Connect with us

Mohali

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸਾਨਾਂ ਨੇ ਭਾਜਪਾ ਅਤੇ ਪੰਜਾਬ ਦੇ ਰਾਜਪਾਲ ਦੇ ਪੁਤਲੇ ਫੂਕੇ

Published

on

15 ਮਈ ਨੂੰ ਕਿਸਾਨਾਂ ਤੇ ਲਾਠੀਚਾਰਜ, ਅੱਥਰੂ ਗੈਸ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦਾ ਕੀਤਾ ਵਿਰੋਧ

ਬਨੂੰੜ, 16 ਮਈ (ਸ.ਬ.) ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਸ਼ਾਮਿਲ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਲਾਂਡਰਾਂ ਬਨੂੜ ਰੋਡ ਤੇ ਦੈੜੀ ਫਲਾਈ ਓਵਰ ਦੇ ਹੇਠਾਂ ਭਾਜਪਾ ਅਤੇ ਪੰਜਾਬ ਦੇ ਰਾਜਪਾਲ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੱਗੀ ਕਰਾਲਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਦਰਸ਼ਨ ਸਿੰਘ ਦੁਰਾਲੀ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰੈਸ ਸਕੱਤਰ ਅੰਗਰੇਜ਼ ਸਿੰਘ ਭਦੌੜ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ ਅਤੇ ਜਨਰਲ ਸਕੱਤਰ ਲਖਵਿੰਦਰ ਸਿੰਘ ਲੱਖੀ ਕਰਾਲਾ ਨੇ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰੇ ਤੇ ਗਵਰਨਰ ਪੰਜਾਬ ਵੱਲੋਂ ਚੰਡੀਗੜ੍ਹ ਪੁਲੀਸ ਰਾਹੀਂ ਕਿਸਾਨਾਂ ਤੇ ਪਾਣੀ ਦੀਆਂ ਬੁਛਾੜਾਂ ਮਾਰਨ, ਲਾਠੀਚਾਰਜ ਕਰਨ, ਅੱਥਰੂ ਗੈਸ ਦੇ ਗੋਲੇ ਸੁੱਟਣ ਅਤੇ ਕਿਸਾਨਾਂ ਨੂੰ ਗ੍ਰਿਫਤਾਰ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ।

ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਸਥਾਈ ਮੈਂਬਰੀ ਖਤਮ ਕਰਨ ਦੇ ਨੋਟੀਫਿਕੇਸ਼ਨ ਨੂੰ ਰੱਦ ਕਰਵਾਉਣ ਸਮੇਤ ਪਾਣੀ ਦੀਆਂ ਹੋਰ ਮੰਗਾਂ ਨੂੰ ਲੈਕੇ ਬੀਤੇ ਕੱਲ੍ਹ 15 ਮਈ ਨੂੰ ਸ਼ਹੀਦ ਭਗਤ ਸਿੰਘ ਨੇਚਰ ਪਾਰਕ ਫੇਸ ਅੱਠ ਤੋਂ ਗਵਰਨਰ ਭਵਨ ਵੱਲ ਜ਼ੋਰਦਾਰ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਚੰਡੀਗੜ੍ਹ ਪੁਲੀਸ ਨੇ ਸ਼ਾਂਤਮਈ ਢੰਗ ਨਾਲ ਅੱਗੇ ਵੱਧ ਰਹੇ ਕਿਸਾਨਾਂ ਉੱਤੇ ਜਬਰ ਕੀਤਾ ਅਤੇ 24 ਕਿਸਾਨਾਂ ਨੂੰ ਹਿਰਾਸਤ ਵਿਚ ਲੈ ਲਿਆ। ਇਸ ਜਬਰ ਦੇ ਖਿਲਾਫ ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਸਾਰੇ ਪੰਜਾਬ ਵਿੱਚ ਭਾਜਪਾ ਅਤੇ ਗਵਰਨਰ ਪੰਜਾਬ ਦੇ ਪੁਤਲੇ ਸਾੜੇ ਜਾ ਰਹੇ ਹਨ। ਇਸੇ ਦੀ ਕੜੀ ਵਿੱਚ ਅੱਜ ਕਿਸਾਨਾਂ ਨੇ ਇੱਥੇ ਇਕੱਤਰ ਹੋ ਕੇ ਪੁਤਲਾ ਸਾੜਿਆ।

ਕਿਸਾਨ ਆਗੂਆਂ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਸਥਾਈ ਮੈਂਬਰੀ ਖਤਮ ਕਰਨ ਲਈ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਰੱਦ ਕਰਨ ਦੀ ਮੰਗ ਕਰਨ ਤੋਂ ਇਲਾਵਾ ਹਰ ਖੇਤ ਨੂੰ ਨਹਿਰੀ ਪਾਣੀ ਅਤੇ ਹਰ ਘਰ ਨੂੰ ਪੀਣ ਵਾਸਤੇ ਸਾਫ ਨਹਿਰੀ ਪਾਣੀ ਦੇਣ, ਪੰਜਾਬ ਦੇ ਪਾਣੀਆਂ ਦਾ ਮਸਲਾ ਰਿਪੇਰੀਅਨ- ਬੇਸਨ ਸਿਧਾਂਤ ਅਨੁਸਾਰ ਹੱਲ ਕਰਨ, ਪੰਜਾਬ ਪੁਨਰਗਠਨ ਐਕਟ ਦੀਆਂ ਵਿਤਕਰੇ ਪੂਰਨ ਧਰਾਵਾਂ 78,79 ਅਤੇ 80 ਨੂੰ ਰੱਦ ਕਰਨ ਅਤੇ ਸੂਬੇ ਨਾਲ ਹੋਏ ਸਾਰੇ ਗੈਰ ਸੰਵਿਧਾਨਕ ਅਤੇ ਵਿਤਕਰੇਪੂਰਨ ਕਾਨੂੰਨੀ ਸਮਝੌਤੇ ਤੇ ਅਵਾਰਡ ਰੱਦ ਕਰਨ ਦੀ ਮੰਗ ਕੀਤੀ। ਕੇਂਦਰ ਸਰਕਾਰ ਨੂੰ ਸਾਉਣੀ ਦੀਆਂ ਫ਼ਸਲਾਂ ਲਈ ਨਾਬਾਰਡ ਬੈਂਕ ਰਾਹੀਂ ਸੂਬੇ ਦੇ ਰੋਕੇ ਗਏ 2400 ਕਰੋੜ ਰੁਪਏ ਜਾਰੀ ਕਰਨ ਅਤੇ ਪੰਜਾਬ ਸਰਕਾਰ ਨੂੰ ਹੱਦ ਕਰਜ਼ਿਆਂ ਦੇ ਵਾਧੇ ਨੂੰ ਲਾਗੂ ਕਰਨ ਦੀ ਮੰਗ ਅਤੇ ਤੇਲ ਤੇ ਗੈਸ ਦੇ ਰੇਟਾਂ ਵਿੱਚ ਕੀਤੇ ਵਾਧੇ ਦੀ ਨਿੰਦਾ ਕਰਦਿਆਂ ਇਸ ਨੂੰ ਵਾਪਸ ਲੈਣ ਦੀ ਮੰਗ ਵੀ ਕੀਤੀ।

ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਡੈਮ ਸੇਫਟੀ ਐਕਟ ਖਿਲਾਫ ਇੱਕ ਸ਼ਬਦ ਵੀ ਨਾ ਬੋਲਣ ਅਤੇ ਜਲ ਸੋਧ ਐਕਟ ਲਾਗੂ ਕਰਨ ਦੀ ਵੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਵਧੀ ਹੋਈ ਮਹਿੰਗਾਈ ਅਨੁਸਾਰ ਕਿਸਾਨਾਂ ਦਾ ਹੱਦ ਕਰਜਾ ਵਧਾਇਆ ਗਿਆ ਸੀ ਪਰ ਪੰਜਾਬ ਸਰਕਾਰ ਨੇ ਬਿਨਾਂ ਕਿਸੇ ਦਲੀਲ ਤੋਂ ਉਹ ਰੱਦ ਕਰ ਦਿੱਤਾ ਹੈ ਅਤੇ ਸੁਸਾਇਟੀਆਂ ਵਿੱਚ ਕਿਸਾਨਾਂ ਨੂੰ ਕਰਜ਼ਾ ਅਤੇ ਖਾਦ ਨਹੀਂ ਮਿਲ ਰਹੀ। ਕਿਸਾਨਾਂ ਨੇ ਮੰਗ ਕੀਤੀ ਕਿ ਰਜਿਸਟਰਾਰ ਸਹਿਕਾਰੀ ਸਭਾਵਾਂ ਵੱਲੋਂ ਕੀਤੇ ਹੋਏ ਵਾਅਦੇ ਅਨੁਸਾਰ ਪੰਜਾਬ ਸਰਕਾਰ ਜਲਦੀ ਤੋਂ ਜਲਦੀ ਵਧੇ ਹੋਏ ਹੱਦ ਕਰਜੇ ਦਾ ਨਵਾਂ ਨੋਟੀਫਿਕੇਸ਼ਨ ਦੁਬਾਰਾ ਜਾਰੀ ਕਰੇ। ਆਗੂਆਂ ਨੇ ਕਿਹਾ ਕਿ ਜਬਰ ਦੇ ਮਾਮਲੇ ਵਿੱਚ ਪੰਜਾਬ ਦੀ ਆਮ ਆਦਮੀ ਸਰਕਾਰ ਵੀ ਭਾਜਪਾ ਦੇ ਕਦਮਾਂ ਤੇ ਹੀ ਚੱਲ ਰਹੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਤੇ ਜਬਰ ਕਰਨ ਵਾਲਿਆਂ ਨੂੰ ਸਬਕ ਸਿਖਾਇਆ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਿੰਦਰ ਸਿੰਘ ਸ਼ਿੰਦਾ ਬਨੂੜ, ਜਸਵਿੰਦਰ ਸਿੰਘ ਕੰਡਾਲਾ, ਜਸਮੇਰ ਸਿੰਘ ਦੁਰਾਲੀ, ਸ਼ੇਰ ਸਿੰਘ ਦੈੜੀ, ਜੀਤ ਸਿੰਘ ਮਾਣਕਪੁਰ, ਗੁਰਵਿੰਦਰ ਸਿੰਘ ਸਿਆਊ ਅਤੇ ਕੁਲਵੰਤ ਸਿੰਘ ਚਿੱਲਾ ਅਮਰਜੀਤ ਸਿੰਘ ਸੁੱਖਗੜ ਵੀ ਹਾਜ਼ਰ ਸਨ।

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending