Connect with us

Mohali

ਪੰਜਾਬ ਏਟਕ ਦੇ ਸੱਦੇ ਤੇ ਮੁਲਾਜਮਾਂ-ਮਜਦੂਰਾਂ ਵਲੋਂ ਕਿਰਤ ਭਵਨ ਦੇ ਸਾਹਮਣੇ ਰੋਸ ਰੈਲੀ ਦਾ ਆਯੋਜਨ

Published

on

ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ ਮੁਲਾਜ਼ਮ-ਮਜ਼ਦੂਰਾਂ ਨੇ ਸਰਕਾਰ ਵਿਰੁੱਧ ਨਾਹਰਬਾਜੀ ਕੀਤੀ
ਐਸ ਏ ਐਸ ਨਗਰ, 19 ਮਈ (ਸ.ਬ.) ਪੰਜਾਬ ਏਟਕ ਦੇ ਸੱਦੇ ਤੇ ਪ. ਸ. ਸ. ਫ. ਵਲੋਂ ਸਥਾਨਕ ਫੇਜ਼ 10 ਵਿਖੇ ਸਥਿਤ ਕਿਰਤ ਭਵਨ ਦੇ ਸਾਹਮਣੇ ਰੋਸ ਰੈਲੀ ਕੀਤੀ ਗਈ ਜਿਸ ਵਿੱਚ ਵੱਡੀ ਗਿਣਤੀ ਵਿੱਚ ਮੁਲਾਜ਼ਮ-ਮਜ਼ਦੂਰ ਸ਼ਾਮਲ ਹੋਏ|
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਏਟਕ ਦੇ ਜਨਰਲ ਸਕੱਤਰ ਨਿਰਮਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ-ਮਜ਼ਦੂਰਾਂ ਅਤੇ ਹਰ ਕਿਸਮ ਦੇ ਕਿਰਤੀਆਂ ਦੀਆਂ ਮੰਗਾਂ ਅਤੇ ਮੁਸ਼ਕਲਾਂ ਪ੍ਰਤੀ ਅਪਣਾਈ ਹੋਈ ਬੇਰੁਖੀ, ਅਣਦੇਖੀ ਅਤੇ ਸਰਕਾਰ ਦੇ ਮਜ਼ਦੂਰ-ਵਿਰੋਧੀ ਰਵੱਈਏ ਦੇ ਵਿਰੁੱਧ ਪਾਏ ਜਾ ਰਹੇ ਵਿਆਪਕ ਰੋਸ ਦੇ ਪ੍ਰਗਟਾਵੇ ਵਜੋਂ ਕੀਤੀ ਗਈ ਇਸ ਰੈਸ ਰੈਲੀ ਦੌਰਾਨ ਮੁਲਾਜ਼ਮਾਂ-ਮਜ਼ਦੂਰਾਂ ਦੇ ਕਈ ਦਰਜਨਾਂ ਕਾਫਲੇ ਝੰਡੇ, ਮਾਟੋ ਲੈ ਕੇ ਨਾਅਰੇ ਮਾਰਦੇ ਹੋਏ ਰੋਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਏ| ਰੈਲੀ ਦੀ ਪ੍ਰਧਾਨਗੀ ਬੰਤ ਸਿੰਘ ਬਰਾੜ, ਪ੍ਰਧਾਨ ਪੰਜਾਬ ਏਟਕ ਅਤੇ ਰਣਜੀਤ ਸਿੰਘ ਰਾਣਵਾਂ, ਪ੍ਰਧਾਨ ਪ. ਸ. ਸ. ਫ., ਜਗਦੀਸ਼ ਸਿੰਘ ਚਾਹਲ, ਕਸ਼ਮੀਰ ਗਦਾਈਆ, ਦਲਜੀਤ ਸਿੰਘ, ਮਨਜੀਤ ਸਿੰਘ ਬਾਸਰਕੇ ਅਤੇ ਵਿਨੋਦ ਚੁੱਘ ਵਲੋਂ ਕੀਤੀ ਗਈ|
ਉਹਨਾਂ ਕਿਹਾ ਕਿ 14 ਸਾਲਾਂ ਬਾਅਦ ਪੰਜਾਬ ਸਰਕਾਰ ਨੇ ਕਿਰਤੀਆਂ ਦੀਆਂ ਉਜਰਤਾਂ ਵਿਚ ਮਾਮੂਲੀ ਵਾਧਾ (ਘਟੋ-ਘੱਟ ਉਜਰਤ 13486/- ਰੁਪਏ ਪ੍ਰਤੀ ਮਹੀਨਾ) ਕਰਕੇ ਵਰਕਰਾਂ ਦੇ ਜ਼ਖਮਾਂ ਤੇ ਲੂਣ ਛਿੜਕਣ ਦਾ ਕੰਮ ਕੀਤਾ ਹੈ, ਜਦਕਿ ਖੂਨ ਪੀ ਰਹੀ ਮਹਿੰਗਾਈ ਦੇ ਇਸ ਦੌਰ ਵਿਚ ਇਹ ਉਜਰਤ ਘੱਟੋ-ਘੱਟ 35000/- ਰੁਪਏ ਪ੍ਰਤੀ ਮਹੀਨਾ ਕਰਨੀ ਬਣਦੀ ਸੀ|
ਆਗੂਆਂ ਨੇ ਕਿਹਾ ਕਿ ਇਕੱਠ ਵਿੱਚ ਮੰਗ ਕੀਤੀ ਗਈ ਕਿ ਘਟੋ-ਘੱਟ ਉਜਰਤ 35000/- ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ, ਸਰਕਾਰ ਕੰਟਰੈਕਟ/ਆਊਟਸੋਰਸ ਅਤੇ ਹਰ ਕਿਸਮ ਦੇ ਅਸਥਾਈ ਵਰਕਰਾਂ ਨੂੰ ਰੈਗੂਲਰ ਕੀਤਾ ਜਾਵੇ| ਇਸਦੇ ਨਾਲ ਹੀ ਚਾਰ ਲੇਬਰ ਕੋਡਜ਼ ਪੰਜਾਬ ਵਿਚ ਲਾਗੂ ਨਾ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਮੁਲਾਜ਼ਮਾਂ ਦੇ ਪੇ-ਕਮਿਸ਼ਨ ਅਤੇ ਡੀ ਏ ਦੇ ਬਕਾਏ ਯਕਮੁਸਤ ਦਿੱਤੇ ਜਾਣ, 18 ਫੀਸਦੀ ਡੀਏ ਦੀਆਂ ਕਿਸ਼ਤਾਂ ਜਾਰੀ ਕਰਨ, ਸਰਕਾਰੀ ਟਰਾਂਸਪੋਰਟ ਵਿਚ ਆਪਣੀ ਮਾਲਕੀ ਵਾਲੀਆਂ 1000 ਨਵੀਆਂ ਬੱਸਾਂ ਤੁਰੰਤ ਪਾਉਣ ਅਤੇ ਪੀਆਰਟੀਸੀ-ਪਨਬੱਸ ਨੂੰ ਮੁਫਤ ਸਫਰ ਸਹੂਲਤਾਂ ਦੀ ਪੈਡਿੰਗ ਹੋ ਚੁੱਕੀ 1200 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਜਾਵੇ|
ਰੈਲੀ ਦੌਰਾਨ ਕਿਹਾ ਗਿਆ ਕਿ ਉਸਾਰੀ ਕਿਰਤੀਆਂ ਸੰਬੰਧੀ ਬਣੇ ਬੀ ਓ ਸੀ ਡਬਲਯੂ ਐਕਟ 1996 ਨੂੰ ਖਤਮ ਕਰਕੇ ਬਣਾਏ ਗਏ ਸੋਸਲ ਸਕਿਉਰਿਟੀ ਕੋਡ ਵਿਚ ਉਸਾਰੀ ਕਿਰਤੀ ਲਾਭਪਾਤਰੀਆਂ ਦੀਆਂ 17 ਸਕੀਮਾਂ ਵਿਚੋਂ 10 ਖਤਮ ਕਰਕੇ ਸਿਰਫ 7 ਰੱਖਣਾ ਇਸ ਐਕਟ ਨੂੰ ਖਤਮ ਕਰਨ ਦਾ ਹੀ ਇਕ ਕੋਝਾ ਤਰੀਕਾ ਹੈ| ਇਸ ਮੌਕੇ ਮੰਗ ਕੀਤੀ ਗਈ ਕਿ ਉਸਾਰੀ ਕਿਰਤੀਆਂ ਦੇ ਦਫਤਰਾਂ ਵਿਚ ਲੰਬਿਤ ਪਏ ਕੇਸ ਕਲੀਅਰ ਕੀਤੇ ਜਾਣ, ਮਨਰੇਗਾ ਐਕਟ ਬਹਾਲ ਕਰਕੇ 200 ਦਿਨ ਕੰਮ ਦੀ ਗਰੰਟੀ ਕੀਤੀ ਜਾਵੇ ਅਤੇ ਇਸਨੂੰ ਸ਼ਹਿਰਾਂ ਵਿਚ ਲਾਗੂ ਕੀਤਾ ਜਾਵੇ|
ਪੰਜਾਬ ਏਟਕ ਦੇ ਪ੍ਰਧਾਨ ਬੰਤ ਬਰਾੜ ਨੇ ਕਿਹਾ ਕਿ ਪੰਜਾਬ ਦੇ ਮਜਦੂਰਾਂ ਵਲੋਂ ਜਾਗਰੂਕ ਹੋ ਕੇ ਏਨੀ ਵੱਡੀ ਗਿਣਤੀ ਵਿਚ ਬੇਹੱਦ ਕੜਕਦੀ ਧੁੱਪ ਅਤੇ ਗਰਮੀ ਵਿਚ ਸੂਬੇ ਭਰ ਵਿਚੋਂ ਪਹੁੰਚੇ ਕਿਰਤੀਆਂ ਦੇ ਗੁੱਸੇ ਅੱਗੇ ਹੁਣ ਪੰਜਾਬ ਸਰਕਾਰ ਨੂੰ ਝੁਕਣਾ ਹੀ ਪਏਗਾ ਅਤੇ ਕਿਰਤੀ ਆਪਣੀਆਂ ਮੰਗਾਂ ਹਾਸਲ ਕਰਕੇ ਹੀ ਪਿੱਛੇ ਹੱਟਣਗੇ| ਕਿਸਾਨ ਸਭਾ ਦੇ ਸੂਬਾਈ ਆਗੂ ਹਰਦੇਵ ਅਰਸ਼ੀ ਸਾਬਕਾ ਐਮ ਐਲ ਏ ਨੇ ਕਿਹਾ ਕਿ ਸਰਕਾਰ ਕੰਧ ਤੇ ਲਿਖਿਆ ਪੜ੍ਹੇ ਕਿ ਮਜ਼ਦੂਰ ਨੂੰ ਲੰਮਾ ਸਮਾਂ ਲੁੱਟਿਆ ਤੇ ਕੁਟਿਆ ਨਹੀਂ ਜਾ ਸਕਦਾ| ਉਹਨਾਂ ਕਿਹਾ ਕਿ ਇਕੱਠ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ ਕਿ ਹੁਣ ਜਿੱਤ ਦੇ ਝੰਡੇ ਗੱਡਣ ਤਕ ਚੁੱਪ ਕਰਕੇ ਨਹੀਂ ਬੈਠਣਗੇ|
ਇਸ ਮੌਕੇ ਸਰਵਸ੍ਰੀ ਰਣਜੀਤ ਸਿੰਘ ਰਾਣਵਾ, ਜਗਦੀਸ਼ ਸਿੰਘ ਚਾਹਲ, ਦਲਵਿੰਦਰ ਕੌਰ, ਦਰਸ਼ਨ ਸਿੰਘ ਲੁਬਾਣਾ, ਗੁਰਪ੍ਰੀਤ ਸਿੰਘ ਗੰਡੀਵਿੰਡ, ਪਰਮਜੀਤ ਢਾਬਾਂ, ਕਸ਼ਮੀਰ ਗਦਾਈਆ, ਨਰਿੰਦਰ ਸਿੰਘਟ ਬੱਲ, ਹਰਵਿੰਦਰ ਸਿੰਘ ਅਕਾਲਗੜ੍ਹ, ਵਿਜੈ ਕੁਮਾਰ ਲੁਧਿਆਣਾ, ਅਮਰਜੀਤ ਕੌਰ ਰਣਸਿੰਘਵਾਲਾ, ਪਰਦੀਪ ਕੁਮਾਰ, ਮੁਹੰਮਦ ਖਲੀਲ, ਜੈਪਾਲ ਸਿੰਘ, ਦੇਵੀ ਕੁਮਾਰੀ ਧਰਾਲੀ ਕਲਾਂ, ਆਦਿ ਸ਼ਾਮਲ ਸਨ| ਰੈਲੀ ਦਾ ਮੰਚ ਸੰਚਾਲਨ ਏਟਕ ਦੇ ਡਿਪਟੀ ਜਨਰਲ ਸਕੱਤਰ ਅਮਰਜੀਤ ਆਸਲ ਨੇ ਕੀਤਾ|

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending