Chandigarh
ਸ਼੍ਰੋਮਣੀ ਅਕਾਲੀ ਦਲ ਨੇ ਚੋਣਾਂ ਤੋਂ ਪਹਿਲਾਂ ਵੱਖ ਵੱਖ ਸ਼ਹਿਰਾਂ ਲਈ ਨਿਗਰਾਨ ਨਿਯੁਕਤ ਕੀਤੇ
ਚੰਡੀਗੜ੍ਹ, 13 ਮਈ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵੱਖ-ਵੱਖ ਸ਼ਹਿਰਾਂ ਲਈ ਸੀਨੀਅਰ ਆਗੂਆਂ ਨੂੰ ਨਿਗਰਾਨ ਨਿਯੁਕਤ ਕੀਤਾ ਗਿਆ ਹੈ।
ਇਸ ਸੰਬੰਧੀ ਮੁਹਾਲੀ ਨਗਰ ਨਿਗਮ ਲਈ ਮਹੇਸ਼ਇੰਦਰ ਸਿੰਘ ਗਰੇਵਾਲ, ਪਠਾਨਕੋਟ ਨਗਰ ਨਿਗਮ ਤੇ ਸੁਜਾਨਪੁਰ ਨਗਰ ਕੌਂਸਲ ਲਈ ਗੁਰਬਚਨ ਸਿੰਘ ਬੱਬੇਹਾਲੀ, ਸ੍ਰੀ ਅਨੰਦਪੁਰ ਸਾਹਿਬ, ਨੰਗਲ ਅਤੇ ਕੀਰਤਪੁਰ ਸਾਹਿਬ ਨਗਰ ਕੌਂਸਲ ਲਈ ਡਾ. ਦਲਜੀਤ ਸਿੰਘ ਚੀਮਾ, ਨਗਰ ਕੌਂਸਲ ਪਾਇਲ ਲਈ ਸ਼ਰਨਜੀਤ ਸਿੰਘ ਢਿੱਲੋਂ, ਨਗਰ ਕੌਂਸਲ ਰਾਏਕੋਟ ਲਈ ਹੀਰਾ ਸਿੰਘ ਗਾਬੜੀਆ ਅਤੇ ਨਗਰ ਕੌਂਸਲ ਬੰਗਾ ਲਈ ਕਮਲ ਚੈਟਲੀ ਨੂੰ ਨਿਗਰਾਨ ਲਾਇਆ ਗਿਆ ਹੈ।
ਇਸ ਦੌਰਾਨ ਨਗਰ ਕੌਂਸਲ ਸੁਲਤਾਨਪੁਰ ਲੋਧੀ ਲਈ ਜਰਨੈਲ ਸਿੰਘ ਵਾਹਿਦ, ਨਗਰ ਕੌਂਸਲ ਆਦਮਪੁਰ ਲਈ ਗੁਰਮੀਤ ਸਿੰਘ ਦਾਦੂਵਾਲ ਅਤੇ ਹਰਿੰਦਰ ਸਿੰਘ ਢੀਂਡਸਾ ਅਤੇ ਨਗਰ ਕੌਂਸਲ ਕਰਤਾਰਪੁਰ ਲਈ ਮਹਿੰਦਰ ਸਿੰਘ ਕੇ. ਪੀ. ਤੇ ਕੁਲਵੰਤ ਸਿੰਘ ਮੰਨਣ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ।
Chandigarh
ਪ੍ਰਭਾਵਸ਼ਾਲੀ ਸ਼ਖਸੀਅਤਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰਨ ਲਈ ਡਰਾ-ਧਮਕਾ ਰਹੀ ਹੈ ਭਾਜਪਾ : ਹਰਪਾਲ ਸਿੰਘ ਚੀਮਾ
ਭਾਜਪਾ ਸ਼ਾਸ਼ਿਤ ਖੇਤਰਾਂ ਵਿੱਚ ਅਪਰਾਧ, ਗੈਂਗਸਟਰਵਾਦ ਅਤੇ ਗੁੰਡਾਗਰਦੀ ਆਮ
ਚੰਡੀਗੜ੍ਹ, 14 ਮਈ (ਸ.ਬ.) ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਪੰਜਾਬੀ ਆਵਾਜ਼ਾਂ ਅਤੇ ਪ੍ਰਭਾਵਸ਼ਾਲੀ ਸ਼ਖਸੀਅਤਾਂ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਲਈ ਮਜਬੂਰ ਕਰਨ ਵਾਸਤੇ ਡਰਾ-ਧਮਕਾ ਰਹੀ ਹੈ| ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਿਲਜੀਤ ਦੋਸਾਂਝ ਵੱਲੋਂ ਰਾਜਨੀਤੀ ਵਿੱਚ ਆਉਣ ਤੋਂ ਇਨਕਾਰ ਕਰਨ ਤੋਂ ਬਾਅਦ, ਉਨ੍ਹਾਂ ਨਾਲ ਜੁੜੇ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਦੇ ਆਲੇ-ਦੁਆਲੇ ਡਰ ਦਾ ਮਾਹੌਲ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ|
ਉਹਨਾਂ ਕਿਹਾ ਕਿ ਭਾਜਪਾ ਸ਼ਾਸਤ ਰਾਜਾਂ ਵਿੱਚ ਅਪਰਾਧ, ਗੈਂਗਸਟਰਵਾਦ ਅਤੇ ਗੁੰਡਾਗਰਦੀ ਆਮ ਹੈ ਅਤੇ ਇਹਨਾਂ ਖੇਤਰਾਂ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਦਤਰ ਹੋਈ ਹੈ| ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨ ਸੀ ਆਰ ਬੀ) ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਸ੍ਰ ਚੀਮਾ ਨੇ ਕਿਹਾ ਕਿ ਇਹ ਅੰਕੜੇ ਭਾਜਪਾ ਸ਼ਾਸਨ ਦੇ ਉਸ ‘ਅਸਲ ਚਿਹਰੇ’ ਨੂੰ ਬੇਨਕਾਬ ਕਰਦੇ ਹਨ, ਜਿੱਥੇ ਸੱਤਾ ਹਾਸਲ ਕਰਨ ਅਤੇ ਬਰਕਰਾਰ ਰੱਖਣ ਲਈ ਨਫ਼ਰਤ, ਡਰ ਅਤੇ ਹਿੰਸਾ ਨੂੰ ਸਿਆਸੀ ਹਥਿਆਰਾਂ ਵਜੋਂ ਵਰਤਿਆ ਜਾ ਰਿਹਾ ਹੈ|
ਦੇਸ਼ ਦੇ ਅਪਰਾਧ ਚਾਰਟ ਵਿੱਚ 1602 ਪ੍ਰਤੀ ਲੱਖ ਦੀ ਆਬਾਦੀ ਦੀ ਅਪਰਾਧ ਦਰ ਨਾਲ ਦਿੱਲੀ (ਜਿੱਥੇ ਭਾਜਪਾ ਨੇ ਹਾਲ ਹੀ ਵਿੱਚ ਸੱਤਾ ਹਾਸਿਲ ਕੀਤਾ ਹੈ) ਸਿਖਰ ਤੇ ਹੈ| ਉਹਨਾਂ ਕਿਹਾ ਕਿ ਗੁਜਰਾਤ (ਜਿੱਥੇ ਭਾਜਪਾ ਨੇ ਲਗਭਗ 30 ਸਾਲ ਰਾਜ ਕੀਤਾ ਹੈ) ਦੀ ਅਪਰਾਧ ਦਰ 806 ਹੈ| ਉਹਨਾਂ ਕਿਹਾ ਕਿ ਹਰਿਆਣਾ 739.2, ਮਨੀਪੁਰ 627.8, ਮੱਧ ਪ੍ਰਦੇਸ਼ 570.3, ਮਹਾਰਾਸ਼ਟਰ 470.4, ਉੜੀਸਾ 431.2, ਰਾਜਸਥਾਨ 390.4 ਅਤੇ ਚੰਡੀਗੜ੍ਹ 338.9 ਤੇ ਹੈ| ਉਹਨਾਂ ਕਿਹਾ ਕਿ ਇਸਦੇ ਮੁਕਾਬਲੇ ਪੰਜਾਬ ਦੀ ਅਪਰਾਧ ਦਰ 227.1 ਹੈ ਜੋ ਭਾਜਪਾ ਸ਼ਾਸ਼ਿਤ ਖੇਤਰਾਂ ਤੋਂ ਬਹੁਤ ਘੱਟ ਹੈ ਅਤੇ ਇਸਨ ਨਾਲ ਸਾਬਤ ਹੁੰਦਾ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਪਰਾਧ ਅਤੇ ਗੈਂਗਸਟਰ ਨੈਟਵਰਕਾਂ ਤੇ ਸਫਲਤਾਪੂਰਵਕ ਕਾਬੂ ਪਾਇਆ ਹੈ|
ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਭਾਜਪਾ ਜਿੱਥੇ ਵੀ ਜਾਂਦੀ ਹੈ, ਉੱਥੇ ਅਮਨ-ਕਾਨੂੰਨ ਦੀ ਵਿਵਸਥਾ ਢਹਿ-ਢੇਰੀ ਹੋ ਜਾਂਦੀ ਹੈ| ਉਹਨਾਂ ਕਿਹਾ ਕਿ ਭਾਜਪਾ ਸਿਆਸੀ ਸੱਤਾ ਹਾਸਲ ਕਰਨ ਲਈ ਨਫ਼ਰਤ ਫੈਲਾਉਂਦੀ ਹੈ, ਲੋਕਾਂ ਨੂੰ ਵੰਡਦੀ ਹੈ ਅਤੇ ਡਰ ਦਾ ਮਾਹੌਲ ਪੈਦਾ ਕਰਦੀ ਹੈ| ਇਹੀ ਕਾਰਨ ਹੈ ਕਿ ਪੂਰੇ ਦੇਸ਼ ਵਿੱਚ ਅਪਰਾਧ ਤੇਜ਼ੀ ਨਾਲ ਵਧ ਰਿਹਾ ਹੈ| ਚੰਡੀਗੜ੍ਹ ਵਿੱਚ ਹਾਲ ਹੀ ਵਿੱਚ ਇੱਕ 18 ਸਾਲਾ ਨੌਜਵਾਨ ਦੇ ਦਿਨ-ਦਿਹਾੜੇ ਹੋਏ ਕਤਲ ਦਾ ਜ਼ਿਕਰ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਘਟਨਾ ਭਾਜਪਾ ਦੇ ਕੰਟਰੋਲ ਵਾਲੇ ਪ੍ਰਸ਼ਾਸਨ ਦੀ ਮੁਕੰਮਲ ਨਾਕਾਮੀ ਨੂੰ ਦਰਸਾਉਂਦੀ ਹੈ| ਚੰਡੀਗੜ੍ਹ ਕਦੇ ‘ਸਿਟੀ ਬਿਊਟੀਫੁੱਲ’ ਵਜੋਂ ਜਾਣਿਆ ਜਾਂਦਾ ਸੀ, ਪਰ ਅੱਜ ਇਹ ਅਪਰਾਧ ਲਈ ਜਾਣਿਆ ਜਾਣ ਲੱਗਾ ਹੈ ਕਿਉਂਕਿ ਭਾਜਪਾ ਨੇ ਉੱਥੋਂ ਦੀ ਕਾਨੂੰਨ ਵਿਵਸਥਾ ਨੂੰ ਤਬਾਹ ਕਰ ਦਿੱਤਾ ਹੈ|
ਉਹਨਾਂ ਕਿਹਾ ਕਿ ਭਾਜਪਾ ਸਰਕਾਰਾਂ ਦੇਸ਼ ਭਰ ਵਿੱਚ ਗੈਂਗਸਟਰਵਾਦ ਅਤੇ ਦੇਸ਼ ਵਿਰੋਧੀ ਅਨਸਰਾਂ ਨੂੰ ਉਤਸ਼ਾਹਿਤ ਕਰ ਰਹੀਆਂ ਹਨ| ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਗੁਜਰਾਤ ਦੀ ਜੇਲ੍ਹ ਵਿੱਚ ਹੈ ਜਿਸਦੇ ਕਈ ਰਾਜਾਂ ਦੀ ਪੁਲੀਸ ਵੱਲੋਂ ਜਾਂਚ ਲਈ ਲੋੜੀਂਦੇ ਹੋਣ ਦੇ ਬਾਵਜੂਦ, ਉਸਦੀ ਕਸਟਡੀ ਟ੍ਰਾਂਸਫਰ ਤੇ ਪਾਬੰਦੀਆਂ ਲਗਾਈਆਂ ਗਈਆਂ ਹਨ| ਉਹਨਾਂ ਕਿਹਾ ਕਿ ਗੈਂਗਸਟਰ ਗੁਜਰਾਤ ਦੀਆਂ ਜੇਲ੍ਹਾਂ ਤੋਂ ਨੈਟਵਰਕ ਚਲਾ ਰਹੇ ਹਨ, ਧਮਕੀਆਂ ਦੇ ਰਹੇ ਹਨ ਅਤੇ ਫਿਰੌਤੀ ਦੇ ਰੈਕੇਟ ਚਲਾ ਰਹੇ ਹਨ, ਜਦਕਿ ਭਾਜਪਾ ਸਰਕਾਰ ਦੂਜੇ ਪਾਸੇ ਦੇਖ ਰਹੀ ਹੈ|
Chandigarh
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਦੇ ਨਤੀਜੇ ਦਾ ਐਲਾਨ
ਮਾਨਸਾ ਤੇ ਲੁਧਿਆਣਾ ਦੀਆਂ ਧੀਆਂ ਨੇ ਮਾਰੀ ਬਾਜ਼ੀ, ਤਿੰਨੋਂ ਟਾਪਰਾਂ ਦੇ 100 ਫੀਸਦੀ ਅੰਕ
ਚੰਡੀਗੜ੍ਹ, 13 ਮਈ (ਸ.ਬ.) ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 12ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਇਸ ਵਾਰ ਵੀ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪ੍ਰੀਖਿਆ ਵਿੱਚ ਆਪਣਾ ਦਬਦਬਾ ਕਾਇਮ ਰੱਖਿਆ ਹੈ। ਗੁਰੂਕੁਲ ਅਕੈਡਮੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉਭਾ (ਮਾਨਸਾ) ਦੀ ਵਿਦਿਆਰਥਣ ਸੁਪਨੀਤ ਕੌਰ ਨੇ 500/500 ਅੰਕ 100 ਫੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿੱਚੋਂ ਪਹਿਲਾਂ ਸਥਾਨ ਹਾਸਲ ਕੀਤਾ ਹੈ। ਇਸਦੇ ਨਾਲ ਹੀ ਬੀ ਸੀ ਐਮ ਸੀਨੀਅਰ ਸੈਕੰਡਰੀ ਸਕੂਲ, ਜਮਾਲਪੁਰ (ਲੁਧਿਆਣਾ) ਦੀ ਸੁਹਾਨੀ ਚੌਹਾਨ ਨੇ ਦੂਜਾ ਅਤੇ ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾ ਪੁਰੀ ਲੁਧਿਆਣਾ ਦੀ ਵਿਦਿਆਰਥਣ ਦਿਵਾਂਸੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਬਾਰ੍ਹਵੀਂ ਵਿੱਚ ਪਹਿਲੇ ਸਥਾਨ ਤੇ ਆਉਣ ਵਾਲੀਆਂ ਤਿੰਨੇ ਕੁੜੀਆਂ ਨੈਸ਼ਨਲ ਪੱਧਰ ਦੀਆਂ ਖਿਡਾਰਨਾਂ ਹਨ। ਉਨ੍ਹਾਂ ਨੇ 500/500 (ਨੰਬਰ 100 ਫੀਸਦੀ) ਅੰਕ ਹਾਸਲ ਕੀਤੇ ਹਨ।
ਸਿੱਖਿਆ ਬੋਰਡ ਦੇ ਚੇਅਰਮੈਨ ਡਾਕਟਰ ਅਮਰਪਾਲ ਸਿੰਘ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ ਦੇ ਅੰਕੜਿਆਂ ਅਨੁਸਾਰ ਕੁੱਲ 2 ਲੱਖ 65 ਹਜ਼ਾਰ 417 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ 2 ਲੱਖ 42 ਹਜ਼ਾਰ 755 ਵਿਦਿਆਰਥੀ ਸਫਲ ਰਹੇ। ਕੁੱਲ ਪ੍ਰੀਖਿਆ ਨਤੀਜਾ 91.46 ਫੀਸਦੀ ਦਰਜ ਕੀਤਾ ਗਿਆ। ਇਸ ਦੌਰਾਨ ਅੰਮ੍ਰਿਤਸਰ 96 ਫੀਸਦੀ ਸਫਲ ਪ੍ਰੀਖਿਆਰਥੀਆਂ ਨਾਲ ਸਭ ਤੋਂ ਅੱਗੇ ਰਿਹਾ ਜਦੋਂਕਿ ਲੁਧਿਆਣਾ 87.04 ਫੀਸਦੀ ਰਿਜ਼ਲਟ ਨਾਲ ਸਭ ਤੋਂ ਪਿੱਛੇ ਹੈ। ਪ੍ਰੀਖਿਆ ਨਤੀਜਿਆਂ ਵਿੱਚ ਕੁੜੀਆਂ ਦੀ ਸਫਲਤਾ ਪ੍ਰਤੀਸ਼ਤ ਮੁੰਡਿਆਂ ਦੇ ਮੁਕਾਬਲੇ ਵੱਧ ਰਹੀ ਹੈ। ਬੋਰਡ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਵਿਦਿਆਰਥਣਾਂ ਦਾ ਨਤੀਜਾ 94.73 ਫੀਸਦੀ ਜਦਕਿ ਮੁੰਡਿਆਂ ਦਾ ਨਤੀਜਾ 88.52 ਫੀਸਦੀ ਦਰਜ ਕੀਤਾ ਗਿਆ ਹੈ।
ਬੋਰਡ ਦੀ ਮੈਰਿਟ ਸੂਚੀ ਵਿੱਚ ਵੀ ਵਿਦਿਆਰਥਣਾਂ ਦਾ ਦਬਦਬਾ ਸਾਫ਼ ਦੇਖਣ ਨੂੰ ਮਿਲਿਆ। ਵਿਸ਼ਾ ਵਰਗ ਅਨੁਸਾਰ ਕਾਮਰਸ ਵਰਗ ਦਾ ਨਤੀਜਾ ਸਭ ਤੋਂ ਬਿਹਤਰ ਰਿਹਾ। ਇਸ ਵਰਗ ਵਿੱਚ 98.78 ਫੀਸਦੀ ਵਿਦਿਆਰਥੀ ਸਫਲ ਰਹੇ ਹਨ। ਇਸ ਤੋਂ ਬਾਅਦ ਵਿਗਿਆਨ (ਸਾਇੰਸ) ਵਰਗ ਦਾ ਨਤੀਜਾ 98.47 ਫੀਸਦੀ ਦਰਜ ਕੀਤਾ ਗਿਆ। ਹਿਊਮੈਨਿਟੀਜ਼ (ਆਰਟਸ) ਵਰਗ ਵਿੱਚ 87.74 ਫੀਸਦੀ ਅਤੇ ਵੋਕੇਸ਼ਨਲ ਵਰਗ ਵਿੱਚ 87.80 ਫੀਸਦੀ ਵਿਦਿਆਰਥੀ ਸਫਲ ਹੋਏ।
ਬੋਰਡ ਅਨੁਸਾਰ ਇਸ ਵਾਰ ਪੇਂਡੂ ਖੇਤਰਾਂ ਦਾ ਨਤੀਜਾ 91.63 ਫੀਸਦੀ ਜਦਕਿ ਸ਼ਹਿਰੀ ਖੇਤਰਾਂ ਦਾ ਨਤੀਜਾ 91.24 ਫੀਸਦੀ ਦਰਜ ਕੀਤਾ ਗਿਆ। ਸਰਕਾਰੀ ਸਕੂਲਾਂ ਦਾ ਨਤੀਜਾ 91.41 ਫੀਸਦੀ ਅਤੇ ਗੈਰ-ਸਰਕਾਰੀ (ਪ੍ਰਾਈਵੇਟ) ਸਕੂਲਾਂ ਦਾ ਨਤੀਜਾ 92.68 ਫੀਸਦੀ ਰਿਹਾ ਹੈ।
Chandigarh
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਚੰਡੀਗੜ੍ਹ, 13 ਮਈ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵਾਂ ਆਗੂਆਂ ਨੂੰ ਈ.ਮੇਲ ਦੇ ਜ਼ਰੀਏ ਬੰਬ ਨਾਲ ਉਡਾਉਣ ਦੀ ਧਮਕੀ ਪ੍ਰਾਪਤ ਹੋਈ ਹੈ।
ਈਮੇਲ ਵਿੱਚ ਭਗਵੰਤ ਮਾਨ ਅਤੇ ਸੁਨੀਲ ਜਾਖੜ ਨੂੰ ਸਿੱਖਾਂ ਦੇ ਦੁਸ਼ਮਣ ਦੱਸਿਆ ਗਿਆ ਹੈ। ਇਸ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਦੇ ਦਫ਼ਤਰ ਨੂੰ ਬੇਅੰਤ (ਸਾਬਕਾ ਪੰਜਾਬ ਮੁੱਖ ਮੰਤਰੀ) ਵਾਂਗ ਦੁਪਹਿਰ 1:11 ਵਜੇ ਉਡਾ ਦਿੱਤਾ ਜਾਵੇਗਾ। ਪੰਜਾਬ ਅਤੇ ਦਿੱਲੀ ਵਿੱਚ ਭਾਜਪਾ ਦਫ਼ਤਰਾਂ ਤੇ ਰਾਤ 9:11 ਵਜੇ ਧਮਾਕੇ ਹੋਣਗੇ। ਸੁਰੱਖਿਆ ਏਜੰਸੀਆਂ ਈ. ਮੇਲ ਦੇ ਸਰੋਤਾਂ ਬਾਰੇ ਜਾਂਚ ਕਰ ਰਹੀਆਂ ਹਨ।
-
International1 month agoਇੰਡੋਨੇਸ਼ੀਆ ਵਿੱਚ 7.4 ਤੀਬਰਤਾ ਦਾ ਭੂਚਾਲ, ਇੱਕ ਦੀ ਮੌਤ
-
International1 month agoਆਰਟੇਮਿਸ 2 ਮਿਸ਼ਨ ਦੇ 4 ਪੁਲਾੜ ਯਾਤਰੀ ਚੰਦਰਮਾ ਦੀ ਪਰਿਕਰਮਾ ਕਰਨ ਤੋਂ ਬਾਅਦ ਪਰਤੇ
-
Chandigarh1 month agoਪੰਜਾਬ ਵਿਧਾਨ ਸਭਾ ਵਿੱਚ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ-2026’ ਸਰਬਸੰਮਤੀ ਨਾਲ ਪਾਸ
-
International4 weeks agoਇੰਡੋਨੇਸ਼ੀਆ ਵਿੱਚ ਹੈਲੀਕਾਪਟਰ ਹਾਦਸਾਗ੍ਰਸਤ ਹੋਣ ਕਾਰਨ 8 ਵਿਅਕਤੀਆਂ ਦੀ ਮੌਤ
-
Mohali4 weeks agoਕੂੜੇ ਦੇ ਡੰਪ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਫੇਜ਼ 5 ਅਤੇ ਸ਼ਾਹੀਮਾਜਰਾ ਦੇ ਵਸਨੀਕਾਂ ਦਾ ਧਰਨਾ ਜਾਰੀ
-
Editorial2 months agoਰੁਕ ਜਾਵੇਗੀ ਇਜਰਾਈਲ-ਅਮਰੀਕਾ ਅਤੇ ਇਰਾਨ ਵਿਚਾਲੇ ਚਲ ਰਹੀ ਜੰਗ?
-
International4 weeks agoਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੰਧੂ ਨੂੰ ਦਿੱਲੀ ਦੇ ਉਪ ਰਾਜਪਾਲ ਵਜੋਂ ਨਿਯੁਕਤੀ ਤੇ ਵਧਾਈ ਦਿੱਤੀ
-
Chandigarh4 weeks agoਪੰਜਾਬ ਕੈਬਨਿਟ ਨੇ ਕਿਸਾਨਾਂ ਨੂੰ ਜ਼ਮੀਨਾਂ ਵਿੱਚੋਂ ਗਾਰ ਕੱਢਣ ਦੀ ਪ੍ਰਵਾਨਗੀ ਦਿੱਤੀ
