Connect with us

Mohali

ਨਗਰ ਨਿਗਮ ਚੋਣਾਂ ਦੌਰਾਨ ਹੋਣਗੇ ਗਹਿਗੱਚ ਮੁਕਾਬਲੇ

Published

on

ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਚਲ ਰਹੀ ਹੈ ਬਹੁਮਤ ਹਾਸਿਲ ਕਰਨ ਦੀ ਜੰਗ

ਭੁਪਿੰਦਰ ਸਿੰਘ

ਐਸ ਏ ਐਸ ਨਗਰ, 18 ਮਈ

ਆਉਣ ਵਾਲੀ 26 ਮਈ ਨੂੰ ਹੋਣ ਵਾਲੀ ਨਗਰ ਨਿਗਮ ਦੀ ਚੋਣ ਲਈ ਨਾਮਜਦਗੀਆਂ ਦਾਖਿਲ ਕਰਨ ਦਾ ਅਮਲ ਮੁਕੰਮਲ ਹੋਣ ਤੋਂ ਬਾਅਦ ਚੋਣ ਪ੍ਰਚਾਰ ਪੂਰੀ ਤਰ੍ਹਾਂ ਭਖ ਗਿਆ ਹੈ ਅਤੇ ਇਸ ਦੌਰਾਨ ਚੋਣ ਮੈਦਾਨ ਵਿੱਚ ਉਤਰੀਆਂ ਸਾਰੀਆਂ ਹੀ ਧਿਰਾਂ ਵਲੋਂ ਆਪਣੀ ਪੂਰੀ ਤਾਕਤ ਲਗਾ ਦਿੱਤੀ ਗਈ ਹੈ। ਇਸ ਦੌਰਾਨ ਸਾਰੀਆਂ ਹੀ ਪਾਰਟੀਆਂ ਅਤੇ ਚੋਣ ਮੈਦਾਨ ਵਿੱਚ ਕਿਸਮਤ ਅਜਮਾ ਰਹੇ ਉਮੀਦਵਾਰ ਵਿਕਾਸ ਦੇ ਮੁੱਦੇ ਤੇ ਹੀ ਚੋਣ ਲੜਣ ਦੀ ਗੱਲ ਕਰ ਰਹੇ ਹਨ ਅਤੇ ਖੁਦ ਨੂੰ ਵਿਕਾਸ ਦਾ ਸਭਤੋਂ ਵੱਡਾ ਝੰਡਾਬਰਦਾਰ ਸਾਬਿਤ ਕਰਕੇ ਵਿਰੋਧੀਆਂ ਨੂੰ ਵਿਕਾਸ ਦੇ ਰਾਹ ਦੀ ਰੁਕਾਵਟ ਸਾਬਿਤ ਕਰਨ ਲਈ ਆਪਣੀ ਪੂਰੀ ਵਾਹ ਲਗਾ ਰਹੇ ਹਨ।

ਨਗਰ ਨਿਗਮ ਚੋਣਾਂ ਦੌਰਾਨ ਜਿੱਥੇ ਚਾਰ ਮੁੱਖ ਧਿਰਾਂ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਲੋਂ ਆਪਣੇ ਅਧਿਕਾਰਤ ਉਮੀਦਵਾਰਾਂ ਨੂੰ ਮੈਦਾਨ ਵਿੱਚ ਲਿਆਂਦਾ ਗਿਆ ਹੈ, ਉੱਥੇ ਵੱਡੀ ਗਿਣਤੀ ਵਿੱਚ ਆਜਾਦ ਉਮੀਦਵਾਰ ਵੀ ਚੋਣਾਂ ਦੌਰਾਨ ਕਿਸਮਤ ਅਜਮਾ ਰਹੇ ਹਨ। ਚੋਣ ਲੜਣ ਵਾਲੇ ਇਹਨਾਂ ਆਜਾਦ ਉਮੀਦਵਾਰਾਂ ਵਿੱਚੋਂ ਵੱਖ ਵੱਖ ਸਿਆਸੀ ਪਾਰਟੀਆਂ ਦੇ ਬਾਗੀ ਉਮੀਦਵਾਰ ਹਨ, ਜਿਹਨਾਂ ਨੂੰ ਪਾਰਟੀ ਦੀ ਟਿਕਟ ਨਾ ਮਿਲਣ ਤੇ ਉਹਨਾਂ ਵਲੋਂ ਪਾਰਟੀ ਤੋਂ ਬਗਾਵਤ ਕਰਦਿਆਂ ਚੋਣ ਲੜਣ ਦਾ ਫੈਸਲਾ ਕੀਤਾ ਹੈ।

ਇਸ ਦੌਰਾਨ ਜਿੱਥੇ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਕਮਾਨ ਹਲਕਾ ਵਿਧਾਇਕ ਸz ਕੁਲਵੰਤ ਸਿੰਘ ਕੋਲ ਹੈ ਉੱਥੇ ਕਾਂਗਰਸ ਪਾਰਟੀ ਦੇ ਹਾਲਾਤ ਇਸ ਵਾਰ ਥੋੜ੍ਹੇ ਬਦਲ ਗਏ ਹਨ। ਪਿਛਲੀ ਵਾਰ ਹੋੋਈ ਨਗਰ ਨਿਗਮ ਦੀ ਚੋਣ ਦੌਰਾਨ ਜਿੱਥੇ ਪਾਰਟੀ ਦੀ ਪੂਰੀ ਕਮਾਨ ਸਾਬਕਾ ਮੰਤਰੀ ਸz. ਬਲਬੀਰ ਸਿੰਘ ਸਿੱਧੂ ਕੋਲ ਸੀ ਉੱਥੇ ਇਸ ਵਾਰ ਕਾਂਗਰਸ ਧੜੇਬਾਜੀ ਵਿੱਚ ਵੰਡੀ ਗਈ ਹੈ ਅਤੇ ਕਾਂਗਰਸੀ ਉਮੀਦਵਾਰਾਂ ਨੂੰ ਪਾਰਟੀ ਟਿਕਟਾਂ ਦੀ ਵੰਡ ਵੇਲੇ ਵੀ ਇਹ ਧੜੇਬਾਜੀ ਹਾਵੀ ਰਹੀ ਸੀ। ਇਸ ਦੌਰਾਨ ਪਾਰਟੀ ਵਲੋਂ ਉਮੀਦਵਾਰਾਂ ਦੀ ਚੋਣ ਕਰਨ ਲਈ ਭੇਜੇ ਗਏ ਆਜਰਵਰ ਅਤੇ ਲੁਧਿਆਣਾ ਦੇ ਸਾਬਕਾ ਵਿਧਾਇਕ ਸz. ਸਿਮਰਨਜੀਤ ਸਿੰਘ ਬੈਂਸ ਵਲੋਂ ਦੋਵਾਂ ਧੜਿਆਂ ਦੇ ਆਗੂਆਂ ਨਾਲ ਵੱਖੋ ਵੱਖਰੀਆਂ ਮੀਟਿੰਗਾਂ ਕੀਤੀਆਂ ਗਈਆਂ ਸਨ ਅਤੇ ਪਾਰਟੀ ਵਲੋਂ ਦੋਵਾਂ ਧੜਿਆਂ ਨੂੰ ਵੰਡ ਕੇ ਹੀ ਟਿਕਟਾਂ ਦਿੱਤੀਆਂ ਗਈਆਂ ਹਨ। ਇਹ ਵੀ ਇੱਕ ਵੱਡਾ ਕਾਰਨ ਹੈ ਕਿ ਕਾਂਗਰਸ ਦੇ ਲਗਭਗ 1 ਦਰਜਨ ਬਾਗੀ ਉਮੀਦਵਾਰ ਮੈਦਾਨ ਵਿੱਚ ਹਨ।

ਇਸ ਦੌਰਾਨ ਜਿੱਥੇ ਸz. ਬਲਬੀਰ ਸਿੰਘ ਸਿੱਧੂ ਵਲੋਂ ਆਪਣੇ ਧੜੇ ਦੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਮੁਹਿੰਮ ਤੇਜ ਕਰ ਦਿੱਤੀ ਗਈ ਹੈ ਉੱਥੇ ਡਿਪਟੀ ਮੇਅਰ ਸz. ਕੁਲਜੀਤ ਸਿਘ ਬੇਦੀ ਵੀ ਕਾਂਗਰਸੀ ਉਮੀਦਵਾਰਾਂ ਦੀਆਂ ਚੋਣ ਮੀਟਿੰਗਾਂ ਵਿੱਚ ਪਹੁੰਚ ਰਹੇ ਹਨ। ਇਸ ਤੋਂ ਇਲਾਵਾ ਚੰਡੀਗੜ੍ਹ ਦੇ ਮੈਂਬਰ ਪਾਰਲੀਮੈਂਟ ਸ੍ਰੀ ਮਨੀਸ਼ ਤਿਵਾਰੀ ਵੀ ਵੱਖ ਵੱਖ ਉਮੀਦਵਾਰਾਂ ਦੀਆਂ ਚੋਣ ਮੀਟਿੰਗਾਂ ਦੌਰਾਨ ਹਾਜਰੀ ਲਵਾ ਰਹੇ ਹਨ।

ਇਹਨਾਂ ਚੋਣਾਂ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੀ ਦੇ ਹਲਕਾ ਇੰਚਾਰਜ ਸz. ਪਰਵਿੰਦਰ ਸਿੰਘ ਸੋਹਾਣਾ ਵਲੋਂ ਕੀਤੀ ਜਾ ਰਹੀ ਹੈ ਅਤੇ ਉਹਨਾਂ ਦੇ ਨਾਲ ਸਥਾਨਕ ਅਕਾਲੀ ਆਗੂ ਵੀ ਸਰਗਰਮ ਹਨ ਜਦੋਂਕਿ ਭਾਜਪਾ ਦੇ ਚੋਣ ਪ੍ਰਚਾਰ ਦੀ ਕਮਾਨ ਪਾਰਟੀ ਦੇ ਜਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਠ ਦੇ ਹੱਥ ਹੈ ਅਤੇ ਉਹਨਾਂ ਦੇ ਨਾਲ ਪਾਰਟੀ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਅਤੇ ਸਹਿ ਖਜਾਂਚੀ ਸੁਖਵਿੰਦਰ ਸਿੰਘ ਗੋਲਡੀ ਵਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਇਹਨਾਂ ਚਾਰ ਮੁੱਖ ਧਿਰਾਂ ਤੋਂ ਇਲਾਵਾ ਵੱਡੀ ਗਿਣਤੀ ਅਜਾਦ ਉਮੀਦਵਾਰ ਵੀ ਮੈਦਾਨ ਵਿੱਚ ਹਨ ਅਤੇ ਇਹਨਾਂ ਵਿੱਚੋਂ ਵੀ ਕੁੱਝ ਦੀ ਹਾਲਤ ਕਾਫੀ ਮਜਬੂਤ ਮੰਨੀ ਜਾ ਰਹੀ ਹੈ।

ਨਗਰ ਨਿਗਮ ਦੀ ਚੋਣ ਦੌਰਾਨ ਜਿੱਥੇ ਕਈ ਵਾਰਡਾਂ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਸਿੱਧੀ ਟੱਕਰ ਦਿਖ ਰਹੀ ਹੈ ਉੱਥੇ ਕੁੱਝ ਵਾਰਡਾਂ ਵਿੱਚ ਅਕਾਲੀ ਦਲ ਅਤੇ ਭਾਜਪਾ ਦੇ ਉਮੀਦਵਾਰ ਵੀ ਮੁੱਖ ਮੁਕਾਬਲੇ ਵਿੱਚ ਹਨ, ਪਰੰਤੂ ਇਹਨਾਂ ਦੀ ਗਿਣਤੀ ਘੱਟ ਹੋਣ ਕਾਰਨ ਇਹ ਬਹੁਮਤ ਦੀ ਲੜਾਈ ਤੋਂ ਪਿਛੜ ਗਏ ਹਨ ਅਤੇ ਬਹੁਮਤ ਦਾ ਮੁਕਾਬਲਾ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਹੀ ਚਲ ਰਿਹਾ ਹੈ।

ਨਗਰ ਨਿਗਮ ਚੋਣਾਂ ਵਿੱਚ ਹੁਣੇ ਅੱਠ ਦਿਨ ਦਾ ਸਮਾਂ ਬਾਕੀ ਹੈ ਅਤੇ ਇਸ ਦੌਰਾਨ ਕਾਫੀ ਜਿਆਦਾ ਉਲਟਫੇਰ ਹੋਣ ਦੀ ਸੰਭਾਵਨਾ ਹੈ। ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਇਹਨਾਂ ਵਿੱਚੋਂ ਕਿਹੜੇ ਧੜੇ ਨੂੰ ਬਹੁਮਤ ਮਿਲਦਾ ਹੈ ਅਤੇ ਉਹ ਨਿਗਮ ਦੀ ਸੱਤਾ ਤੇ ਕਾਬਿਜ ਹੋਣ ਵਿੱਚ ਕਾਮਯਾਬ ਹੁੰਦਾ ਹੈ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending