Connect with us

Mohali

ਫੇਜ਼ 7 ਦੀ ਮੋਟਰ ਮਾਰਕੀਟ ਨੂੰ ਸੈਕਟਰ 65 ਵਿੱਚ ਨਿਰਧਾਰਿਤ ਸਥਾਨ ਤੇ ਤਬਦੀਲ ਕਰੇ ਗਮਾਡਾ : ਪਰਮਜੀਤ ਸਿੰਘ ਕਾਹਲੋਂ

Published

on

ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਪੱਤਰ ਲਿਖਿਆ

ਐਸ ਏ ਐਸ ਨਗਰ, 7 ਮਈ (ਸ.ਬ.) ਮੁਹਾਲੀ ਦੇ ਸਮਾਜ ਸੇਵੀ ਆਗੂ ਅਤੇ ਸਾਬਕਾ ਮਿਉਂਸਪਲ ਕੌਂਸਲਰ ਮੁਹਾਲੀ, ਪਰਮਜੀਤ ਸਿੰਘ ਕਾਹਲੋਂ ਨੇ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਫੇਜ਼ 7, ਮੁਹਾਲੀ ਦੀ ਮੋਟਰ ਮਾਰਕੀਟ ਨੂੰ ਸੈਕਟਰ 65 ਵਿਖੇ ਨਿਰਧਾਰਿਤ ਸਥਾਨ (ਪਿੰਡ ਕੰਬਾਲੀ ਨੇੜੇ) ਵਿੱਚ ਤਬਦੀਲ ਕਰਨ ਲਈ ਤੁਰੰਤ ਕਾਰਵਾਈ ਕੀਤੀ ਜਾਵੇ।

ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਨੂੰ ਲਿਖੇ ਪੱਤਰ ਵਿੱਚ ਉਹਨਾਂ ਕਿਹਾ ਹੈ ਕਿ ਮੁਹਾਲੀ ਦੇ ਫੇਜ਼ 7 ਵਿੱਚ ਰਿਹਾਇਸ਼ੀ ਖੇਤਰਾਂ ਦੇ ਨੇੜੇ ਚੱਲ ਰਹੀ ਮੋਟਰ ਮਾਰਕੀਟ ਲਈ ਗਮਾਡਾ ਵਲੋਂ ਸੈਕਟਰ 65 ਵਿੱਚ (ਪਿੰਡ ਕੰਬਾਲੀ ਨੇੜੇ) ਕਈ ਸਾਲ ਪਹਿਲਾਂ ਜਗ੍ਹਾ ਅਲਾਟ ਕੀਤੀ ਜਾ ਚੁੱਕੀ ਹੈ ਪਰੰਤੂ ਇਸਦੇ ਬਾਵਜੂਦ ਅਜੇ ਤੱਕ ਮਾਰਕੀਟ ਨੂੰ ਉਥੇ ਸ਼ਿਫਟ ਨਹੀਂ ਕੀਤਾ ਗਿਆ। ਉਹਨਾਂ ਲਿਖਿਆ ਹੈ ਕਿ ਇਹ ਮਾਮਲਾ ਸਿੱਧੇ ਤੌਰ ਤੇ ਪ੍ਰਸ਼ਾਸਕੀ ਦੇਰੀ ਅਤੇ ਲਾਗੂ ਕਰਨ ਵਿੱਚ ਕਮੀ ਨੂੰ ਦਰਸਾਉਂਦਾ ਹੈ ਜਿਸ ਕਾਰਨ ਫੇਜ਼ 7 ਦੇ ਵਸਨੀਕਾਂ ਨੂੰ ਗੰਭੀਰ ਜਨਤਕ ਸਮੱਸਿਆ ਦਾ ਸਾਮ੍ਹਣਾ ਕਰਨਾ ਪੈ ਰਿਹਾ ਹੈ।

ਉਹਨਾਂ ਲਿਖਿਆ ਹੈ ਕਿ ਇਸ ਮੋਟਰ ਮਾਰਕੀਟ ਵਿੱਚ ਵਾਹਨਾਂ ਦੀ ਵਧਦੀ ਆਮਦ ਅਤੇ ਥਾਂ ਦੀ ਕਮੀ ਕਾਰਨ ਸਰਕਾਰੀ ਸੜਕਾਂ ਦਾ ਗੈਰ-ਕਾਨੂੰਨੀ ਤੌਰ ਤੇ ਪਾਰਕਿੰਗ ਅਤੇ ਮੁਰੰਮਤ ਲਈ ਇਸਤੇਮਾਲ ਹੋ ਰਿਹਾ ਹੈ, ਜਿਸ ਨਾਲ ਆਵਾਜਾਈ ਵਿੱਚ ਭਾਰੀ ਰੁਕਾਵਟ ਪੈਦਾ ਹੁੰਦੀ ਹੈ ਅਤੇ ਇੱਥੇ ਹਰ ਵੇਲੇ ਟ੍ਰੈਫਿਕ ਜਾਮ ਦੀ ਹਾਲਤ ਬਣੀ ਰਹਿੰਦੀ ਹੈ। ਉਹਨਾਂ ਲਿਖਿਆ ਹੈ ਕਿ ਲੋਕਾਂ ਦੇ ਦਫਤਰ ਜਾਣ ਅਤੇ ਆਉਣ ਅਤੇ ਬੱਚਿਆਂ ਦੇ ਸਕੂਲ ਜਾਣ ਅਤੇ ਪਰਤਣ ਦੇ ਸਮੇਂ ਇੱਥੇ ਟ੍ਰੈਫਿਕ ਦੀ ਭਾਰੀ ਸਮੱਸਿਆ ਪੇਸ਼ ਆਉਂਦੀ ਹੈ ਜਿਸ ਕਾਰਨ ਸਥਾਨਕ ਵਸਨੀਕ ਬੁਰੀ ਤਰ੍ਹਾਂ ਪਰੇਸ਼ਾਨ ਹੁੰਦੇ ਹਨ।

ਉਹਨਾਂ ਲਿਖਿਆ ਹੈ ਕਿ ਕੁਝ ਮਕੈਨਿਕਾਂ ਵੱਲੋਂ ਰਿਹਾਇਸ਼ੀ ਗਲੀਆਂ ਵਿੱਚਲੇ ਘਰਾਂ ਦੇ ਸਾਹਮਣੇ ਮੁਰੰਮਤ ਕਾਰਜ ਕੀਤੇ ਜਾਂਦੇ ਹਨ, ਜੋ ਕਿ ਜ਼ੋਨਿੰਗ ਨਿਯਮਾਂ ਦੀ ਉਲੰਘਣਾ ਹੈ ਅਤੇ ਕਾਨੂੰਨੀ ਤੌਰ ਤੇ ਗਲਤ ਹੈ। ਇਸ ਨਾਲ ਰਿਹਾਇਸ਼ੀ ਇਲਾਕਿਆਂ ਵਿੱਚ ਅਣਅਧਿਕਾਰਤ ਤੌਰ ਤੇ ਵਪਾਰਕ ਗਤੀਵਿਧੀਆਂ ਦਾ ਫੈਲਾਅ ਹੋ ਰਿਹਾ ਹੈ। ਗੱਡੀਆਂ ਦੀ ਮੁਰੰਮਤ ਕਾਰਜਾਂ ਕਾਰਨ ਸ਼ੋਰ ਪ੍ਰਦੂਸ਼ਣ ਫੈਲਦਾ ਹੈ ਜਿਸ ਕਾਰਨ ਜਨ ਸੁਰੱਖਿਆ ਅਤੇ ਜੀਵਨ ਮਿਆਰ ਹੇਠਾਂ ਆਉਂਦਾ ਹੈ।

ਉਨ੍ਹਾਂ ਮੰਗ ਕੀਤੀ ਕਿ ਸੈਕਟਰ 65 ਵਿੱਚ ਅਲਾਟ ਕੀਤੇ ਮੋਟਰ ਮਾਰਕੀਟ ਸਥਾਨ ਨੂੰ ਤੁਰੰਤ ਕਾਰਗਰ ਬਣਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ ਅਤੇ ਫੇਜ਼ 7 ਤੋਂ ਮੋਟਰ ਮਾਰਕੀਟ ਦੀਆਂ ਸਾਰੀਆਂ ਗਤੀਵਿਧੀਆਂ ਨੂੰ ਨਿਰਧਾਰਿਤ ਸਥਾਨ ਤੇ ਸ਼ਿਫਟ ਕਰਨ ਲਈ ਇੱਕ ਸਪਸ਼ਟ ਅਤੇ ਸਮਾਂਬੱਧ ਯੋਜਨਾ ਲਾਗੂ ਕੀਤੀ ਜਾਵੇ। ਸੜਕਾਂ ਤੇ ਗੈਰ-ਕਾਨੂੰਨੀ ਪਾਰਕਿੰਗ ਅਤੇ ਮੁਰੰਮਤ ਗਤੀਵਿਧੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ।

ਉਹਨਾਂ ਲਿਖਿਆ ਹੈ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਅਤੇ ਢੁਕਵੀਂ ਕਾਰਵਾਈ ਕੀਤੀ ਜਾਵੇ, ਵਰਨਾ ਉਹ ਮਜ਼ਬੂਰਨ ਕਾਨੂੰਨੀ ਕਾਰਵਾਈ ਕਰਨ ਲਈ ਮਜਬੂਰ ਹੋਣਗੇ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending