Connect with us

Mohali

ਚੋਣਾਂ ਦਾ ਦੌਰ ਮੁੱਕਦਿਆਂ ਹੀ ਆਮ ਲੋਕਾਂ ਦੀਆਂ ਜੇਬ੍ਹਾਂ ਤੇ ਡਾਕਾ ਮਾਰਨ ਲੱਗੀ ਸਰਕਾਰ : ਕੁਲਜੀਤ ਸਿੰਘ ਬੇਦੀ

Published

on

ਕਮਰਸ਼ੀਅਲ ਸਿਲੰਡਰ ਮਹਿੰਗਾ, ਪੈਟਰੋਲ-ਡੀਜ਼ਲ ਵਾਧੇ ਦੇ ਸੰਕੇਤ, ਪਿੰਡਾਂ ਵਿੱਚ ਤੱਟ ਗਿਆ ਰੁਜ਼ਗਾਰ

ਐਸ ਏ ਐਸ ਨਗਰ, 2 ਮਈ (ਸ.ਬ.) ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਚੋਣਾਂ ਦਾ ਦੌਰ ਮੁੱਕਦਿਆਂ ਹੀ ਕੇਂਦਰ ਆਮ ਲੋਕਾਂ ਦੀਆਂ ਜਬ੍ਹਾਂ ਤੇ ਡਾਕਾ ਮਾਰਨ ਲੱਗ ਗਈ ਹੈ। ਪਿੰਡ ਗੋਬਿੰਦਗੜ੍ਹ ਵਿੱਚ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਨ ਉਪਰੰਤ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਚੋਣਾਂ ਦੌਰਾਨ ਕੀਮਤਾਂ ਨੂੰ ਕਾਬੂ ਵਿੱਚ ਰੱਖਣ ਦੀ ਛਵੀ ਬਣਾਈ, ਪਰ ਹੁਣ ਹਕੀਕਤ ਸਾਹਮਣੇ ਆ ਰਹੀ ਹੈ। ਇਸ ਮੌਕੇ ਚੌਧਰੀ ਮੇਘ ਰਾਜ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਹੋਏ।

ਉਨ੍ਹਾਂ ਕਿਹਾ ਕਿ ਚੋਣਾਂ ਦੇ ਨਤੀਜੇ ਆਉਣ ਤੋਂ ਪਹਿਲਾਂ ਹੀ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ ਲਗਭਗ 993 ਰੁਪਏ ਦਾ ਵਾਧਾ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ 5 ਕਿਲੋ ਵਾਲੇ ਛੋਟੇ ਸਿਲੰਡਰ ਦੀ ਕੀਮਤ ਵਿੱਚ ਲਗਭਗ 261 ਰੁਪਏ ਅਤੇ ਹੋਰ ਇੰਧਨ ਦੇ ਰੇਟਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਵਾਧਾ ਸਿੱਧਾ ਤੌਰ ਤੇ ਆਮ ਆਦਮੀ ਦੀ ਜ਼ਿੰਦਗੀ ਤੇ ਅਸਰ ਪਾਏਗਾ ਕਿਉਂਕਿ ਹੋਟਲਾਂ, ਢਾਬਿਆਂ ਅਤੇ ਚਾਹ ਦੇ ਠੇਲਿਆਂ ਤੇ ਖਾਣ-ਪੀਣ ਦੀਆਂ ਚੀਜ਼ਾਂ ਮਹਿੰਗੀਆਂ ਹੋਣੀਆਂ ਲਾਜ਼ਮੀ ਹਨ। ਇਸ ਨਾਲ ਆਮ ਲੋਕਾਂ ਦੀ ਥਾਲੀ ਹੋਰ ਮਹਿੰਗੀ ਹੋ ਜਾਵੇਗੀ ਅਤੇ ਜਿਉਣਾ ਮੁਸ਼ਕਲ ਬਣੇਗਾ।

ਉਨ੍ਹਾਂ ਚੇਤਾਵਨੀ ਦਿੱਤੀ ਕਿ ਆਉਣ ਵਾਲੇ ਸਮੇਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਇੰਧਨ ਮਹਿੰਗਾ ਹੁੰਦਾ ਹੈ, ਟਰਾਂਸਪੋਰਟ ਦਾ ਖਰਚ ਵਧ ਜਾਂਦਾ ਹੈ ਅਤੇ ਇਸਦਾ ਪ੍ਰਭਾਵ ਹਰ ਚੀਜ਼ ਤੇ ਪੈਂਦਾ ਹੈ।

ਸz. ਬੇਦੀ ਨੇ ਕਿਹਾ ਕਿ ਪਹਿਲਾਂ ਸਰਕਾਰ ਦੇ ਮੰਤਰੀ ਕਹਿੰਦੇ ਰਹੇ ਕਿ ਭਾਰਤ ਵਿੱਚ ਕੀਮਤਾਂ ਕਾਬੂ ਵਿੱਚ ਹਨ ਅਤੇ ਹੋਰ ਦੇਸ਼ਾਂ ਦੀਆਂ ਤੁਲਨਾ ਵਿੱਚ ਬਿਹਤਰ ਹੈ। ਉਹਨਾਂ ਕਿਹਾ ਕਿ ਹੁਣ ਉਹੀ ਮੰਤਰੀ ਵਿਸ਼ਵ ਪੱਧਰ ਤੇ ਕੀਮਤਾਂ ਵਧਣ ਦਾ ਹਵਾਲਾ ਦੇ ਕੇ ਵਾਧੇ ਨੂੰ ਜਾਇਜ਼ ਠਹਿਰਾ ਰਹੇ ਹਨ ਅਤੇ ਇਹ ਇਹ ਲੋਕਾਂ ਨਾਲ ਧੋਖਾ ਹੈ।

ਪਿੰਡਾਂ ਦੀ ਮਾੜੀ ਹਾਲਤ ਤੇ ਚਿੰਤਾ ਜ਼ਾਹਰ ਕਰਦਿਆਂ ਸz. ਬੇਦੀ ਨੇ ਕਿਹਾ ਕਿ ਮਨਰੇਗਾ ਵਰਗੀਆਂ ਯੋਜਨਾਵਾਂ ਨੂੰ ਕਮਜ਼ੋਰ ਕੀਤਾ ਗਿਆ ਹੈ, ਜਿਸ ਨਾਲ ਪਿੰਡਾਂ ਵਿੱਚ ਰੁਜ਼ਗਾਰ ਦੇ ਮੌਕੇ ਘੱਟ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕਾਂ ਨੂੰ ਮਨਰੇਗਾ ਦੇ ਤਹਿਤ ਕੁਝ ਆਮਦਨ ਹੋ ਜਾਂਦੀ ਸੀ, ਪਰ ਹੁਣ ਉਹ ਵੀ ਖਤਮ ਹੋ ਰਹੀ ਹੈ। ਇਸ ਕਾਰਨ ਨਾ ਸਿਰਫ ਸਥਾਨਕ ਮਜ਼ਦੂਰ ਪ੍ਰਭਾਵਿਤ ਹੋਏ ਹਨ, ਸਗੋਂ ਪ੍ਰਵਾਸੀ ਮਜ਼ਦੂਰ ਵੀ ਪੰਜਾਬ ਛੱਡ ਕੇ ਆਪਣੇ ਰਾਜਾਂ ਵੱਲ ਵਾਪਸ ਜਾ ਰਹੇ ਹਨ।

ਇਸ ਮੌਕੇ ਸz. ਬੇਦੀ ਨੇ ਐਲਾਨ ਕੀਤਾ ਕਿ ਉਹ ਮੁਹਾਲੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਵੱਲੋਂ ਟਿਕਟ ਲਈ ਦਾਅਵੇਦਾਰੀ ਪੇਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਉਹ ਲਗਾਤਾਰ ਪਿੰਡਾਂ ਵਿੱਚ ਜਾ ਕੇ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਉਨ੍ਹਾਂ ਦੇ ਮਸਲੇ ਸੁਣ ਰਹੇ ਹਨ ਅਤੇ ਲੋਕ ਉਹਨਾਂ ਨੂੰ ਪੂਰਾ ਸਮਰਥਨ ਦੇ ਰਹੇ ਹਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending