Connect with us

Chandigarh

ਚੋਣਾਂ ਤੋਂ ਪਹਿਲਾਂ ਸਿਆਸੀ ਵਿਰੋਧੀਆਂ ਨੂੰ ਡਰਾਉਣ ਲਈ ਈ ਡੀ ਦੇ ਛਾਪਿਆਂ ਅਤੇ ਮਨਘੜਤ ਕਹਾਣੀਆਂ ਦੀ ਵਰਤੋਂ ਕਰ ਰਹੀ ਹੈ ਭਾਜਪਾ : ਅਮਨ ਅਰੋੜਾ

Published

on

ਸਿਆਸੀ ਤੌਰ ਤੇ ਬਦਨਾਮ ਕਰਨ ਲਈ ਈ ਡੀ ਦੇ ਬਿਆਨ ਵਿੱਚ ਆਪਣਾ ਨਾਮ ਜਾਣ ਬੁੱਝ ਕੇ ਸ਼ਾਮਲ ਕਰਨ ਦਾ ਇਲਜਾਮ ਲਗਾਇਆ

ਚੰਡੀਗੜ੍ਹ 8 ਮਈ (ਸ.ਬ.) ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੇ ਮਨਘੜਤ ਕਹਾਣੀਆਂ, ਚੋਣਵੇਂ ਤਰੀਕੇ ਨਾਲ ਜਾਣਕਾਰੀ ਲੀਕ ਕਰਨ ਅਤੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਰਾਹੀਂ ਉਨ੍ਹਾਂ ਨੂੰ ਬਦਨਾਮ ਕਰਨ ਲਈ ਰਾਜਨੀਤੀ ਤੋਂ ਪ੍ਰੇਰਿਤ ਮੁਹਿੰਮ ਚਲਾਉਣ ਦਾ ਦੋਸ਼ ਲਗਾਇਆ ਹੈ। ਇੱਥੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਉਹਨਾਂ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਇਸ ਪੂਰੇ ਘਟਨਾਕ੍ਰਮ ਨੂੰ ਚੋਣਾਂ ਤੋਂ ਪਹਿਲਾਂ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਭਾਜਪਾ ਦੀ ਡਰਾਉਣ-ਧਮਕਾਉਣ ਅਤੇ ਚਰਿੱਤਰ ਹਨਨ ਦੀ ਰਾਜਨੀਤੀ ਦਾ ਪ੍ਰਤੀਕ ਕਰਾਰ ਦਿੱਤਾ।

ਉਹਨਾਂ ਕਿਹਾ ਕਿ ਉਹ ਈਡੀ ਦੀ ਛਾਪੇਮਾਰੀ ਤੋਂ ਪੂਰੀ ਤਰ੍ਹਾਂ ਅਣਜਾਣ ਸਨ ਕਿਉਂਕਿ ਉਹ ਵਿਭਾਗੀ ਮੀਟਿੰਗਾਂ ਵਿੱਚ ਹਿੱਸਾ ਲੈਣ ਤੋਂ ਪਹਿਲਾਂ ਆਪਣੀ ਮਾਤਾ ਜੀ ਦੀ ਦੇਖਭਾਲ ਕਰ ਰਹੇ ਸਨ, ਜੋ ਪਿਛਲੇ ਦੋ ਹਫ਼ਤਿਆਂ ਤੋਂ ਆਈ ਸੀ ਯੂ ਵਿੱਚ ਦਾਖਲ ਹਨ। ਉਨ੍ਹਾਂ ਕਿਹਾ ਕਿ ਉਹਨਾਂ ਨੂੰ ਛਾਪੇਮਾਰੀ ਬਾਰੇ ਉਦੋਂ ਹੀ ਪਤਾ ਲੱਗਿਆ ਜਦੋਂ ਮੀਟਿੰਗ ਦੌਰਾਨ ਪਾਰਟੀ ਸਾਥੀਆਂ ਅਤੇ ਮੀਡੀਆ ਕਰਮੀਆਂ ਦੇ ਫੋਨ ਅਤੇ ਵੀਡੀਓ ਆਉਣੇ ਸ਼ੁਰੂ ਹੋਏ। ਉਹਨਾਂ ਕਿਹਾ ਕਿ ਟੈਲੀਵਿਜ਼ਨ ਤੇ ਕਰੰਸੀ ਨੋਟਾਂ ਦੇ ਬੈਗ ਦਿਖਾਏ ਜਾਣ ਵਾਲੇ ਦ੍ਰਿਸ਼ ਦੇਖ ਕੇ ਉਹ ਹੈਰਾਨ ਰਹਿ ਗਏ। ਦੁਪਹਿਰ ਕਰੀਬ 3:30 ਵਜੇ ਤੱਕ ਮੈਂ ਵਿਭਾਗੀ ਮੀਟਿੰਗ ਵਿੱਚ ਰੁੱਝਿਆ ਰਿਹਾ ਅਤੇ ਮੇਰੇ ਕੋਲ ਇਸ ਮਾਮਲੇ ਨਾਲ ਕਿਸੇ ਵੀ ਤਰ੍ਹਾਂ ਜੁੜੀ ਕੋਈ ਜਾਣਕਾਰੀ ਨਹੀਂ ਸੀ।

ਉਨ੍ਹਾਂ ਦੱਸਿਆ ਕਿ ਦੇਰ ਸ਼ਾਮ ਇੱਕ ਸਾਥੀ ਨੇ ਉਨ੍ਹਾਂ ਨੂੰ ਸੂਚਿਤ ਕੀਤਾ ਕਿ ਉਨ੍ਹਾਂ ਦੇ ਕਰੀਬੀ ਦੋਸਤ ਗੌਰਵ ਧੀਰ ਦੇ ਘਰ ਵੀ ਛਾਪੇਮਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਵੇਰ ਤੋਂ ਸ਼ਾਮ ਤੱਕ, ਇੱਕ ਝੂਠਾ ਬਿਰਤਾਂਤ ਯੋਜਨਾਬੱਧ ਤਰੀਕੇ ਨਾਲ ਬਣਾਇਆ ਗਿਆ ਅਤੇ ਹੌਲੀ-ਹੌਲੀ ਇਸ ਨੂੰ ਮੋੜਾ ਦੇ ਕੇ ਸਿਰਫ਼ ਗੌਰਵ ਧੀਰ ਨਾਲ ਦੋਸਤੀ ਹੋਣ ਕਾਰਨ ਉਹਨਾਂ ਦਾ ਨਾਮ ਇਸ ਵਿਵਾਦ ਵਿੱਚ ਘਸੀਟਿਆ ਗਿਆ, ਜਦਕਿ ਉਹਨਾਂ ਦਾ ਇਸ ਕਥਿਤ ਮਾਮਲੇ ਨਾਲ ਕੋਈ ਲੈਣਾ- ਦੇਣਾ ਨਹੀਂ ਹੈ।

ਉਨ੍ਹਾਂ ਕਿਹਾ ਕਿ ਈ ਡੀ ਵਲੋਂ ਪਹਿਲਾਂ ਜਾਰੀ ਬਿਆਨ ਵਿੱਚ ਸਿਰਫ਼ ਗੌਰਵ ਕੰਸਟਰਕਸ਼ਨ ਦਾ ਨਾਮ ਦਰਜ ਸੀ। ਬਾਅਦ ਵਿੱਚ (ਅੱਧੇ ਘੰਟੇ ਦੇ ਅੰਦਰ) ਇੱਕ ਹੋਰ ਬਿਆਨ ਜਾਰੀ ਕੀਤਾ ਗਿਆ, ਜਿਸ ਵਿੱਚ ਸਿਰਫ਼ ਆਖਰੀ ਪੈਰੇ ਵਿੱਚ ਅਮਨ ਅਰੋੜਾ ਦਾ ਨਾਮ ਜੋੜਿਆ ਗਿਆ ਸੀ ਜਿਸ ਨਾਲ ਸਾਬਤ ਹੁੰਦਾ ਹੈ ਕਿ ਉਹਨਾਂ ਦਾ ਨਾਮ ਉਹਨਾਂ ਨੂੰ ਸਿਆਸੀ ਤੌਰ ਤੇ ਨਿਸ਼ਾਨਾ ਬਣਾਉਣ ਅਤੇ ਬਦਨਾਮ ਕਰਨ ਲਈ ਬਾਅਦ ਵਿੱਚ ਪਾਇਆ ਗਿਆ ਸੀ। ਉਨ੍ਹਾਂ ਇਸ ਹੇਰਾਫੇਰੀ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ।

ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੇ ਜਨਤਕ ਜੀਵਨ ਵਿੱਚ 31 ਸਾਲ ਤੋਂ ਵੱਧ ਸਮਾਂ ਬਿਤਾਇਆ ਹੈ ਅਤੇ ਉਨ੍ਹਾਂ ਤੇ ਭ੍ਰਿਸ਼ਟਾਚਾਰ ਜਾਂ ਅਹੁਦੇ ਦੀ ਦੁਰਵਰਤੋਂ ਦਾ ਕੋਈ ਦੋਸ਼ ਨਹੀਂ ਹੈ। ਅਮਨ ਅਰੋੜਾ ਨੇ ਐਲਾਨ ਕੀਤਾ ਕਿ ਜੇਕਰ ਕੋਈ ਇਹ ਸਾਬਤ ਕਰ ਸਕਦਾ ਹੈ ਕਿ ਅਮਨ ਅਰੋੜਾ ਨੇ 1991 ਵਿੱਚ ਰਾਜਨੀਤੀ ਵਿੱਚ ਆਉਣ ਤੋਂ ਬਾਅਦ ਕਦੇ ਕਿਸੇ ਤੋਂ ਇੱਕ ਰੁਪਿਆ ਵੀ ਮੰਗਿਆ ਹੈ, ਤਾਂ ਉਹ ਤੁਰੰਤ ਰਾਜਨੀਤੀ ਛੱਡ ਦੇਣਗੇ।

ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਨੇ ਉਨ੍ਹਾਂ ਸੂਬਿਆਂ ਵਿੱਚ ਜਿੱਥੇ ਚੋਣਾਂ ਨੇੜੇ ਹਨ, ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ ਦੀ ਦੁਰਵਰਤੋਂ ਨੂੰ ਇੱਕ ਮਿਆਰੀ ਸਿਆਸੀ ਰਣਨੀਤੀ ਬਣਾ ਲਿਆ ਹੈ। ਉਹਨਾਂ ਕਿਹਾ ਕਿ ਭਾਜਪਾ ਦਬਾਅ ਦੀਆਂ ਚਾਲਾਂ, ਡਰ ਅਤੇ ਝੂਠੇ ਪ੍ਰਚਾਰ ਰਾਹੀਂ ਲੋਕਾਂ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ ਕਿਉਂਕਿ ਉਹ ਸਿਆਸੀ ਤੌਰ ਤੇ ਵਿਰੋਧੀਆਂ ਨੂੰ ਹਰਾ ਨਹੀਂ ਸਕਦੀ।

ਈਡੀ ਨੂੰ ਚੁਣੌਤੀ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਉਹ ਕਿਸੇ ਵੀ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਲਈ ਤਿਆਰ ਹਨ। ਮੰਤਰੀ ਨੇ ਕਿਹਾ ਕਿ ਗੌਰਵ ਧੀਰ ਤੇ ਛਾਪੇਮਾਰੀ ਸਿਰਫ ਉਨ੍ਹਾਂ ਨਾਲ ਨੇੜਤਾ ਕਾਰਨ ਕੀਤੀ ਗਈ ਜਾਪਦੀ ਹੈ। ਅਮਨ ਅਰੋੜਾ ਨੇ ਕਿਹਾ ਕਿ ਹਰ ਚੀਜ਼ ਇਸ ਤੱਥ ਵੱਲ ਇਸ਼ਾਰਾ ਕਰਦੀ ਹੈ ਕਿ ਗੌਰਵ ਧੀਰ ਨੂੰ ਮੇਰੇ ਨਾਲ ਨੇੜਤਾ ਕਾਰਨ ਨਿਸ਼ਾਨਾ ਬਣਾਇਆ ਗਿਆ ਸੀ।

ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਉਨ੍ਹਾਂ ਨੇਤਾਵਾਂ ਵਿਰੁੱਧ ਜ਼ਬਰਦਸਤੀ, ਝੂਠੇ ਪ੍ਰਚਾਰ ਅਤੇ ਚਰਿੱਤਰ ਹਨਨ ਨੂੰ ਸਿਆਸੀ ਹਥਿਆਰਾਂ ਵਜੋਂ ਵਰਤ ਰਹੀ ਹੈ ਜੋ ਉਸ ਅੱਗੇ ਝੁਕਣ ਤੋਂ ਇਨਕਾਰ ਕਰਦੇ ਹਨ। ਉਹਨਾਂ ਕਿਹਾ ਕਿ ਜੇਕਰ ਭਾਜਪਾ ਸੋਚਦੀ ਹੈ ਕਿ ਉਹ ਇੱਕ ਇਮਾਨਦਾਰ ਕਾਰੋਬਾਰੀ ਨੂੰ ਫਸਾ ਕੇ ਅਤੇ ਮੇਰੇ ਅਕਸ ਨੂੰ ਖਰਾਬ ਕਰਕੇ ਅਮਨ ਅਰੋੜਾ ਨੂੰ ਗੋਡਿਆਂ ਭਾਰ ਕਰ ਸਕਦੀ ਹੈ, ਤਾਂ ਉਹ ਗਲਤ ਹਨ।

Continue Reading

Chandigarh

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50 ਫੀਸਦੀ ਮਹਿੰਗਾਈ ਭੱਤਾ

Published

on

By

ਮੁੱਖ ਮੰਤਰੀ ਅਤੇ ਮੁਲਾਜ਼ਮ ਧਿਰਾਂ ਵਿੱਚ ਬਣੀ ਸਹਿਮਤੀ

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਹ ਫ਼ੀਸਦੀ ਡੀ ਏ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸਤੰਬਰ ਦੀ ਤਨਖ਼ਾਹ ਦਾ ਡੀਏ ਅਕਤੂਬਰ ਦੀ ਤਨਖਾਹ ਨਾਲ ਦੋ ਕਿਸ਼ਤਾਂ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਅੱਜ ਮੁੱਖ ਮੰਤਰੀ ਨਿਵਾਸ ਤੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੀਟਿੰਗ ਵਿੱਚ ਹੋਏ ਫ਼ੈਸਲਿਆਂ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਾਂਝੀ ਤਾਲਮੇਲ ਕਮੇਟੀ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਕਰਕੇ ਜਾਣੂ ਕਰਾਇਆ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫ਼ੀਸਦੀ ਮਹਿੰਗਾਈ ਭੱਤਾ ਦੇਵੇਗੀ। ਨਵੇਂ ਫ਼ੈਸਲੇ ਨਾਲ ਹੁਣ ਡੀ ਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀ ਏ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ਵਿੱਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ। ਸਾਂਝੀ ਮੀਟਿੰਗ ਵਿੱਚ ਮੁਲਾਜ਼ਮਾਂ ਆਗੂਆਂ ਨੇ ਬਾਕੀ ਮੰਗਾਂ ਬਾਰੇ ਵੀ ਆਪਣਾ ਪੱਖ ਰੱਖਿਆ ਜਿਨ੍ਹਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਡੀ ਏ ਵਿੱਚ ਅੱਠ ਫ਼ੀਸਦੀ ਵਾਧੇ ਨਾਲ ਪੰਜਾਬ ਸਰਕਾਰ ਤੇ ਕਰੀਬ 250 ਕਰੋੜ ਦਾ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਵੱਲੋਂ ਬਾਕੀ ਮੁਲਾਜ਼ਮਾਂ ਮੰਗਾਂ ਬਾਰੇ ਮੀਟਿੰਗ ਦੋ ਹਫ਼ਤੇ ਬਾਅਦ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿੱਚ ਸਹਿਮਤੀ ਬਣਨ ਮਗਰੋਂ ਪੰਜਾਬ ਵਿੱਚ ਕਰੀਬ ਤਿੰਨ ਹਫ਼ਤੇ ਤੋਂ ਚੱਲ ਰਹੇ ਮੁਲਾਜ਼ਮ ਸੰਘਰਸ਼ ਦਾ ਅੰਤ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਵਿੱਚ ਆਪਣੀ ਵਿੱਤੀ ਮਜਬੂਰੀ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਨੂੰ ਅੱਠ ਫ਼ੀਸਦੀ ਡੀ ਏ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਦੇਣ ਦਾ ਐਲਾਨ ਕੀਤਾ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੇ ਮੁਲਾਜ਼ਮਾਂ ਦੀਆਂ ਮੁਕੰਮਲ ਹੱਕਾਂ ਮੰਗਾਂ ਮੰਨਣ ਤੇ ਜ਼ੋਰ ਪਾਇਆ। ਸਾਂਝੀ ਤਾਲਮੇਲ ਕਮੇਟੀ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ਮੈਂਬਰ ਸਤੀਸ਼ ਰਾਣਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਕਿਹਾ ਕਿ ਅੱਜ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ ਜਿਸ ਵਿੱਚ ਮੁੱਖ ਮੰਤਰੀ ਨੇ ਚਾਰ ਚਾਰ ਫ਼ੀਸਦੀ ਦੋ ਕਿਸ਼ਤਾਂ ਵਿੱਚ ਡੀ ਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਡੀ ਏ ਦਾ ਮਾਮਲਾ ਹਾਈ ਕੋਰਟ ਵਿੱਚ 21 ਅਗਸਤ ਨੂੰ ਸੁਣਵਾਈ ਅਧੀਨ ਹੈ ਅਤੇ ਉਨ੍ਹਾਂ ਨੂੰ ਅਦਾਲਤ ਤੇ ਪੂਰਨ ਭਰੋਸਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦੂਜੇ ਗੇੜ ਦੀ ਮੀਟਿੰਗ ਅਕਤੂਬਰ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਿਸ ਵਿੱਚ ਬਾਕੀ ਮੰਗਾਂ ਬਾਰੇ ਫ਼ੈਸਲਾ ਲਿਆ ਜਾਵੇਗਾ। ਜੋ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਹਨ, ਉਹ ਅਗਲੀ ਮੀਟਿੰਗ ਵਿੱਚ ਵਿਚਾਰੀਆਂ ਜਾਣਗੀਆਂ।

ਆਗੂਆਂ ਨੇ ਦੱਸਿਆ ਕਿ ਅੱਜ ਮੀਟਿੰਗ ਵਿੱਚ ਤਿੰਨ ਸਾਲ ਦੇ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਤੇ ਭੱਤੇ ਦੇਣ ਦੀ ਮੰਗ ਰੱਖੀ ਗਈ। ਮਾਣ ਭੱਤਾ ਲੈਣ ਵਾਲੇ ਮੁਲਾਜ਼ਮਾਂ ਦੀ ਮੰਗ ਉਠਾਈ ਗਈ ਅਤੇ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਖ਼ੁਦ ਸਰਕਾਰ ਵੱਲੋਂ 2022 ਵਿੱਚ ਜਾਰੀ ਕੀਤੇ ਪੱਤਰ ਦਾ ਚੇਤਾ ਕਰਾਇਆ ਗਿਆ। ਆਮਦਨ ਕਰ ਤੇ ਪੰਜਾਬ ਸਰਕਾਰ ਵੱਲੋਂ 200 ਰੁਪਏ ਦੇ ਲਗਾਏ ਟੈਕਸ ਦੀ ਵਾਪਸੀ ਦੀ ਮੰਗ ਕੀਤੀ ਗਈ। ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਲੈਣ ਦਾ ਮੁੱਦਾ ਵੀ ਚੁੱਕਿਆ ਗਿਆ।

Continue Reading

Chandigarh

ਦੁਖ ਦਾ ਪ੍ਰਗਟਾਵਾ

Published

on

By

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਸz. ਗੁਰਦੇਵ ਸਿੰਘ ਬਰਾੜ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸz. ਬਰਾੜ ਸਿੱਖ ਐਜੁਕੇਸਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਸਰਦਾਰ ਗੁਰਦੇਵ ਸਿੰਘ ਬਰਾੜ ਪੰਥ ਦਰਦੀ ਅਤੇ ਪੰਥ ਪ੍ਰਸਤ ਆਗੂ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹਮਲਾ ਕਰਨ ਤੋਂ ਪਹਿਲਾਂ ਸਰਦਾਰ ਗੁਰਦੇਵ ਸਿੰਘ ਬਰਾੜ ਅੰਮ੍ਰਿਤਸਰ ਸਾਹਿਬ ਜ਼ਿਲੇ ਦੇ ਡੀ ਸੀ ਸਨ ਅਤੇ ਜਦੋਂ ਉਹਨਾਂ ਤੋਂ ਮਨਜ਼ੂਰੀ ਮੰਗੀ ਤਾਂ ਸz. ਬਰਾੜ ਨੇ ਸਪੱਸ਼ਟ ਕਿਹਾ ਸੀ ਕਿ ਉਹ ਆਪਣੇ ਗੁਰੂ ਦੇ ਘਰ ਉੱਤੇ ਹਮਲੇ ਦੀ ਲਈ ਸਹਿਮਤੀ ਨਹੀਂ ਦੇਣਗੇ ਅਤੇ ਇਸ ਦਲੇਰੀ ਕਾਰਨ ਉਹਨਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ।

Continue Reading

Chandigarh

ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ

Published

on

By

ਚੰਡੀਗੜ੍ਹ, 17 ਸਤੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਉਹਨਾਂ ਨੂੰ ਹੁਣ ਵਧੀਕ ਮੁੱਖ ਸਕੱਤਰ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਅਨੁਰਾਗ ਵਰਮਾ ਦੀ ਥਾਂ ਤੇ ਹੁਣ ਜਸਪ੍ਰੀਤ ਤਲਵਾੜ ਨੂੰ ਵਿੱਤ ਕਮਿਸ਼ਨਰ (ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ) ਲਾਇਆ ਗਿਆ ਹੈ। ਉਨ੍ਹਾਂ ਨੂੰ ਖਣਨ ਤੇ ਭੂ ਵਿਗਿਆਨ ਵਿਭਾਗ ਅਤੇ ਨਿਆਂ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਅਰਸ਼ਦੀਪ ਸਿੰਘ ਥਿੰਦ ਨੂੰ ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਹੋਣਗੇ ਅਤੇ ਉਨ੍ਹਾਂ ਨੂੰ ਯੋਜਨਾ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਟਰਾਂਸਪੋਰਟ ਵਿਭਾਗ ਵਿੱਚੋਂ ਬਦਲੇ ਵਰੁਣ ਰੂਜ਼ਮ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਕੰਮ ਕਰਦੇ ਰਹਿਣਗੇ। ਇਹ ਤਬਾਦੇਲ ਤੁੰਰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।

Continue Reading

Latest News

Trending