Mohali
ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ: ਕੁਲਵੰਤ ਸਿੰਘ
ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਇਕ ਕਰੋੜ 88 ਲੱਖ ਰੁਪਏ ਦੇ ਚੈਕ ਵੰਡੇ
ਐਸ ਏ ਐਸ ਨਗਰ, 6 ਮਈ (ਸ.ਬ.) ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਮੁੱਖ ਮੰਤਰੀ ਰੰਗਲਾ ਪੰਜਾਬ- ਮੁਹਿੰਮ ਦੇ ਤਹਿਤ ਹਲਕੇ ਦੇ ਪਿੰਡਾਂ ਦੇ ਵਿਕਾਸ ਲਈ ਸਬੰਧਿਤ ਪਿੰਡਾਂ ਦੀਆਂ ਪੰਚਾਇਤਾਂ ਨੂੰ ਇਕ ਕਰੋੜ 88 ਲੱਖ ਰੁਪਏ ਦੇ ਚੈਕ ਸਪੁਰਦ ਕਰਨ ਮੌਕੇ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਰਫ ਗੱਲਾਂ ਨਾਲ ਡੰਗ ਨਹੀਂ ਟਪਾਇਆ ਜਾਂਦਾ ਸਗੋਂ ਸਕੀਮਾਂ ਨੂੰ ਅਮਲੀ ਜਾਮਾ ਪਹਿਨਾਇਆ ਜਾਂਦਾ ਹੈ। ਜਦਕਿ ਸਮੇਂ ਦੀਆਂ ਸਰਕਾਰਾਂ ਨੇ ਵਾਅਦੇ ਅਤੇ ਦਾਅਵੇ ਸਿਰਫ ਐਲਾਨਾਂ ਤੱਕ ਹੀ ਸੀਮਤ ਰੱਖੇ ਸਨ।
ਉਹਨਾਂ ਦੱਸਿਆ ਕਿ ਅੱਜ ਪਿੰਡ ਬਹਿਲੋਲਪੁਰ ਕਰੋਂਦੇ ਵਾਲੇ ਪੀਰ ਰਸਤੇ ਤੇ ਸੋਲਰ ਲਾਈਟਾਂ ਲਗਾਉਣ ਬਾਰੇ ਅਤੇ ਇਸ ਰਸਤੇ ਨੂੰ ਪੱਕਾ ਕਰਨ ਲਈ 5 ਲੱਖ ਰੁਪਏ , ਪਿੰਡ ਸੈਦਪੁਰ ਸਟਰੀਟ ਲਾਈਟਾਂ ਲਗਾਉਣ ਲਈ 3 ਲੱਖ, ਰਾਏਪੁਰ ਕਲਾ ਗਲੀਆਂ- ਨਾਲੀਆਂ ਦੀ ਉਹ ਸਾਰੀਆਂ ਲਈ 5 ਲੱਖ , ਪਿੰਡ ਧੀਰਪੁਰ ਸਟਰੀਟ ਲਾਈਟਾਂ ਲਗਾਉਣ ਲਈ 2 ਲੱਖ ਰੁਪਏ, ਝਿਊਰਹੇੜੀ ਪਿੰਡ ਦੇ ਨਾਲੇ ਤੇ ਸਲੇਬਾ ਰੱਖਣ ਪੂਲੀਆ ਬਣਾਉਣ ਲਈ ਅਤੇ ਸਟਰੀਟ ਲਾਈਟਾਂ ਲਗਾਉਣ ਲਈ 4 ਲੱਖ, ਪਿੰਡ ਜੁਝਾਰ ਨਗਰ ਵਿੱਚ ਸਟਰੀਟ ਲਾਈਟਾਂ ਲਗਾਉਣ ਲਈ 7 ਲੱਖ ਰੁਪਏ, ਪਿੰਡ ਕੁਰੜਾ ਦੇ ਪੰਚਾਇਤ ਘਰ ਲਈ 5 ਲੱਖ ਰੁਪਏ, ਪਿੰਡ ਕੰਡਾਲਾ ਦੇ ਖੇਡ ਮੈਦਾਨ ਵਿੱਚ ਮਿੱਟੀ ਪਾਉਣ ਦੇ ਲਈ 4 ਲੱਖ , ਮਾਣਕਪੁਰ ਕਲਰ ਪਿੰਡ ਦੀ ਐਂਟਰੀ ਤੋਂ ਲੈ ਕੇ ਗੁਰਦੁਆਰਾ ਸਾਹਿਬ ਤਕ ਬਰਮ ਤੇ ਪੇਵਲ ਬਲਾਕ ਲਗਾਉਣ ਲਈ 4 ਲੱਖ ਰੁਪਏ, ਪਿੰਡ ਪੱਤੋ ਵਿੱਚ ਸਟਰੀਟ ਲਾਈਟਾ ਲਗਾਉਣ ਲਈ 3 ਲੱਖ ਰੁਪਏ, ਪਿੰਡ ਮਨੌਲੀ ਵਿੱਚ ਸਟਰੀਟ ਲਾਈਟਾਂ ਲਗਾਉਣ ਲਈ 4 ਲੱਖ ਰੁਪਏ, ਪਿੰਡ ਮਟਰਾਂ ਸਟੇਟ ਲਾਈਟਾਂ ਲਗਾਉਣ ਲਈ 2 ਲੱਖ ਰੁਪਏ, ਪਿੰਡ ਮਨਾਣਾ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿੱਚ ਕਮਰੇ ਬਣਾਉਣ ਦੇ ਲਈ 7 ਲੱਖ ਰੁਪਏ, ਪਿੰਡ ਬੜ ਮਾਜਰਾ ਅੰਗੜਵਾੜੀ ਸੈਂਟਰ ਵਿੱਚ ਇੱਕ ਨਵਾਂ ਕਮਰਾ ਬਣਾਉਣ ਅਤੇ ਮੁਰੰਮਤ ਦੇ ਕੰਮ ਲਈ 4 ਲੱਖ ਰੁਪਏ, ਪਿੰਡ ਬੜਮਾਜਰਾ ਦੇ ਸ਼ਮਸ਼ਾਨ ਘਾਟ ਦੀ ਉਸਾਰੀ ਲਈ 5 ਲੱਖ, ਪਿੰਡ ਸ਼ਿਆਮਪੁਰ ਵਿੱਚ ਜਨਰਲ ਧਰਮਸ਼ਾਲਾ ਵਿੱਚ ਇੱਕ ਕਮਰਾ ਬਣਾਉਣ ਦੇ ਲਈ 3 ਲੱਖ ਰੁਪਏ, ਪਿੰਡ ਸੈਣੀ ਮਾਜਰਾ ਦੇ ਕਮਿਊਨਿਟੀ ਸੈਂਟਰ ਦੇ ਵਿੱਚ ਬਣੇ ਸ਼ੈਡ ਦੇ ਕੰਮ ਨੂੰ ਪੂਰਾ ਕਰਾਉਣ ਲਈ 3 ਲੱਖ ਰੁਪਏ, ਪਿੰਡ ਰਾਏਪੁਰ ਖੁਰਦ ਦੇ ਆਂਗਨਵਾੜੀ ਸੈਂਟਰ ਦੀ ਉਸਾਰੀ ਲਈ 4 ਲੱਖ ਰੁਪਏ, ਪਿੰਡ ਗੋਬਿੰਦਗੜ੍ਹ ਸਟਰੀਟ ਲਾਈਟਾਂ ਲਗਾਉਣ ਅਤੇ ਪਿੰਡ ਦੇ ਮੋੜਾਂ ਤੇ ਕਨਕੇਵ ਮਿਰਰ ਲਗਾਉਣ ਦੇ ਲਈ 4 ਲੱਖ ਰੁਪਏ, ਪਿੰਡ ਅਲੀਪੁਰ ਬਰਸਾਤੀ ਪਾਣੀ ਦੀ ਨਿਕਾਸੀ ਦੇ ਲਈ 7 ਲੱਖ ਰੁਪਏ, ਪਿੰਡ ਗਿੱਦੜਪੁਰ ਮਾਸਟਰ ਨਾਜਰ ਸਿੰਘ ਵਾਲੀ ਗਲੀ ਦੇ ਕੰਮ ਦੇ ਲਈ 6 ਲੱਖ ਰੁਪਏ ਦੇ ਚੈਕ ਦਿੱਤੇ ਗਏ ਹਨ। ਇਸਦੇ ਨਾਲ ਹੀ 31 ਜਰੂਰਤਮੰਦ ਪਰਿਵਾਰਾਂ ਨੂੰ 62 ਲੱਖ ਰੁਪਏ (2 ਲੱਖ ਰੁਪਏ ਪ੍ਰਤੀ ਘਰ) ਦੀ ਰਾਸ਼ੀ ਵੀ ਅੱਜ ਜਾਰੀ ਕੀਤੀ ਗਈ ਹੈ ਤਾਂ ਜੋ ਉਹ ਆਪਣੇ ਮਕਾਨਾਂ ਦੀ ਰਿਪੇਅਰ ਕਰ ਸਕਣ ਅਤੇ ਜਿਹੜੇ ਮਕਾਨ ਡਿੱਗ ਚੁੱਕੇ ਹਨ , ਉਹਨਾਂ ਦੀ ਦੁਬਾਰਾ ਉਸਾਰੀ ਕੀਤੀ ਜਾ ਸਕੇ।
ਉਹਨਾਂ ਕਿਹਾ ਕਿ ਰੰਗਲਾ ਪੰਜਾਬ ਮੁਹਿੰਮ ਦੇ ਤਹਿਤ ਇਸ ਤੋਂ ਪਹਿਲਾਂ ਵੀ ਢਾਈ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਸੀ ਅਤੇ ਇਹ ਸਿਲਸਿਲਾ ਇੱਥੇ ਹੀ ਖਤਮ ਨਹੀਂ ਹੋਇਆ ਬਲਕਿ ਆਉਣ ਵਾਲੇ ਕੁਝ ਦਿਨਾਂ ਵਿੱਚ ਕਰੋੜਾਂ ਰੁਪਏ ਦੀ ਰਾਸ਼ੀ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਜਾਰੀ ਕੀਤੀ ਜਾ ਰਹੀ ਹੈ, ਤਾਂ ਕਿ ਹਲਕੇ ਦੇ ਪਿੰਡਾਂ ਦਾ ਸਹੀ ਮਾਇਨੇ ਵਿੱਚ ਵਿਕਾਸ ਹੋ ਸਕੇ।
ਪੱਤਰਕਾਰਾਂ ਵੱਲੋਂ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਬਕਾ ਮੇਅਰ ਜੀਤੀ ਸਿੱਧੂ ਵਲੋਂ ਕੀਤੀ ਗਈ ਬਿਆਨਬਾਜੀ ਬਰੇ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਉਹ ਇਹਨਾਂ ਦੋਵਾਂ ਬਾਰੇ ਕੋਈ ਗੱਲ ਹੀ ਨਹੀਂ ਕਰਨਾ ਚਾਹੁੰਦੇ, ਕਿਉਂਕਿ ਹਲਕੇ ਦੇ ਲੋਕਾਂ ਨੇ ਇਹਨਾਂ ਦੋਵਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਹਨਾਂ ਕਿਹਾ ਕਿ ਇਹਨਾਂ ਨੇ ਹਮੇਸ਼ਾ ਨਿਜ ਦਾ ਵਿਕਾਸ ਕੀਤਾ ਅਤੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਬਿਲਕੁਲ ਵੀ ਧਿਆਨ ਦੇਣਾ ਜਰੂਰ ਨਹੀਂ ਸਮਝਿਆ। ਹੁਣ ਇਹ ਦੋਵੇਂ ਭਰਾ ਆਪਸ ਵਿੱਚ ਹੀ ਗੱਲ ਕਰਨ ਜੋਗੇ ਰਹਿ ਗਏ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਵਤਾਰ ਸਿੰਘ ਮੌਲੀ, ਗੁਰਪ੍ਰੀਤ ਸਿੰਘ ਬਰਿਆਲੀ, ਸਤਨਾਮ ਸਿੰਘ ਸਰਪੰਚ, ਜਗਜੀਤ ਸਿੰਘ ਸਰਪੰਚ, ਤਰਲੋਚਨ ਸਿੰਘ ਸਰਪੰਚ, ਗੁਰਨਾਮ ਸਿੰਘ ਸਰਪੰਚ, ਗੁਰਪ੍ਰੀਤ ਸਿੰਘ ਸਰਪੰਚ ਮਾਣਕਮਾਜਰਾ, ਸੰਦੀਪ ਕੌਰ ਸਰਪੰਚ, ਗੁਰਜੰਟ ਸਿੰਘ ਸਰਪੰਚ, ਨਰਿੰਦਰ ਸਿੰਘ ਸਰਪੰਚ, ਲਖਮੀਰ ਸਿੰਘ ਸਰਪੰਚ, ਗੁਰਜੰਟ ਸਿੰਘ ਸਰਪੰਚ, ਕਮਰਜੀਤ ਕੁਮਾਰ ਬਿੱਟੂ ਸਰਪੰਚ, ਗੁਰਪ੍ਰੀਤ ਸਿੰਘ ਕੁਰੜਾ, ਰਵਿੰਦਰ ਸਿੰਘ ਸਰਪੰਚ, ਕੁਲਵੀਰ ਸਿੰਘ ਸਰਪੰਚ, ਕੁਲਵੀਰ ਸਿੰਘ ਬਰਿਆਲੀ, ਹਰਪ੍ਰੀਤ ਸਿੰਘ ਸਰਪੰਚ, ਮਨਰਾਜ ਸਿੰਘ ਸਰਪੰਚ, ਇਕਬਾਲ ਸਿੰਘ ਸਰਪੰਚ, ਮਲਕੀਤ ਸਿੰਘ ਬਾਲਕ ਪ੍ਰਧਾਨ, ਬਲਵੀਰ ਸਿੰਘ ਸਰਪੰਚ, ਗੁਰਮੁਖ ਸਿੰਘ ਸਰਪੰਚ, ਕਰਮਾ ਪੂਰੀ ਸਰਪੰਚ, ਚੇਤਨ ਸ਼ਰਮਾ ਨੋਗਿਆਰੀ, ਗੁਰਜੰਟ ਸਿੰਘ ਸਰਪੰਚ ਗੁਡਾਣਾ, ਸੁੱਖਵਿੰਦਰ ਸਿੰਘ ਸਰਪੰਚ, ਸਤਨਾਮ ਸਿੰਘ ਸਰਪੰਚ ਬਲੌਂਗੀ, ਗੁਰਨਾਮ ਸਿੰਘ ਸਰਪੰਚ ਵੀ ਹਾਜ਼ਰ ਸਨ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
