Connect with us

Mohali

ਮੁੱਖ ਮੰਤਰੀ ਪੰਜਾਬ ਦੀ ਲੋਕ ਮਿਲਣੀਆਂ ਸਿਰਫ ਲੋਕ ਵਿਖਾਵਾ : ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ

Published

on

ਐਸ ਏ ਐਸ ਨਗਰ, 9 ਮਈ (ਸ.ਬ.) ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੇ ਸੂਬਾਈ ਆਗੂਆਂ ਸੁਖਬੀਰ ਸਿੰਘ, ਕੋਮਲ ਸ਼ਰਮਾ, ਸੁਦੇਸ਼ ਕਮਲ, ਦਿਲਬਾਗ ਸਿੰਘ, ਰਣਜੀਤ ਸਿੰਘ ਸਿੱਧੂ ਅਤੇ ਜਸਵੀਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਜਿਹੜੀਆਂ ਲੋਕ ਮਿਲਣੀਆਂ ਕੀਤੀਆਂ ਜਾ ਰਹੀਆਂ ਹਨ, ਉਹ ਲੋਕ ਮਿਲਣੀਆਂ ਨਹੀਂ ਬਲਕਿ ਸਿਰਫ ਲੋਕ ਵਿਖਾਵਾ ਹੈ।

ਇੱਥੇ ਜਾਰੀ ਬਿਆਨ ਵਿੱਚ ਆਗੂਆਂ ਨੇ ਮੁਹਾਲੀ ਜ਼ਿਲ੍ਹੇ ਦੇ ਪਿੰਡ ਸਨੇਟਾ ਵਿਖੇ ਹੋਈ ਲੋਕ ਮਿਲਣੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਮੱਸਿਆਵਾਂ ਦੱਸਣ ਲਈ ਪਹੁੰਚੇ ਕਿਸੇ ਵੀ ਵਿਅਕਤੀ ਨਾਲ ਸੰਵਾਦ ਜਾਂ ਗੱਲਬਾਤ ਨਹੀ ਕੀਤੀ ਗਈ। ਇੱਥੋਂ ਤੱਕ ਕਿ ਜਿਨ੍ਹਾਂ ਵਿਅਕਤੀਆਂ ਦੇ ਹੱਥਾਂ ਵਿੱਚ ਮੰਗ-ਪੱਤਰ ਜਾਂ ਕੋਈ ਵੀ ਕਾਗਜ਼ ਨਜ਼ਰ ਆਏ, ਉਨ੍ਹਾਂ ਵਿਅਕਤੀਆਂ ਨੂੰ ਪੰਜਾਬ ਪੁਲੀਸ ਵੱਲੋਂ ਪੰਡਾਲ ਤੋਂ ਬਾਹਰ ਕੱਢ ਦਿੱਤਾ ਗਿਆ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਆਪਣੇ ਭਾਸ਼ਣ ਦੌਰਾਨ ਵਾਰ-ਵਾਰ ਇਹ ਕਹਿੰਦੇ ਰਹੇ ਕਿ ਉਹਨਾਂ ਨੂੰ ਆਪਣਾ ਭਾਸ਼ਣ ਪੂਰਾ ਕਰ ਲੈਣ ਦਿਓ ਤੇ ਉਹ ਸੱਭ ਦੀਆਂ ਸਮੱਸਿਆਵਾਂ ਸੁਣ ਕੇ ਜਾਣਗੇ, ਪਰ ਭਾਸ਼ਣ ਖਤਮ ਕਰਦਿਆਂ ਹੀ ਮੁੱਖ ਮੰਤਰੀ ਲੋਕਾਂ ਨੂੰ ਇਹ ਕਹਿ ਕੇ ਚਲੇ ਗਏ ਕਿ ਉਹ ਆਪਣੀਆਂ ਸ਼ਿਕਾਇਤਾਂ ਸਬੰਧੀ ਕਾਗਜ਼ ਡੀ. ਸੀ ਮੁਹਾਲੀ ਨੂੰ ਦੇ ਦੇਣ। ਇਸ ਦੌਰਾਨ ਜੋ ਲੋਕ ਆਪਣੀਆਂ ਸਮੱਸਿਆਵਾਂ ਲੈ ਕੇ ਉਥੇ ਪਹੁੰਚੇ ਸਨ, ਉਹ ਲੋਕ ਮੁੱਖ ਮੰਤਰੀ ਨਾਲ ਗੱਲਬਾਤ ਕਰਨ ਲਈ ਤਰਲੋਂ-ਮੱਛੀ ਹੁੰਦੇ ਵੇਖੇ ਗਏ, ਜਿਸ ਕਾਰਨ ਪੰਡਾਲ ਵਿੱਚ ਸਮੱਸਿਆਵਾਂ ਲੈ ਕੇ ਪਹੁੰਚੇ ਲੋਕਾਂ ਵਿੱਚ ਭਾਰੀ ਰੋਸ ਅਤੇ ਨਿਰਾਸ਼ਾ ਸੀ।

ਫੈਡਰੇਸ਼ਨ ਦੀ ਮੁਹਾਲੀ ਇਕਾਈ ਦੇ ਪ੍ਰਧਾਨ ਜਸਵੀਰ ਸਿੰਘ ਗੜਾਂਗ ਨੇ ਕਿਹਾ ਕਿ ਉਹ ਪੰਜਾਬ ਸਟੇਟ ਕਮਿਸ਼ਨ ਫਾਰ ਜਨਰਲ ਕੈਟਾਗਰੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ਸੰਬੰਧੀ ਮੰਗ ਪੱਤਰ ਲੈ ਕੇ ਪਹੁੰਚੇ ਸਨ, ਪਰ ਮਿਲਣੀ ਨਾ ਹੋਣ ਕਾਰਨ ਉਨ੍ਹਾਂ ਦੇ ਪੱਲੇ ਵੀ ਸਿਰਫ ਨਿਰਾਸ਼ਤਾ ਹੀ ਪਈ। ਉਹਨਾਂ ਕਿਹਾ ਕਿ ਇਸ ਲੋਕ ਮਿਲਣੀ ਨੂੰ ਵੇਖ ਕੇ ਇਹ ਲੱਗਦਾ ਸੀ ਕਿ ਪੰਜਾਬ ਸਰਕਾਰ ਵੱਲੋਂ ਇਹ ਮਿਲਣੀਆਂ ਲੋਕਾਂ ਲਈ ਨਹੀ, ਸਗੋਂ ਸਰਕਾਰ ਦੀਆਂ ਆਪਣੀਆਂ ਪ੍ਰਾਪਤੀਆਂ ਦੱਸਣ ਲਈ ਕੀਤੀਆਂ ਜਾ ਰਹੀਆਂ ਹਨ।

ਆਗੂਆਂ ਨੇ ਇਹ ਵੀ ਕਿਹਾ ਕਿ ਇੱਕ ਪਾਸੇ ਤਾਂ ਇਹ ਸਰਕਾਰ ਆਮ ਲੋਕਾਂ ਲਈ ਬਣੀ ਸਰਕਾਰ ਦਾ ਢਿੰਢੋਰਾ ਪਿੱਟ ਰਹੀ ਹੈ, ਦੂਜੇ ਪਾਸੇ ਆਮ ਲੋਕਾਂ ਨੂੰ ਮਿਲਣ ਤੋਂ ਕੰਨੀ ਕਤਰਾ ਰਹੀ ਹੈ। ਫੈਡਰੇਸ਼ਨ ਦੇ ਆਗੂ, ਮੁੱਖ ਮੰਤਰੀ ਪੰਜਾਬ ਅਤੇ ਕੈਬਨਿਟ ਸਬ ਕਮੇਟੀ ਤੋਂ ਮਿਲਣ ਲਈ ਸਮੇਂ ਦੀ ਪਿਛਲੇ 4 ਸਾਲਾਂ ਤੋਂ ਮੰਗ ਕਰਦੇ ਆ ਰਹੇ ਹਨ, ਪਰ ਮਿਲਣ ਲਈ ਸਮਾਂ ਨਹੀ ਦਿੱਤਾ ਜਾ ਰਿਹਾ। ਜਿਸ ਕਾਰਨ ਜਨਰਲ ਵਰਗ ਦੇ ਲੋਕਾਂ ਵਿੱਚ ਪੰਜਾਬ ਸਰਕਾਰ ਵਿਰੁੱਧ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਫੈਡਰੇਸ਼ਨ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਕਿ, ਦਾ ਪੰਜਾਬ ਸਟੇਟ ਕਮਿਸ਼ਨ ਫਾਰ ਜਨਰਲ ਕੈਟਾਗਰੀ” ਦਾ ਚੇਅਰਮੈਨ, ਵਾਈਸ ਚੇਅਰਮੈਨ, ਮੈਬਰਜ਼ ਅਤੇ ਦਫਤਰੀ ਅਮਲਾ ਬਿਨ੍ਹਾ ਕਿਸੇ ਦੇਰੀ ਤੋਂ ਨਿਯੁਕਤ ਕੀਤਾ ਜਾਵੇ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending