Connect with us

Mohali

ਮੁਹਾਲੀ ਵਿੱਚ ਸਫਾਈ ਵਿਵਸਥਾ ਦੀ ਮਾੜੀ ਹਾਲਤ ਕਾਰਨ ਲੋਕ ਪਰੇਸ਼ਾਨ : ਅਤੁਲ ਸ਼ਰਮਾ

Published

on

ਥਾਂ-ਥਾਂ ਤੇ ਲੱਗੇ ਹਨ ਕੂੜੇ ਦੇ ਢੇਰ, ਟੁੱਟੇ ਦਰੱਖਤਾਂ ਅਤੇ ਜਾਮ ਨਾਲੀਆਂ ਕਾਰਨ ਬਦਤਰ ਹੋਏ ਹਾਲਾਤ

ਐਸ ਏ ਐਸ ਨਗਰ, 5 ਮਈ (ਸ.ਬ.) ਸਮਾਜਸੇਵੀ ਆਗੂ ਸ੍ਰੀ ਅਤੁਲ ਸ਼ਰਮਾ ਨੇ ਕਿਹਾ ਹੈ ਕਿ ਸ਼ਹਿਰ ਵਿੱਚ ਸਫਾਈ ਦੇ ਲੋੜੀਂਦੇ ਪ੍ਰਬੰਧਾਂ ਦੀ ਘਾਟ ਕਾਰਨ ਪਹਿਲਾਂ ਹੀ ਥਾਂ ਥਾਂ ਤੇ ਕੂੜੇ ਦੇ ਢੇਰ ਲੱਗੇ ਹੋਏ ਸਨ ਅਤੇ ਹਾਲ ਵਿੱਚ ਆਏ ਤੂਫ਼ਾਨ ਤੋਂ ਬਾਅਦ ਹਾਲਾਤ ਹੋਰ ਵੀ ਬਦਤਰ ਹੋ ਗਏ ਹਨ। ਉਹਨਾਂ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਹਾਲਾਤ ਲਗਾਤਾਰ ਖਰਾਬ ਹੋ ਰਹੇ ਹਨ, ਜਿਸ ਨਾਲ ਨਿਵਾਸੀਆਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸ੍ਰੀ ਸ਼ਰਮਾ ਨੇ ਕਿਹਾ ਕਿ ਤੂਫ਼ਾਨ ਨੂੰ ਦੋ ਦਿਨ ਬੀਤ ਜਾਣ ਦੇ ਬਾਵਜੂਦ ਸੜਕਾਂ ਦੇ ਕਿਨਾਰੇ ਡਿੱਗੇ ਹੋਏ ਦਰੱਖਤ ਅਤੇ ਟੁੱਟੀਆਂ ਟਾਹਣੀਆਂ ਅਜੇ ਤੱਕ ਨਹੀਂ ਹਟਾਈਆਂ ਗਈਆਂ, ਜਿਸ ਨਾਲ ਰਾਹਗੀਰਾਂ ਅਤੇ ਵਾਹਨ ਚਾਲਕਾਂ ਲਈ ਖਤਰਾ ਬਣਿਆ ਹੋਇਆ ਹੈ। ਇਸਦੇ ਇਲਾਵਾ ਕਈ ਖੇਤਰਾਂ ਵਿੱਚ ਸੜਕਾਂ, ਫੁੱਟਪਾਥਾਂ ਅਤੇ ਜਨਤਕ ਥਾਵਾਂ ਤੇ ਸੁੱਕੇ ਪੱਤਿਆਂ ਅਤੇ ਕੂੜੇ ਦੇ ਢੇਰ ਲੱਗੇ ਹੋਏ ਹਨ। ਉਹਨਾਂ ਕਿਹਾ ਕਿ ਚਿੰਤਾਜਨਕ ਗੱਲ ਇਹ ਹੈ ਕਿ ਇਸ ਗੰਦਗੀ ਕਾਰਨ ਕਈ ਥਾਵਾਂ ਤੇ ਨਾਲੀਆਂ ਅਤੇ ਰੋਡ ਗੱਲੀਆਂ ਜਾਮ ਹੋ ਚੁੱਕੀਆਂ ਹਨ, ਜਿਸ ਕਾਰਨ ਪਾਣੀ ਦੀ ਨਿਕਾਸੀ ਵਿੱਚ ਰੁਕਾਵਟ ਪੈ ਰਹੀ ਹੈ। ਇਸ ਨਾਲ ਡਰ ਹੈ ਕਿ ਹਲਕੀ ਵਰਖਾ ਦੌਰਾਨ ਵੀ ਨੀਵੇਂ ਇਲਾਕਿਆਂ ਵਿੱਚ ਪਾਣੀ ਖੜ੍ਹਾ ਹੋ ਸਕਦਾ ਹੈ।

ਉਹਨਾਂ ਦੋਸ਼ ਲਗਾਇਆ ਕਿ ਸਮੇਂ ਤੇ ਸਫਾਈ ਨਾ ਹੋਣ ਅਤੇ ਕੂੜਾ ਚੁੱਕਣ ਵਿੱਚ ਹੋ ਰਹੀ ਦੇਰੀ ਨੇ ਸਥਿਤੀ ਨੂੰ ਹੋਰ ਵੀ ਖਰਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਕੱਠੀ ਹੋ ਰਹੀ ਗੰਦਗੀ ਨਾ ਸਿਰਫ਼ ਬਦਬੂ ਪੈਦਾ ਕਰ ਰਹੀ ਹੈ, ਬਲਕਿ ਮੱਛਰਾਂ ਦੇ ਪੈਦਾ ਹੋਣ ਦਾ ਕਾਰਨ ਬਣ ਕੇ ਬਿਮਾਰੀਆਂ ਦੇ ਖਤਰੇ ਨੂੰ ਵੀ ਵਧਾ ਰਹੀ ਹੈ। ਉਹਨਾਂ ਕਿਹਾ ਕਿ ਇਸ ਸੰਬੰਧੀ ਵਸਨੀਕਾਂ ਵੱਲੋਂ ਵਾਰ-ਵਾਰ ਕੀਤੀਆਂ ਸ਼ਿਕਾਇਤਾਂ ਦੇ ਬਾਵਜੂਦ ਸੰਬੰਧਿਤ ਵਿਭਾਗਾਂ ਦੀ ਕਾਰਵਾਈ ਨਾਕਾਫੀ ਰਹੀ ਹੈ। ਉਹਨਾਂ ਕਿਹਾ ਕਿ ਤੂਫ਼ਾਨ ਤੋਂ ਬਾਅਦ ਤੁਰੰਤ ਸਫਾਈ ਹੋਣੀ ਚਾਹੀਦੀ ਹੈ, ਪਰ ਜ਼ਮੀਨੀ ਹਕੀਕਤ ਲਾਪਰਵਾਹੀ ਦਰਸਾਉਂਦੀ ਹੈ।

ਇਸ ਸੰਬੰਧੀ ਉਹਨਾਂ ਨਗਰ ਨਿਗਮ ਕਮਿਸ਼ਨਰ ਨੂੰ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਡਿੱਗੇ ਦਰੱਖਤਾਂ ਨੂੰ ਤੁਰੰਤ ਹਟਾਇਆ ਜਾਵੇ, ਜਾਮ ਨਾਲੀਆਂ ਦੀ ਸਫਾਈ ਕਰਵਾਈ ਜਾਵੇ ਅਤੇ ਨਿਯਮਿਤ ਸਫਾਈ ਦੇ ਪ੍ਰਬੰਧ ਬਹਾਲ ਕੀਤੇ ਜਾਣ। ਇਸਦੇ ਨਾਲ ਹੀ ਉਹਨਾਂ ਮੰਗ ਕੀਤੀ ਹੈ ਕਿ ਸਫਾਈ ਪ੍ਰਬੰਧ ਲਈ ਜ਼ਿੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਕਾਰਵਾਈ ਨਾ ਕੀਤੀ ਗਈ ਤਾਂ ਨਿਵਾਸੀ ਆਪਣੇ ਮਸਲੇ ਉਠਾਉਣ ਲਈ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending