ ਜਾਂ ਜ਼ਖਮੀ ਜਾਨਵਰਾਂ ਦੇ ਪ੍ਰਬੰਧਨ ਲਈ ਕੁੱਤਿਆਂ ਦੇ ਆਸਰਾ-ਘਰ ਅਤੇ ਹੋਲਡਿੰਗ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾਵੇ, ਅਵਾਰਾ ਕੁੱਤਿਆਂ ਦੇ ਭੋਜਨ ਸਰੋਤਾਂ ਨੂੰ ਖਤਮ ਕਰਨ ਵਾਸਤੇ ਕੂੜੇ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ, ਨਿਯਮਿਤ ਸਮੀਖਿਆ ਅਤੇ ਜਵਾਬਦੇਹੀ ਲਈ ਜ਼ਿਲ੍ਹਾ ਅਤੇ ਸ਼ਹਿਰ ਪੱਧਰ ਤੇ ਸਮਰਪਿਤ ਨਿਗਰਾਨੀ ਟੀਮਾਂ ਦਾ ਗਠਨ ਕੀਤਾ ਜਾਵੇ ਅਤੇ ਆਵਾਰਾ ਜਾਨਵਰਾਂ ਬਾਰੇ ਸੁਰੱਖਿਅਤ ਵਿਵਹਾਰ ਅਤੇ ਜ਼ਿੰਮੇਵਾਰ ਰਹਿੰਦ-ਖੂੰਹਦ ਦੇ ਨਿਪਟਾਰੇ ਬਾਰੇ ਨਾਗਰਿਕਾਂ ਨੂੰ ਜਾਗਰੂਕ ਕਰਨ ਲਈ ਜਨਤਕ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣ।

ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀਆਂ ਜੰਗੀ ਪੱਧਰ ਤੇ ਕੀਤੀਆਂ ਜਾਣ ਤਾਂ ਜੋ ਸਾਕਾਰਾਤਮਕ ਨਤੀਜੇ ਸਾਮ੍ਹਣੇ ਆ ਸਕਣ । ਉਨ੍ਹਾਂ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਕਾਰਜ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਸਥਾਨਕ ਸੰਸਥਾਵਾਂ, ਵੈਟਰਨਰੀ ਵਿਭਾਗ ਅਤੇ ਗੈਰ-ਸਰਕਾਰੀ ਸੰਗਠਨਾਂ ਨਾਲ ਨੇੜਿਓਂ ਤਾਲਮੇਲ ਬਣਾਈ ਰੱਖਣ ਦੇ ਵੀ ਨਿਰਦੇਸ਼ ਦਿੱਤੇ। ਇਸ ਮਾਮਲੇ ਵਿਚ ਜਵਾਬਦੇਹੀ ਅਤੇ ਸਮੇਂ ਸਿਰ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਮੰਤਰੀ ਨੇ ਸਾਰੇ ਨਗਰ ਨਿਗਮ ਕਮਿਸ਼ਨਰਾਂ ਅਤੇ ਏਡੀਸੀ (ਜੀ ਐਂਡ ਯੂਡੀ) ਨੂੰ ਸੱਤ ਦਿਨਾਂ ਦੇ ਅੰਦਰ-ਅੰਦਰ ਆਪਣੇ ਦਫ਼ਤਰ ਵਿੱਚ ਇੱਕ ਵਿਸਥਾਰਿਤ ਕਾਰਵਾਈ ਰਿਪੋਰਟ ਜਮ੍ਹਾਂ ਕਰਾਉਣ ਲਈ ਕਿਹਾ ਹੈ।

Continue Reading

Chandigarh

ਆਈ. ਟੀ. ਆਈ. ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਇਲੈਟ੍ਰੀਕਲ ਟਰੇਡ ਵਿੱਚ ਦੇਸ਼ ਭਰ ਵਿੱਚੋਂ ਹਾਸਿਲ ਕੀਤਾ ਪਹਿਲਾ ਸਥਾਨ

Published

on

By

ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ

ਚੰਡੀਗੜ੍ਹ, 19 ਨਵੰਬਰ (ਸ.ਬ.) ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚੋਂ ਇਲੈਟ੍ਰੀਕਲ ਟਰੇਡ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮਾਣਮਤੀ ਪ੍ਰਾਪਤੀ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਸਦੇ ਇੰਸਟਰੱਕਟਰ ਗੁਰਬਿੰਦਰ ਸਿੰਘ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟਰੇਡ ਵਿੱਚ ਰਾਸ਼ਟਰੀ ਪੱਧਰ ਤੇ ਸਿਖ਼ਰਲਾ ਰੈਂਕ ਪ੍ਰਾਪਤ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਜਸਪ੍ਰੀਤ ਕੌਰ ਦੀ ਇਹ ਪ੍ਰਾਪਤੀ ਸੂਬੇ ਦੇ ਹੋਰ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕਰੇਗੀ।

ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ, ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਇਹ ਪ੍ਰਾਪਤੀ ਪੂਰੇ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਆਈ.ਟੀ.ਆਈਜ਼ . ਨੂੰ ਆਧੁਨਿਕ ਬੁਨਿਆਦੀ ਢਾਂਚੇ, ਉਦਯੋਗ ਨਾਲ ਜੁੜੇ ਕੋਰਸਾਂ ਅਤੇ ਸਮਰਪਿਤ ਸਲਾਹ ਨਾਲ ਲੈਸ ਕਰਕੇ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਨਾ ਸਿਰਫ਼ ਨੌਕਰੀ ਲਈ ਤਿਆਰ ਹੋਣ, ਸਗੋਂ ਸਮੇਂ ਦੇ ਹਾਣੀ ਵੀ ਬਣ ਕੇ ਭਵਿੱਖ ਲਈ ਤਿਆਰ ਹੋ ਸਕਣ।

Continue Reading

Chandigarh

ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਸਾਹ ਰੁਕਣ ਦੀ ਪੁਰਾਣੀ ਬਿਮਾਰੀ : ਮਾਹਿਰ

Published

on

By

ਚੰਡੀਗੜ੍ਹ, 17 ਨਵੰਬਰ (ਸ.ਬ.) ਪਾਰਕ ਹਸਪਤਾਲ ਦੇ ਸੀਨੀਅਰ ਡਾਕਟਰਾਂ ਡਾ. ਐਸ.ਕੇ. ਗੁਪਤਾ, ਡਾ. ਅਮਨਪ੍ਰੀਤ ਕੌਰ, ਡਾ. ਹਿਤੇਸ਼ ਗੌਰ ਅਤੇ ਡਾ. ਸੁਮਿਤ ਭਾਰਤੀ ਨੇ ਕਿਹਾ ਹੈ ਕਿ ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਸਾਹ ਰੁਕਣ ਦੀ ਪੁਰਾਣੀ ਬਿਮਾਰੀ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਹੈ। ਸਾਹ ਰੁਕਣ ਦੀ ਪੁਰਾਣੀ ਬਿਮਾਰੀ (ਕ੍ਰੋਨਿਕ ਔਬਸਟਰਕਟਿਵ ਪਲਮਨਰੀ ਡਿਜ਼ੀਜ਼) ਦੇ ਵਧਦੇ ਵਿਸ਼ਵਵਿਆਪੀ ਖ਼ਤਰੇ ਤੇ ਚਿੰਤਾ ਪ੍ਰਗਟ ਕਰਦਿਆਂ ਮਾਹਿਰਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ, ਸਿਗਰਟਨੋਸ਼ੀ ਅਤੇ ਹਾਨੀਕਾਰਕ ਗੈਸਾਂ ਤੇ ਧੂੰਏਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਇਸ ਬਿਮਾਰੀ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ।

ਉਹਨਾਂ ਦੱਸਿਆ ਕਿ ਇਹ ਫੇਫੜਿਆਂ ਦੀ ਇੱਕ ਲਗਾਤਾਰ ਵਧਣ ਵਾਲੀ ਬਿਮਾਰੀ ਹੈ, ਜਿਸ ਵਿੱਚ ਸਾਹ ਦੀਆਂ ਨਾਲੀਆਂ ਵਿੱਚ ਰੁਕਾਵਟ ਆਉਣ ਕਾਰਨ ਫੇਫੜਿਆਂ ਵਿੱਚ ਹਵਾ ਦਾ ਆਉਣਾ-ਜਾਣਾ ਪ੍ਰਭਾਵਿਤ ਹੁੰਦਾ ਹੈ ਅਤੇ ਮਰੀਜ਼ ਨੂੰ ਸਾਹ ਲੈਣ ਵਿੱਚ ਲਗਾਤਾਰ ਮੁਸ਼ਕਲ ਆਉਣ ਲੱਗਦੀ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਲੱਛਣ ਹਲਕੇ ਹੋ ਸਕਦੇ ਹਨ ਜਾਂ ਆਸਾਨੀ ਨਾਲ ਪਛਾਣ ਵਿੱਚ ਨਹੀਂ ਆਉਂਦੇ। ਇਸ ਕਾਰਨ ਮਰੀਜ਼ ਨੂੰ ਬਿਮਾਰੀ ਦਾ ਪਤਾ ਨਹੀਂ ਲੱਗਦਾ ਅਤੇ ਇਹ ਹੌਲੀ-ਹੌਲੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕ ਸਾਹ ਚੜ੍ਹਨ ਅਤੇ ਲਗਾਤਾਰ ਖੰਘ ਆਉਣ ਨੂੰ ਵਧਦੀ ਉਮਰ ਦਾ ਆਮ ਲੱਛਣ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ ਜਦੋਂਕਿ ਲਗਾਤਾਰ ਖੰਘ, ਸਾਹ ਚੜ੍ਹਨ ਜਾਂ ਸਾਹ ਲੈਣ ਵਿੱਚ ਮੁਸ਼ਕਲ ਹੋਣ ਤੇ ਸਮੇਂ ਸਿਰ ਮਾਹਿਰ ਡਾਕਟਰ ਨਾਲ ਸਲਾਹ ਕਰਨਾ ਬਹੁਤ ਜ਼ਰੂਰੀ ਹੈ।

ਮਾਹਿਰ ਡਾਕਟਰਾਂ ਨੇ ਕਿਹਾ ਕਿ ਇਹ ਬਿਮਾਰੀ ਆਮ ਤੌਰ ਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਦੇਖੀ ਜਾਂਦੀ ਹੈ, ਖ਼ਾਸ ਕਰਕੇ ਉਨ੍ਹਾਂ ਵਿੱਚ ਜਿਨ੍ਹਾਂ ਨੂੰ ਲੰਬੇ ਸਮੇਂ ਤੋਂ ਸਿਗਰਟਨੋਸ਼ੀ ਕਰਨ ਦੀ ਆਦਤ ਰਹੀ ਹੋਵੇ। ਹਾਲਾਂਕਿ, ਸਿਗਰਟਨੋਸ਼ੀ ਨਾ ਕਰਨ ਵਾਲੇ ਲੋਕ ਵੀ ਹਵਾ ਪ੍ਰਦੂਸ਼ਣ ਅਤੇ ਹੋਰ ਹਾਨੀਕਾਰਕ ਤੱਤਾਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਸੀਓਪੀਡੀ ਦਾ ਸ਼ਿਕਾਰ ਹੋ ਸਕਦੇ ਹਨ।

Continue Reading

Chandigarh

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

Published

on

By

ਚੰਡੀਗੜ੍ਹ, 16 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਕਤੂਬਰ ਮਹੀਨੇ ਵਿੱਚ 11 ਵੱਖ-ਵੱਖ ਟਰੈਪ ਮਾਮਲਿਆਂ ਵਿੱਚ 11 ਸਰਕਾਰੀ ਮੁਲਾਜ਼ਮਾਂ ਅਤੇ 3 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੇ ਵੱਲੋਂ ਪੂਰੀ ਵਾਹ ਲਾਈ ਹੋਈ ਹੈ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 10 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 18 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 14 ਸਰਕਾਰੀ ਕਰਮਚਾਰੀ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ ਇੱਕ ਮਾਮਲੇ ਦਾ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।

Continue Reading

Latest News

Trending