Connect with us

Mohali

ਆਪਣੇ ਉਮੀਦਵਾਰ ਨੂੰ ਜਾਣੋ : ਵਾਰਡ ਨੰਬਰ 16

Published

on

ਲੋਕਾਂ ਪ੍ਰਤੀ ਸਮਰਪਿਤ ਉਮੀਦਵਾਰ ਹਨ ਹਰਸ਼ਦੀਪ ਸਿੰਘ ਸ਼ੇਰਗਿੱਲ

ਐਸ ਏ ਐਸ ਨਗਰ, 12 ਮਈ (ਸ..ਬ.) ਨਗਰ ਨਿਗਮ ਦੀਆਂ ਚੋਣਾਂ ਲਈ ਮੈਦਾਨ ਭਖ ਗਿਆ ਹੈ ਅਤੇ ਉਮੀਦਵਾਰਾਂ ਵਲੋਂ ਆਪੋ ਆਪਣਾ ਚੋਣ ਪ੍ਰਚਾਰ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੌਰਾਨ ਕਈ ਨਵੇਂ ਚਿਹਰੇ ਵੀ ਆਪਣੀ ਕਿਸਮਤ ਅਜਮਾਉਣ ਲਈ ਮੈਦਾਨ ਵਿੱਚ ਉਤਰ ਰਹੇ ਹਨ। ਸਕਾਈ ਹਾਕ ਟਾਈਮਜ਼ ਵਲੋਂ ਚੋਣ ਮੈਦਾਨ ਵਿੱਚ ਉਤਰਨ ਵਾਲੇ ਉਮੀਦਵਾਰਾਂ ਦੀ ਵੋਟਰਾਂ ਨਾਲ ਜਾਣ ਪਹਿਚਾਣ ਕਰਨ ਲਈ ਆਪਣੇ ਉਮੀਦਵਾਰ ਨੂੰ ਜਾਣੋ ਸੀਰੀਜ਼ ਆਰੰਭ ਕੀਤੀ ਗਈ ਹੈ ਜਿਸਦੇ ਤਹਿਤ ਅੱਜ ਅਸੀਂ ਤੁਹਾਡੀ ਮੁਲਾਕਾਤ ਕਰਵਾਉਣ ਜਾ ਰਹੇ ਹਾਂ ਮੁਹਾਲੀ ਦੇ ਫੇਜ਼ 11 (ਵਾਰਡ ਨੰਬਰ 16) ਤੋਂ ਚੋਣ ਲੜਣ ਜਾ ਰਹੇ ਹਰਸ਼ਦੀਪ ਸਿੰਘ ਸ਼ੇਰਗਿੱਲ ਨਾਲ ਜੋ ਮੁਹਾਲੀ ਦੇ ਸਮਾਜਿਕ, ਨੌਜਵਾਨੀ ਅਤੇ ਲੋਕ ਹਿੱਤ ਦੇ ਖੇਤਰ ਵਿੱਚ ਇੱਕ ਜਾਣਿਆ ਪਛਾਣਿਆ ਨਾਮ ਹਨ।

ਆਪਣੀ ਸਧਾਰਣ ਸ਼ਖਸੀਅਤ, ਨਿਮਰ ਸੁਭਾਵ ਅਤੇ ਲੋਕਾਂ ਪ੍ਰਤੀ ਸਮਰਪਣ ਲਈ ਖਾਸ ਪਛਾਣ ਰੱਖਣ ਵਾਲੇ ਹਰਸ਼ਦੀਪ ਸਿੰਘ ਸ਼ੇਰਗਿੱਲ ਨੇ ਵਿਦਿਆਰਥੀ ਰਾਜਨੀਤੀ ਤੋਂ ਲੈ ਕੇ ਸਮਾਜ ਸੇਵਾ ਤੱਕ ਹਰ ਖੇਤਰ ਵਿੱਚ ਆਪਣਾ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਉਹ ਖਾਲਸਾ ਕਾਲਜ ਸਟੂਡੈਂਟ ਯੂਨੀਅਨ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਦੇ ਸਾਬਕਾ ਚੇਅਰਮੈਨ ਰਹਿ ਚੁੱਕੇ ਹਨ। ਵਿਦਿਆਰਥੀ ਰਾਜਨੀਤੀ ਦੇ ਦਿਨਾਂ ਤੋਂ ਹੀ ਉਨ੍ਹਾਂ ਨੇ ਨੌਜਵਾਨਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਇਆ ਅਤੇ ਵਿਦਿਆਰਥੀਆਂ ਦੇ ਹੱਕਾਂ ਲਈ ਸੰਘਰਸ਼ ਕੀਤਾ।

ਹਰਸ਼ਦੀਪ ਸਿੰਘ ਸ਼ੇਰਗਿੱਲ ਦੇ ਪਿਤਾ ਸ੍ਰੀ ਮੋਹਨਬੀਰ ਸਿੰਘ ਸ਼ੇਰਗਿੱਲ ਪ੍ਰਸਿੱਧ ਸਿੱਖਿਆ ਮਾਹਿਰ ਅਤੇ ਸਮਾਜਸੇਵੀ ਹਨ। ਉਹਨਾਂ ਨੇ ਭਾਰਤੀ ਹਵਾਈ ਫੌਜ ਤੋਂ ਸੇਵਾ ਮੁਕਤ ਹੋਣ ਤੋਂ ਬਾਅਦ 1987 ਵਿੱਚ ਫੇਜ਼10, ਮੁਹਾਲੀ ਵਿੱਚ ਪੈਰਾਗਾਨ ਸਕੂਲ ਦੀ ਸਥਾਪਨਾ ਕੀਤੀ। ਸz. ਮੋਹਨਬੀਰ ਸਿੰਘ ਸ਼ੇਰਗਿੱਲ ਮੁਹਾਲੀ ਦੇ ਸਾਬਕਾ ਮਿਉਂਸਪਲ ਕੌਂਸਲਰ ਵੀ ਰਹਿ ਚੁੱਕੇ ਹਨ ਅਤੇ ਲੋਕ ਸੇਵਾ ਵਿੱਚ ਉਨ੍ਹਾਂ ਦੀ ਭੂਮਿਕਾ ਹਮੇਸ਼ਾ ਸਰਾਹੀ ਗਈ ਹੈ।

ਹਰਸ਼ਦੀਪ ਸਿੰਘ ਸ਼ੇਰਗਿੱਲ ਆਧੁਨਿਕ ਸਿੱਖਿਆ ਅਤੇ ਤਕਨੀਕੀ ਵਿਕਾਸ ਦੇ ਹਮਾਇਤੀ ਹਨ। ਉਹ ਸਕੂਲਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ ਆਈ), ਰੋਬੋਟਿਕ ਅਤੇ ਆਧੁਨਿਕ ਤਕਨੀਕੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਹਿਮਾਇਤੀ ਹਨ। ਇਸਦੇ ਨਾਲ ਹੀ ਉਹ ਪੰਜਾਬੀ ਮਾਂ ਬੋਲੀ ਅਤੇ ਪੰਜਾਬੀਅਤ ਦੇ ਪ੍ਰਚਾਰ ਲਈ ਵੀ ਲਗਾਤਾਰ ਕੰਮ ਕਰ ਰਹੇ ਹਨ। ਸਮਾਜ ਸੇਵਾ ਦੇ ਖੇਤਰ ਵਿੱਚ ਵੀ ਹਰਸ਼ਦੀਪ ਸਿੰਘ ਸ਼ੇਰਗਿੱਲ ਜੀਤੋ ਬ੍ਰੈਸਟ ਕੈਂਸਰ ਅਵੇਅਰਨੈਸ ਕੰਪੈਨ ਅਤੇ ਨਰਗਿਸ ਦੱਤ ਫਾਊਡੇਂਸ਼ਨ ਨਾਲ ਜੁੜ ਕੇ ਪਿੰਡਾਂ ਵਿੱਚ ਬ੍ਰੈਸਟ ਕੈਂਸਰ ਜਾਗਰੂਕਤਾ ਕੈਂਪ ਲਗਾਉਣ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਹਨ। ਉਹ ਨਸ਼ਾ ਮੁਕਤ ਪੰਜਾਬ, ਖੇਡਾਂ ਅਤੇ ਫਿਟਨੈਸ ਲਈ ਵੀ ਕਈ ਵੱਡੀਆਂ ਮੁਹਿੰਮਾਂ ਨਾਲ ਜੁੜੇ ਹੋਏ ਹਨ।

ਹਰਸ਼ਦੀਪ ਸਿੰਘ ਸ਼ੇਰਗਿੱਲ ਅਨੁਸਾਰ ਉਹ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਰ ਰਹੇ ਹਨ। ਉਹਨਾਂ ਕਿਹਾ ਕਿ ਉਹ ਆਪਣੇ ਤੋਂ ਵੱਡਿਆਂ ਦਾ ਸਤਿਕਾਰ ਕਰਨ ਅਤੇ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ਵੱਡਿਆਂ ਦੀ ਸਲਾਹ ਅਤੇ ਅਨੁਭਵ ਹੀ ਸਮਾਜ ਨੂੰ ਸਹੀ ਦਿਸ਼ਾ ਦਿੰਦੇ ਹਨ। ਉਹਨਾਂ ਕਿਹਾ ਕਿ ਉਹਨਾਂ ਦੀ ਸੋਚ ਵਾਰਡ ਦੇ ਸੁਚੱਜੇ ਅਤੇ ਲੋਕ ਕੇਂਦਰਿਤ ਵਿਕਾਸ ਤੇ ਆਧਾਰਿਤ ਹੈ। ਉਹ ਚਾਹੁੰਦੇ ਹਨ ਕਿ ਵਸਨੀਕ ਇਹ ਮਹਿਸੂਸ ਕਰਨ ਕਿ ਉਹਨਾਂ ਦਾ ਨੁਮਾਇੰਦਾ ਹਮੇਸ਼ਾ ਉਹਨਾਂ ਦੇ ਨਾਲ ਖੜਾ ਹੈ।

ਉਨ੍ਹਾਂ ਕਿਹਾ ਕਿ ਵਾਰਡ ਦੀ ਸਫ਼ਾਈ, ਕੂੜੇ ਦੀ ਨਿਯਮਤ ਚੁਕਾਈ, ਫੋਗਿੰਗ ਅਤੇ ਸਾਫ਼-ਸੁਥਰੇ ਵਾਤਾਵਰਣ ਦੀ ਸਥਾਪਨਾ ਉਹਨਾਂ ਦੀ ਮੁੱਖ ਤਰਜੀਹ ਹੈ। ਇਸਦੇ ਨਾਲ ਹੀ ਪਾਰਕਾਂ ਦੀ ਸੰਭਾਲ, ਹਰਿਆਲੀ ਵਧਾਉਣੀ, ਵਾਕਿੰਗ ਟਰੈਕ ਅਤੇ ਬੱਚਿਆਂ ਲਈ ਬਿਹਤਰ ਖੇਡ ਸਹੂਲਤਾਂ ਉੱਤੇ ਵੀ ਖਾਸ ਧਿਆਨ ਦੇਣ ਦੀ ਲੋੜ ਹੈ। ਹਰਸ਼ਦੀਪ ਅਨੁਸਾਰ ਵਾਰਡ ਵਿੱਚ ਪਾਣੀ ਦੇ ਘੱਟ ਪ੍ਰੈਸ਼ਰ ਦੀ ਸਮੱਸਿਆ ਨੂੰ ਹੱਲ ਕਰਨ ਲਈ ਜਲ ਸਪਲਾਈ ਪ੍ਰਣਾਲੀ ਵਿੱਚ ਸੁਧਾਰ ਅਤੇ ਜਿੱਥੇ ਲੋੜ ਹੋਵੇ ਉੱਥੇ ਨਵੀਆਂ ਲਾਈਨਾਂ ਅਤੇ ਬੂਸਟਰ ਸਿਸਟਮ ਲਗਾਉਣ ਅਤੇ ਮੀਂਹ ਦੌਰਾਨ ਘਰਾਂ ਵਿੱਚ ਪਾਣੀ ਦਾਖਲ ਹੋਣ ਦੀ ਸਮੱਸਿਆ ਲਈ ਡਰੇਨੇਜ ਸਿਸਟਮ ਵਿੱਚ ਸੁਧਾਰ ਅਤੇ ਵਰਖਾ ਜਲ ਨਿਕਾਸ ਲਈ ਖਾਸ ਯੋਜਨਾਵਾਂ ਉੱਤੇ ਵੀ ਕੰਮ ਕਰਨ ਦੀ ਲੋੜ ਹੈ।

ਉਹਨਾਂ ਕਿਹਾ ਕਿ ਉਹਨਾਂ ਨੂੰ ਵਾਰਡ ਵਾਸੀਆਂ ਦਾ ਭਰਪੂਰ ਅਸ਼ੀਰਵਾਦ ਮਿਲ ਰਿਹਾ ਹੈ ਅਤੇ ਉਹਨਾਂ ਨੂੰ ਪੂਰੀ ਆਸ ਹੈ ਕਿ ਲੋਕ ਉਹਨਾਂ ਤੇ ਭਰੋਸਾ ਜਾਹਿਰ ਕਰਦਿਆਂ ਉਹਨਾਂ ਨੂੰ ਜਰੂਰ ਕਾਮਯਾਬ ਕਰਣਗੇ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending