Chandigarh
ਫਰਜ਼ੀ ਬਿਲਿੰਗ ਦੇ ਮਾਮਲੇ ਵਿੱਚ ਲੁਧਿਆਣਾ ਆਧਾਰਿਤ ਫਰਮ ਦਾ ਡਾਇਰੈਕਟਰ ਗ੍ਰਿਫਤਾਰ
85.4 ਕਰੋੜ ਰੁਪਏ ਦੀ ਸਪਲਾਈ ਤੇ 15.56 ਕਰੋੜ ਰੁਪਏ ਦੇ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ ਘੁਟਾਲੇ ਦਾ ਮਾਮਲਾ : ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 8 ਮਈ (ਸ.ਬ.) ਪੰਜਾਬ ਦੇ ਟੈਕਸ ਵਿਭਾਗ ਵਲੋਂ ਫਰਜ਼ੀ ਬਿਲਿੰਗ ਦੇ ਮਾਮਲੇ ਵਿੱਚ ਲੁਧਿਆਣਾ ਆਧਾਰਿਤ ਫਰਮ ਦੇ ਡਾਇਰੈਕਟਰ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਸਿੱਪੂ) ਵਲੋਂ ਇਸ ਸੰਗਠਿਤ ਫਰਜ਼ੀ ਬਿਲਿੰਗ ਨੈਟਵਰਕ ਨੂੰ ਸਫਲਤਾਪੂਰਵਕ ਤਬਾਹ ਕਰਦਿਆਂ ਮੈਸਰਜ਼ ਏ ਪੀ ਆਈ ਪਲਾਸਟਿਕ ਰੀਸਾਈਕਲਰਜ਼ ਪ੍ਰਾਈਵੇਟ ਲਿਮਟਿਡ, ਲੁਧਿਆਣਾ ਦੇ ਡਾਇਰੈਕਟਰ ਅਤੇ ਅਧਿਕਾਰਤ ਹਸਤਾਖਰਕਰਤਾ ਪਰਮਜੀਤ ਸਿੰਘ ਨੂੰ 85.4 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ ਤੇ ਗਲਤ ਤਰੀਕੇ ਨਾਲ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ ਦਾ ਲਾਭ ਲੈਣ ਅਤੇ 15.56 ਕਰੋੜ ਰੁਪਏ ਦਾ ਜੀ.ਐਸ.ਟੀ. ਘੁਟਾਲਾ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਆਰੋਪੀ ਫਰਮ ਯੋਜਨਾਬੱਧ ਅਤੇ ਸੰਗਠਿਤ ਟੈਕਸ ਚੋਰੀ ਵਿੱਚ ਸ਼ਾਮਲ ਸੀ। ਉਨ੍ਹਾਂ ਨੇ ਬਿਨਾਂ ਅਸਲ ਵਿੱਚ ਮਾਲ ਪ੍ਰਾਪਤ ਕੀਤੇ, ਕਈ ਰਾਜਾਂ ਵਿੱਚ ਗੈਰ-ਮੌਜੂਦ ਅਤੇ ਧੋਖਾਧੜੀ ਵਾਲੀਆਂ ਫਰਮਾਂ ਦੁਆਰਾ ਜਾਰੀ ਕੀਤੇ ਗਏ ਜਾਅਲੀ ਚਲਾਨਾਂ (ਬਿੱਲਾਂ) ਦੇ ਆਧਾਰ ਤੇ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ ਦਾ ਲਾਭ ਲਿਆ। ਉਹਨਾਂ ਕਿਹਾ ਕਿ ਸਾਡੀਆਂ ਖੁਫੀਆ ਟੀਮਾਂ ਨੇ ਇਹ ਵੀ ਪਤਾ ਲਗਾਇਆ ਕਿ ਲੈਣ-ਦੇਣ ਵਿੱਚ ਸ਼ਾਮਲ ਕਈ ਸਪਲਾਇਰ ਫਰਮਾਂ ਨੂੰ ਸਬੰਧਤ ਜੀ. ਐਸ. ਟੀ. ਅਧਿਕਾਰੀਆਂ ਵਲੋਂ ਪਹਿਲਾਂ ਹੀ ਆਪਣੇ-ਆਪ ਰੱਦ, ਮੁਅੱਤਲ, ਜਾਂ ਗੈਰ-ਕਾਰਜਸ਼ੀਲ ਪਾਇਆ ਜਾ ਚੁੱਕਾ ਸੀ।
ਉਹਨਾਂ ਦੱਸਿਆ ਕਿ ਹੁਣ ਤੱਕ ਸਾਹਮਣੇ ਆਈ ਕੁੱਲ ਧੋਖਾਧੜੀ 15.56 ਕਰੋੜ ਰੁਪਏ ਦੀ ਹੈ, ਅਤੇ ਇਹ ਅੰਕੜਾ ਹੋਰ ਵਧਣ ਦੀ ਸੰਭਾਵਨਾ ਹੈ। ਆਬਕਾਰੀ ਤੇ ਕਰ ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਈ-ਵੇਅ ਬਿੱਲਾਂ ਅਤੇ ਫਾਸਟੈਗ ਟੋਲ ਡੇਟਾ ਦੇ ਕੀਤੇ ਗਏ ਵਿਸਤ੍ਰਿਤ ਵਿਸ਼ਲੇਸ਼ਣ ਨਾਲ ਇਹ ਸਾਬਤ ਹੋ ਗਿਆ ਕਿ ਟਰਾਂਸਪੋਰਟ ਦਸਤਾਵੇਜ਼ਾਂ ਵਿੱਚ ਦਰਸਾਏ ਗਏ ਵਾਹਨ ਮਾਲ ਦੀ ਘੋਸ਼ਿਤ ਆਵਾਜਾਈ ਨਾਲ ਬਿਲਕੁਲ ਮੇਲ ਨਾ ਖਾਣ ਵਾਲੇ ਸਥਾਨਾਂ ਤੇ ਪਾਏ ਗਏ ਸਨ ਅਤੇ ਅਸਲ ਵਿੱਚ ਕੋਈ ਢੋਆ-ਢੁਆਈ ਨਹੀਂ ਹੋਈ ਸੀ। ਉਹਨਾਂ ਕਿਹਾ ਕਿ ਜਾਂਚ ਵਿੱਚ ਅਜਿਹੀਆਂ 407 ਬਹੁਤ ਹੀ ਸ਼ੱਕੀ ਵਾਹਨਾਂ ਦੀਆਂ ਆਵਾਜਾਈਆਂ ਦਾ ਪਰਦਾਫਾਸ਼ ਹੋਇਆ ਹੈ ਜਿਨ੍ਹਾਂ ਵਿੱਚ 2.65 ਕਰੋੜ ਰੁਪਏ ਤੋਂ ਵੱਧ ਦਾ ਫਰਜ਼ੀ ਆਈ. ਟੀ. ਸੀ. ਸ਼ਾਮਲ ਹੈ।
ਉਹਨਾਂ ਕਿਹਾ ਕਿ ਜਾਂਚ ਵਿੱਚ ਧੋਖਾਧੜੀ ਵਾਲੇ ਡੈਬਿਟ ਨੋਟਾਂ ਨੂੰ ਸ਼ਾਮਲ ਕਰਨ ਵਾਲੇ ਇੱਕ ਨਵੇਂ ਤਰੀਕੇ ਦਾ ਵੀ ਖੁਲਾਸਾ ਹੋਇਆ ਹੈ ਜਿਸ ਰਾਹੀਂ ਲਗਭਗ 5.79 ਕਰੋੜ ਰੁਪਏ ਦਾ ਵਾਧੂ ਫਰਜ਼ੀ ਆਈ. ਟੀ. ਸੀ. ਤਿਆਰ ਕੀਤਾ ਗਿਆ ਸੀ। ਇਹਨਾਂ ਡੈਬਿਟ ਨੋਟਾਂ ਵਿੱਚ ਵੱਡੀਆਂ ਬੇਨਿਯਮੀਆਂ ਸਨ ਜਿਨ੍ਹਾਂ ਵਿੱਚ ਟੈਕਸਯੋਗ ਮੁੱਲ ਅਤੇ ਟੈਕਸ ਦੀ ਰਕਮ ਨੂੰ ਬਰਾਬਰ ਦਿਖਾਇਆ ਗਿਆ ਸੀ ਜੋ ਜੀ. ਐਸ. ਟੀ. ਕਾਨੂੰਨ ਦੇ ਤਹਿਤ ਅਸੰਭਵ ਹੈ ਅਤੇ ਇਹ ਸਪੱਸ਼ਟ ਤੌਰ ਤੇ ਫਰਜ਼ੀ ਆਈ. ਟੀ. ਸੀ. ਪੈਦਾ ਕਰਨ ਲਈ ਰਿਕਾਰਡ ਦੀ ਸ਼ਰੇਆਮ ਹੇਰਾਫੇਰੀ ਨੂੰ ਸਾਬਤ ਕਰਦਾ ਹੈ।
ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਪੀ. ਜੀ. ਐਸ. ਟੀ. / ਸੀ. ਜੀ. ਐਸ. ਟੀ. ਐਕਟ ਦੀ ਧਾਰਾ 67 ਤਹਿਤ ਕੀਤੀ ਗਈ ਤਲਾਸ਼ੀ ਕਾਰਵਾਈ ਦੌਰਾਨ, ਟੈਕਸਦਾਤਾ ਦੇ ਟਿਕਾਣੇ ਤੋਂ ਵੱਖ-ਵੱਖ ਟਰਾਂਸਪੋਰਟਰਾਂ ਦੀਆਂ ਖਾਲੀ ਗੁਡਸ ਰਸੀਦ ਕਿਤਾਬਾਂ ਬਰਾਮਦ ਕੀਤੀਆਂ ਗਈਆਂ ਹਨ, ਜੋ ਆਵਾਜਾਈ ਦਾ ਝੂਠਾ ਰਿਕਾਰਡ ਬਣਾਉਣ ਲਈ ਟਰਾਂਸਪੋਰਟ ਦਸਤਾਵੇਜ਼ਾਂ ਦੀ ਜਾਅਲਸਾਜ਼ੀ ਵੱਲ ਇਸ਼ਾਰਾ ਕਰਦੀਆਂ ਹਨ।
ਉਹਨਾਂ ਕਿਹਾ ਕਿ ਜਾਂਚ ਦੌਰਾਨ ਇਕੱਠੇ ਕੀਤੇ ਗਏ ਠੋਸ ਸਬੂਤਾਂ ਦੇ ਮੱਦੇਨਜ਼ਰ, ਆਰੋਪੀ ਨੂੰ ਪੰਜਾਬ ਗੁਡਸ ਐਂਡ ਸਰਵਿਸਿਜ਼ ਟੈਕਸ ਐਕਟ, 2017 ਦੀਆਂ ਧਾਰਾਵਾਂ 69 ਅਤੇ 132(1) (ਚ) ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਟੈਕਸ ਚੋਰੀ ਦੀ ਰਕਮ 5 ਕਰੋੜ ਰੁਪਏ ਤੋਂ ਵੱਧ ਹੈ, ਇਸ ਲਈ ਇਹ ਅਪਰਾਧ ਸੰਗੀਨ ਅਤੇ ਗੈਰ-ਜ਼ਮਾਨਤੀ ਹੈ, ਅਤੇ ਇਹ ਜੁਰਮਾਨੇ ਦੇ ਨਾਲ ਪੰਜ ਸਾਲ ਤੱਕ ਦੀ ਕੈਦ ਦੀ ਸਜ਼ਾ ਯੋਗ ਹੈ। ਉਹਨਾਂ ਕਿਹਾ ਕਿ ਤਰਾਜ ਦੇ ਮਾਲੀਏ ਨੂੰ ਨੁਕਸਾਨ ਪਹੁੰਚਾਉਣ ਵਾਲੇ ਫਰਜ਼ੀ ਆਈ.ਟੀ.ਸੀ. ਬਣਾਉਣ ਅਤੇ ਇਸਦੀ ਵਰਤੋਂ ਕਰਨ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ।
Chandigarh
ਆਈ. ਟੀ. ਆਈ. ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਇਲੈਟ੍ਰੀਕਲ ਟਰੇਡ ਵਿੱਚ ਦੇਸ਼ ਭਰ ਵਿੱਚੋਂ ਹਾਸਿਲ ਕੀਤਾ ਪਹਿਲਾ ਸਥਾਨ
ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ
ਚੰਡੀਗੜ੍ਹ, 19 ਨਵੰਬਰ (ਸ.ਬ.) ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚੋਂ ਇਲੈਟ੍ਰੀਕਲ ਟਰੇਡ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮਾਣਮਤੀ ਪ੍ਰਾਪਤੀ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਸਦੇ ਇੰਸਟਰੱਕਟਰ ਗੁਰਬਿੰਦਰ ਸਿੰਘ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟਰੇਡ ਵਿੱਚ ਰਾਸ਼ਟਰੀ ਪੱਧਰ ਤੇ ਸਿਖ਼ਰਲਾ ਰੈਂਕ ਪ੍ਰਾਪਤ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਜਸਪ੍ਰੀਤ ਕੌਰ ਦੀ ਇਹ ਪ੍ਰਾਪਤੀ ਸੂਬੇ ਦੇ ਹੋਰ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕਰੇਗੀ।
ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ, ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਇਹ ਪ੍ਰਾਪਤੀ ਪੂਰੇ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਆਈ.ਟੀ.ਆਈਜ਼ . ਨੂੰ ਆਧੁਨਿਕ ਬੁਨਿਆਦੀ ਢਾਂਚੇ, ਉਦਯੋਗ ਨਾਲ ਜੁੜੇ ਕੋਰਸਾਂ ਅਤੇ ਸਮਰਪਿਤ ਸਲਾਹ ਨਾਲ ਲੈਸ ਕਰਕੇ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਨਾ ਸਿਰਫ਼ ਨੌਕਰੀ ਲਈ ਤਿਆਰ ਹੋਣ, ਸਗੋਂ ਸਮੇਂ ਦੇ ਹਾਣੀ ਵੀ ਬਣ ਕੇ ਭਵਿੱਖ ਲਈ ਤਿਆਰ ਹੋ ਸਕਣ।
Chandigarh
ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਸਾਹ ਰੁਕਣ ਦੀ ਪੁਰਾਣੀ ਬਿਮਾਰੀ : ਮਾਹਿਰ
ਚੰਡੀਗੜ੍ਹ, 17 ਨਵੰਬਰ (ਸ.ਬ.) ਪਾਰਕ ਹਸਪਤਾਲ ਦੇ ਸੀਨੀਅਰ ਡਾਕਟਰਾਂ ਡਾ. ਐਸ.ਕੇ. ਗੁਪਤਾ, ਡਾ. ਅਮਨਪ੍ਰੀਤ ਕੌਰ, ਡਾ. ਹਿਤੇਸ਼ ਗੌਰ ਅਤੇ ਡਾ. ਸੁਮਿਤ ਭਾਰਤੀ ਨੇ ਕਿਹਾ ਹੈ ਕਿ ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਸਾਹ ਰੁਕਣ ਦੀ ਪੁਰਾਣੀ ਬਿਮਾਰੀ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਹੈ। ਸਾਹ ਰੁਕਣ ਦੀ ਪੁਰਾਣੀ ਬਿਮਾਰੀ (ਕ੍ਰੋਨਿਕ ਔਬਸਟਰਕਟਿਵ ਪਲਮਨਰੀ ਡਿਜ਼ੀਜ਼) ਦੇ ਵਧਦੇ ਵਿਸ਼ਵਵਿਆਪੀ ਖ਼ਤਰੇ ਤੇ ਚਿੰਤਾ ਪ੍ਰਗਟ ਕਰਦਿਆਂ ਮਾਹਿਰਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ, ਸਿਗਰਟਨੋਸ਼ੀ ਅਤੇ ਹਾਨੀਕਾਰਕ ਗੈਸਾਂ ਤੇ ਧੂੰਏਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਇਸ ਬਿਮਾਰੀ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ।
ਉਹਨਾਂ ਦੱਸਿਆ ਕਿ ਇਹ ਫੇਫੜਿਆਂ ਦੀ ਇੱਕ ਲਗਾਤਾਰ ਵਧਣ ਵਾਲੀ ਬਿਮਾਰੀ ਹੈ, ਜਿਸ ਵਿੱਚ ਸਾਹ ਦੀਆਂ ਨਾਲੀਆਂ ਵਿੱਚ ਰੁਕਾਵਟ ਆਉਣ ਕਾਰਨ ਫੇਫੜਿਆਂ ਵਿੱਚ ਹਵਾ ਦਾ ਆਉਣਾ-ਜਾਣਾ ਪ੍ਰਭਾਵਿਤ ਹੁੰਦਾ ਹੈ ਅਤੇ ਮਰੀਜ਼ ਨੂੰ ਸਾਹ ਲੈਣ ਵਿੱਚ ਲਗਾਤਾਰ ਮੁਸ਼ਕਲ ਆਉਣ ਲੱਗਦੀ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਲੱਛਣ ਹਲਕੇ ਹੋ ਸਕਦੇ ਹਨ ਜਾਂ ਆਸਾਨੀ ਨਾਲ ਪਛਾਣ ਵਿੱਚ ਨਹੀਂ ਆਉਂਦੇ। ਇਸ ਕਾਰਨ ਮਰੀਜ਼ ਨੂੰ ਬਿਮਾਰੀ ਦਾ ਪਤਾ ਨਹੀਂ ਲੱਗਦਾ ਅਤੇ ਇਹ ਹੌਲੀ-ਹੌਲੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕ ਸਾਹ ਚੜ੍ਹਨ ਅਤੇ ਲਗਾਤਾਰ ਖੰਘ ਆਉਣ ਨੂੰ ਵਧਦੀ ਉਮਰ ਦਾ ਆਮ ਲੱਛਣ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ ਜਦੋਂਕਿ ਲਗਾਤਾਰ ਖੰਘ, ਸਾਹ ਚੜ੍ਹਨ ਜਾਂ ਸਾਹ ਲੈਣ ਵਿੱਚ ਮੁਸ਼ਕਲ ਹੋਣ ਤੇ ਸਮੇਂ ਸਿਰ ਮਾਹਿਰ ਡਾਕਟਰ ਨਾਲ ਸਲਾਹ ਕਰਨਾ ਬਹੁਤ ਜ਼ਰੂਰੀ ਹੈ।
ਮਾਹਿਰ ਡਾਕਟਰਾਂ ਨੇ ਕਿਹਾ ਕਿ ਇਹ ਬਿਮਾਰੀ ਆਮ ਤੌਰ ਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਦੇਖੀ ਜਾਂਦੀ ਹੈ, ਖ਼ਾਸ ਕਰਕੇ ਉਨ੍ਹਾਂ ਵਿੱਚ ਜਿਨ੍ਹਾਂ ਨੂੰ ਲੰਬੇ ਸਮੇਂ ਤੋਂ ਸਿਗਰਟਨੋਸ਼ੀ ਕਰਨ ਦੀ ਆਦਤ ਰਹੀ ਹੋਵੇ। ਹਾਲਾਂਕਿ, ਸਿਗਰਟਨੋਸ਼ੀ ਨਾ ਕਰਨ ਵਾਲੇ ਲੋਕ ਵੀ ਹਵਾ ਪ੍ਰਦੂਸ਼ਣ ਅਤੇ ਹੋਰ ਹਾਨੀਕਾਰਕ ਤੱਤਾਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਸੀਓਪੀਡੀ ਦਾ ਸ਼ਿਕਾਰ ਹੋ ਸਕਦੇ ਹਨ।
Chandigarh
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 16 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਕਤੂਬਰ ਮਹੀਨੇ ਵਿੱਚ 11 ਵੱਖ-ਵੱਖ ਟਰੈਪ ਮਾਮਲਿਆਂ ਵਿੱਚ 11 ਸਰਕਾਰੀ ਮੁਲਾਜ਼ਮਾਂ ਅਤੇ 3 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੇ ਵੱਲੋਂ ਪੂਰੀ ਵਾਹ ਲਾਈ ਹੋਈ ਹੈ।
ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 10 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 18 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 14 ਸਰਕਾਰੀ ਕਰਮਚਾਰੀ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ ਇੱਕ ਮਾਮਲੇ ਦਾ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।
-
International2 months agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International4 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International1 month agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
