Punjab
ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਦੇ ਹਨ ਪੰਜਾਬ ਵਾਸੀ : ਅਰਵਿੰਦ ਖੰਨਾ
ਬੰਬ ਧਮਾਕੇ, ਗ੍ਰਨੇਡ ਹਮਲੇ ਅਤੇ ਕਤਲ ਦੀਆਂ ਵਾਰਦਾਤਾਂ ਨਾਲ ਹੁੰਦੀ ਹੈ ਪੰਜਾਬੀਆਂ ਦੀ ਸਵੇਰ
ਸੰਗਰੂਰ, 7 ਮਈ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਪੰਜਾਬ ਵਿੱਚ ਲਗਾਤਾਰ ਹੋ ਰਹੇ ਬੰਬ ਧਮਾਕਿਆਂ ਅਤੇ ਵਿਗੜਦੀ ਕਾਨੂੰਨ ਵਿਵਸਥਾ ਬਾਰੇ ਕਿਹਾ ਹੈ ਕਿ ਅੱਜ ਪੰਜਾਬ ਦਾ ਹਰ ਵਾਸੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ।
ਸੰਗਰੂਰ ਸਥਿਤ ਗਰੇਵਾਲ ਕਲੋਨੀ, ਉਪਲੀ ਫਾਟਕ ਅਤੇ ਮੈਗਜ਼ੀਨ ਸਟ੍ਰੀਟ ਸਮੇਤ ਕਈ ਇਲਾਕਿਆਂ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਵਰਕਰਾਂ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਖੰਨਾ ਨੇ ਕਿਹਾ ਕਿ ਦਸ ਦਿਨਾਂ ਵਿੱਚ ਤਿੰਨ ਬੰਬ ਧਮਾਕੇ ਹੋ ਚੁੱਕੇ ਹਨ। ਪਹਿਲਾਂ ਸ਼ੰਭੂ ਵਿੱਚ ਰੇਲਵੇ ਟਰੈਕ ਤੇ ਅਤੇ ਹੁਣ ਕੱਲ੍ਹ ਰਾਤ ਜਲੰਧਰ ਅਤੇ ਅੰਮ੍ਰਿਤਸਰ ਵਿੱਚ ਬੰਬ ਧਮਾਕੇ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾਵਾਂ ਪੰਜਾਬ ਦੀ ਸੁਰੱਖਿਆ ਪ੍ਰਣਾਲੀ ਤੇ ਵੀ ਸਵਾਲ ਖੜ੍ਹੇ ਕਰਦੀਆਂ ਹਨ।
ਉਹਨਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਡਰੱਗਜ਼ ਤਸਕਰੀ ਅਤੇ ਗੈਂਗਸਟਰਵਾਦ ਦਾ ਸਾਹਮਣਾ ਕਰ ਰਿਹਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਸਮੇਂ ਪੰਜਾਬ ਦੇ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਆਪਣੀ ਪਾਰਟੀ ਦੇ ਸਿਆਸੀ ਸੰਕਟਾਂ ਵਿੱਚ ਉਲਝੇ ਹੋਏ ਹਨ ਅਤੇ ਉਹ ਪੰਜਾਬ ਦੇ ਲੋਕਾਂ ਨਾਲੋਂ ਰਾਜ ਸਭਾ ਸੰਸਦ ਮੈਂਬਰਾਂ ਦੇ ਪਾਰਟੀ ਛੱਡਣ ਬਾਰੇ ਜ਼ਿਆਦਾ ਚਿੰਤਤ ਹਨ।
ਉਹਨਾਂ ਕਿਹਾ ਕਿ ਹਾਲਾਤ ਇਹ ਹਨ ਕਿ ਪੰਜਾਬ ਵਾਸੀਆਂ ਦੀ ਸਵੇਰ ਧਮਾਕੇ, ਗ੍ਰਨੇਡ ਹਮਲੇ, ਕਤਲ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀਆਂ ਖ਼ਬਰਾਂ ਨਾਲ ਹੁੰਦੀ ਹੈ। ਸਰਹੱਦੀ ਸੂਬਾ ਹੋਣ ਦੇ ਬਾਵਜੂਦ, ਪੰਜਾਬ ਸਰਕਾਰ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਸਥਾਈ ਡੀਜੀਪੀ ਨਿਯੁਕਤ ਕਰਨ ਵਿੱਚ ਅਸਫਲ ਰਹੀ ਹੈ। ਅਜਿਹੀ ਵਿੱਚ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਰੱਬ ਆਸਰੇ ਹੈ।
ਇਸ ਮੌਕੇ ਸੂਰਜ, ਜਤਿੰਦਰ ਕੁਮਾਰ, ਵਿਜੇ ਕੁਮਾਰ, ਨਛੱਤਰ ਸਿੰਘ, ਅਮਰ ਸਿੰਘ, ਮਹਾਵੀਰ, ਮਹਿੰਦਰ ਸਿੰਘ, ਵਿਜੇ, ਰਣਜੀਤ ਕੁਮਾਰ, ਕੁਸ਼ਮਾ ਦੇਵੀ, ਸੁਨੀਤਾ ਦੇਵੀ ਤੋਂ ਇਲਾਵਾ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਦੀਪਕ ਅਗਰਵਾਲ ਅਤੇ ਕੌਂਸਲਰ ਆਸ਼ਾ ਰਾਣੀ ਦੇ ਸਮਰਥਨ ਨਾਲ ਵਾਰਡ ਨੰਬਰ 11 ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਪੁਰਸ਼ਾਂ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
Chandigarh
ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ
ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ
ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।
ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।
ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।
ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
