Mohali
ਨਗਰ ਨਿਗਮ ਚੋਣਾਂ : ਭਾਜਪਾ ਵਲੋਂ 42 ਉਮੀਦਵਾਰਾਂ ਦੀ ਸੂਚੀ ਜਾਰੀ
ਐਸ ਏ ਐਸ ਨਗਰ, 14 ਮਈ (ਸ.ਬ.) ਨਗਰ ਨਿਗਮ ਮੁਹਾਲੀ ਦੀਆਂ ਚੋਣਾਂ ਲਈ ਭਾਜਪਾ ਵਲੋਂ 42 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ| ਇਹ ਸੂਚੀ ਭਾਜਪਾ ਦੇ ਸੂਬਾ ਜਨਰਲ ਸਕੱਤਰ ਸ੍ਰ ਪਰਮਿੰਦਰ ਸਿੰਘ ਬਰਾੜ ਵਲੋਂ ਜਾਰੀ ਕੀਤੀ ਗਈ ਹੈ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਦੇ ਜਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਠ ਨੇ ਦੱਸਿਆ ਕਿ ਵਾਰਡ ਨੰ.1 ਤੋਂ ਰਾਜਪ੍ਰੀਤ ਕੌਰ (ਮਹਿਲਾ), ਵਾਰਡ ਨੰ. 2 ਤੋਂ ਉਮਾਕਾਂਤ ਤਿਵਾਰੀ (ਜਨਰਲ), ਵਾਰਡ ਨੰ.3 ਤੋਂ ਸੰਧਿਆ ਸੂਦ (ਮਹਿਲਾ), ਵਾਰਡ ਨੰ.4 ਤੋਂ ਜਸਵਿੰਦਰ ਸਿੰਘ ਕਾਕਾ (ਬੀ ਵਾਰਡ ਨੰ. 5 ਤੋਂ ਰੇਣੂ ਬਾਲਾ (ਐਸ ਸੀ ਮਹਿਲਾ), ਵਾਰਡ ਨੰ. 6 ਤੋਂ ਪੰਕਜ ਸ਼ਹਿਦੇਵ (ਜਨਰਲ), ਵਾਰਡ ਨੰ. 7 ਤੋਂ ਅਰਪਿਤਾ (ਮਹਿਲਾ), ਵਾਰਡ ਨੰ. 8 ਤੋਂ ਸਨੇਹਾ (ਬੀ ਸੀ ਵਾਰਡ ਨੰ. 9 ਤੋਂ ਜਸਵਿੰਦਰ ਕੌਰ (ਮਹਿਲਾ), ਵਾਰਡ ਨੰ. 10 ਤੋਂ ਸੁਭਾਸ਼ ਚੋਪੜਾ (ਜਨਰਲ), ਵਾਰਡ ਨੰ. 11 ਤੋਂ ਸ਼ਰੂਤੀ ਸ਼ਰਮਾ (ਮਹਿਲਾ), ਵਾਰਡ ਨੰ. 12 ਤੋਂ ਸ਼ਿਵਮ (ਜਨਰਲ), ਵਾਰਡ ਨੰ. 14 ਤੋਂ ਪ੍ਰਕਾਸ਼ਵਤੀ (ਜਨਰਲ), ਵਾਰਡ ਨੰ. 15 ਤੋਂ ਪਰਮਜੀਤ ਕੌਰ ਢਿੱਲੋਂ (ਮਹਿਲਾ), ਵਾਰਡ ਨੰ. 18 ਤੋਂ ਰਿਤਿਕਾ (ਜਨਰਲ), ਵਾਰਡ ਨੰ. 19 ਤੋਂ ਪੂਜਾ ਕੌਸ਼ਿਕ (ਮਹਿਲਾ), ਵਾਰਡ ਨੰ. 20 ਤੋਂ ਮਦਨ ਗੋਇਲ (ਜਨਰਲ), ਵਾਰਡ ਨੰ. 21 ਤੋਂ ਸੀਮਾ ਰਾਣੀ (ਮਹਿਲਾ), ਵਾਰਡ ਨੰ. 22 ਤੋਂ ਰਜਿੰਦਰ ਕੌਸ਼ਿਕ (ਜਨਰਲ), ਵਾਰਡ ਨੰ. 23 ਤੋਂ ਸੋਨੀਆ ਸਾਹੁਕਲਾ (ਮਹਿਲਾ), ਵਾਰਡ ਨੰ. 25 ਤੋਂ ਰਾਖੀ ਪਾਠਕ (ਮਹਿਲਾ), ਵਾਰਡ ਨੰ. 26 ਤੋਂ ਅਵਤਾਰ ਸਿੰਘ (ਐਸ ਸੀ), ਵਾਰਡ ਨੰ. 27 ਤੋਂ ਕੁਮਾਰੀ ਤਨਵੀ (ਮਹਿਲਾ), ਵਾਰਡ ਨੰ. 28 ਤੋਂ ਹਰਦੀਪ ਸਿੰਘ ਬੈਦਵਾਨ (ਜਨਰਲ), ਵਾਰਡ ਨੰ. 29 ਤੋਂ ਮਨਪ੍ਰੀਤ (ਐਸ ਸੀ ਮਹਿਲਾ), ਵਾਰਡ ਨੰ. 30 ਤੋਂ ਜਸਵਿੰਦਰ ਸਿੰਘ (ਜਨਰਲ), ਵਾਰਡ ਨੰ. 31 ਤੋਂ ਪ੍ਰਭਸਮਰੀਤ (ਮਹਿਲਾ), ਵਾਰਡ ਨੰ. 32 ਤੋਂ ਮਿਥਲੇਸ਼ ਤਿਵਾਰੀ (ਜਨਰਲ) ਵਾਰਡ ਨੰ. 33 ਤੋਂ ਸੰਗੀਤਾ ਸੂਦ (ਮਹਿਲਾ), ਵਾਰਡ ਨੰ. 35 ਤੋਂ ਆਂਚਲ ਸ਼ਰਮਾ (ਮਹਿਲਾ), ਵਾਰਡ ਨੰ. 36 ਤੋਂ ਗੁਰਿੰਦਰ ਸਿੰਘ ਬਰਾੜ (ਜਨਰਲ), ਵਾਰਡ ਨੰ. 37 ਤੋਂ ਅਨੀਤਾ ਜੋਸ਼ੀ (ਮਹਿਲਾ), ਵਾਰਡ ਨੰ. 38 ਤੋਂ ਹਰਦੀਪ ਸਿੰਘ ਬੈਦਵਾਨ (ਜਨਰਲ), ਵਾਰਡ ਨੰ. 39 ਤੋਂ ਸ਼ਰਨਜੀਤ ਕੌਰ (ਮਹਿਲਾ), ਵਾਰਡ ਨੰ. 40 ਤੋਂ ਗੌਤਮ ਲੱਧਰ (ਐਸ ਸੀ) , ਵਾਰਡ ਨੰ. 41 ਤੋਂ ਗੁਰਪ੍ਰੀਤ ਕੌਰ (ਮਹਿਲਾ), ਵਾਰਡ ਨੰ. 45 ਤੋਂ ਸ਼ੈਰੀ ਆਹੂਜਾ (ਮਹਿਲਾ), ਵਾਰਡ ਨੰ. 46 ਤੋਂ ਸੰਤੋਸ਼ ਕੁਮਾਰ (ਐਸ ਸੀ), ਵਾਰਡ ਨੰ. 47 ਤੋਂ ਸੁਖਦੀਪ ਕੌਰ (ਮਹਿਲਾ), ਵਾਰਡ ਨੰ. 48 ਤੋਂ ਕੁਲਦੀਪ ਸਿੰਘ (ਜਨਰਲ), ਵਾਰਡ ਨੰ. 49 ਬਿਮਲੇਸ਼ ਦੇਵੀ (ਮਹਿਲਾ) ਅਤੇ ਵਾਰਡ ਨੰ. 50 ਤੋਂ ਅਤੁਲ ਸ਼ਰਮਾ ਨੂੰ ਉਮੀਦਵਾਰ ਬਣਾਇਆ ਗਿਆ ਹੈ|
ਉਹਨਾਂ ਦੱਸਿਆ ਕਿ ਬਾਕੀ ਦੇ ਵਾਰਡਾਂ ਦੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਵੀ ਛੇਤੀ ਹੀ ਕਰ ਦਿੱਤਾ ਜਾਵੇਗਾ|
ਸੂਚੀ ਵਿੱਚ ਇੱਕ ਦਿਨ ਪਹਿਲਾਂ ਭਾਜਪਾ ਛੱਡ ਕੇ ਆਪ ਵਿੱਚ ਗਈ ਸ਼ਰਨਜੀਤ ਕੌਰ ਦਾ ਨਾਮ ਵੀ ਸ਼ਾਮਿਲ
ਭਾਰਤੀ ਜਨਤਾ ਪਾਰਟੀ ਵਲੋਂ ਨਗਰ ਨਿਗਮ ਐਸ ਏ ਐਸ ਨਗਰ ਦੀ ਚੋਣ ਲੜਣ ਵਾਲੇ ਉਮੀਦਵਾਰਾਂ ਦੀ ਸੂਚੀ ਵਿੱਚ ਵਾਰਡ ਨੰਬਰ 39 ਤੋਂ ਸ਼ਰਨਜੀਤ ਕੌਰ ਨੂੰ ਉਮੀਦਵਾਰ ਦੱਸਿਆ ਗਿਆ ਹੈ| ਜਿਕਰਯੋਗ ਹੈ ਕਿ ਸੋਹਾਣਾ ਦੇ ਸਮਾਜਸੇਵੀ ਆਗੂ ਰੂਪਾ ਸੋਹਾਣਾ ਦੀ ਪਤਨੀ ਸ਼ਰਨਜੀਤ ਕੌਰ ਬੀਤੇ ਕੱਲ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਈ ਸੀ ਅਤੇ ਦੱਸਿਆ ਜਾ ਰਿਹਾ ਹੈ ਕਿ ਉਹ ਵਾਰਡ ਨੰਬਰ 39 ਤੋਂ ਆਪ ਦੀ ਟਿਕਟ ਤੇ ਚੋਣ ਲੜੇਗੀ| ਇੱਕ ਦਿਨ ਪਹਿਲਾਂ ਪਾਰਟੀ ਛੱਡ ਕੇ ਆਪ ਵਿੱਚ ਸ਼ਾਮਿਲ ਸ਼ਰਨਜੀਤ ਕੌਰ ਦਾ ਨਾਮ ਭਾਜਪਾ ਦੀ ਸੂਚੀ ਵਿੱਚ ਸ਼ਾਮਿਲ ਹੋਣ ਤੇ ਭਾਜਪਾ ਦੀ ਟਿਕਟਾਂ ਵੰਡਣ ਵਾਲੀ ਕੋਰ ਕਮੇਟੀ ਦੀ ਕਾਰਗੁਜਾਰੀ ਤੇ ਹੀ ਸਵਾਲ ਉਠ ਰਹੇ ਹਨ|
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
