Connect with us

Mohali

ਨਗਰ ਨਿਗਮ ਚੋਣਾਂ ਵਾਸਤੇ ਕੋਈ ਵੀ ਪਾਰਟੀ ਤੈਅ ਨਹੀਂ ਕਰ ਪਾਈ ਆਪਣੇ ਉਮੀਦਵਾਰ

Published

on

ਪਾਰਟੀ ਟਿਕਟਾਂ ਦੇ ਚਾਹਵਾਨ ਉਮੀਦਵਾਰਾਂ ਵਲੋਂ ਟਿਕਟਾਂ ਹਾਸਿਲ ਕਰਨ ਲਈ ਯਤਨ ਜਾਰੀ

ਭੁਪਿੰਦਰ ਸਿੰਘ

ਐਸ ਏ ਐਸ ਨਗਰ, 12 ਮਈ

 

ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਬੀਤੇ ਦਿਨ ਨਗਰ ਨਿਗਮ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਭਾਵੇਂ ਚੋਣ ਲੜਣ ਦੇ ਚਾਹਵਾਨ ਉਮੀਦਵਾਰਾਂ ਵਲੋਂ ਆਪੋ ਆਪਣੀਆਂ ਸਰਗਰਮੀਆਂ ਤੇਜ ਕਰ ਦਿੱਤੀਆਂ ਗਈਆਂ ਹਨ ਪਰੰਤੂ ਇਸ ਦੌਰਾਨ ਵੱਖ ਵੱਖ ਸਿਆਸੀ ਪਾਰਟੀਆਂ ਵਲੋਂ ਉਮੀਦਵਾਰ ਤੈਅ ਨਾ ਹੋਣ ਕਾਰਨ ਚੋਣਾਂ ਦੀਆਂ ਤਿਆਰੀਆਂ ਵਿੱਚ ਰੁੱਝੇ ਉਮੀਦਵਾਰਾਂ ਵਲੋਂ ਨੂੰ ਆਪੋ ਆਪਣੀਆਂ ਪਾਰਟੀਆਂ ਦੀਆਂ ਟਿਕਟਾਂ ਹਾਸਿਲ ਕਰਨ ਲਈ ਚਾਰਾਜੋਈ ਕੀਤੀ ਜਾ ਰਹੀ ਹੈ। ਨਗਰ ਨਿਗਮ ਚੋਣਾਂ ਦੌਰਾਨ ਸਿਆਸੀ ਪਾਰਟੀਆਂ ਵਲੋਂ ਆਪਣੇ ਉਮੀਦਵਾਰਾਂ ਨੂੰ ਆਪਣੇ ਅਧਿਕਾਰਤ ਚੋਣ ਨਿਸ਼ਾਨ ਤੇ ਹੀ ਚੋਣ ਲੜਾਈ ਜਾਂਦੀ ਹੈ ਅਤੇ ਉਮੀਦਵਾਰਾਂ ਨੂੰ ਵੀ ਪਾਰਟੀ ਦੇ ਵੋਟ ਬੈਂਕ ਦਾ ਸਹਾਰਾ ਹੁੰਦਾ ਹੈ ਇਸ ਲਈ ਜਿਆਦਾਤਰ ਉਮੀਦਵਾਰਾਂ ਵਲੋਂ ਯਤਨ ਕੀਤੇ ਜਾਂਦੇ ਹਨ ਕਿ ਉਹਨਾਂ ਨੂੰ ਕਿਸੇ ਨਾ ਕਿਸੇ ਦੀ ਪਾਰਟੀ ਦੀ ਟਿਕਟ ਹਾਸਿਲ ਹੋ ਜਾਵੇ।

ਇਸ ਸੰਬੰਧੀ ਜੇਕਰ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਗੱਲ ਕੀਤੀ ਜਾਵੇ ਤਾਂ ਪਾਰਟੀ ਵਲੋਂ ਆਪਣੇ ਉਮੀਦਵਾਰਾਂ ਦੀ ਚੋਣ ਕਰਨ ਲਈ ਇੱਕ ਕੈਬਿਨਟ ਮੰਤਰੀ ਦੀ ਅਗਵਾਈ ਵਿੱਚ ਕਮੇਟੀ ਦਾ ਗਠਨ ਕੀਤਾ ਗਿਆ ਸੀ ਜਿਸ ਵਿੱਚ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਅਤੇ ਪਾਰਟੀ ਦੀ ਜਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਇਸ ਸੰਬੰਧੀ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਅਨੁਸਾਰ ਪਾਰਟੀ ਦੀ ਟਿਕਟ ਤੇ ਚੋਣ ਲੜਣ ਦੇ ਚਾਹਵਾਨ 150 ਦੇ ਕਰੀਬ ਉਮੀਦਵਾਰਾਂ ਵਲੋਂ ਅਰਜੀਆਂ ਦਿੱਤੀਆਂ ਗਈਆਂ ਹਨ ਜਿਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਾਰਟੀ ਵਲੋਂ ਛੇਤੀ ਹੀ ਆਖਰੀ ਫੈਸਲਾ ਕਰਦਿਆਂ ਪਾਰਟੀ ਦੇ ਅਧਿਕਾਰਤ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਪਾਰਟੀ ਦੇ ਹੱਕ ਵਿੱਚ ਬਹੁਤ ਵਧੀਆ ਮਾਹੌਲ ਹੈ ਅਤੇ ਪਾਰਟੀ ਨੂੰ ਹੂੰਝਾਫਰੂ ਜਿੱਤ ਹਾਸਿਲ ਹੋਵੇਗੀ।

ਪੰਜਾਬ ਦੀ ਮੁੱਖ ਵਿਰੋਧੀ ਪਾਰਟੀ ਕਾਂਗਰਸ ਵਲੋਂ ਸਾਬਕਾ ਵਿਧਾਇਕ ਸz. ਸਿਮਰਨਰੀਤ ਸਿੰਘ ਬੈਂਸ ਨੂੰ ਆਬਜਰਵਰ ਨਿਯੁਕਤ ਕੀਤਾ ਗਿਆ ਹੈ ਜਿਹਨਾਂ ਵਲੋਂ ਬੀਤੇ ਦਿਨ ਪਾਰਟੀ ਦੇ ਦੋ ਵੱਖ ਵੱਖ ਧੜਿਆਂ ਨਾਲ ਸਬੰਧਿਤ ਉਮੀਦਵਾਰਾਂ ਨਾਲ ਵੱਖੋ ਵੱਖਰੀਆਂ ਮੀਟਿੰਗਾਂ ਦੌਰਾਨ ਗੱਲਬਾਤ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮੀਟਿੰਗਾਂ ਦਾ ਇਹ ਸਿਲਸਿਲਾ ਹਾਲੇ ਜਾਰੀ ਹੈ ਅਤੇ ਪਾਰਟੀ ਉਮੀਦਵਾਰਾਂ ਦੀ ਸੂਚੀ ਆਉਣ ਵਿੱਚ ਇੱਕ ਦੋ ਦਿਨ ਹਰ ਲੱਗ ਸਕਦੇ ਹਨ। ਇਸ ਸੰਬੰਧੀ ਸz ਸਿਮਰਨਜੀਤ ਸਿੰਘ ਬੈਂਸ ਨਾਲ ਤਾਂ ਸੰਪਰਕ ਕਾਇਮ ਨਹੀਂ ਹੋਇਆ ਪਰੰਤੂ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ੍ਰੀ ਕਮਲ ਕਿਸ਼ੋਰ ਸ਼ਰਮਾ ਅਨੁਸਾਰ ਸz. ਬੈਂਸ ਵਲੋਂ ਚਾਹਵਾਨ ਉਮੀਦਵਾਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਪਾਰਟੀ ਵਲੋਂ ਛੇਤੀ ਹੀ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ।

ਭਾਰਤੀ ਜਨਤਾ ਪਾਰਟੀ ਵਲੋਂ ਵੀ ਆਪਣੇ ਉਮੀਦਵਾਰਾਂ ਦੀ ਚੋਣ ਲਈ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਠ ਦੀ ਅਗਵਾਈ ਹੇਠ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਸ੍ਰੀ ਵਸ਼ਿਸ਼ਠ ਵਲੋਂ ਵੱਖ ਵੱਖ ਵਾਰਡਾਂ ਵਿੱਚ ਜਾ ਕੇ ਚਾਹਵਾਨ ਉਮੀਦਵਾਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਪਾਰਟੀ ਆਗੂਆਂ ਦੇ ਵਿਚਾਰ ਵੀ ਲਏ ਜਾ ਰਹੇ ਹਨ। ਸ੍ਰੀ ਵਸ਼ਿਸ਼ਠ ਨੇ ਕਿਹਾ ਕਿ ਪਾਰਟੀ ਵਿੱਚ ਚੋਣਾਂ ਪ੍ਰਤੀ ਭਾਰੀ ਉਤਸ਼ਾਹ ਹੈ ਅਤੇ ਹਰੇਕ ਸੀਟ ਤੇ ਦੋ ਜਾਂ ਤਿੰਨ ਪਾਰਟੀ ਟਿਕਟ ਦੇ ਦਾਅਵੇਦਾਰ ਹਨ। ਉਹਨਾਂ ਕਿਹਾ ਕਿ ਪਾਰਟੀ ਵਲੋਂ ਛੇਤੀ ਹੀ ਆਪਣੇ ਅਧਿਕਾਰਤ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ।

ਸ਼੍ਰੋਮਣੀ ਅਕਾਲੀ ਦਲ ਦੀ ਗੱਲ ਕਰੀਏ ਤਾਂ ਉਸਦੇ ਅਧਿਕਾਰਤ ਉਮੀਦਵਾਰਾਂ ਬਾਰੇ ਫੈਸਲੇ ਦਾ ਕੰਮ ਵਿਚਾਲੇ ਹੀ ਹੈ। ਇਸ ਸੰਬੰਧੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਬੈਦਵਾਨ ਅਨੁਸਾਰ ਪਾਰਟੀ ਵਲੋਂ ਸਾਰੀਆਂ 50 ਸੀਟਾਂ ਤੇ ਚੋਣ ਲੜੀ ਜਾ ਰਹੀ ਹੈ ਅਤੇ ਉਮੀਦਵਾਰ ਵੀ ਤੈਅ ਕੀਤੇ ਜਾ ਚੁੱਕੇ ਹਨ ਅਤੇ ਉਹਨਾਂ ਵਲੋਂ ਆਪੋ ਆਪਣਾ ਪ੍ਰਚਾਰ ਵੀ ਆਰੰਭ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਪਾਰਟੀ ਦੇ ਅਧਿਕਾਰਤ ਉਮੀਦਵਾਰਾਂ ਦੇ ਨਾਵਾਂ ਦਾ ਰਸਮੀ ਐਲਾਨ ਵੀ ਛੇਤੀ ਹੋ ਜਾਵੇਗਾ।

ਕੁਲ ਮਿਲਾ ਕੇ ਇਹ ਕਿਹਾ ਜਾ ਸਕਦਾ ਹੈ ਕਿ ਸਾਰੀਆਂ ਹੀ ਮੁੱਖ ਸਿਆਸੀ ਪਾਰਟੀਆਂ ਆਪੋ ਆਪਣੇ ਅਧਿਕਾਰਤ ਉਮੀਦਵਾਰਾਂ ਦੀ ਚੋਣ ਵਿੱਚ ਲੱਗੀਆਂ ਹਨ ਅਤੇ ਇਸ ਸੰਬੰਧੀ ਫੈਸਲਾ ਹੋਣ ਤੋਂ ਬਾਅਦ ਹੀ ਸਿਆਸੀ ਪਾਰਟੀਆਂ ਦੀਆਂ ਚੋਣ ਸਰਗਰਮੀਆਂ ਜੋਰ ਫੜਣਗੀਆਂ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending