Connect with us

Chandigarh

ਪੰਜਾਬ ਆਰਟੀਫ਼ੀਸ਼ਿਲ ਇੰਟੈਲੀਜੈਂਸ ਸਿਸਟਮ ਦੀ ਮਦਦ ਨਾਲ ਪੰਜਾਬ ਪੁਲੀਸ ਕਰ ਰਹੀ ਹੈ ਗੈਂਗਸਟਰ ਨੈਟਵਰਕ ਦਾ ਟਾਕਰਾ

Published

on

ਏ ਆਈ ਦੇ ਵਾਇਸ ਰਿਕਗਨਿਸ਼ਨ ਸਿਸਟਮ ਵਿੱਚ 84,000 ਤੋਂ ਵੱਧ ਅਪਰਾਧੀਆਂ ਅਤੇ ਸ਼ੱਕੀਆਂ ਦਾ ਵਾਇਸ ਬੈਂਕ ਮੌਜੂਦ

ਚੰਡੀਗੜ੍ਹ; 2 ਮਈ (ਸ.ਬ.) ਪੰਜਾਬ ਪੁਲੀਸ ਵਲੋਂ ਹੁਣ ਏ ਆਈ ਦੀ ਮਦਦ ਨਾਲ ਗੈਂਗਸਟਰ ਨੈਟਵਰਕ ਦੇ ਖਿਲਾਫ ਕਾਰਵਾਈ ਕਰ ਰਹੀ ਹੈ। ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ (ਪੀ ਏ ਆਈ ਐਸ) ਅਧੀਨ ਇਕ ਆਧੁਨਿਕ ਵਾਇਸ ਰਿਕਗਨਿਸ਼ਨ ਸਿਸਟਮ ਤਿਆਰ ਕੀਤਾ ਗਿਆ ਹੈ ਜਿਸ ਵਿੱਚ 84,000 ਤੋਂ ਵੱਧ ਅਪਰਾਧੀਆਂ ਅਤੇ ਸ਼ੱਕੀਆਂ ਦੇ ਵੌਇਸ ਸੈਂਪਲਾਂ ਦਾ ‘ਵੌਇਸ ਬੈਂਕ’ ਮੌਜੂਦ ਹੈ। ਇਸ ਏਆਈ ਸਿਸਟਮ ਵਿੱਚ 3,90,000 ਤੋਂ ਵੱਧ ਅਪਰਾਧੀਆਂ ਦਾ ਮਜ਼ਬੂਤ ਡਾਟਾਬੇਸ ਏਕੀਕ੍ਰਿਤ ਹੈ, ਜਿਸ ਵਿੱਚ ਉਨ੍ਹਾਂ ਦੀਆਂ ਗੈਂਗ ਸਬੰਧੀ ਜਾਣਕਾਰੀਆਂ ਅਤੇ ਫੋਨੇਟਿਕ ਸਰਚ ਵਰਗੀਆਂ ਵਿਸ਼ੇਸ਼ਤਾਵਾਂ ਸ਼ਾਮਲ ਹਨ। ਇਸਦਾ ਉੱਨਤ ‘ਗੈਂਗ ਟ੍ਰੀ ਸਰਚ’ ਟੂਲ ਸੰਗਠਿਤ ਅਪਰਾਧੀ ਨੈਟਵਰਕ ਦੀ ਪੂਰੀ ਬਣਤਰ ਨੂੰ ਵਿਜ਼ੂਅਲ ਰੂਪ ਵਿੱਚ ਦਰਸਾਉਂਦਾ ਹੈ, ਜਿਸ ਨਾਲ ਸਥਾਨਕ ਅਪਰਾਧਾਂ ਤੋਂ ਉਨ੍ਹਾਂ ਦੇ ਅੰਤਰਰਾਸ਼ਟਰੀ ਮਾਸਟਰਮਾਈਂਡ ਦਾ ਪਤਾ ਲਗਾਇਆ ਜਾ ਸਕਦਾ ਹੈ।

ਜਿਕਰਯੋਗ ਹੈ ਕਿ ਪੰਜਾਬ ਨਾਲ ਸਬੰਧਤ ਲਗਭਗ 60 ਖ਼ਤਰਨਾਕ ਗੈਂਗਸਟਰ ਕੈਨੇਡਾ, ਅਮਰੀਕਾ, ਇਟਲੀ ਸਮੇਤ ਹੋਰ ਦੇਸ਼ਾਂ ਤੋਂ ਸਰਗਰਮ ਹਨ। ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ‘ਰਿਮੋਟ ਕੰਟਰੋਲ’ ਫਿਰੌਤੀ ਦੇ ਨਵੇਂ ਰੁਝਾਨ ਨਾਲ ਜੂਝ ਰਹੀਆਂ ਹਨ, ਜਿੱਥੇ ਧਮਕੀਆਂ, ਇਨਕ੍ਰਿਪਟਡ ਐਪਾਂ ਅਤੇ ਅੰਤਰਰਾਸ਼ਟਰੀ ਵਰਚੁਅਲ ਨੰਬਰਾਂ ਰਾਹੀਂ ਦਿੱਤੀਆਂ ਜਾਂਦੀਆਂ ਹਨ।

ਐਂਟੀ ਗੈਂਗਸਟਰ ਟਾਸਕ ਫੋਰਸ (ਏ ਜੀ ਟੀ ਐਫ) ਦੇ ਏ ਡੀ ਜੀ ਪੀ ਪ੍ਰਮੋਦ ਬਾਨ ਨੇ ਕਿਹਾ ਕਿ ਕਈ ਸਾਲਾਂ ਤੋਂ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰ ਤਕਨਾਲੋਜੀ ਦਾ ਗਲਤ ਇਸਤੇਮਾਲ ਕਰਦੇ ਹੋਏ ਸੁਰੱਖਿਅਤ ਠਿਕਾਣਿਆਂ ਤੋਂ ਫਿਰੌਤੀ ਰੈਕਟ ਚਲਾ ਰਹੇ ਹਨ। ਉਹਨਾਂ ਕਿਹਾ ਕਿ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਹੇਠ ਪੀ ਏ ਆਈ ਐਸ ਸਾਡੇ ਲਈ ਫੋਰਸ ਦੀ ਨਵੀਂ ਤਾਕਤ ਸਾਬਤ ਹੋਇਆ ਹੈ, ਜਿਸ ਨਾਲ ਅਪਰਾਧ ਨਾਲ ਨਜਿੱਠਣ ਦੀ ਸਾਡੀ ਸਮਰੱਥਾ ਕਾਫੀ ਵਧ ਗਈ ਹੈ। ਏ ਆਈ ਅਧਾਰਿਤ ਵਾਇਸ ਮੈਚਿੰਗ ਸਾਨੂੰ ਕੁੱਝ ਮਿੰਟਾਂ ਵਿੱਚ ਕਾਲਰ ਦੀ ਪਛਾਣ ਕਰਨ ਦੇ ਯੋਗ ਬਣਾਉਂਦੀ ਹੈ, ਜਿਸ ਨਾਲ ਅਸੀਂ ਤੇਜ਼ ਅਤੇ ਸਟੀਕ ਕਾਰਵਾਈ ਕਰ ਸਕਦੇ ਹਾਂ। ਉਹਨਾਂ ਕਿਹਾ ਕਿ ਇਹ ਏ ਆਈ ਸਿਸਟਮ ਅਧਿਕਾਰੀਆਂ ਨੂੰ ਅਪਰਾਧ ਹੋਣ ਤੋਂ ਪਹਿਲਾਂ ਹੀ ਉਸਨੂੰ ਰੋਕਣ ਵਿੱਚ ਵੀ ਮਦਦ ਕਰਦਾ ਹੈ। ਹਾਲੀਆ ਕਾਰਵਾਈਆਂ ਵਿੱਚ ਵਿਦੇਸ਼ੀ ਹੈਂਡਲਰਾਂ ਅਤੇ ਸਥਾਨਕ ਸਹਿਯੋਗੀਆਂ ਦਰਮਿਆਨ ਡਿਜ਼ਿਟਲ ਸੰਚਾਰ ਨੂੰ ਟ੍ਰੈਕ ਕਰਕੇ ਨਿਸ਼ਾਨਾਬੱਧ ਹੱਤਿਆਵਾਂ ਦੀਆਂ ਸਾਜ਼ਿਸ਼ਾਂ ਨੂੰ ਸਮੇਂ ਸਿਰ ਨਾਕਾਮ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਅਸੀਂ ਵੱਖ-ਵੱਖ ਘਟਨਾਵਾਂ ਨਾਲ ਨਜਿੱਠਦੇ ਸੀ, ਪਰ ਹੁਣ ਪੀ ਏਆਈ ਐਸ ਜ਼ਰੀਏ ਅਸੀਂ ਪੂਰੇ ਨੈਟਵਰਕ ਤੇ ਨਜ਼ਰ ਰੱਖ ਸਕਦੇ ਹਾਂ। ਭਾਵ ਕੌਣ ਫੰਡਿੰਗ ਕਰ ਰਿਹਾ ਹੈ, ਕੌਣ ਸਹਾਇਤਾ ਕਰ ਰਿਹਾ ਹੈ ਅਤੇ ਕੌਣ ਕਾਰਵਾਈ ਨੂੰ ਅੰਜ਼ਾਮ ਦੇ ਰਿਹਾ ਹੈ। ਇਹ ਇੰਟੈਲੀਜੈਂਸ-ਅਧਾਰਿਤ ਕਾਰਵਾਈ ਸਾਨੂੰ ਸਿਰਫ਼ ਕਿਸੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦੀ ਬਜਾਏ ਪੂਰੇ ਨੈਟਵਰਕ ਨੂੰ ਤੋੜਨ ਵਿੱਚ ਮਦਦ ਕਰ ਰਿਹਾ ਹੈ। ਉਹਨਾਂ ਕਿਹਾ ਕਿ ਇਸ ਤਕਨਾਲੋਜੀ ਨੇ ਪੰਜਾਬ ਪੁਲੀਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੂੰ ਪੂਰੇ ਨੈਟਵਰਕ ਦੇ ਖ਼ਾਤਮੇ ਲਈ ਸਮਰੱਥ ਬਣਾਇਆ ਹੈ। ਇਸਦੇ ਨਾਲ ਹੀ ਵਿਸ਼ੇਸ਼ ਫਿਊਜਿਟਿਵ ਟ੍ਰੈਕਿੰਗ ਸੈਲ, ਪੀ ਏ ਆਈ ਐਸ ਦੀ ਮਦਦ ਨਾਲ ਇੰਟਰਪੋਲ ਵਰਗੀਆਂ ਅੰਤਰਰਾਸ਼ਟਰੀ ਏਜੰਸੀਆਂ ਨਾਲ ਸਹਿਯੋਗ ਕਰਕੇ ਵਿਦੇਸ਼ਾਂ ਵਿੱਚ ਲੁਕੇ ਅਪਰਾਧੀਆਂ ਦੀ ਪਛਾਣ ਅਤੇ ਉਨ੍ਹਾਂ ਦੀ ਹਵਾਲਗੀ ਸਬੰਧੀ ਪ੍ਰਕਿਰਿਆ ਨੂੰ ਤੇਜ਼ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਰਵਾਇਤੀ ਪੁਲਿਸਿੰਗ ਤੋਂ ਅੱਗੇ ਵਧਦਿਆਂ ਪ੍ਰਿਡਿਕਟਿਵ ਪੁਲਿਸਿੰਗ ਵੱਲ ਇੱਕ ਵੱਡਾ ਕਦਮ ਹੈ। ਹੁਣ ਅਸੀਂ ਖ਼ਤਰੇ ਦੀ ਪਛਾਣ ਕਰ ਸਕਦੇ ਹਾਂ, ਗੱਲਬਾਤ ਨੂੰ ਟ੍ਰੈਕ ਕਰ ਸਕਦੇ ਹਾਂ ਅਤੇ ਅਪਰਾਧ ਹੋਣ ਤੋਂ ਪਹਿਲਾਂ ਹੀ ਕਾਰਵਾਈ ਕਰ ਸਕਦੇ ਹਾਂ। ਏ ਆਈ ਦੀ ਅਸਲੀ ਤਾਕਤ ਇਹੀ ਹੈ।

Continue Reading

Chandigarh

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50 ਫੀਸਦੀ ਮਹਿੰਗਾਈ ਭੱਤਾ

Published

on

By

ਮੁੱਖ ਮੰਤਰੀ ਅਤੇ ਮੁਲਾਜ਼ਮ ਧਿਰਾਂ ਵਿੱਚ ਬਣੀ ਸਹਿਮਤੀ

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਹ ਫ਼ੀਸਦੀ ਡੀ ਏ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸਤੰਬਰ ਦੀ ਤਨਖ਼ਾਹ ਦਾ ਡੀਏ ਅਕਤੂਬਰ ਦੀ ਤਨਖਾਹ ਨਾਲ ਦੋ ਕਿਸ਼ਤਾਂ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਅੱਜ ਮੁੱਖ ਮੰਤਰੀ ਨਿਵਾਸ ਤੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੀਟਿੰਗ ਵਿੱਚ ਹੋਏ ਫ਼ੈਸਲਿਆਂ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਾਂਝੀ ਤਾਲਮੇਲ ਕਮੇਟੀ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਕਰਕੇ ਜਾਣੂ ਕਰਾਇਆ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫ਼ੀਸਦੀ ਮਹਿੰਗਾਈ ਭੱਤਾ ਦੇਵੇਗੀ। ਨਵੇਂ ਫ਼ੈਸਲੇ ਨਾਲ ਹੁਣ ਡੀ ਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀ ਏ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ਵਿੱਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ। ਸਾਂਝੀ ਮੀਟਿੰਗ ਵਿੱਚ ਮੁਲਾਜ਼ਮਾਂ ਆਗੂਆਂ ਨੇ ਬਾਕੀ ਮੰਗਾਂ ਬਾਰੇ ਵੀ ਆਪਣਾ ਪੱਖ ਰੱਖਿਆ ਜਿਨ੍ਹਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਡੀ ਏ ਵਿੱਚ ਅੱਠ ਫ਼ੀਸਦੀ ਵਾਧੇ ਨਾਲ ਪੰਜਾਬ ਸਰਕਾਰ ਤੇ ਕਰੀਬ 250 ਕਰੋੜ ਦਾ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਵੱਲੋਂ ਬਾਕੀ ਮੁਲਾਜ਼ਮਾਂ ਮੰਗਾਂ ਬਾਰੇ ਮੀਟਿੰਗ ਦੋ ਹਫ਼ਤੇ ਬਾਅਦ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿੱਚ ਸਹਿਮਤੀ ਬਣਨ ਮਗਰੋਂ ਪੰਜਾਬ ਵਿੱਚ ਕਰੀਬ ਤਿੰਨ ਹਫ਼ਤੇ ਤੋਂ ਚੱਲ ਰਹੇ ਮੁਲਾਜ਼ਮ ਸੰਘਰਸ਼ ਦਾ ਅੰਤ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਵਿੱਚ ਆਪਣੀ ਵਿੱਤੀ ਮਜਬੂਰੀ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਨੂੰ ਅੱਠ ਫ਼ੀਸਦੀ ਡੀ ਏ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਦੇਣ ਦਾ ਐਲਾਨ ਕੀਤਾ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੇ ਮੁਲਾਜ਼ਮਾਂ ਦੀਆਂ ਮੁਕੰਮਲ ਹੱਕਾਂ ਮੰਗਾਂ ਮੰਨਣ ਤੇ ਜ਼ੋਰ ਪਾਇਆ। ਸਾਂਝੀ ਤਾਲਮੇਲ ਕਮੇਟੀ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ਮੈਂਬਰ ਸਤੀਸ਼ ਰਾਣਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਕਿਹਾ ਕਿ ਅੱਜ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ ਜਿਸ ਵਿੱਚ ਮੁੱਖ ਮੰਤਰੀ ਨੇ ਚਾਰ ਚਾਰ ਫ਼ੀਸਦੀ ਦੋ ਕਿਸ਼ਤਾਂ ਵਿੱਚ ਡੀ ਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਡੀ ਏ ਦਾ ਮਾਮਲਾ ਹਾਈ ਕੋਰਟ ਵਿੱਚ 21 ਅਗਸਤ ਨੂੰ ਸੁਣਵਾਈ ਅਧੀਨ ਹੈ ਅਤੇ ਉਨ੍ਹਾਂ ਨੂੰ ਅਦਾਲਤ ਤੇ ਪੂਰਨ ਭਰੋਸਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦੂਜੇ ਗੇੜ ਦੀ ਮੀਟਿੰਗ ਅਕਤੂਬਰ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਿਸ ਵਿੱਚ ਬਾਕੀ ਮੰਗਾਂ ਬਾਰੇ ਫ਼ੈਸਲਾ ਲਿਆ ਜਾਵੇਗਾ। ਜੋ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਹਨ, ਉਹ ਅਗਲੀ ਮੀਟਿੰਗ ਵਿੱਚ ਵਿਚਾਰੀਆਂ ਜਾਣਗੀਆਂ।

ਆਗੂਆਂ ਨੇ ਦੱਸਿਆ ਕਿ ਅੱਜ ਮੀਟਿੰਗ ਵਿੱਚ ਤਿੰਨ ਸਾਲ ਦੇ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਤੇ ਭੱਤੇ ਦੇਣ ਦੀ ਮੰਗ ਰੱਖੀ ਗਈ। ਮਾਣ ਭੱਤਾ ਲੈਣ ਵਾਲੇ ਮੁਲਾਜ਼ਮਾਂ ਦੀ ਮੰਗ ਉਠਾਈ ਗਈ ਅਤੇ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਖ਼ੁਦ ਸਰਕਾਰ ਵੱਲੋਂ 2022 ਵਿੱਚ ਜਾਰੀ ਕੀਤੇ ਪੱਤਰ ਦਾ ਚੇਤਾ ਕਰਾਇਆ ਗਿਆ। ਆਮਦਨ ਕਰ ਤੇ ਪੰਜਾਬ ਸਰਕਾਰ ਵੱਲੋਂ 200 ਰੁਪਏ ਦੇ ਲਗਾਏ ਟੈਕਸ ਦੀ ਵਾਪਸੀ ਦੀ ਮੰਗ ਕੀਤੀ ਗਈ। ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਲੈਣ ਦਾ ਮੁੱਦਾ ਵੀ ਚੁੱਕਿਆ ਗਿਆ।

Continue Reading

Chandigarh

ਦੁਖ ਦਾ ਪ੍ਰਗਟਾਵਾ

Published

on

By

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਸz. ਗੁਰਦੇਵ ਸਿੰਘ ਬਰਾੜ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸz. ਬਰਾੜ ਸਿੱਖ ਐਜੁਕੇਸਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਸਰਦਾਰ ਗੁਰਦੇਵ ਸਿੰਘ ਬਰਾੜ ਪੰਥ ਦਰਦੀ ਅਤੇ ਪੰਥ ਪ੍ਰਸਤ ਆਗੂ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹਮਲਾ ਕਰਨ ਤੋਂ ਪਹਿਲਾਂ ਸਰਦਾਰ ਗੁਰਦੇਵ ਸਿੰਘ ਬਰਾੜ ਅੰਮ੍ਰਿਤਸਰ ਸਾਹਿਬ ਜ਼ਿਲੇ ਦੇ ਡੀ ਸੀ ਸਨ ਅਤੇ ਜਦੋਂ ਉਹਨਾਂ ਤੋਂ ਮਨਜ਼ੂਰੀ ਮੰਗੀ ਤਾਂ ਸz. ਬਰਾੜ ਨੇ ਸਪੱਸ਼ਟ ਕਿਹਾ ਸੀ ਕਿ ਉਹ ਆਪਣੇ ਗੁਰੂ ਦੇ ਘਰ ਉੱਤੇ ਹਮਲੇ ਦੀ ਲਈ ਸਹਿਮਤੀ ਨਹੀਂ ਦੇਣਗੇ ਅਤੇ ਇਸ ਦਲੇਰੀ ਕਾਰਨ ਉਹਨਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ।

Continue Reading

Chandigarh

ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ

Published

on

By

ਚੰਡੀਗੜ੍ਹ, 17 ਸਤੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਉਹਨਾਂ ਨੂੰ ਹੁਣ ਵਧੀਕ ਮੁੱਖ ਸਕੱਤਰ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਅਨੁਰਾਗ ਵਰਮਾ ਦੀ ਥਾਂ ਤੇ ਹੁਣ ਜਸਪ੍ਰੀਤ ਤਲਵਾੜ ਨੂੰ ਵਿੱਤ ਕਮਿਸ਼ਨਰ (ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ) ਲਾਇਆ ਗਿਆ ਹੈ। ਉਨ੍ਹਾਂ ਨੂੰ ਖਣਨ ਤੇ ਭੂ ਵਿਗਿਆਨ ਵਿਭਾਗ ਅਤੇ ਨਿਆਂ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਅਰਸ਼ਦੀਪ ਸਿੰਘ ਥਿੰਦ ਨੂੰ ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਹੋਣਗੇ ਅਤੇ ਉਨ੍ਹਾਂ ਨੂੰ ਯੋਜਨਾ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਟਰਾਂਸਪੋਰਟ ਵਿਭਾਗ ਵਿੱਚੋਂ ਬਦਲੇ ਵਰੁਣ ਰੂਜ਼ਮ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਕੰਮ ਕਰਦੇ ਰਹਿਣਗੇ। ਇਹ ਤਬਾਦੇਲ ਤੁੰਰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।

Continue Reading

Latest News

Trending