Connect with us

Punjab

ਟਰੱਕ ਦੀ ਟੱਕਰ ਕਾਰਨ ਦੋ ਮਜ਼ਦੂਰਾਂ ਦੀ ਮੌਤ, ਕਈ ਜ਼ਖਮੀ

Published

on

ਮਲੋਟ, 14 ਮਈ (ਸ.ਬ.) ਮਲੋਟ ਦੇ ਤਹਿਸੀਲ ਰੋਡ ਦੇ ਸਾਹਮਣੇ ਇੱਕ ਟਰੱਕ ਵੱਲੋਂ ਮਜ਼ਦੂਰਾਂ ਦੇ ਸ਼ੈਡ ਵਿੱਚ ਟੱਕਰ ਮਾਰਨ ਕਾਰਨ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਕੁਝ ਹੋਰਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਜ਼ਦੂਰ ਰੋਜ਼ਾਨਾ ਕੰਮ ਲਈ ਸੜਕ ਕਿਨਾਰੇ ਬਣੇ ਸ਼ੈਡ ਵਿੱਚ ਉਡੀਕ ਕਰ ਰਹੇ ਸਨ, ਜਦੋਂ ਡੱਬਵਾਲੀ ਵਾਲੇ ਪਾਸੇ ਤੋਂ ਆ ਰਹੇ ਇੱਕ ਟਰੱਕ ਨੇ ਸੰਤੁਲਨ ਗੁਆ ਦਿੱਤਾ ਅਤੇ ਢਾਂਚੇ ਵਿੱਚ ਟੱਕਰ ਮਾਰ ਦਿੱਤੀ। ਮਜ਼ਦੂਰ ਸੁਨੀਲ ਅਤੇ ਸੰਦੀਪ ਟਰੱਕ ਦੇ ਥੱਲੇ ਆਉਣ ਕਰਕੇ ਬੁਰੀ ਤਰ੍ਹਾਂ ਦਰੜੇ ਗਏ ਅਤੇ ਮਨਪ੍ਰੀਤ ਸਿੰਘ ਸਮੇਤ ਦੋ ਮਜ਼ਦੂਰ ਗੰਭੀਰ ਰੂਪ ਵਿੱਚ ਜਖਮੀ ਹੋ ਗਏ।

ਇਸ ਟੱਕਰ ਕਾਰਨ ਦੋ ਮਜ਼ਦੂਰਾਂ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖਮੀ ਹੋ ਗਏ। ਸਥਾਨਕ ਨਿਵਾਸੀਆਂ ਅਤੇ ਰਾਹਗੀਰਾਂ ਨੇ ਮੌਕੇ ਤੇ ਪਹੁੰਚ ਕੇ ਪੁਲੀਸ ਨੂੰ ਸੂਚਿਤ ਕੀਤਾ।

ਸੂਤਰਾਂ ਨੇ ਦੱਸਿਆ ਕਿ ਹਾਦਸੇ ਤੋਂ ਤੁਰੰਤ ਬਾਅਦ ਟਰੱਕ ਡਰਾਈਵਰ ਨੂੰ ਮੌਕੇ ਤੇ ਹੀ ਕਾਬੂ ਕਰ ਲਿਆ ਗਿਆ। ਪੁਲੀਸ ਟੀਮਾਂ ਨੇ ਮੌਕੇ ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਖਮੀਆਂ ਨੂੰ ਸਥਾਨਕ ਸਿਵਲ ਹਸਪਤਾਲ ਲਿਜਾਇਆ ਗਿਆ।

ਮੁਕਤਸਰ ਦੇ ਮੁੱਖ ਮੈਡੀਕਲ ਅਫਸਰ ਡਾ: ਸੁਨੀਲ ਬਾਂਸਲ ਨੇ ਦੱਸਿਆ ਕਿ ਜ਼ਖਮੀਆਂ ਵਿੱਚੋਂ ਇੱਕ ਨੂੰ ਗੰਭੀਰ ਸੱਟਾਂ ਕਾਰਨ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।

ਇਸ ਦੌਰਾਨ ਮਜ਼ਦੂਰਾਂ ਨੇ ਇਕੱਠੇ ਹੋ ਕੇ ਹਾਈਵੇ ਦਾ ਇੱਕ ਪਾਸਾ ਜਾਮ ਕੀਤਾ ਅਤੇ ਇਨਸਾਫ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਦਰੜੇ ਗਏ ਮਜ਼ਦੂਰਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਅਤੇ ਆਰਥਿਕ ਸਹਾਇਤਾ ਦਿੱਤੀ ਜਾਵੇ ਅਤੇ ਟਰੱਕ ਡਰਾਈਵਰ ਖ਼ਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਟਰੱਕ ਥੱਲੇ ਆਏ ਮਜ਼ਦੂਰਾਂ ਨੂੰ ਕਰੀਬ ਇੱਕ ਘੰਟੇ ਬਾਅਦ ਟਾਇਰਾਂ ਦੇ ਥੱਲਿਓ ਕੱਢਿਆ ਗਿਆ। ਇਸ ਮੰਦਭਾਗੀ ਘਟਨਾ ਤੇ ਦੁੱਖ ਵਿਅਕਤ ਕਰਦਿਆਂ ਨਗਰ ਕੌਂਸਲ ਦੇ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਨੇ ਕਿਹਾ ਕਿ ਮ੍ਰਿਤਕ ਮਜ਼ਦੂਰਾਂ ਨੂੰ ਉੱਚ ਮੁਆਵਜ਼ੇ ਤੋਂ ਇਲਾਵਾ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਾ ਇੰਤਜ਼ਾਮ ਕੀਤਾ ਜਾਵੇ।

Continue Reading

Chandigarh

ਰਾਹੁਲ ਗਾਂਧੀ ਤੋਂ ਬਾਅਦ ਹੁਣ ਪ੍ਰਿਅੰਕਾ ਗਾਂਧੀ ਵਲੋਂ ਕੀਤਾ ਜਾਵੇਗਾ ਪੰਜਾਬ ਦਾ ਦੌਰਾ

Published

on

By

ਦੋਆਬਾ ਖੇਤਰ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ ਪ੍ਰਿਅੰਕਾ ਗਾਂਧੀ

ਚੰਡੀਗੜ੍ਹ, 7 ਨਵੰਬਰ (ਸ.ਬ.) ਕਾਂਗਰਸ ਪਾਰਟੀ ਨੇ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿੱਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਤੋਂ ਬਾਅਦ, ਹੁਣ ਪ੍ਰਿਅੰਕਾ ਗਾਂਧੀ ਵੀ ਸੂਬੇ ਦਾ ਦੌਰਾ ਕਰਨ ਆ ਰਹੇ ਹਨ। ਪ੍ਰਿਅੰਕਾ ਗਾਂਧੀ ਦੋਆਬਾ ਖੇਤਰ ਵਿੱਚ ਇੱਕ ਰੈਲੀ ਕਰਨਗੇ। ਇਸ ਸਮਾਗਮ ਦੀ ਮਿਤੀ ਅਤੇ ਸਥਾਨ ਬਾਰੇ ਫ਼ੈਸਲਾ ਅਜੇ ਲਿਆ ਜਾ ਰਿਹਾ ਹੈ। ਪਾਰਟੀ ਸੂਤਰਾਂ ਅਨੁਸਾਰ, ਉਨ੍ਹਾਂ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਨਵੰਬਰ ਦੇ ਤੀਜੇ ਹਫ਼ਤੇ ਤੋਂ ਬਾਅਦ ਕਿਸੇ ਵੀ ਸਮੇਂ ਜਾਰੀ ਕੀਤਾ ਜਾ ਸਕਦਾ ਹੈ।

ਮੰਨਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਦਾ ਇਹ ਦੌਰਾ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਤਿਆਰ ਕੀਤੀ ਗਈ ਰਣਨੀਤੀ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਉਹ ਚਾਹੁੰਦੇ ਹਨ ਕਿ ਪਾਰਟੀ ਵਰਕਰਾਂ ਦਾ ਉਤਸ਼ਾਹ ਬਣਿਆ ਰਹੇ ਅਤੇ ਸੀਨੀਅਰ ਆਗੂ ਇੱਕੋ ਮੰਚ ਤੇ ਇਕੱਠੇ ਨਜ਼ਰ ਆਉਣ, ਜਿਸ ਲਈ ਉਹ ਚਾਹੁੰਦੇ ਹਨ ਕਿ ਕੇਂਦਰੀ ਆਗੂ ਅਕਸਰ ਪੰਜਾਬ ਦਾ ਦੌਰਾ ਕਰਦੇ ਰਹਿਣ। ਇਸ ਸੰਬੰਧੀ ਜਦੋਂ ਪਾਇਲਟ ਨੇ ਪ੍ਰਿਅੰਕਾ ਗਾਂਧੀ ਨੂੰ ਪੰਜਾਬ ਆਉਣ ਦੀ ਬੇਨਤੀ ਕੀਤੀ, ਤਾਂ ਉਨ੍ਹਾਂ ਨੇ ਇਸ ਲਈ ਸਹਿਮਤੀ ਦੇ ਦਿੱਤੀ। ਹਾਲਾਂਕਿ ਨਵੰਬਰ ਦੇ ਪੂਰੇ ਮਹੀਨੇ ਦੌਰਾਨ ਉੱਤਰ ਪ੍ਰਦੇਸ਼ ਵਿੱਚ ਉਨ੍ਹਾਂ ਦੇ ਪ੍ਰੋਗਰਾਮਾਂ ਦੀ ਰੁਝੇਵੇਂ ਭਰੀ ਸੂਚੀ ਹੈ, ਫਿਰ ਵੀ ਉਹ ਇਸ ਵਿੱਚੋਂ ਸਮਾਂ ਕੱਢ ਕੇ ਪੰਜਾਬ ਦਾ ਦੌਰਾ ਕਰਨਗੇ।

ਇਸਦੇ ਨਾਲ ਹੀ ਇਹ ਵੀ ਖਬਰ ਹੈ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ, ਕਾਂਗਰਸ ਵਲੋਂ ਵੀ ਆਪਣੇ 50 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਸਕਦੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਹਾਈਕਮਾਂਡ ਇੱਕ ਅਜਿਹੀ ਰਣਨੀਤੀ ਤੇ ਕੰਮ ਕਰ ਰਹੀ ਹੈ ਜਿਸ ਤਹਿਤ ਉਮੀਦਵਾਰਾਂ ਦਾ ਐਲਾਨ ਕਾਫ਼ੀ ਪਹਿਲਾਂ ਕਰ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਕੋਲ ਆਪਣੇ ਸਬੰਧਤ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨ ਅਤੇ ਲੋਕਾਂ ਨਾਲ ਜੁੜਨ ਲਈ ਲੋੜੀਂਦਾ ਸਮਾਂ ਹੋਵੇ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸੰਬੰਧੀ 1 ਨਵੰਬਰ ਨੂੰ ਦਿੱਲੀ ਵਿੱਚ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇੱਕ ਮੀਟਿੰਗ ਆਯੋਜਿਤ ਕੀਤੀ ਗਈ ਸੀ, ਜਿਸ ਵਿੱਚ ਲਗਭਗ 50 ਸੀਟਾਂ ਲਈ ਸੰਭਾਵੀ ਉਮੀਦਵਾਰਾਂ ਬਾਰੇ ਚਰਚਾ ਕੀਤੀ ਗਈ, ਹਾਲਾਂਕਿ ਕਿਸੇ ਵੀ ਨਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ।

ਕਾਂਗਰਸ ਹਾਈ ਕਮਾਂਡ ਨੇ ਉਮੀਦਵਾਰਾਂ ਦੀ ਜਿੱਤ ਦੀ ਸੰਭਾਵਨਾ ਦਾ ਜਾਇਜ਼ਾ ਲੈਣ ਲਈ ਇੱਕ ਨਵਾਂ ਸਰਵੇਖਣ ਵੀ ਸ਼ੁਰੂ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਪਾਰਟੀ ਕੋਲ ਸਾਰੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰ ਤਿਆਰ ਹਨ ਅਤੇ ਕਾਂਗਰਸ ਕਿਸੇ ਵੀ ਸਮੇਂ ਇਨ੍ਹਾਂ ਨਾਵਾਂ ਦਾ ਐਲਾਨ ਕਰ ਸਕਦੀ ਹੈ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Latest News

Trending