Connect with us

Mohali

ਟਿਕਟਾਂ ਨਾ ਮਿਲਣ ਕਾਰਨ ਸਾਬਕਾ ਕੌਂਸਲਰਾਂ ਸਮੇਤ ਕਈ ਹੋਰ ਕਾਂਗਰਸੀ ਆਗੂਆਂ ਵਲੋਂ ਬਗਾਵਤ

Published

on

ਨਗਰ ਨਿਗਮ ਚੋਣਾਂ ਸੰਬੰਧੀ ਆਜਾਦ ਉਮੀਦਵਾਰਾਂ ਵਜੋਂ ਕਾਗਜ ਦਾਖਿਲ ਕੀਤੇ
ਐਸ ਏ ਐਸ ਨਗਰ, 16 ਮਈ (ਸ.ਬ.) ਨਗਰ ਨਿਗਮ ਚੋਣਾਂ ਦੌਰਾਨ ਜਿੱਥੇ ਵੱਖ ਵੱਖ ਪਾਰਟੀਆਂ ਦੇ ਆਗੂਆਂ ਵਲੋਂ ਟਿਕਟਾਂ ਨਾ ਮਿਲਣ ਕਾਰਨ ਹੋਰਨਾਂ ਪਾਰਟੀਆਂ ਵਿੱਚ ਸ਼ਾਮਿਲ ਹੋਣ ਦਾ ਅਮਲ ਜੋਰ ਫੜ ਗਿਆ ਹੈ ਉੱਥੇ ਕਈ ਆਗੂ ਅਜਿਹੇ ਵੀ ਹਨ ਜਿਹੜੇ ਟਿਕਟਾਂ ਨਾ ਮਿਲਣ ਕਾਰਨ ਬਾਗੀ ਹੋ ਕੇ ਆਜਾਦ ਉਮੀਦਵਾਰ ਵਜੋਂ ਚੋਣ ਲੜਣ ਲਈ ਮੈਦਾਨ ਵਿੱਚ ਆ ਗਏ ਹਨ|
ਪਿਛਲੀ ਵਾਰ ਨਗਰ ਨਿਗਮ ਦੇ ਕੌਂਸਲਰ ਰਹੇ ਸ੍ਰੀਮਤੀ ਬਲਰਾਜ ਕੌਰ ਧਾਲੀਵਾਲ, ਸ੍ਰ ਜਸਬੀਰ ਸਿੰਘ ਮਣਕੂ ਅਤੇ ਸ੍ਰੀਮਤੀ ਕੁਲਜਿੰਦਰ ਕੌਰ ਬਾਛਲ ਨੂੰ ਇਸ ਵਾਰ ਪਾਰਟੀ ਵਲੋਂ ਟਿਕਟ ਨਾ ਦਿੱਤੇ ਜਾਣ ਦੇ ਰੋਸ ਵਜੋਂ ਇਹਨਾਂ ਤਿੰਨਾਂ ਵਲੋਂ ਪਾਰਟੀ ਤੋਂ ਬਗਾਵਤ ਕਰ ਦਿੱਤੀ ਗਈ ਹੈ ਅਤੇ ਆਜਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਨਿੱਤਰ ਆਏ ਹਨ| ਸ੍ਰੀਮਤੀ ਬਲਰਾਜ ਕੌਰ ਧਾਲੀਵਾਲ ਵਲੋਂ ਵਾਰਡ ਨੰਬਰ 33, ਸ੍ਰ ਜਸਬੀਰ ਸਿੰਘ ਮਣਕੂ ਵਲੋਂ ਵਾਰਡ ਨੰਬਰ 20 ਅਤੇ ਅਤੇ ਸ੍ਰੀਮਤੀ ਕੁਲਜਿੰਦਰ ਕੌਰ ਵਾਛਲ ਵਲੋਂ ਵਾਰਡ ਨੰਬਰ 5 ਤੋਂ ਆਪਣੇ ਕਾਗਜ ਦਾਖਿਲ ਕੀਤੇ ਗਏ ਹਨ|
ਇਸਦੇ ਨਾਲ ਹੀ ਬੀਬੀ ਬਲਰਾਜ ਕੌਰ ਦੇ ਪਤੀ ਅਤੇ ਸੀਨੀਅਰ ਕਾਂਗਰਸੀ ਆਗੂ ਸ੍ਰ ਗਗਨਦੀਪ ਸਿੰਘ ਧਾਲੀਵਾਲ ਵਲੋਂ ਵਾਰਡ ਨੰਬਰ 10 ਤੋਂ ਕਾਗਜ ਦਾਖਿਲ ਕੀਤੇ ਗਏ ਹਨ| ਕਾਂਗਰਸ ਪਾਰਟੀ ਵਲੋਂ ਇਸ ਵਾਰਡ ਤੋਂ ਸਾਬਕਾ ਮੰਤਰੀ ਸ੍ਰ ਬਲਬੀਰ ਸਿੰਘ ਸਿੱਧੂ ਦੇ ਪੱਤਰ ਸ੍ਰ ਕੰਵਰਦੀਪ ਸਿੰਘ ਰੂਬੀ ਨੂੰ ਟਿਕਟ ਦਿੱਤੀ ਗਈ ਹੈ| ਇਸਤੋਂ ਇਲਾਵਾ ਵਾਰਡ ਨੰਬਰ 11 ਤੋਂ ਸਿਕੰਦਰ ਕੌਰ, ਵਾਰਡ ਨੰਬਰ 3 ਤੋਂ ਮਨਜੀਤ ਕੌਰ, ਵਾਰਡ ਨੰਬਰ 15 ਤੋਂ ਹਰਮਨਦੀਪ ਕੌਰ, ਵਾਰਡ ਨੰਬਰ 44 ਤੋਂ ਅਮਰਪਾਲ ਸਿੰਘ ਪ੍ਰਿੰਸ ਸਮੇਤ ਕੁੱਝ ਹੋਰ ਉਮੀਦਵਾਰਾਂ ਵਲੋਂ ਵੀ ਕਾਂਗਰਸ ਪਾਰਟੀ ਵਲੋਂ ਪਾਰਟੀ ਟਿਕਟ ਨਾ ਮਿਲਣ ਤੇ ਬਗਾਵਤ ਕਰਦਿਆਂ ਆਜਾਦ ਉਮੀਦਵਾਰ ਵਲੋਂ ਆਪੋ ਆਪਣੇ ਕਾਗਜ ਦਾਖਿਲ ਕੀਤੇ ਹਨ|

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending