Mohali
110 ਕਰੋੜ ਦਾ ਅਧੁਨਿਕ ਟਰੀਟਮੈਂਟ ਪਲਾਂਟ ਬਣਿਆ ਸਿਰਫ਼ ਦਿਖਾਵਾ : ਕੁਲਜੀਤ ਸਿੰਘ ਬੇਦੀ
ਐਸ ਏ ਐਸ ਨਗਰ, 9 ਮਈ (ਸ.ਬ.) ਮੁਹਾਲੀ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੁਹਾਲੀ ਵਿੱਚ ਪਾਣੀ ਦੀ ਕਮੀ, ਡਿੱਗਦਾ ਭੂਜਲ ਪੱਧਰ ਅਤੇ ਵਧ ਰਹੀ ਆਬਾਦੀ ਦਰਮਿਆਨ ਸੀਵਰੇਜ ਦੇ ਪਾਣੀ ਨੂੰ ਟਰੀਟ ਕਰਕੇ ਮੁੜ ਵਰਤੋਂ ਵਿੱਚ ਲਿਆਉਣ ਲਈ ਬਣਾਏ ਗਏ ਕਰੋੜਾਂ ਰੁਪਏ ਦੇ ਪ੍ਰੋਜੈਕਟ ਤੇ ਸਵਾਲ ਚੁੱਕਦਿਆਂ ਦੋਸ਼ ਲਗਾਇਆ ਹੈ ਕਿ 110 ਕਰੋੜ ਰੁਪਏ ਖਰਚ ਕਰਕੇ ਬਣਾਇਆ ਗਿਆ ਅਧੁਨਿਕ ਟਰੀਟਮੈਂਟ ਪਲਾਂਟ ਲੋਕਾਂ ਦੇ ਕਿਸੇ ਕੰਮ ਨਹੀਂ ਆ ਰਿਹਾ ਅਤੇ ਸਾਫ ਕੀਤਾ ਜਾ ਰਿਹਾ ਪਾਣੀ ਅੱਜ ਵੀ ਨਾਲਿਆਂ ਵਿੱਚ ਹੀ ਸੁੱਟਿਆ ਜਾ ਰਿਹਾ ਹੈ।
ਸz. ਬੇਦੀ ਨੇ ਕਿਹਾ ਕਿ ਮੁਹਾਲੀ ਵਿੱਚ ਪਹਿਲਾਂ ਤੋਂ 15 ਐਮ ਜੀ ਡੀ ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ ਚੱਲ ਰਿਹਾ ਸੀ, ਜਿਸ ਦਾ ਮਕਸਦ ਸ਼ਹਿਰ ਦੇ ਗੰਦੇ ਪਾਣੀ ਨੂੰ ਸਾਫ ਕਰਨਾ ਸੀ। ਪਰ ਸਾਲਾਂ ਤੋਂ ਇਹ ਪਾਣੀ ਟਰੀਟ ਹੋਣ ਤੋਂ ਬਾਅਦ ਵੀ ਮੁੜ ਕਿਸੇ ਵਰਤੋਂ ਵਿੱਚ ਨਹੀਂ ਲਿਆਂਦਾ ਗਿਆ ਅਤੇ ਸਿੱਧਾ ਨਾਲੇ ਵਿੱਚ ਸੁੱਟਿਆ ਜਾਂਦਾ ਰਿਹਾ। ਹੁਣ ਗਮਾਡਾ ਵੱਲੋਂ ਇਸੇ ਪ੍ਰੋਜੈਕਟ ਨੂੰ ਹੋਰ ਅਧੁਨਿਕ ਬਣਾਉਣ ਲਈ ਲਗਭਗ 110 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਹੋਰ 5 ਐਮ ਜੀ ਡੀ ਦਾ ਟਰਸ਼ੀਅਰੀ ਟਰੀਟਮੈਂਟ ਪਲਾਂਟ ਲਗਾਇਆ ਗਿਆ ਹੈ, ਜੋ ਪਹਿਲਾਂ ਤੋਂ ਟਰੀਟ ਹੋਏ ਪਾਣੀ ਨੂੰ ਹੋਰ ਸਾਫ ਕਰਦਾ ਹੈ।
ਉਹਨਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਮਕਸਦ ਸਿਰਫ਼ ਪਾਣੀ ਸਾਫ ਕਰਨਾ ਨਹੀਂ ਸੀ, ਬਲਕਿ ਉਸ ਪਾਣੀ ਨੂੰ ਮੁੜ ਵਰਤੋਂ ਵਿੱਚ ਲਿਆਉਣਾ ਸੀ ਤਾਂ ਜੋ ਪੀਣ ਵਾਲੇ ਪਾਣੀ ਤੇ ਦਬਾਅ ਘਟਾਇਆ ਜਾ ਸਕੇ। ਇਹ ਪਾਣੀ ਪਾਰਕਾਂ ਦੀ ਸਿੰਚਾਈ, ਸੜਕਾਂ ਦੀ ਸਫਾਈ, ਟਾਇਲਟ ਫਲਸ਼ਿੰਗ, ਗ੍ਰੀਨ ਬੈਲਟਾਂ ਅਤੇ ਇੰਡਸਟਰੀਅਲ ਵਰਤੋਂ ਲਈ ਵਰਤਿਆ ਜਾ ਸਕਦਾ ਸੀ। ਇਸ ਨਾਲ ਹਰ ਰੋਜ਼ ਲੱਖਾਂ ਲੀਟਰ ਨਹਿਰੀ ਅਤੇ ਟਿਊਬਵੈਲਾਂ ਤੋਂ ਆ ਰਿਹਾ ਸਾਫ ਪੀਣਯੋਗ ਪਾਣੀ ਬਚ ਸਕਦਾ ਸੀ।
ਸz. ਬੇਦੀ ਨੇ ਕਿਹਾ ਕਿ ਅੱਜ ਵੀ ਮੁਹਾਲੀ ਦੇ ਕਈ ਇਲਾਕਿਆਂ ਵਿੱਚ ਪਾਰਕਾਂ ਅਤੇ ਹੋਰ ਕੰਮਾਂ ਲਈ ਪੀਣ ਵਾਲਾ ਪਾਣੀ ਵਰਤਿਆ ਜਾ ਰਿਹਾ ਹੈ, ਜਦਕਿ ਦੂਜੇ ਪਾਸੇ ਟਰੀਟ ਕੀਤਾ ਗਿਆ ਪਾਣੀ ਬਿਨਾਂ ਵਰਤੋਂ ਨਾਲੇ ਵਿੱਚ ਵਹਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇ ਗਮਾਡਾ ਇਸ ਪ੍ਰੋਜੈਕਟ ਨੂੰ ਸਹੀ ਤਰੀਕੇ ਨਾਲ ਲਾਗੂ ਕਰਦੀ ਤਾਂ ਜੰਡਪੁਰ, ਬਲੌਂਗੀ, ਸੈਕਟਰਾਂ ਦੇ ਨਵੇਂ ਇਲਾਕਿਆਂ ਅਤੇ ਪ੍ਰਾਈਵੇਟ ਟਾਊਨਸ਼ਿਪਾਂ ਤੱਕ ਪੀਣ ਵਾਲੇ ਪਾਣੀ ਦੀ ਸਪਲਾਈ ਹੋਰ ਮਜ਼ਬੂਤ ਕੀਤੀ ਜਾ ਸਕਦੀ ਸੀ।
ਉਹਨਾਂ ਕਿਹਾ ਕਿ ਪੰਜਾਬ ਵਿੱਚ ਜਮੀਨ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ ਅਤੇ ਮੁਹਾਲੀ ਵਰਗੇ ਤੇਜ਼ੀ ਨਾਲ ਵਿਕਸਤ ਹੋ ਰਹੇ ਸ਼ਹਿਰਾਂ ਵਿੱਚ ਇਹ ਸਮੱਸਿਆ ਹੋਰ ਗੰਭੀਰ ਹੋ ਰਹੀ ਹੈ। ਕਈ ਇਲਾਕਿਆਂ ਵਿੱਚ ਲੋਕ ਟਿਊਬਵੈਲਾਂ ਰਾਹੀਂ ਧਰਤੀ ਹੇਠੋਂ ਪਾਣੀ ਕੱਢਣ ਲਈ ਮਜਬੂਰ ਹਨ। ਅਜਿਹੇ ਸਮੇਂ ਵਿੱਚ ਟਰੀਟ ਕੀਤੇ ਪਾਣੀ ਦੀ ਰੀਸਾਈਕਲਿੰਗ ਬਹੁਤ ਜ਼ਰੂਰੀ ਬਣ ਜਾਂਦੀ ਹੈ। ਉਹਨਾਂ ਕਿਹਾ ਕਿ ਜੇ 110 ਕਰੋੜ ਰੁਪਏ ਖਰਚ ਕਰਨ ਤੋਂ ਬਾਅਦ ਵੀ ਲੋਕਾਂ ਨੂੰ ਕੋਈ ਸਿੱਧਾ ਲਾਭ ਨਹੀਂ ਮਿਲਣਾ, ਤਾਂ ਫਿਰ ਇਹ ਪ੍ਰੋਜੈਕਟ ਸਿਰਫ਼ ਕਾਗਜ਼ਾਂ ਅਤੇ ਇਸ਼ਤਿਹਾਰਾਂ ਤੱਕ ਸੀਮਿਤ ਰਹਿ ਜਾਂਦਾ ਹੈ।
ਉਹਨਾਂ ਮੰਗ ਕੀਤੀ ਕਿ ਗਮਾਡਾ ਅਤੇ ਸਰਕਾਰ ਤੁਰੰਤ ਟਰੀਟ ਕੀਤੇ ਪਾਣੀ ਲਈ ਵੱਖਰੀ ਸਪਲਾਈ ਲਾਈਨ ਤਿਆਰ ਕਰੇ ਤਾਂ ਜੋ ਇਹ ਪਾਣੀ ਪਾਰਕਾਂ, ਸਰਕਾਰੀ ਇਮਾਰਤਾਂ, ਹਾਊਸਿੰਗ ਸੋਸਾਇਟੀਆਂ ਅਤੇ ਹੋਰ ਗੈਰ-ਪੀਣਯੋਗ ਕੰਮਾਂ ਲਈ ਵਰਤਿਆ ਜਾ ਸਕੇ। ਇਸ ਨਾਲ ਨਾ ਸਿਰਫ਼ ਕਰੋੜਾਂ ਲੀਟਰ ਪੀਣ ਵਾਲਾ ਪਾਣੀ ਬਚੇਗਾ, ਬਲਕਿ ਆਉਣ ਵਾਲੇ ਸਮੇਂ ਵਿੱਚ ਪਾਣੀ ਸੰਕਟ ਨੂੰ ਵੀ ਕਾਫੀ ਹੱਦ ਤੱਕ ਰੋਕਿਆ ਜਾ ਸਕੇਗਾ। ਉਹਨਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸਿਰਫ਼ ਪ੍ਰੋਜੈਕਟ ਲਗਾਉਣ ਦੀ ਬਜਾਏ ਉਹਨਾਂ ਨੂੰ ਜ਼ਮੀਨੀ ਪੱਧਰ ਤੇ ਲੋਕਾਂ ਦੇ ਫਾਇਦੇ ਲਈ ਵਰਤਿਆ ਵੀ ਜਾਵੇ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
