Chandigarh
ਈ ਡੀ ਵਲੋਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਗ੍ਰਿਫ਼ਤਾਰ
ਚੰਡੀਗੜ੍ਹ ਸਥਿਤ ਰਿਹਾਇਸ਼ ਤੇ ਛਾਪੇਮਾਰੀ ਤੋਂ ਬਾਅਦ ਕੀਤਾ ਗ੍ਰਿਫਤਾਰ
ਚੰਡੀਗੜ੍ਹ, 9 ਮਈ (ਸ.ਬ.) ਪੰਜਾਬ ਦੇ ਬਿਜਲੀ, ਉਦਯੋਗ, ਨਿਵੇਸ਼ ਪ੍ਰੋਤਸਾਹਨ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਅਧਿਕਾਰੀਆਂ ਨੇ ਚੰਡੀਗੜ੍ਹ ਦੇ ਸੈਕਟਰ 2 ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੇ ਕਈ ਘੰਟੇ ਚੱਲੀ ਤਲਾਸ਼ੀ ਮੁਹਿੰਮ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਈਡੀ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਮਨੀ ਲਾਂਡਰਿੰਗ ਨਾਲ ਸਬੰਧਤ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।
ਜਿਕਰਯੋਗ ਹੈ ਕਿ ਈ ਡੀ ਦੀ ਟੀਮ ਸਵੇਰੇ ਤੜਕਸਾਰ ਅਰੋੜਾ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੇ ਪਹੁੰਚੀ ਸੀ। ਈ ਡੀ ਦੇ ਕਰੀਬ 20 ਅਧਿਕਾਰੀ ਅੱਠ ਗੱਡੀਆਂ ਵਿੱਚ ਆਏ ਸਨ। ਕੈਬਿਨਟ ਮੰਤਰੀ ਸੰਜੀਵ ਅਰੋੜਾ ਦੇ ਘਰ ਤੇ ਈ ਡੀ ਵਲੋਂ ਤੀਜੀ ਵਾਰ ਛਾਪੇਮਾਰੀ ਕੀਤੀ ਗਈ ਹੈ।
ਈਡੀ ਦੇ ਸੂਤਰਾਂ ਨੇ ਦੱਸਿਆ ਕਿ ਦਿੱਲੀ, ਗੁਰੂਗ੍ਰਾਮ ਅਤੇ ਚੰਡੀਗੜ੍ਹ ਵਿੱਚ ਪੰਜ ਟਿਕਾਣਿਆਂ ਤੇ ਛਾਪੇਮਾਰੀ ਕੀਤੀ ਗਈ, ਜਿਸ ਵਿੱਚ ਅਰੋੜਾ ਦੇ ਪਰਿਵਾਰ ਦੁਆਰਾ ਪ੍ਰਮੋਟ ਕੀਤੀ ਗਈ ਕੰਪਨੀ ਹੈਂਪਟਨ ਸਕਾਈ ਰਿਐਲਿਟੀ ਲਿਮਟਿਡ ਦੇ ਦਫਤਰ ਅਤੇ ਸੰਜੀਵ ਅਰੋੜਾ ਦਾ ਘਰ ਸ਼ਾਮਲ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਈ ਡੀ ਨੇ ਸੰਜੀਵ ਅਰੋੜਾ ਵੱਲੋਂ ਆਪਣੀ ਕੰਪਨੀ ਰਾਹੀਂ 100 ਕਰੋੜ ਰੁਪਏ ਤੋਂ ਵੱਧ ਦੇ ਮੋਬਾਈਲ ਫੋਨਾਂ ਦੀਆਂ ਫਰਜ਼ੀ ਜੀ ਐਸ ਟੀ ਖਰੀਦਾਂ ਅਤੇ ਦੁਬਈ ਤੋਂ ਭਾਰਤ ਵਿੱਚ ਨਜਾਇਜ਼ ਫੰਡਾਂ ਨੂੰ ਵਾਪਸ ਲਿਆਉਣ (ਰਾਊਂਡ ਟ੍ਰਿਪਿੰਗ) ਲਈ ਕੀਤੇ ਗਏ ਵੱਡੇ ਪੱਧਰ ਦੇ ਮਨੀ ਲਾਂਡਰਿੰਗ ਦੇ ਮਾਮਲੇ ਦਾ ਪਤਾ ਲਗਾਇਆ ਹੈ। ਫਰਜ਼ੀ ਆਈ ਟੀ ਸੀ ਦਾ ਦਾਅਵਾ ਕਰਨ ਅਤੇ ਨਿਰਯਾਤ ਕ੍ਰੈਡਿਟ ਤੇ ਜੀ ਐਸ ਟੀ ਰਿਫੰਡ ਅਤੇ ਡਿਊਟੀ ਡਰਾਅ ਬੈਕ ਪ੍ਰਾਪਤ ਕਰਨ ਲਈ ਦਿੱਲੀ ਦੀਆਂ ਗੈਰ-ਮੌਜੂਦ ਫਰਮਾਂ ਤੋਂ ਕਈ ਫਰਜ਼ੀ ਜੀ ਐਸ ਟੀ ਖਰੀਦ ਬਿੱਲ ਪ੍ਰਾਪਤ ਕੀਤੇ ਗਏ ਹਨ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਹੋਇਆ ਹੈ ਅਤੇ ਨਿੱਜੀ ਮੁਨਾਫਾ ਕਮਾਇਆ ਗਿਆ ਹੈ।
ਇਸ ਤੋਂ ਇਲਾਵਾ ਈ ਡੀ ਨੇ 157.12 ਕਰੋੜ ਰੁਪਏ ਦੇ ਫਰਜ਼ੀ ਨਿਰਯਾਤ ਨਾਲ ਸਬੰਧਤ ਕਥਿਤ ਵਿਦੇਸ਼ੀ ਮੁਦਰਾ ਉਲੰਘਣਾ ਦੇ ਮਾਮਲੇ ਵਿੱਚ ਮੈਸਰਜ਼ ਹੈਂਪਟਨ ਸਕਾਈ ਰਿਐਲਟੀ ਲਿਮਟਿਡ ਅਤੇ ਪੰਜਾਬ ਦੇ ਉਦਯੋਗ ਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨਾਲ ਜੁੜੀਆਂ ਇਕਾਈਆਂ ਦੇ ਬੈਂਕ ਖਾਤਿਆਂ, ਡੀਮੈਟ ਹੋਲਡਿੰਗਜ਼ ਅਤੇ ਅਚੱਲ ਜਾਇਦਾਦਾਂ ਨੂੰ ਆਰਜ਼ੀ ਤੌਰ ਤੇ ਜ਼ਬਤ ਕਰ ਲਿਆ ਹੈ।
ਫਾਰੇਨ ਐਕਸਚੇਂਜ ਮੈਨੇਜਮੈਂਟ ਐਕਟ, 1999 ਦੀ ਧਾਰਾ 37(3) ਅਤੇ ਇਨਕਮ ਟੈਕਸ ਐਕਟ ਦੀ ਧਾਰਾ 132(9ਬੀ) ਤਹਿਤ 19 ਅਪਰੈਲ ਨੂੰ ਜਾਰੀ ਕੀਤੇ ਗਏ ਜ਼ਬਤੀ ਦੇ ਹੁਕਮਾਂ ਵਿੱਚ ਮਾਲੀਏ ਦੇ ਹਿੱਤਾਂ ਦੀ ਰਾਖੀ ਅਤੇ ਅਗਲੇਰੀ ਜਾਂਚ ਦੀ ਸਹੂਲਤ ਲਈ ਇਨ੍ਹਾਂ ਸੰਪਤੀਆਂ ਨੂੰ 180 ਦਿਨਾਂ ਲਈ ਫ੍ਰੀਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜ਼ਬਤ ਕੀਤੀਆਂ ਗਈਆਂ ਜਾਇਦਾਦਾਂ ਵਿੱਚ ਹੈਂਪਟਨ ਸਕਾਈ ਰਿਐਲਟੀ ਲਿਮਟਿਡ ਦੇ ਕਈ ਬੈਂਕ ਖਾਤੇ, ਕਾਵਿਆ ਅਰੋੜਾ ਦੇ ਡੀਮੈਟ ਖਾਤੇ ਅਤੇ ਮਿਉਚੁਅਲ ਫੰਡ ਹੋਲਡਿੰਗਜ਼ ਤੋਂ ਇਲਾਵਾ ਲੁਧਿਆਣਾ, ਮੁਹਾਲੀ ਅਤੇ ਗੁਰੂਗ੍ਰਾਮ ਵਿੱਚ ਸਥਿਤ ਅਚੱਲ ਜਾਇਦਾਦਾਂ ਸ਼ਾਮਲ ਹਨ।
Chandigarh
ਆਈ. ਟੀ. ਆਈ. ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਇਲੈਟ੍ਰੀਕਲ ਟਰੇਡ ਵਿੱਚ ਦੇਸ਼ ਭਰ ਵਿੱਚੋਂ ਹਾਸਿਲ ਕੀਤਾ ਪਹਿਲਾ ਸਥਾਨ
ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ
ਚੰਡੀਗੜ੍ਹ, 19 ਨਵੰਬਰ (ਸ.ਬ.) ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚੋਂ ਇਲੈਟ੍ਰੀਕਲ ਟਰੇਡ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮਾਣਮਤੀ ਪ੍ਰਾਪਤੀ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਸਦੇ ਇੰਸਟਰੱਕਟਰ ਗੁਰਬਿੰਦਰ ਸਿੰਘ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟਰੇਡ ਵਿੱਚ ਰਾਸ਼ਟਰੀ ਪੱਧਰ ਤੇ ਸਿਖ਼ਰਲਾ ਰੈਂਕ ਪ੍ਰਾਪਤ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਜਸਪ੍ਰੀਤ ਕੌਰ ਦੀ ਇਹ ਪ੍ਰਾਪਤੀ ਸੂਬੇ ਦੇ ਹੋਰ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕਰੇਗੀ।
ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ, ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਇਹ ਪ੍ਰਾਪਤੀ ਪੂਰੇ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਆਈ.ਟੀ.ਆਈਜ਼ . ਨੂੰ ਆਧੁਨਿਕ ਬੁਨਿਆਦੀ ਢਾਂਚੇ, ਉਦਯੋਗ ਨਾਲ ਜੁੜੇ ਕੋਰਸਾਂ ਅਤੇ ਸਮਰਪਿਤ ਸਲਾਹ ਨਾਲ ਲੈਸ ਕਰਕੇ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਨਾ ਸਿਰਫ਼ ਨੌਕਰੀ ਲਈ ਤਿਆਰ ਹੋਣ, ਸਗੋਂ ਸਮੇਂ ਦੇ ਹਾਣੀ ਵੀ ਬਣ ਕੇ ਭਵਿੱਖ ਲਈ ਤਿਆਰ ਹੋ ਸਕਣ।
Chandigarh
ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਸਾਹ ਰੁਕਣ ਦੀ ਪੁਰਾਣੀ ਬਿਮਾਰੀ : ਮਾਹਿਰ
ਚੰਡੀਗੜ੍ਹ, 17 ਨਵੰਬਰ (ਸ.ਬ.) ਪਾਰਕ ਹਸਪਤਾਲ ਦੇ ਸੀਨੀਅਰ ਡਾਕਟਰਾਂ ਡਾ. ਐਸ.ਕੇ. ਗੁਪਤਾ, ਡਾ. ਅਮਨਪ੍ਰੀਤ ਕੌਰ, ਡਾ. ਹਿਤੇਸ਼ ਗੌਰ ਅਤੇ ਡਾ. ਸੁਮਿਤ ਭਾਰਤੀ ਨੇ ਕਿਹਾ ਹੈ ਕਿ ਦਿਲ ਦੀਆਂ ਬਿਮਾਰੀਆਂ ਅਤੇ ਕੈਂਸਰ ਤੋਂ ਬਾਅਦ ਸਾਹ ਰੁਕਣ ਦੀ ਪੁਰਾਣੀ ਬਿਮਾਰੀ ਦੁਨੀਆ ਵਿੱਚ ਮੌਤਾਂ ਦਾ ਤੀਜਾ ਸਭ ਤੋਂ ਵੱਡਾ ਕਾਰਨ ਹੈ। ਸਾਹ ਰੁਕਣ ਦੀ ਪੁਰਾਣੀ ਬਿਮਾਰੀ (ਕ੍ਰੋਨਿਕ ਔਬਸਟਰਕਟਿਵ ਪਲਮਨਰੀ ਡਿਜ਼ੀਜ਼) ਦੇ ਵਧਦੇ ਵਿਸ਼ਵਵਿਆਪੀ ਖ਼ਤਰੇ ਤੇ ਚਿੰਤਾ ਪ੍ਰਗਟ ਕਰਦਿਆਂ ਮਾਹਿਰਾਂ ਨੇ ਕਿਹਾ ਕਿ ਹਵਾ ਪ੍ਰਦੂਸ਼ਣ, ਸਿਗਰਟਨੋਸ਼ੀ ਅਤੇ ਹਾਨੀਕਾਰਕ ਗੈਸਾਂ ਤੇ ਧੂੰਏਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਇਸ ਬਿਮਾਰੀ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ।
ਉਹਨਾਂ ਦੱਸਿਆ ਕਿ ਇਹ ਫੇਫੜਿਆਂ ਦੀ ਇੱਕ ਲਗਾਤਾਰ ਵਧਣ ਵਾਲੀ ਬਿਮਾਰੀ ਹੈ, ਜਿਸ ਵਿੱਚ ਸਾਹ ਦੀਆਂ ਨਾਲੀਆਂ ਵਿੱਚ ਰੁਕਾਵਟ ਆਉਣ ਕਾਰਨ ਫੇਫੜਿਆਂ ਵਿੱਚ ਹਵਾ ਦਾ ਆਉਣਾ-ਜਾਣਾ ਪ੍ਰਭਾਵਿਤ ਹੁੰਦਾ ਹੈ ਅਤੇ ਮਰੀਜ਼ ਨੂੰ ਸਾਹ ਲੈਣ ਵਿੱਚ ਲਗਾਤਾਰ ਮੁਸ਼ਕਲ ਆਉਣ ਲੱਗਦੀ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਸ਼ੁਰੂਆਤੀ ਪੜਾਅ ਵਿੱਚ ਲੱਛਣ ਹਲਕੇ ਹੋ ਸਕਦੇ ਹਨ ਜਾਂ ਆਸਾਨੀ ਨਾਲ ਪਛਾਣ ਵਿੱਚ ਨਹੀਂ ਆਉਂਦੇ। ਇਸ ਕਾਰਨ ਮਰੀਜ਼ ਨੂੰ ਬਿਮਾਰੀ ਦਾ ਪਤਾ ਨਹੀਂ ਲੱਗਦਾ ਅਤੇ ਇਹ ਹੌਲੀ-ਹੌਲੀ ਗੰਭੀਰ ਰੂਪ ਧਾਰਨ ਕਰ ਸਕਦੀ ਹੈ। ਉਹਨਾਂ ਕਿਹਾ ਕਿ ਬਹੁਤ ਸਾਰੇ ਲੋਕ ਸਾਹ ਚੜ੍ਹਨ ਅਤੇ ਲਗਾਤਾਰ ਖੰਘ ਆਉਣ ਨੂੰ ਵਧਦੀ ਉਮਰ ਦਾ ਆਮ ਲੱਛਣ ਸਮਝ ਕੇ ਨਜ਼ਰਅੰਦਾਜ਼ ਕਰ ਦਿੰਦੇ ਹਨ ਜਦੋਂਕਿ ਲਗਾਤਾਰ ਖੰਘ, ਸਾਹ ਚੜ੍ਹਨ ਜਾਂ ਸਾਹ ਲੈਣ ਵਿੱਚ ਮੁਸ਼ਕਲ ਹੋਣ ਤੇ ਸਮੇਂ ਸਿਰ ਮਾਹਿਰ ਡਾਕਟਰ ਨਾਲ ਸਲਾਹ ਕਰਨਾ ਬਹੁਤ ਜ਼ਰੂਰੀ ਹੈ।
ਮਾਹਿਰ ਡਾਕਟਰਾਂ ਨੇ ਕਿਹਾ ਕਿ ਇਹ ਬਿਮਾਰੀ ਆਮ ਤੌਰ ਤੇ 40 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਦੇਖੀ ਜਾਂਦੀ ਹੈ, ਖ਼ਾਸ ਕਰਕੇ ਉਨ੍ਹਾਂ ਵਿੱਚ ਜਿਨ੍ਹਾਂ ਨੂੰ ਲੰਬੇ ਸਮੇਂ ਤੋਂ ਸਿਗਰਟਨੋਸ਼ੀ ਕਰਨ ਦੀ ਆਦਤ ਰਹੀ ਹੋਵੇ। ਹਾਲਾਂਕਿ, ਸਿਗਰਟਨੋਸ਼ੀ ਨਾ ਕਰਨ ਵਾਲੇ ਲੋਕ ਵੀ ਹਵਾ ਪ੍ਰਦੂਸ਼ਣ ਅਤੇ ਹੋਰ ਹਾਨੀਕਾਰਕ ਤੱਤਾਂ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਕਾਰਨ ਸੀਓਪੀਡੀ ਦਾ ਸ਼ਿਕਾਰ ਹੋ ਸਕਦੇ ਹਨ।
Chandigarh
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 16 ਨਵੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਅਕਤੂਬਰ ਮਹੀਨੇ ਵਿੱਚ 11 ਵੱਖ-ਵੱਖ ਟਰੈਪ ਮਾਮਲਿਆਂ ਵਿੱਚ 11 ਸਰਕਾਰੀ ਮੁਲਾਜ਼ਮਾਂ ਅਤੇ 3 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਣੇ ਵੱਲੋਂ ਪੂਰੀ ਵਾਹ ਲਾਈ ਹੋਈ ਹੈ।
ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਅਦਾਲਤਾਂ ਵਿੱਚ 10 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 18 ਮੁਲਜ਼ਮਾਂ ਵਿਰੁੱਧ 7 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 14 ਸਰਕਾਰੀ ਕਰਮਚਾਰੀ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਅਤੇ ਲੜੇ ਗਏ ਰਿਸ਼ਵਤਖੋਰੀ ਦੇ ਇੱਕ ਮਾਮਲੇ ਦਾ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਹੈ, ਜਿਸ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ 3 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।
-
International2 months agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International4 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International1 month agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
