Mohali
ਨਗਰ ਨਿਗਮ ਚੋਣਾਂ ਸੰਬੰਧੀ ਕਾਂਗਰਸ ਵਲੋਂ 49 ਉਮੀਦਵਾਰਾਂ ਦੀ ਸੂਚੀ ਜਾਰੀ
ਦੋਵਾਂ ਧੜਿਆਂ ਦੇ ਉਮੀਦਵਾਰਾਂ ਨੂੰ ਵੰਡ ਕੇ ਮਿਲੀਆਂ ਟਿਕਟਾਂ
ਐਸ ਏ ਐਸ ਨਗਰ, 14 ਮਈ (ਸ.ਬ.) ਨਗਰ ਨਿਗਮ ਦੀ 26 ਮਈ ਨੂੰ ਹੋਣ ਵਾਲੀ ਚੋਣ ਲਈ ਕਾਂਗਰਸ ਪਾਰਟੀ ਵਲੋਂ ਆਪਣੇ ਅਧਿਕਾਰਤ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ| ਇਸ ਸੰਬੰਧੀ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਸ੍ਰੀ ਸੰਦੀਪ ਸੰਧੂ ਵਲੋਂ ਪਾਰਟੀ ਦੇ ਅਧਿਕਾਰਤ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ|
ਕਾਂਗਰਸ ਪਾਰਟੀ ਵਲੋਂ ਜਾਰੀ ਸੂਚੀ ਵਿੱਚ ਵਾਰਡ ਨੰ: 1 ਤੋਂ ਚਰਨਜੀਤ ਕੌਰ (ਮਹਿਲਾ), ਵਾਰਡ ਨੰ: 2 ਤੋਂ ਹਰਵਿੰਦਰ ਸਿੰਘ ਧਾਲੀਵਾਲ (ਜਨਰਲ), ਵਾਰਡ ਨੰ: 3 ਤੋਂ ਜਸਪ੍ਰੀਤ ਕੌਰ (ਮਹਿਲਾ), ਵਾਰਡ ਨੰ: 4 ਤੋਂ ਰਘਬੀਰ ਸਿੰਘ (ਬੀ.ਸੀ ਵਾਰਡ ਨੰ: 5 ਤੋਂ ਸੁਰਿੰਦਰ ਕੌਰ (ਐਸ. ਸੀ ਮਹਿਲਾ) ਵਾਰਡ ਨੰ: 6 ਤੋਂ ਬਿਕਰਮਜੀਤ ਸਿੰਘ ਹੁੰਝਣ (ਜਨਰਲ), ਵਾਰਡ ਨੰ: 7 ਤੋਂ ਤਰਨਜੀਤ ਕੌਰ ਗਿੱਲ (ਮਹਿਲਾ), ਵਾਰਡ ਨੰ: 8 ਤੋਂ ਰੁਪਿੰਦਰ ਕੌਰ (ਬੀ.ਸੀ ਵਾਰਡ ਨੰ: 9 ਤੋਂ ਭੁਪਿੰਦਰ ਕੌਰ (ਮਹਿਲਾ), ਵਾਰਡ ਨੰ: 10 ਤੋਂ ਕੰਵਰਬੀਰ ਸਿੰਘ ਸਿੱਧੂ (ਜਨਰਲ), ਵਾਰਡ ਨੰ: 11 ਤੋਂ ਲਖਵਿੰਦਰ ਕੌਰ (ਮਹਿਲਾ), ਵਾਰਡ ਨੰ: 12 ਤੋਂ ਅਨੁਰਾਧਾ ਆਨੰਦ (ਜਨਰਲ), ਵਾਰਡ ਨੰ: 13 ਤੋਂ ਨਮਰਤਾ ਢਿੱਲੋਂ (ਮਹਿਲਾ), ਵਾਰਡ ਨੰ: 14 ਤੋਂ ਕਮਲਪ੍ਰੀਤ ਸਿੰਘ ਬੰਨੀ (ਜਨਰਲ), ਵਾਰਡ ਨੰ: 15 ਤੋਂ ਜਤਿੰਦਰ ਕੌਰ (ਮਹਿਲਾ), ਵਾਰਡ ਨੰ: 16 ਤੋਂ ਕਰਨਦੀਪ ਸਿੰਘ ਢਿੱਲੋਂ (ਜਨਰਲ), ਵਾਰਡ ਨੰ: 17 ਤੋਂ ਅਮਰਜੀਤ ਕੌਰ (ਐਸ. ਸੀ ਮਹਿਲਾ), ਵਾਰਡ ਨੰ: 18 ਤੋਂ ਨਰਪਿੰਦਰ ਸਿੰਘ ਰੰਗੀ (ਜਨਰਲ), ਵਾਰਡ ਨੰ: 19 ਤੋਂ ਰਮਨਪ੍ਰੀਤ ਕੌਰ (ਮਹਿਲਾ), ਵਾਰਡ ਨੰ: 20 ਤੋਂ ਗੌਰਵ ਜੈਨ (ਜਨਰਲ), ਵਾਰਡ ਨੰ: 21 ਤੋਂ ਰਾਜ ਰਾਣੀ ਜੈਨ (ਮਹਿਲਾ), ਵਾਰਡ ਨੰ: 22 ਤੋਂ ਬਸੰਤ ਸਿੰਘ (ਜਨਰਲ), ਵਾਰਡ ਨੰ: 23 ਤੋਂ ਮਨਿੰਦਰ ਕੌਰ (ਮਹਿਲਾ), ਵਾਰਡ ਨੰ: 24 ਤੋਂ ਅਮਨਦੀਪ ਸਿੰਘ (ਜਨਰਲ), ਵਾਰਡ ਨੰ: 25 ਤੋਂ ਮਨਜੀਤ ਕੌਰ (ਮਹਿਲਾ), ਵਾਰਡ ਨੰ: 26 ਤੋਂ ਗੁਰਦੀਪ ਸਿੰਘ (ਐਸ.ਸੀ ਵਾਰਡ ਨੰ: 27 ਤੋਂ ਪਰਵਿੰਦਰ ਕੌਰ (ਮਹਿਲਾ), ਵਾਰਡ ਨੰ: 29 ਤੋਂ ਵਿਵੇਕ ਕਾਠੀਆ (ਐਸ.ਸੀ ਮਹਿਲਾ) , ਵਾਰਡ ਨੰ: 30 ਤੋਂ ਹਰਜੀਤ ਸਿੰਘ ਬੈਦਵਾਨ (ਜਨਰਲ), ਵਾਰਡ ਨੰ: 31 ਤੋਂ ਮਨਸੀਰਤ ਕੌਰ (ਮਹਿਲਾ), ਵਾਰਡ ਨੰ: 32 ਤੋਂ ਸੁਰਿੰਦਰ ਰਾਜਪੂਤ (ਜਨਰਲ), ਵਾਰਡ ਨੰ: 33 ਤੋਂ ਸੁਰਿੰਦਰਪਾਲ ਕੌਰ (ਮਹਿਲਾ), ਵਾਰਡ ਨੰ: 34 ਤੋਂ ਸ਼ੁਭਮ ਸਿੰਘ ਸ਼ੇਖੋਂ( ਜਨਰਲ), ਵਾਰਡ ਨੰ: 35 ਤੋਂ ਹਰਜੀਤ ਕੌਰ (ਮਹਿਲਾ), ਵਾਰਡ ਨੰ: 36 ਤੋਂ ਮਲਕੀਤ ਸਿੰਘ (ਜਨਰਲ), ਵਾਰਡ ਨੰ: 37 ਤੋਂ ਬਲਜੀਤ ਕੌਰ (ਮਹਿਲਾ), ਵਾਰਡ ਨੰ: 38 ਤੋਂ ਮਨਜੀਤ ਸਿੰਘ ਗਰੇਵਾਲ (ਜਨਰਲ), ਵਾਰਡ ਨੰ: 39 ਤੋਂ ਦਵਿੰਦਰ ਕੌਰ (ਮਹਿਲਾ), ਵਾਰਡ ਨੰ: 40 ਤੋਂ ਲਖਵਿੰਦਰ ਸਿੰਘ (ਐਸ.ਸੀ ਵਾਰਡ ਨੰ: 41 ਤੋਂ ਸਵਰਨਜੀਤ ਕੌਰ (ਮਹਿਲਾ), ਵਾਰਡ ਨੰ: 42 ਤੋਂ ਜਸਦੀਪ ਸਿੰਘ ਸ਼ੇਰਗਿੱਲ (ਜਨਰਲ), ਵਾਰਡ ਨੰ: 43 ਤੋਂ ਭੁਪਿੰਦਰ ਕੌਰ (ਮਹਿਲਾ), ਵਾਰਡ ਨੰ: 44 ਤੋਂ ਅਮਨਦੀਪ ਸਿੰਘ ਸਲੈਚ (ਜਨਰਲ), ਵਾਰਡ ਨੰ: 45 ਤੋਂ ਸਤਵਿੰਦਰ ਕੌਰ (ਮਹਿਲਾ), ਵਾਰਡ ਨੰ: 46 ਤੋਂ ਅਮਨ ਕੁਮਾਰ ਪਾਸਵਾਨ (ਐਸ.ਸੀ), ਵਾਰਡ ਨੰ: 47 ਤੋਂ ਨਵਜੋਤ ਕੌਰ (ਮਹਿਲਾ), ਵਾਰਡ ਨੰ: 48 ਤੋਂ ਇੰਦਰਜੀਤ ਸਿੰਘ ਜਨਰਲ, ਵਾਰਡ ਨੰ: 49 ਤੋਂ ਰਿੰਪਲ (ਮਹਿਲਾ) ਅਤੇ ਵਾਰਡ ਨੰ: 50 ਤੋਂ ਗੁਰਸਾਹਿਬ ਸਿੰਘ ਜਨਰਲ ਨੂੰ ਉਮੀਦਵਾਰ ਬਣਾਇਆ ਗਿਆ ਹੈ|
ਇੱਥੇ ਜਿਕਰ ਕਰਨਾ ਬਣਦਾ ਹੈ ਕਿ ਇਸ ਵਾਰ ਉਮੀਦਵਾਰਾਂ ਦੀ ਚੋਣ ਦੌਰਾਨ ਕਾਂਗਰਸ ਦੀ ਧੜੇਬਾਜੀ ਨੇ ਆਪਣਾ ਪੂਰਾ ਰੰਗ ਵਿਖਾਇਆ ਹੈ| ਇਸ ਦੌਰਾਨ ਜਿੱਥੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਆਪਣੇ ਕਈ ਪਸੰਦੀਦਾ ਉਮੀਦਵਾਰਾਂ ਨੂੰ ਟਿਕਟਾਂ ਦਿਵਾਈਆਂ ਗਈਆਂ ਹਨ ਉੱਥੇ ਉਹਨਾਂ ਦੇ ਮੁਕਾਬਲੇ ਸਾਬਕਾ ਡਿਪਟੀ ਮੇਅਰ ਸ੍ਰ ਕੁਲਜੀਤ ਸਿੰਘ ਬੇਦੀ ਦੇ ਧੜੇ ਨੂੰ ਵੀ ਇੱਕ ਤਿਹਾਈ ਦੇ ਕਰੀਬ ਸੀਟਾਂ ਮਿਲੀਆਂ ਹਨ ਅਤੇ ਉਹਨਾਂ ਦੀ ਪੁਜੀਸ਼ਨ ਪਹਿਲਾਂ ਨਾਲੋਂ ਬਿਹਤਰ ਹੋਈ ਹੈ|
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
