Connect with us

Chandigarh

ਪੰਜਾਬ ਵਿਧਾਨਸਭਾ ਵਿੱਚ ਘੱਟੋ ਘੱਟ ਉਜ਼ਰਤਾਂ ਵਿੱਚ 15 ਫੀਸਦੀ ਵਾਧੇ ਦਾ ਪ੍ਰਸਤਾਵ ਸਰਬਸੰਮਤੀ ਨਾਲ ਪਾਸ

Published

on

ਵਿਰੋਧੀ ਮੈਂਬਰਾਂ ਨੇ ਮੁੱਖ ਮੰਤਰੀ ਤੇ ਸ਼ਰਾਬ ਪੀ ਕੇ ਸਦਨ ਵਿੱਚ ਆਉਣ ਦਾ ਇਲਜਾਮ ਲਗਾਇਆ

ਚੰਡੀਗੜ੍ਹ, 1 ਮਈ (ਸ.ਬ.) ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਸੂਬੇ ਦੇ ਲੱਖਾਂ ਕਿਰਤੀਆਂ ਲਈ ਇੱਕ ਸਰਕਾਰੀ ਮਤੇ ਤੇ ਲੰਬੀ ਅਤੇ ਗੰਭੀਰ ਬਹਿਸ ਤੋਂ ਬਾਅਦ ਮਜ਼ਦੂਰਾਂ ਦੀਆਂ ਘੱਟੋ-ਘੱਟ ਉਜਰਤਾਂ ਵਿੱਚ 15 ਫੀਸਦੀ ਵਾਧੇ ਨੂੰ ਸਰਬਸੰਮਤੀ ਨਾਲ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਸਬੰਧੀ ਮਤਾ ਲੇਬਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵੱਲੋਂ ਪੇਸ਼ ਕੀਤਾ ਗਿਆ ਸੀ, ਜਿਸ ਤੇ ਮੋਹਰ ਲਗਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਧੇ ਦਾ ਰਸਮੀ ਐਲਾਨ ਕੀਤਾ।

ਇਸ ਤੋਂ ਪਹਿਲਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ ਹੁੰਦੇ ਹੀ ਵਿਛੜੀ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਆਜ਼ਾਦੀ ਘੁਲਾਟੀਆ ਚਮਨ ਲਾਲ, ਵਿਸ਼ਵ ਪ੍ਰਸਿੱਧ ਫੋਟੋਗ੍ਰਾਫਰ ਰਘੂ ਰਾਏ, ਲੈਫਟੀਨੈਂਟ ਜਨਰਲ ਦੀਪੇਂਦਰ ਸਿੰਘ ਅਤੇ ਹਾਕੀ ਖਿਡਾਰੀ ਤੇ ਓਲੰਪੀਅਨ ਗੁਰਬਖਸ਼ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਵਿਧਾਨ ਸਭਾ ਵਿੱਚੋਂ ਸਾਰੇ ਵਿਧਾਇਕਾਂ ਵੱਲੋਂ ਖੜੇ ਹੋ ਕੇ ਦੋ ਮਿੰਟ ਦਾ ਮੋਨ ਰੱਖਿਆ ਗਿਆ। ਵਿਛੜੀ ਰੂਹਾਂ ਨੂੰ ਸ਼ਰਧਾਂਜਲੀ ਦੇਣ ਉਪਰੰਤ ਸੈਸ਼ਨ ਦੀ ਕਾਰਵਾਈ 11.30 ਵਜੇ ਤੱਕ ਮੁਲਤਵੀ ਕਰ ਦਿੱਤੀ ਹੈ।

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਆਗਾਜ਼ ਅੱਜ ਸੱਤਾ ਪੱਖ ਅਤੇ ਵਿਰੋਧੀ ਧਿਰ ਦਰਮਿਆਨ ਹੋਈ ਸ਼ਬਦੀ ਜੰਗ ਨਾਲ ਹੋਇਆ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦਰਮਿਆਨ ਬਹਿਸ ਦੇਖਣ ਨੂੰ ਮਿਲੀ, ਜਿਸ ਨੇ ਸਦਨ ਦਾ ਸਿਆਸੀ ਪਾਰਾ ਗਰਮਾ ਦਿੱਤਾ। ਪ੍ਰਤਾਪ ਸਿੰਘ ਬਾਜਵਾ ਨੇ ਇਕ ਦਿਨ ਦੇ ਵਿਸ਼ੇਸ਼ ਇਜਲਾਸ ਤੇ ਸਵਾਲ ਚੁੱਕਦਿਆਂ ਮੰਗ ਕੀਤੀ ਕਿ ਸਰਕਾਰ ਨੂੰ ਸਿਰਫ਼ ਇਕ ਦਿਨ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਬਜਾਏ ‘ਰੈਗੂਲਰ ਇਜਲਾਸ’ ਬੁਲਾਉਣਾ ਚਾਹੀਦਾ ਹੈ। ਉਨ੍ਹਾਂ ਦਲੀਲ ਦਿੱਤੀ ਕਿ ਇਕ ਦਿਨ ਦੇ ਇਜਲਾਸਾਂ ਦਾ ਅੱਜ ਤੱਕ ਕੋਈ ਸਾਰਥਕ ਨਤੀਜਾ ਨਹੀਂ ਨਿਕਲਿਆ ਅਤੇ ਇਹ ਸਿਰਫ਼ ਖਾਨਾਪੂਰਤੀ ਬਣ ਕੇ ਰਹਿ ਜਾਂਦੇ ਹਨ। ਬਾਜਵਾ ਨੇ ਕਿਹਾ ਕਿ ਸੂਬੇ ਦੇ ਗੰਭੀਰ ਮੁੱਦਿਆਂ ਤੇ ਚਰਚਾ ਲਈ ਲੰਬੇ ਸਮੇਂ ਦੇ ਸੈਸ਼ਨ ਦੀ ਲੋੜ ਹੈ।

ਇਸ ਦੌਰਾਨ ਮੁੱਖ ਮੰਤਰੀ ਦੇ ਜਾਣ ਮੌਕੇ ਹੋਏ ਹੰਗਾਮੇ ਅਤੇ ਸੁਖਪਾਲ ਖਹਿਰਾ ਦੀ ਟਿੱਪਣੀ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਸਪੀਕਰ ਨੂੰ ਅਪੀਲ ਕੀਤੀ ਕਿ ਸਦਨ ਦੇ ਸਾਰੇ ਵਿਧਾਇਕਾਂ ਦਾ ਐਲਕੋਮੀਟਰ ਨਾਲ ਟੈਸਟ ਕਰਵਾਇਆ ਜਾਵੇ। ਸੁਖਪਾਲ ਖਹਿਰਾ ਦਾ ਇਲਜਾਮ ਸੀ ਕਿ ਮੁੱਖ ਮੰਤਰੀ ਮਾਨ ਸ਼ਰਾਬੀ ਹਾਲਤ ਵਿੱਚ ਵਿਧਾਨਸਭਾ ਵਿੱਚ ਪਹੁੰਚੇ ਹਨ ਅਤੇ ਵਿਧਾਨਸਭਾ ਦੀ ਪਵਿੱਤਰਤਾ ਨੂੰ ਢਾਹ ਲਗਾਈ ਹੈ। ਪ੍ਰਤਾਪ ਸਿੰਘ ਬਾਜਵਾ ਨੇ ਇੱਕ ਲਿਖਤੀ ਪੱਤਰ ਰਾਹੀਂ ਸਪੀਕਰ ਨੂੰ ਅਪੀਲ ਕੀਤੀ ਕਿ ਸਦਨ ਵਿੱਚ ਮੌਜੂਦ ਸਾਰੇ ਮੈਂਬਰਾਂ ਦੀ ਪੀ. ਜੀ. ਆਈ. ਦੀ ਟੀਮ ਰਾਹੀਂ ਜਾਂਚ ਕਰਵਾਈ ਜਾਵੇ। ਬਾਜਵਾ ਨੇ ਦੋਸ਼ ਲਾਇਆ ਕਿ ਸਦਨ ਦੇ ਅੰਦਰ ਕੁਝ ਮੈਂਬਰਾਂ ਦਾ ਵਿਹਾਰ ਸ਼ੱਕੀ ਹੈ, ਜਿਸ ਕਾਰਨ ਅਲਕੋਮੀਟਰ ਟੈਸਟ ਕਰਵਾਉਣਾ ਜ਼ਰੂਰੀ ਹੈ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸਨੂੰ ਨਾ-ਪ੍ਰਵਾਨ ਕਰ ਦਿੱਤਾ। ਉਹਨਾਂ ਸਪੱਸ਼ਟ ਕੀਤਾ ਕਿ ਸਦਨ ਦੀ ਕਾਰਵਾਈ ਨਿਯਮਾਂ ਅਨੁਸਾਰ ਚੱਲਦੀ ਹੈ ਅਤੇ ਅਜਿਹੀ ਕਿਸੇ ਮੰਗ ਲਈ ਕੋਈ ਸੰਵਿਧਾਨਕ ਥਾਂ ਨਹੀਂ ਹੈ। ਸਦਨ ਵਿੱਚ ਵਾਰ ਵਾਰ ਪੈ ਰਹੇ ਰੌਲੇ ਰੱਪੇ ਅਤੇ ਵਿਰੋਧੀ ਧਿਰ ਦੇ ਮੈਂਬਰਾਂ ਵੱਲੋਂ ਕੀਤੀਆਂ ਜਾ ਰਹੀਆਂ ਤਿੱਖੀਆਂ ਟਿੱਪਣੀਆਂ ਤੋਂ ਅੱਕੇ ਸਪੀਕਰ ਨੇ ਵਿਰੋਧੀ ਧਿਰ ਨੂੰ ਸਖ਼ਤ ਲਹਿਜੇ ਵਿੱਚ ਤਾੜਨਾ ਵੀ ਕੀਤੀ।

ਇਸ ਤੋਂ ਬਾਅਦ ਮੁੱਖ ਵਿਰੋਧੀ ਧਿਰ ਕਾਂਗਰਸ ਦੇ ਸਮੂਹ ਵਿਧਾਇਕਾਂ ਨੇ ਸਦਨ ਵਿੱਚੋਂ ਵਾਕਆਊਟ ਕਰ ਦਿੱਤਾ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿੱਚ ਕਾਂਗਰਸੀ ਵਿਧਾਇਕਾਂ ਨੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਵਿਰੋਧੀ ਧਿਰ ਵੱਲੋਂ ਕੀਤੇ ਗਏ ਵਾਕਆਊਟ ਤੋਂ ਬਾਅਦ ਸਦਨ ਦੀ ਕਾਰਵਾਈ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਅਤੇ ਅਕਾਲੀ ਦਲ ਤੇ ਜ਼ੋਰਦਾਰ ਹਮਲਾ ਬੋਲਿਆ। ਦਲਿਤ ਭਲਾਈ ਸਕੀਮਾਂ ਦਾ ਹਵਾਲਾ ਦਿੰਦਿਆਂ ਚੀਮਾ ਨੇ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਨੂੰ ਸਵਾਲਾਂ ਦੇ ਘੇਰੇ ਵਿੱਚ ਲਿਆਂਦਾ ਅਤੇ ਦੋਸ਼ ਲਾਇਆ ਕਿ ਦਹਾਕਿਆਂ ਤੱਕ ਪੰਜਾਬ ਤੇ ਰਾਜ ਕਰਨ ਵਾਲੀਆਂ ਪਾਰਟੀਆਂ ਨੇ ਦਲਿਤ ਅਤੇ ਪਛੜੇ ਵਰਗਾਂ ਦੀ ਭਲਾਈ ਲਈ ਸਿਰਫ਼ ਕਾਗਜ਼ੀ ਦਾਅਵੇ ਕੀਤੇ।

Chandigarh

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50 ਫੀਸਦੀ ਮਹਿੰਗਾਈ ਭੱਤਾ

Published

on

By

ਮੁੱਖ ਮੰਤਰੀ ਅਤੇ ਮੁਲਾਜ਼ਮ ਧਿਰਾਂ ਵਿੱਚ ਬਣੀ ਸਹਿਮਤੀ

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਹ ਫ਼ੀਸਦੀ ਡੀ ਏ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸਤੰਬਰ ਦੀ ਤਨਖ਼ਾਹ ਦਾ ਡੀਏ ਅਕਤੂਬਰ ਦੀ ਤਨਖਾਹ ਨਾਲ ਦੋ ਕਿਸ਼ਤਾਂ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਅੱਜ ਮੁੱਖ ਮੰਤਰੀ ਨਿਵਾਸ ਤੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੀਟਿੰਗ ਵਿੱਚ ਹੋਏ ਫ਼ੈਸਲਿਆਂ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਾਂਝੀ ਤਾਲਮੇਲ ਕਮੇਟੀ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਕਰਕੇ ਜਾਣੂ ਕਰਾਇਆ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫ਼ੀਸਦੀ ਮਹਿੰਗਾਈ ਭੱਤਾ ਦੇਵੇਗੀ। ਨਵੇਂ ਫ਼ੈਸਲੇ ਨਾਲ ਹੁਣ ਡੀ ਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀ ਏ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ਵਿੱਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ। ਸਾਂਝੀ ਮੀਟਿੰਗ ਵਿੱਚ ਮੁਲਾਜ਼ਮਾਂ ਆਗੂਆਂ ਨੇ ਬਾਕੀ ਮੰਗਾਂ ਬਾਰੇ ਵੀ ਆਪਣਾ ਪੱਖ ਰੱਖਿਆ ਜਿਨ੍ਹਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਡੀ ਏ ਵਿੱਚ ਅੱਠ ਫ਼ੀਸਦੀ ਵਾਧੇ ਨਾਲ ਪੰਜਾਬ ਸਰਕਾਰ ਤੇ ਕਰੀਬ 250 ਕਰੋੜ ਦਾ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਵੱਲੋਂ ਬਾਕੀ ਮੁਲਾਜ਼ਮਾਂ ਮੰਗਾਂ ਬਾਰੇ ਮੀਟਿੰਗ ਦੋ ਹਫ਼ਤੇ ਬਾਅਦ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿੱਚ ਸਹਿਮਤੀ ਬਣਨ ਮਗਰੋਂ ਪੰਜਾਬ ਵਿੱਚ ਕਰੀਬ ਤਿੰਨ ਹਫ਼ਤੇ ਤੋਂ ਚੱਲ ਰਹੇ ਮੁਲਾਜ਼ਮ ਸੰਘਰਸ਼ ਦਾ ਅੰਤ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਵਿੱਚ ਆਪਣੀ ਵਿੱਤੀ ਮਜਬੂਰੀ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਨੂੰ ਅੱਠ ਫ਼ੀਸਦੀ ਡੀ ਏ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਦੇਣ ਦਾ ਐਲਾਨ ਕੀਤਾ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੇ ਮੁਲਾਜ਼ਮਾਂ ਦੀਆਂ ਮੁਕੰਮਲ ਹੱਕਾਂ ਮੰਗਾਂ ਮੰਨਣ ਤੇ ਜ਼ੋਰ ਪਾਇਆ। ਸਾਂਝੀ ਤਾਲਮੇਲ ਕਮੇਟੀ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ਮੈਂਬਰ ਸਤੀਸ਼ ਰਾਣਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਕਿਹਾ ਕਿ ਅੱਜ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ ਜਿਸ ਵਿੱਚ ਮੁੱਖ ਮੰਤਰੀ ਨੇ ਚਾਰ ਚਾਰ ਫ਼ੀਸਦੀ ਦੋ ਕਿਸ਼ਤਾਂ ਵਿੱਚ ਡੀ ਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਡੀ ਏ ਦਾ ਮਾਮਲਾ ਹਾਈ ਕੋਰਟ ਵਿੱਚ 21 ਅਗਸਤ ਨੂੰ ਸੁਣਵਾਈ ਅਧੀਨ ਹੈ ਅਤੇ ਉਨ੍ਹਾਂ ਨੂੰ ਅਦਾਲਤ ਤੇ ਪੂਰਨ ਭਰੋਸਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦੂਜੇ ਗੇੜ ਦੀ ਮੀਟਿੰਗ ਅਕਤੂਬਰ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਿਸ ਵਿੱਚ ਬਾਕੀ ਮੰਗਾਂ ਬਾਰੇ ਫ਼ੈਸਲਾ ਲਿਆ ਜਾਵੇਗਾ। ਜੋ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਹਨ, ਉਹ ਅਗਲੀ ਮੀਟਿੰਗ ਵਿੱਚ ਵਿਚਾਰੀਆਂ ਜਾਣਗੀਆਂ।

ਆਗੂਆਂ ਨੇ ਦੱਸਿਆ ਕਿ ਅੱਜ ਮੀਟਿੰਗ ਵਿੱਚ ਤਿੰਨ ਸਾਲ ਦੇ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਤੇ ਭੱਤੇ ਦੇਣ ਦੀ ਮੰਗ ਰੱਖੀ ਗਈ। ਮਾਣ ਭੱਤਾ ਲੈਣ ਵਾਲੇ ਮੁਲਾਜ਼ਮਾਂ ਦੀ ਮੰਗ ਉਠਾਈ ਗਈ ਅਤੇ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਖ਼ੁਦ ਸਰਕਾਰ ਵੱਲੋਂ 2022 ਵਿੱਚ ਜਾਰੀ ਕੀਤੇ ਪੱਤਰ ਦਾ ਚੇਤਾ ਕਰਾਇਆ ਗਿਆ। ਆਮਦਨ ਕਰ ਤੇ ਪੰਜਾਬ ਸਰਕਾਰ ਵੱਲੋਂ 200 ਰੁਪਏ ਦੇ ਲਗਾਏ ਟੈਕਸ ਦੀ ਵਾਪਸੀ ਦੀ ਮੰਗ ਕੀਤੀ ਗਈ। ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਲੈਣ ਦਾ ਮੁੱਦਾ ਵੀ ਚੁੱਕਿਆ ਗਿਆ।

Continue Reading

Chandigarh

ਦੁਖ ਦਾ ਪ੍ਰਗਟਾਵਾ

Published

on

By

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਸz. ਗੁਰਦੇਵ ਸਿੰਘ ਬਰਾੜ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸz. ਬਰਾੜ ਸਿੱਖ ਐਜੁਕੇਸਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਸਰਦਾਰ ਗੁਰਦੇਵ ਸਿੰਘ ਬਰਾੜ ਪੰਥ ਦਰਦੀ ਅਤੇ ਪੰਥ ਪ੍ਰਸਤ ਆਗੂ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹਮਲਾ ਕਰਨ ਤੋਂ ਪਹਿਲਾਂ ਸਰਦਾਰ ਗੁਰਦੇਵ ਸਿੰਘ ਬਰਾੜ ਅੰਮ੍ਰਿਤਸਰ ਸਾਹਿਬ ਜ਼ਿਲੇ ਦੇ ਡੀ ਸੀ ਸਨ ਅਤੇ ਜਦੋਂ ਉਹਨਾਂ ਤੋਂ ਮਨਜ਼ੂਰੀ ਮੰਗੀ ਤਾਂ ਸz. ਬਰਾੜ ਨੇ ਸਪੱਸ਼ਟ ਕਿਹਾ ਸੀ ਕਿ ਉਹ ਆਪਣੇ ਗੁਰੂ ਦੇ ਘਰ ਉੱਤੇ ਹਮਲੇ ਦੀ ਲਈ ਸਹਿਮਤੀ ਨਹੀਂ ਦੇਣਗੇ ਅਤੇ ਇਸ ਦਲੇਰੀ ਕਾਰਨ ਉਹਨਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ।

Continue Reading

Chandigarh

ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ

Published

on

By

ਚੰਡੀਗੜ੍ਹ, 17 ਸਤੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਉਹਨਾਂ ਨੂੰ ਹੁਣ ਵਧੀਕ ਮੁੱਖ ਸਕੱਤਰ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਅਨੁਰਾਗ ਵਰਮਾ ਦੀ ਥਾਂ ਤੇ ਹੁਣ ਜਸਪ੍ਰੀਤ ਤਲਵਾੜ ਨੂੰ ਵਿੱਤ ਕਮਿਸ਼ਨਰ (ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ) ਲਾਇਆ ਗਿਆ ਹੈ। ਉਨ੍ਹਾਂ ਨੂੰ ਖਣਨ ਤੇ ਭੂ ਵਿਗਿਆਨ ਵਿਭਾਗ ਅਤੇ ਨਿਆਂ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਅਰਸ਼ਦੀਪ ਸਿੰਘ ਥਿੰਦ ਨੂੰ ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਹੋਣਗੇ ਅਤੇ ਉਨ੍ਹਾਂ ਨੂੰ ਯੋਜਨਾ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਟਰਾਂਸਪੋਰਟ ਵਿਭਾਗ ਵਿੱਚੋਂ ਬਦਲੇ ਵਰੁਣ ਰੂਜ਼ਮ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਕੰਮ ਕਰਦੇ ਰਹਿਣਗੇ। ਇਹ ਤਬਾਦੇਲ ਤੁੰਰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।

Continue Reading

Latest News

Trending