Connect with us

Mohali

ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਸੋਹਾਣਾ ਹਸਪਤਾਲ ਵਾਲੀ ਸੜਕ ਤੇ ਹਰ ਵੇਲੇ ਰਹਿੰਦਾ ਹੈ ਟ੍ਰੈਫਿਕ ਜਾਮ

Published

on

ਨਾਜਾਇਜ਼ ਕਬਜ਼ਿਆਂ ਅਤੇ ਬੇਤਰਤੀਬ ਪਾਰਕਿੰਗ ਕਾਰਨ ਹਾਲਾਤ ਹੋਏ ਬਦਤਰ

ਐਸ ਏ ਐਸ ਨਗਰ, 16 ਮਈ (ਸ.ਬ.) ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਲੈ ਕੇ ਸੋਹਾਣਾ ਹਸਪਤਾਲ ਤੱਕ ਜਾਣ ਵਾਲੀ ਮੁੱਖ ਸੜਕ ਤੇ ਟ੍ਰੈਕਿ ਵਿਵਸਥਾ ਦੀ ਬਦਹਾਲੀ ਦਾ ਆਲਮ ਇਹ ਹੈ ਕਿ ਇੱਥੇ ਹਰ ਵੇਲੇ ਜਾਮ ਵਰਗੇ ਹਾਲਾਤ ਰਹਿੰਦੇ ਹਨ ਅਤੇ ਸਵੇਰ ਅਤੇ ਸ਼ਾਮ ਵੇਲੇ ਜਦੋਂ ਲੋਕਾਂ ਦਾ ਦਫਤਰਾ ਆਉਣ ਜਾਣ ਦਾ ਸਮਾਂ ਹੁੰਦਾ ਹੈ, ਹਾਲਾਤ ਹੋਰ ਵੀ ਬਦਤਰ ਹੋ ਜਾਂਦੇ ਹਨ।

ਇਸ ਸੜਕ ਤੇ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ਿਆਂ ਅਤੇ ਬੇਤਰਤੀਬ ਪਾਰਕਿੰਗ ਕਾਰਨ ਹਾਲਾਤ ਹੋਰ ਵੀ ਬਦਤਰ ਹੋ ਗਏ ਹਨ ਅਤੇ ਪ੍ਰਸ਼ਾਸਨ ਵਲੋਂ ਇਸ ਪਾਸ ਧਿਆਨ ਨਾ ਦਿੱਤੇ ਜਾਣ ਕਾਰਨ ਇਹ ਸਮੱਸਿਆ ਲਗਾਤਾਰ ਵੱਧ ਰਹੀ ਹੈ, ਜਿਸ ਕਾਰਨ ਇੱਥੋਂ ਲੰਘਣਾ ਇੱਕ ਵੱਡੀ ਚੁਣੌਤੀ ਬਣ ਗਿਆ ਹੈ।

ਇਸ ਸੜਕ ਦੇ ਕਿਨਾਰੇ ਬਣੀਆਂ ਦੁਕਾਨਾਂ ਵਾਲਿਆਂ ਵਲੋਂ ਆਪਣੀਆਂ ਦੁਕਾਨਾਂ ਦੇ ਅੱਗੇ ਸ਼ੈਡ ਆਦਿ ਬਣਾ ਕੇ ਕਬਜੇ ਕੀਤੇ ਹੋਏ ਹਨ। ਜਿਸ ਕਰਨ ਸੜਕ ਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੈ। ਇਹਨਾਂ ਦੁਕਾਨਾਂ ਤੇ ਸਾਮਾਨ ਖਰੀਦਣ ਆਉਣ ਵਾਲੇ ਗਾਹਕ ਆਪਣੇ ਵਾਹਨ, ਚਾਹੇ ਉਹ ਦੋ ਪਹੀਆ ਹੋਣ ਜਾਂ ਚਾਰ ਪਹੀਆ, ਬਿਨਾਂ ਕਿਸੇ ਡਰ ਦੇ ਸੜਕ ਦੇ ਬਿਲਕੁਲ ਵਿਚਕਾਰ ਖੜ੍ਹੇ ਕਰਕੇ ਦੁਕਾਨਾਂ ਦੇ ਅੰਦਰ ਚਲੇ ਜਾਂਦੇ ਹਨ। ਸੜਕ ਤੇ ਖੜ੍ਹੀਆਂ ਇਨ੍ਹਾਂ ਗੱਡੀਆਂ ਕਾਰਨ ਕਾਰਨ ਸੜਕ ਦਾ ਇੱਕ ਵੱਡਾ ਹਿੱਸਾ ਪਾਰਕਿੰਗ ਵਿੱਚ ਤਬਦੀਲ ਹੋ ਜਾਂਦਾ ਹੈ, ਜਿਸ ਨਾਲ ਪਿੱਛੋਂ ਆਉਣ ਵਾਲੀ ਟ੍ਰੈਫਿਕ ਪੂਰੀ ਤਰ੍ਹਾਂ ਰੁਕ ਜਾਂਦੀ ਹੈ ਅਤੇ ਜਾਮ ਦੀ ਸਥਿਤੀ ਪੈਦਾ ਹੋ ਜਾਂਦੀ ਹੈ।

ਇਸ ਸੜਕ ਦੇ ਦੋਵੇਂ ਪਾਸੇ ਰੇਹੜੀ-ਫੜ੍ਹੀ ਵਾਲਿਆਂ ਨੇ ਵੀ ਆਪਣੇ ਪੱਕੇ ਅੱਡੇ ਜਮਾ ਲਏ ਹਨ, ਜਿਸ ਕਾਰਨ ਸੜਕ ਦੀ ਚੌੜਾਈ ਅੱਧੀ ਰਹਿ ਗਈ ਹੈ। ਸੜਕ ਦੇ ਕਿਨਾਰੇ ਹੋਏ ਨਾਜਾਇਜ਼ ਕਬਜ਼ਿਆਂ ਕਾਰਨ ਪੈਦਲ ਚੱਲਣ ਵਾਲੇ ਰਸਤੇ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੇ ਹਨ।

ਇਸ ਸੜਕ ਤੇ ਭਾਰੀ ਟ੍ਰੈਫਿਕ ਰਹਿੰਦਾ ਹੈ ਅਤੇ ਇਹ ਸੜਕ ਸੋਹਾਣਾ ਹਸਪਤਾਲ ਤੋਂ ਅੱਗੇ ਜਿਲ੍ਹਾ ਪ੍ਰਸ਼ਾਸ਼ਨਿਕ ਕੇਂਦਰ ਨੂੰ ਵੀ ਜੋੜਦੀ ਹੈ। ਇਸ ਸੜਕ ਤੇ ਵੱਡਾ ਹਸਪਤਾਲ ਬਣਿਆ ਹੋਣ ਕਾਰਨ ਹਰ ਮਿੰਟ ਬਾਅਦ ਐਮਰਜੈਂਸੀ ਮਰੀਜ਼ਾਂ ਨੂੰ ਲੈ ਕੇ ਐਂਬੂਲੈਂਸਾਂ ਆਉਂਦੀਆਂ-ਜਾਂਦੀਆਂ ਹਨ ਪਰੰਤੂ ਸੜਕ ਤੇ ਹੋਏ ਨਾਜਾਇਜ਼ ਕਬਜ਼ਿਆਂ ਅਤੇ ਸੜਕ ਉੱਪਰ ਹੁੰਦੀ ਗਲਤ ਪਾਰਕਿੰਗ ਕਾਰਨ ਅਕਸਰ ਐਂਬੂਲੈਂਸਾਂ ਨੂੰ ਵੀ ਜਾਮ ਵਿੱਚ ਫਸਣਾ ਪੈਂਦਾ ਹੈ, ਜੋ ਕਿ ਕਿਸੇ ਮਰੀਜ਼ ਲਈ ਜਾਨਲੇਵਾ ਸਾਬਤ ਹੋ ਸਕਦਾ ਹੈ।

ਇਸ ਸੰਬੰਧੀ ਸਥਾਨਕ ਨਿਵਾਸੀਆਂ ਅਤੇ ਸਮਾਜ ਸੇਵੀ ਜਥੇਬੰਦੀਆਂ ਨੇ ਪ੍ਰਸ਼ਾਸਨ ਨੂੰ ਕਈ ਵਾਰ ਲਿਖਤੀ ਸ਼ਿਕਾਇਤਾਂ ਦਿੱਤੀਆਂ ਹਨ, ਪਰ ਹਾਲੇ ਤੱਕ ਕੋਈ ਠੋਸ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ। ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਇਸ ਮਾਰਗ ਨੂੰ ‘ਵਨ-ਵੇ’ ਨਹੀਂ ਕੀਤਾ ਜਾਂਦਾ, ਉਦੋਂ ਤੱਕ ਟ੍ਰੈਫਿਕ ਦੀ ਸਮੱਸਿਆ ਦਾ ਹੱਲ ਹੋਣਾ ਨਾਮੁਮਕਿਨ ਹੈ। ਲੋਕਾਂ ਦੀ ਮੰਗ ਹੈ ਕਿ ਨਗਰ ਨਿਗਮ ਦੀ ਟੀਮ ਵੱਲੋਂ ਵਿਸ਼ੇਸ਼ ਮੁਹਿੰਮ ਚਲਾ ਕੇ ਸੜਕ ਤੱਕ ਵਧੇ ਹੋਏ ਕਬਜ਼ਿਆਂ ਨੂੰ ਤੁਰੰਤ ਹਟਾਇਆ ਜਾਵੇ। ਇਸਦੇ ਨਾਲ ਹੀ ਟ੍ਰੈਫਿਕ ਪੁਲੀਸ ਵਲੋਂ ਇਸ ਸੜਕ ਤੇ ਪੱਕੇ ਤੌਰ ਤੇ ਨਟ੍ਰੈਕਿ ਕਰਮਚਾਰੀ ਨਿਯੁਕਤ ਕੀਤੇ ਜਾਣ ਅਤੇ ਸੜਕ ਉੱਪਰ ਵਾਹਨ ਖੜ੍ਹੇ ਕਰਨ ਵਾਲੇ ਗਾਹਕਾਂ ਤੇ ਦੁਕਾਨਦਾਰਾਂ ਦੇ ਚਲਾਨ ਕੀਤੇ ਜਾਣ, ਤਾਂ ਹੀ ਲੋਕਾਂ ਨੂੰ ਇਸ ਰੋਜ਼ਾਨਾ ਦੇ ਨਰਕ ਵਰਗੇ ਜਾਮ ਤੋਂ ਨਿਜਾਤ ਮਿਲ ਸਕਦੀ ਹੈ।

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending