Connect with us

Mohali

ਨਗਰ ਨਿਗਮ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Published

on

ਵਿਕਾਸ ਦੇ ਨਾਮ ਤੇ ਚੋਣ ਲੜੇਗਾ ਸ਼੍ਰੋਮਣੀ ਅਕਾਲੀ ਦਲ : ਪਰਵਿੰਦਰ ਸੋਹਾਣਾ

ਐਸ ਏ ਐਸ ਨਗਰ, 14 ਮਈ (ਸ.ਬ.) ਮੁਹਾਲੀ ਨਗਰ ਨਿਗਮ ਚੋਣਾਂ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਅੱਜ 37 ਦਮਦਾਰ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ| ਇਸ ਮੌਕੇ ਸ੍ਰ ਸੋਹਾਣਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ, ਆਬਜ਼ਰਵਰ ਮਹੇਸ਼ਇੰਦਰ ਸਿੰਘ ਗਰੇਵਾਲ, ਕੋਰ ਕਮੇਟੀ ਦੀ ਮਨਜ਼ੂਰੀ ਅਤੇ ਸਥਾਨਕ ਲੀਡਰਸ਼ਿਪ ਨਾਲ ਲੰਬੀ ਸਲਾਹ-ਮਸ਼ਵਰੇ ਤੋਂ ਬਾਅਦ ਹੀ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਵਿਕਾਸ ਦੇ ਨਾਮ ਤੇ ਚੋਣ ਲੜੀ ਜਾਵੇਗੀ|
ਉਹਨਾਂ ਦੱਸਿਆ ਕਿ ਉਮੀਦਵਾਰਾਂ ਦੀ ਪਹਿਲੀ ਸੂਚੀ ਵਿੱਚ ਵਾਰਡ ਨੰ 1 ਤੋਂ ਸੁਰਿੰਦਰ ਕੌਰ, ਵਾਰਡ ਨੰ 4 ਤੋਂ ਪ੍ਰੀਤਮ ਸਿੰਘ, ਵਾਰਡ ਨੰ 5 ਤੋਂ ਰਮਨਜੀਤ ਕੌਰ, ਵਾਰਡ ਨੰ 7 ਤੋਂ ਇੰਦਰਪ੍ਰੀਤ ਕੌਰ ਪ੍ਰਿੰਸ, ਵਾਰਡ ਨੰ 9 ਤੋਂ ਕੁਲਦੀਪ ਕੌਰ ਕੰਗ, ਵਾਰਡ ਨੰ 11 ਤੋਂ ਭੁਪਿੰਦਰ ਕੌਰ, ਵਾਰਡ ਨੰ 12 ਤੋਂ ਨਰਿੰਦਰ ਸਿੰਘ, ਵਾਰਡ ਨੰ 14 ਤੋਂ ਰਮਨਦੀਪ ਸਿੰਘ ਬਾਵਾ, ਵਾਰਡ ਨੰ 17 ਤੋਂ ਸੁਰਿੰਦਰ ਕੌਰ, ਵਾਰਡ ਨੰ 20 ਤੋਂ ਕੁਲਵਿੰਦਰ ਸਿੰਘ ਕੰਬਾਲੀ, ਵਾਰਡ ਨੰ 21 ਤੋਂ ਆਤਮਜੀਤ ਕੌਰ, ਵਾਰਡ ਨੰ 22 ਤੋਂ ਹਰਵਿੰਦਰ ਸਿੰਘ ਸਰਪੰਚ, ਵਾਰਡ ਨੰ 23 ਤੋਂ ਵਰਿੰਦਰ ਕੌਰ, ਵਾਰਡ ਨੰ 24 ਤੋਂ ਸੁਖਵਿੰਦਰ ਸਿੰਘ ਭਿੰਦਾ, ਵਾਰਡ ਨੰ 25 ਤੋਂ ਰਾਜਪ੍ਰੀਤ ਕੌਰ ਗਿੱਲ, ਵਾਰਡ ਨੰ 26 ਤੋਂ ਗੁਰਪ੍ਰੀਤ ਸਿੰਘ, ਵਾਰਡ ਨੰ 28 ਤੋਂ ਰਜਨੀ, ਵਾਰਡ ਨੰ 29 ਤੋਂ ਬਲਵਿੰਦਰ ਕੌਰ, ਵਾਰਡ ਨੰ 30 ਤੋਂ ਦਵਿੰਦਰਪਾਲ ਸਿੰਘ ਕੰਗ, ਵਾਰਡ ਨੰ 31 ਤੋਂ ਰੂਮਨ ਬੈਦਵਾਣ, ਵਾਰਡ ਨੰ 32 ਤੋਂ ਸੁਖਵਿੰਦਰ ਸਿੰਘ, ਵਾਰਡ ਨੰ 33 ਤੋਂ ਦਲਜੀਤ ਕੌਰ, ਵਾਰਡ ਨੰ 34 ਤੋਂ ਤਰਨਪ੍ਰੀਤ ਸਿੰਘ ਧਾਲੀਵਾਲ, ਵਾਰਡ ਨੰ 35 ਤੋਂ ਕੁਲਵਿੰਦਰ ਕੌਰ, ਵਾਰਡ ਨੰ 36 ਤੋਂ ਬਲਵਿੰਦਰ ਕੁਮਾਰ ਵਰਮਾ, ਵਾਰਡ ਨੰ 37 ਤੋਂ ਕੁਲਵਿੰਦਰ ਕੌਰ, ਵਾਰਡ ਨੰ 39 ਤੋਂ ਸਤਵੀਰ ਕੌਰ, ਵਾਰਡ ਨੰ 40 ਤੋਂ ਗੁਰਮੇਲ ਸਿੰਘ, ਵਾਰਡ ਨੰ 41 ਤੋਂ ਬਲਵਿੰਦਰ ਕੌਰ, ਵਾਰਡ ਨੰ 42 ਤੋਂ ਅਮਿਤ ਵਰਮਾ, ਵਾਰਡ ਨੰ 43 ਤੋਂ ਕੁਲਵਿੰਦਰ ਕੌਰ, ਵਾਰਡ ਨੰ 44 ਤੋਂ ਐਡਵੋਕੇਟ ਸੁਖਵੀਰ ਸਿੰਘ ਗਿੱਲ, ਵਾਰਡ ਨੰ 45 ਤੋਂ ਰਵਿੰਦਰ ਕੌਰ, ਵਾਰਡ ਨੰ 46 ਤੋਂ ਸੁਖਦਰਸ਼ਨ ਸਿੰਘ ਕਾਕਾ, ਵਾਰਡ ਨੰ 47 ਤੋਂ ਜਸਪ੍ਰੀਤ ਕੌਰ, ਵਾਰਡ ਨੰ 48 ਤੋਂ ਕੇਸਰ ਸਿੰਘ ਬਲੌਂਗੀ, ਵਾਰਡ ਨੰ 49 ਤੋਂ ਅਰਚਨਾ ਅੰਨੂ ਨੂੰ ਉਮੀਦਵਾਰ ਨਿਯੁਕਤ ਕੀਤਾ ਗਿਆ ਹੈ|
ਇਸ ਮੌਕੇ ਪ੍ਰਦੀਪ ਸਿੰਘ ਭਾਰਜ, ਮਨਜੀਤ ਸਿੰਘ ਮਾਨ, ਸਰਬਜੀਤ ਸਿੰਘ ਪਾਰਸ, ਸਿਮਰਨਜੀਤ ਸਿੰਘ ਢਿੱਲੋਂ, ਗੁਰਕ੍ਰਿਪਾਲ ਸਿੰਘ ਸਿੱਧੂ, ਪ੍ਰੀਤਮ ਸਿੰਘ, ਕੁਲਦੀਪ ਸਿੰਘ ਹਾਜ਼ਰ ਸਨ|

ਭਾਜਪਾ ਉਮੀਦਵਾਰ ਦੇ ਚੋਣ ਪ੍ਰਚਾਰ ਦੌਰਾਨ ਹਮਲੇ ਦਾ ਇਲਜਾਮ ਲਗਾਇਆ, ਪੁਲੀਸ ਵਲੋਂ ਮਾਮਲਾ ਦਰਜ
ਐਸ ਏ ਐਸ ਨਗਰ, 14 ਮਈ (ਸ.ਬ.) ਨਗਰ ਨਿਗਮ ਚੋਣਾਂ ਲਈ ਭਾਜਪਾ ਵਲੋਂ ਵਾਰਡ ਨੰਬਰ 40 ਤੋਂ ਉਮੀਦਵਾਰ ਸ੍ਰੀ ਗੌਤਮ ਲੱਧੜ ਦੇ ਪ੍ਰਚਾਰ ਲਈ ਸੈਕਟਰ 77 ਵਿੱਚ ਘੁੰਮ ਰਹੇ ਉਹਨਾਂ ਦੇ ਪਿਤਾ ਅਤੇ ਸਾਬਕਾ ਆਈ ਏ ਐਸ ਅਧਿਕਾਰੀ ਐਸ ਆਰ ਲੱਧੜ ਤੇ ਹਮਲਾ ਕੀਤੇ ਜਾਣ ਦਾ ਇਲਜਾਮ ਲਗਾਇਆ ਗਿਆ ਹੈ| ਭਾਜਪਾ ਦੇ ਜਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਠ ਨੇ ਦੱਸਿਆ ਕਿ ਇਸ ਹਮਲੇ ਦੌਰਾਨ ਸ੍ਰੀ ਲੱਧੜ ਨਾਲ ਧੱਕਾ ਮੁੱਕੀ ਕੀਤੀ ਗਈ ਜਿਸ ਦੌਰਾਨ ਉਹ ਹੇਠਾਂ ਡਿੱਗ ਪਏ ਅਤੇ ਉਹਨਾਂ ਨੂੰ ਸੱਟਾਂ ਲੱਗੀਆਂ ਹਨ|
ਉਹਨਾਂ ਕਿਹਾ ਕਿ ਇਸ ਮੌਕੇ ਹਮਲਵਾਰਾਂ ਨੇ ਸ੍ਰੀ ਲੱਧੜ ਨੂੰ ਧਮਕਾਇਆ ਕਿ ਉਹ ਮੁੜ ਕੇ ਸੈਕਟਰ 77 ਵਿੱਚ ਨਾ ਆਉਣ| ਇਸ ਸੰਬੰਧੀ ਸ੍ਰੀ ਐਸ ਆਰ ਲੱਧੜ ਵਲੋਂ ਥਾਣਾ ਸੋਹਾਣਾ ਵਿਖੇ ਸ਼ਿਕਾਇਤ ਦਿੱਤੀ ਗਈ ਹੈ| ਉਹਨਾਂ ਮੰਗ ਕੀਤੀ ਕਿ ਇਸ ਸੰਬੰਧੀ ਬਣਦੀ ਕਾਰਵਾਈ ਕੀਤੀ ਜਾਵੇ|
ਇਸ ਸੰਬੰਧੀ ਸੰਪਰਕ ਕਰਨ ਤੇ ਡੀ ਐਸ ਪੀ ਸਿਟੀ 2 ਸ੍ਰ ਹਰਸਿਮਰਨ ਸਿੰਘ ਬੱਲ ਨੇ ਕਿਹਾ ਕਿ ਸੋਹਾਣਾ ਪੁਲੀਸ ਵਲੋਂ ਸ੍ਰੀ ਲੱਧੜ ਦੀ ਸ਼ਿਕਾਇਤ ਤੇ ਕਾਰਵਾਈ ਕਰਦਿਆਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ| ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ|

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending