Punjab
ਅੰਮ੍ਰਿਤਸਰ ਪੁਲੀਸ ਵਲੋਂ 10 ਕਿੱਲੋ ਆਈ. ਸੀ. ਈ. ਅਤੇ 4 ਕਿੱਲੋ ਹੈਰੋਇਨ ਸਮੇਤ ਦੋ ਕਾਬੂ
ਦੁਬਈ ਅਧਾਰਤ ਨਸ਼ਾ ਤਸਕਰ ਦੇ ਸੰਪਰਕ ਵਿੱਚ ਸਨ ਗ੍ਰਿਫਤਾਰ ਕੀਤੇ ਆਰੋਪੀ : ਡੀਜੀਪੀ ਗੌਰਵ ਯਾਦਵ
ਅੰਮ੍ਰਿਤਸਰ, 20 ਮਈ (ਸ.ਬ.) ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਦੋ ਮੁਲਜ਼ਮਾਂ ਨੂੰ 10 ਕਿਲੋਗ੍ਰਾਮ ਆਈ. ਸੀ. ਈ. (ਮੈਥਾਮਫੇਟਾਮਾਈਨ) ਅਤੇ 4 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਬੂ ਧਾਬੀ/ਦੁਬਈ ਤੋਂ ਨਸ਼ੇ ਦਾ ਕਾਰੋਬਾਰ ਚਲਾ ਰਹੇ ਇੱਕ ਨਸ਼ਾ ਤਸਕਰ ਦੇ ਸੰਪਰਕ ਵਿੱਚ ਸਨ, ਜੋ ਉਕਤ ਮੁਲਜ਼ਮਾਂ ਤੋਂ ਪੰਜਾਬ ਅਤੇ ਦਿੱਲੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਵਾਉਂਦਾ ਸੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੋਹਿਤ ਉਰਫ਼ ਬਚੀ (19), ਵਾਸੀ ਪਿੰਡ ਪਾਵਾਰ (ਜਲੰਧਰ) ਅਤੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਉਰਫ਼ ਹਰਮਨ (23) ਵਾਸੀ ਕੋਟ ਖਾਲਸਾ (ਅੰਮ੍ਰਿਤਸਰ) ਵਜੋਂ ਹੋਈ ਹੈ।
ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਮੋਹਿਤ ਹਾਲ ਹੀ ਵਿੱਚ ਦੁਬਈ ਤੋਂ ਵਾਪਸ ਆਇਆ ਹੈ, ਜਿੱਥੇ ਉਸਨੂੰ ਤਸਕਰੀ ਕਰਨ ਸਬੰਧੀ ਸਿਖਲਾਈ ਦਿੱਤੀ ਗਈ ਸੀ ਅਤੇ ਹੈਰੋਇਨ ਅਤੇ ਆਈ. ਸੀ. ਈ. ਦੀ ਖੇਪ ਲਿਜਾਣ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਅੱਗੇ ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਸਨ।
ਆਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਇਤਲਾਹ ਤੇ ਕਾਰਵਾਈ ਕਰਦਿਆਂ ਪੁਲੀਸ ਟੀਮਾਂ ਨੇ ਮੋਹਿਤ ਉਰਫ਼ ਬਚੀ ਅਤੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਨੂੰ ਉਦੋਂ ਗ੍ਰਿਫ਼ਤਾਰ ਕੀਤਾ ਜਦੋਂ ਉਹ ਮੋਟਰਸਾਈਕਲ ਤੇ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਤਲਾਸ਼ੀ ਦੌਰਾਨ ਪੁਲੀਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10 ਕਿਲੋਗ੍ਰਾਮ ਆਈ. ਸੀ. ਈ. (ਮੇਥਾਮਫੇਟਾਮਾਈਨ) ਅਤੇ 4 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ।
ਉਹਨਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਦੁਬਈ ਤੋਂ ਵਾਪਸ ਆਏ ਮੁਲਜ਼ਮ ਮੋਹਿਤ ਨੇ ਖੁਲਾਸਾ ਕੀਤਾ ਹੈ ਕਿ ਉਕਤ ਤਸਕਰ, ਮਜ਼ਦੂਰ-ਵਰਗ ਦੇ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਨੂੰ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਲਈ ਪ੍ਰੇਰਦਾ ਸੀ। ਜਾਂਚ ਦੌਰਾਨ ਇਹ ਵੀ ਪਤਾ ਲੱਗਿਆ ਹੈ ਕਿ ਮੁਲਜ਼ਮ ਅਰਸ਼ਦੀਪ ਉਰਫ਼ ਅਰਸ਼, ਜੋ ਪਹਿਲਾਂ ਹੀ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸੀ ਅਤੇ ਦੁਬਈ ਸਥਿਤ ਤਸਕਰ ਨਾਲ ਸਿੱਧੇ ਸੰਪਰਕ ਵਿੱਚ ਸੀ, ਵਲੋਂ ਅਣਪਛਾਤੇ ਵਿਅਕਤੀਆਂ ਰਾਹੀਂ ਭੇਜੀ ਗਈ ਹੈਰੋਇਨ ਦੀ ਖੇਪ ਨੂੂੰ ਅਪਣੇ ਕੋਲ ਸੰਭਾਲ ਕੇ ਰੱਖਿਆ ਜਾਂਦਾ ਸੀ ਅਤੇ ਉਹ ਇਸਨੂੰ ਅੱਗੇ ਡਿਲੀਵਰ ਕਰਨ ਲਈ ਮੋਹਿਤ ਨੂੰ ਸੌਂਪ ਦਿੰਦਾ ਸੀ।
ਉਹਨਾਂ ਦੱਸਿਆ ਕਿ ਇਸ ਸਾਲ ਫਰਵਰੀ ਵਿੱਚ ਵੀ, ਇਸੇ ਦੁਬਈ ਅਧਾਰਤ ਤਸਕਰ ਦੇ ਦੋ ਸਾਥੀਆਂ (ਜਿਨ੍ਹਾਂ ਦੀ ਪਛਾਣ ਸਾਹਿਬਪ੍ਰੀਤ ਸਿੰਘ ਉਰਫ਼ ਸਾਹਿਬ ਅਤੇ ਗਗਨਦੀਪ ਸਿੰਘ ਉਰਫ਼ ਗਗਨ ਵਜੋਂ ਹੋਈ ਹੈ) ਨੂੰ 7.6 ਕਿਲੋਗ੍ਰਾਮ ਹੈਰੋਇਨ ਅਤੇ 21000 ਰੁਪਏ ਦੇ ਡਰੱਗ ਮਨੀ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਇਲਾਵਾ ਦੁਬਈ ਅਧਾਰਤ ਤਸਕਰ ਦੀ ਮਾਂ ਅਤੇ ਭੈਣ ਇਸ ਸਮੇਂ ਪੁਲੀਸ ਸਟੇਸ਼ਨ ਰਾਜਾ ਸਾਂਸੀ ਵਿਖੇ ਐਨਡੀਪੀਐਸ ਐਕਟ ਤਹਿਤ 42 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਨਾਲ ਸਬੰਧਤ ਕੇਸ ਅਧੀਨ ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਬੰਦ ਹਨ।
Chandigarh
ਪੰਜਾਬ ਵਿੱਚ ਚੋਣ ਜਾਬਤਾ ਲਾਗੂ ਕੀਤਾ ਜਾਵੇ : ਸੁਨੀਲ ਜਾਖੜ
ਰਾਜਪਾਲ ਨੂੰ ਲਿਖਿਆ ਪੱਤਰ, ਸਰਕਾਰ ਨੇ ਮੰਨਿਆ ਪੰਜਾਬ ਵਿੱਚ ਵਿਗੜ ਚੁੱਕੀ ਹੈ ਕਾਨੂੰਨ ਵਿਵਸਥਾ
ਚੰਡੀਗੜ੍ਹ, 29 ਅਕਤੂਬਰ (ਸ.ਬ.) ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਚੋਣ ਕਮਿਸ਼ਨ ਕੋਲ ਸਿਫ਼ਾਰਸ਼ ਕਰਕੇ ਪੰਜਾਬ ਵਿੱਚ ਚੋਣ ਜਾਬਤਾ ਲਾਗੂ ਕੀਤਾ ਜਾਵੇ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਖ਼ੁਦ ਮੰਨਿਆ ਹੈ ਕਿ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਵਿਗੜ ਚੁੱਕੀ ਹੈ ਇਸ ਲਈ ਸੂਬੇ ਵਿੱਚ ਜਲਦ ਤੋਂ ਜਲਦ ਮਾਡਲ ਚੋਣ ਜ਼ਾਬਤਾ ਲਾਗੂ ਕੀਤਾ ਜਾਵੇ।
ਉਨ੍ਹਾਂ ਦੋਸ਼ ਲਾਇਆ ਕਿ ਜੇਲ੍ਹਾਂ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਚਲਾਈ ਜਾ ਰਹੀ ਹੈ ਅਤੇ ਤਸਕਰਾਂ ਤੇ ਕਾਤਲਾਂ ਨੂੰ ਪੈਰੋਲ ਤੇ ਰਿਹਾਅ ਕਰਕੇ ਵਿਦੇਸ਼ ਭੱਜਣ ਵਿੱਚ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦਾਅਵਾ ਕੀਤਾ ਕਿ ਔਰਤਾਂ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਨੂੰ ਦਬਾਉਣ ਲਈ ਕਰੋੜਾਂ ਰੁਪਏ ਦੇ ਲੈਣ-ਦੇਣ ਕੀਤੇ ਜਾ ਰਹੇ ਹਨ, ਅਤੇ ਦੋਸ਼ੀਆਂ ਨੂੰ ਦੇਸ਼ ਛੱਡਣ ਵਿੱਚ ਮਦਦ ਕੀਤੀ ਜਾ ਰਹੀ ਹੈ।
ਉਹਨਾਂ ਲਿਖਿਆ ਹੈ ਕਿ ਸੂਬੇ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ ਅਤੇ ਨਸ਼ਿਆਂ ਖ਼ਿਲਾਫ਼ ਉੱਠਣ ਵਾਲੀਆਂ ਆਵਾਜ਼ਾਂ ਨੂੰ ਗੋਲੀਆਂ ਨਾਲ ਦਬਾਇਆ ਜਾ ਰਹਾ ਹੈ।
ਰਾਜਪਾਲ ਨੂੰ ਲਿਖੇ ਪੱਤਰ ਵਿੱਚ ਜਾਖੜ ਨੇ ਪ੍ਰਸ਼ਾਸਨ ਵੱਲੋਂ ਅਬੋਹਰ ਵਿੱਚ ਸਾਲਾਨਾ ਐਂਟੀ-ਡਰੱਗ (ਨਸ਼ਾ ਵਿਰੋਧੀ) ਮੈਰਾਥਨ ਦੀ ਇਜਾਜ਼ਤ ਦੇਣ ਤੋਂ ਕੀਤੇ ਇਨਕਾਰ ਦਾ ਜ਼ਿਕਰ ਕਰਦਿਆਂ ਕਿਹਾ ਹੈ ਕਿ ਲਿਖਤੀ ਇਨਕਾਰ ਵਿੱਚ ਅਨੁਕੂਲ ਮਾਹੌਲ ਨਾ ਹੋਣ ਅਤੇ ਕਾਨੂੰਨ ਤੇ ਵਿਵਸਥਾ ਦੀ ਮਾੜੀ ਸਥਿਤੀ ਦਾ ਹਵਾਲਾ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਇਹ ਮੈਰਾਥਨ ਅਬੋਹਰ ਵਿੱਚ ਕਈ ਸਾਲਾਂ ਤੋਂ ਜਾਰੀ ਹੈ ਅਤੇ ਇਸ ਵਿੱਚ ਹਜ਼ਾਰਾਂ ਨੌਜਵਾਨ ਹਿੱਸਾ ਲੈਂਦੇ ਹਨ। ਜਾਖੜ ਨੇ ਆਪਣੀ ਬੇਨਤੀ ਨਾਲ ਪ੍ਰਸ਼ਾਸਨ ਦੇ ਪੱਤਰ ਦੀ ਕਾਪੀ ਵੀ ਨੱਥੀ ਕੀਤੀ ਹੈ। ਉਹਨਾਂ ਕਿਹਾ ਕਿ ਹਾਲਾਂਕਿ ਉਹ ਇਸ ਸਰਕਾਰ ਅਤੇ ਇਸ ਦੀਆਂ ਨੀਤੀਆਂ ਦਾ ਵਿਰੋਧ ਕਰਦੇ ਹਨ, ਪਰ ਮੈਂ ਪਹਿਲੀ ਵਾਰ ਸਰਕਾਰ ਵੱਲੋਂ ਕਬੂਲ ਕੀਤੀ ਗਈ ਇਸ ਕੋੜੀ ਸੱਚਾਈ ਨਾਲ ਸਹਿਮਤ ਹਾਂ।
ਉਨ੍ਹਾਂ ਅੰਮ੍ਰਿਤਸਰ, ਤਰਨ ਤਾਰਨ, ਖੇਮਕਰਨ, ਗੁਰਦਾਸਪੁਰ, ਹਰਗੋਬਿੰਦਪੁਰ, ਮਾਨਸਾ, ਅਬੋਹਰ, ਸੰਗਰੂਰ ਅਤੇ ਲੁਧਿਆਣਾ ਵਰਗੀਆਂ ਥਾਵਾਂ ਦੀ ਸੂਚੀ ਦਿੱਤੀ, ਜਿੱਥੇ ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਨੂੰ ਸ਼ਰੇਆਮ ਮਾਰਿਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪੁਲੀਸ ਨਸ਼ਿਆਂ ਕਾਰਨ ਮਰੇ ਬੱਚਿਆਂ ਦੀਆਂ ਦੇਹਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਤੋਂ ਜ਼ਬਰਦਸਤੀ ਛੁਡਵਾ ਕੇ ਲੈ ਜਾ ਰਹੀ ਹੈ ਅਤੇ ਨਸ਼ਿਆਂ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਪੁਲੀਸ ਜਬਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਾਂ ਉਨ੍ਹਾਂ ਨੂੰ ਖ਼ੁਦਕੁਸ਼ੀ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਅਜਿਹੇ ਮਾਹੌਲ ਵਿੱਚ ਸਰਹੱਦੀ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਅਮਨ-ਅਮਾਨ ਨਾਲ ਚੋਣਾਂ ਕਰਵਾਉਣਾ ਅਸੰਭਵ ਹੋ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਵਿਧਾਨ ਸਭਾ ਚੋਣਾਂ ਆਉਣ ਤੱਕ ਸਰਕਾਰ ਅਜਿਹਾ ਖੌਫ਼ ਪੈਦਾ ਕਰ ਦੇਵੇਗੀ ਕਿ ਨਾਗਰਿਕ ਬਿਨਾਂ ਡਰ ਤੋਂ ਵੋਟ ਨਹੀਂ ਪਾ ਸਕਣਗੇ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੂੰ ਹੋਰ ਸਮਾਂ ਦੇਣਾ ਲੋਕਾਂ ਦੇ ਮੌਲਿਕ ਅਤੇ ਮਾਨਵ ਅਧਿਕਾਰਾਂ ਦੀ ਹੋਰ ਉਲੰਘਣਾ ਕਰਨ ਦੀ ਇਜਾਜ਼ਤ ਦੇਣ ਦੇ ਬਰਾਬਰ ਹੋਵੇਗਾ।
Chandigarh
ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਸ਼ੁਰੂ ਹੋਇਆ ਸੀ ਨਸ਼ੇ ਦਾ ਕਾਰੋਬਾਰ : ਹਰਪਾਲ ਚੀਮਾ
ਚੰਡੀਗੜ੍ਹ, 29 ਅਕਤੂਬਰ (ਸ.ਬ.) ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਪ੍ਰਦੇਸ਼ ਵਿੱਚ ਨਸ਼ੇ ਦਾ ਕਾਰੋਬਾਰ ਸ਼ੁਰੂ ਹੋਇਆ ਅਤੇ ਕਾਂਗਰਸ ਸਰਕਾਰ ਦੇ ਸਮੇਂ ਵੀ ਇਹ ਜਾਰੀ ਰਿਹਾ।
ਉਨ੍ਹਾਂ ਕਿਹਾ ਕਿ ਮਾਰਚ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪ੍ਰਦੇਸ਼ ਵਿੱਚ ਨਸ਼ੇ ਅਤੇ ਗੈਂਗਸਟਰਵਾਦ ਖ਼ਿਲਾਫ਼ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ। ਸਰਕਾਰ ਬਣਦਿਆਂ ਹੀ ਐਂਟੀ ਗੈਂਗਸਟਰ ਟਾਸਕ ਫ਼ੋਰਸ ਦਾ ਗਠਨ ਕੀਤਾ ਗਿਆ, ਜਿਸ ਨੇ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਏਜੀਟੀਐਫ ਨੇ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਵੱਡੀ ਗਿਣਤੀ ਵਿੱਚ ਦੋਸ਼ੀਆਂ ਨੂੰ ਫੜਿਆ ਅਤੇ ਨਾਜਾਇਜ਼ ਹਥਿਆਰ ਵੀ ਬਰਾਮਦ ਕੀਤੇ। ਉਨ੍ਹਾਂ ਮੁਤਾਬਕ, 188 ਅਜਿਹੇ ਲੋਕਾਂ ਨੂੰ ਵੀ ਫੜਿਆ ਗਿਆ, ਜੋ ਅਪਰਾਧ ਵਿੱਚ ਸ਼ਾਮਲ ਸਨ।
ਨਸ਼ੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦਾ ਬਿਓਰਾ ਦਿੰਦਿਆਂ ਉਹਨਾਂ ਕਿਹਾ ਕਿ ਪ੍ਰਦੇਸ਼ ਵਿੱਚ ਹੁਣ ਤੱਕ 68,545 ਮਾਮਲੇ ਦਰਜ ਕੀਤੇ ਗਏ ਹਨ ਅਤੇ ਕਰੀਬ 89 ਹਜ਼ਾਰ ਦੋਸ਼ੀਆਂ ਨੂੰ ਫੜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਰਵਾਈ ਦੌਰਾਨ ਚਾਰ ਕੁਇੰਟਲ ਹੈਰੋਇਨ ਅਤੇ 23 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਹਨਾਂ ਕਿਹਾ ਕਿ ਨਸ਼ਾ ਤਸਕਰੀ ਖ਼ਿਲਾਫ਼ ਮੁਹਿੰਮ ਵਿੱਚ ਮੈਡੀਕਲ ਨਸ਼ੇ ਤੇ ਵੀ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ 67 ਲੱਖ ਤੋਂ ਵੱਧ ਮੈਡੀਕਲ ਨਸ਼ੇ ਦੀਆਂ ਗੋਲੀਆਂ ਜਾਂ ਹੋਰ ਸੰਬੰਧਿਤ ਸਮੱਗਰੀ ਅਤੇ 4,200 ਟੀਕੇ ਫੜੇ ਗਏ ਹਨ। ਇਸ ਤੋਂ ਇਲਾਵਾ 84 ਕਿਲੋਗ੍ਰਾਮ ਨਸ਼ੀਲਾ ਪਾਊਡਰ ਵੀ ਬਰਾਮਦ ਕੀਤਾ ਗਿਆ ਹੈ।
ਉਹਨਾਂ ਦਾਅਵਾ ਕੀਤਾ ਕਿ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਦੇ ਤਹਿਤ ਨਸ਼ਾ ਤਸਕਰੀ ਤੇ ਰੋਕ ਲਗਾਉਣ ਲਈ ਡਰੋਨ ਰਾਹੀਂ ਹੋਣ ਵਾਲੀਆਂ ਗਤੀਵਿਧੀਆਂ ਤੇ ਵੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਨਸ਼ੇ ਦੀ ਸਪਲਾਈ ਚੇਨ ਤੋੜਨ ਲਈ ਪੁਲੀਸ ਲਗਾਤਾਰ ਕਾਰਵਾਈ ਕਰ ਰਹੀ ਹੈ।
Punjab
ਅਕਾਲੀ ਸਰਕਾਰ ਆਉਣ ਤੇ ਪੰਜਾਬ ਵਿੱਚੋਂ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਦਾ ਕੀਤਾ ਜਾਵੇਗਾ ਸਫ਼ਾਇਆ: ਸੁਖਬੀਰ ਬਾਦਲ
ਵਪਾਰੀਆਂ ਦੀਆਂ ਸਮੱਸਿਆਵਾਂ ਹੱਲ ਕਰਨਾ ਹੋਵੇਗਾ ਪਹਿਲਾ ਮੁੱਦਾ
ਬਰਨਾਲਾ, 29 ਅਕਤੂਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸz. ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਅਕਾਲੀ ਦਲ ਸਰਕਾਰ ਆਉਣ ਤੇ ਪੰਜਾਬ ਵਿੱਚੋਂ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਦਾ ਮੁਕੰਮਲ ਸਫ਼ਾਇਆ ਕੀਤਾ ਜਾਵੇਗਾ। ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਦੀ ਅਗਵਾਈ ਹੇਠ ਸਥਾਨਕ ਨਿੱਜੀ ਪੈਲੇਸ ਵਿੱਚ ਵਪਾਰੀਆਂ ਨਾਲ ਕੀਤੀ ਗਈ ਮਿਲਨੀ ਦੌਰਾਨ ਵਿਸ਼ੇਸ਼ ਤੌਰ ਤੇ ਪਹੁੰਚੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹਨਾਂ ਦੀ ਸਰਕਾਰ ਵਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹਲ ਕੀਤਾ ਜਾਵੇਗਾ।
ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਉਹਨਾਂ ਕਿਹਾ ਕਿ ਸਰਕਾਰ ਹਰ ਫਰੰਟ ਤੇ ਫੇਲ੍ਹ ਸਾਬਤ ਹੋ ਰਹੀ ਹੈ। ਉਹਨਾਂ ਕਿਹਾ ਕਿ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਸਰਕਾਰ ਨੂੰ ਗੰਭੀਰਤਾ ਨਾਲ ਕੰਮ ਕਰਨਾ ਚਾਹੀਦਾ ਹੈ। ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੇ ਸਵਾਲ ਚੁੱਕਦਿਆਂ ਉਹਨਾਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਤਸਕਰਾਂ ਦੀ ਖ਼ੈਰ ਨਹੀਂ ਹੋਵੇਗੀ। ਨਸ਼ਾ ਤਸਕਰੀ ਰਾਹੀਂ ਬਣਾਈਆਂ ਗਈਆਂ ਜਾਇਦਾਦਾਂ ਕੁਰਕ ਕਰਨ ਲਈ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ਤੇ ਸੂਬੇ ਵਿੱਚੋਂ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦਾ ਸਫ਼ਾਇਆ ਕਰਨ ਲਈ ਸਖ਼ਤ ਕਦਮ ਚੁੱਕੇ ਜਾਣਗੇ।
ਗੈਂਗਸਟਰਵਾਦ ਦੇ ਮੁੱਦੇ ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ਤੇ ਪੰਜਾਬ ਵਿੱਚੋਂ ਗੈਂਗਸਟਰਵਾਦ ਦਾ ਖ਼ਾਤਮਾ ਕੀਤਾ ਜਾਵੇਗਾ। ਉਨ੍ਹਾਂ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਦਾਅਵਾ ਕਰਦਿਆਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਮੁੜ ਬਹਾਲ ਕਰਨਾ ਉਨ੍ਹਾਂ ਦੀ ਤਰਜੀਹ ਹੋਵੇਗੀ।
ਵਪਾਰੀਆਂ ਨਾਲ ਤਾਲਮੇਲ ਦੀ ਮਹੱਤਤਾ ਬਾਰੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਵਪਾਰੀਆਂ ਦੀ ਤਰੱਕੀ ਨਾਲ ਹੀ ਰੁਜ਼ਗਾਰ ਦੇ ਮੌਕੇ ਵਧਣਗੇ ਅਤੇ ਸੂਬੇ ਦੀ ਆਰਥਿਕਤਾ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ।
ਇਸ ਮੌਕੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦੀ ਸਕੱਤਰ ਬਲਵੀਰ ਸਿੰਘ ਘੁੰਨਸ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਸਮੇਤ ਪਾਰਟੀ ਦੇ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਵਪਾਰੀ ਹਾਜ਼ਰ ਸਨ।
-
International2 months ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National2 months agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
International2 months ago
ਇਰਾਨ ਵੱਲੋਂ ਜਾਰਡਨ ਵਿੱਚ ਅਮਰੀਕੀ ਏਅਰਬੇਸ ਤੇ ਮਿਜ਼ਾਈਲ ਹਮਲਾ, ਕਈ ਲੜਾਕੂ ਜਹਾਜ਼ ਨੁਕਸਾਨੇ
-
Editorial1 month agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
International2 months ago
ਛੇ ਸਾਲਾਂ ਦੀ ਮੁਅੱਤਲੀ ਤੋਂ ਬਾਅਦ ਗੁਆਂਗਜ਼ੂ-ਦਿੱਲੀ ਉਡਾਣਾਂ ਮੁੜ ਸ਼ੁਰੂ ਹੋਣਗੀਆਂ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
