Punjab
ਪਟਿਆਲਾ ਪੁਲੀਸ ਵੱਲੋਂ ਡਾ. ਕਮਲਦੀਪ ਮਿੱਤਲ ਕਤਲ ਮਾਮਲੇ ਵਿੱਚ ਮੁੱਖ ਮੁਲਜਮ ਗ੍ਰਿਫ਼ਤਾਰ
ਪਟਿਆਲਾ, 21 ਮਈ (ਸ.ਬ.) ਪਟਿਆਲਾ ਪੁਲੀਸ ਨੇ ਐਮ ਬੀ ਬੀ ਐਸ ਵਿਦਿਆਰਥੀ ਡਾ. ਕਮਲਦੀਪ ਮਿੱਤਲ ਦੇ ਕਤਲ ਮਾਮਲੇ ਵਿੱਚ ਮੁੱਖ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ ਐਸ ਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਬੀਤੀ 18 ਮਈ ਨੂੰ ਸ਼ਾਮ ਕਰੀਬ 5:30 ਵਜੇ ਥਾਣਾ ਸਿਵਲ ਲਾਈਨ ਪਟਿਆਲਾ ਅਧੀਨ ਨਿਊ ਲਾਲ ਬਾਗ ਕਾਲੋਨੀ ਵਿੱਚ ਸਥਿਤ ਇੱਕ ਪੀਜੀ ਰਿਹਾਇਸ਼ ਵਿੱਚ ਰਹਿੰਦੇ 24 ਸਾਲਾ ਵਿਦਿਆਰਥੀ ਕਮਲਦੀਪ ਮਿੱਤਲ ਵਾਸੀ ਬਰੇਟਾ (ਜ਼ਿਲ੍ਹਾ ਮਾਨਸਾ) (ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿੱਚ ਐਮਬੀਬੀਐਸ ਦੀ ਪੜ੍ਹਾਈ ਕਰ ਰਿਹਾ ਸੀ), ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਮਿਲੀ ਸੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਉਸ ਦਾ ਤੇਜ਼ਧਾਰ ਹਥਿਆਰ ਨਾਲ ਬੇਰਹਿਮੀ ਨਾਲ ਕਤਲ ਕੀਤਾ ਗਿਆ ਸੀ।
ਉਹਨਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸੀਨੀਅਰ ਪੁਲੀਸ ਅਧਿਕਾਰੀਆਂ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਅਤੇ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ। ਫੋਰੈਂਸਿਕ ਟੀਮਾਂ ਨੇ ਮੌਕੇ ਤੋਂ ਅਹਿਮ ਸਬੂਤ ਇਕੱਠੇ ਕੀਤੇ। ਮ੍ਰਿਤਕ ਦੇ ਪਿਤਾ ਮਹਿੰਦਰਪਾਲ ਦੇ ਬਿਆਨਾਂ ਦੇ ਆਧਾਰ ਤੇ ਥਾਣਾ ਸਿਵਲ ਲਾਈਨ ਵਿੱਚ ਮੁਕੱਦਮਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕੀਤੀ ਗਈ।
ਉਹਨਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਕਮਲਦੀਪ ਮਿੱਤਲ ਦਾ ਬਚਪਨ ਦਾ ਦੋਸਤ ਮੋਹਿਤ ਵਰਮਾ, ਵਾਸੀ ਬਰੇਟਾ (ਜ਼ਿਲ੍ਹਾ ਮਾਨਸਾ), ਇਸ ਕਤਲ ਦਾ ਮੁੱਖ ਦੋਸ਼ੀ ਹੈ। ਪੁਲੀਸ ਅਨੁਸਾਰ ਦੋਵਾਂ ਦੀ ਦੋਸਤੀ ਸਕੂਲ ਦੇ ਦਿਨਾਂ ਤੋਂ ਸੀ ਅਤੇ ਪੁਲੀਸ ਜਾਂਚ ਵਿੱਚ ਖੁਲਾਸਾ ਹੋਇਆ ਕਿ ਮੋਹਿਤ ਵਰਮਾ ਨੇ ਕਮਲਦੀਪ ਨੂੰ ਸ਼ੇਅਰ ਮਾਰਕੀਟ ਅਤੇ ਆਨਲਾਈਨ ਟ੍ਰੇਡਿੰਗ ਵਿੱਚ ਵੱਡੇ ਮੁਨਾਫੇ ਦਾ ਲਾਲਚ ਦੇ ਕੇ ਕਰੀਬ 35 ਲੱਖ ਰੁਪਏ ਨਿਵੇਸ਼ ਕਰਵਾਏ ਸਨ। ਬਾਅਦ ਵਿੱਚ ਇਹ ਰਕਮ ਆਨਲਾਈਨ ਗੇਮਿੰਗ ਅਤੇ ਸੱਟੇਬਾਜ਼ੀ ਵਿੱਚ ਗੁਆ ਦਿੱਤੀ ਗਈ।
ਉਹਨਾਂ ਦੱਸਿਆ ਕਿ ਜਦੋਂ ਕਮਲਦੀਪ ਮਿੱਤਲ ਨੇ ਆਪਣੇ ਪੈਸੇ ਵਾਪਸ ਮੰਗਣੇ ਸ਼ੁਰੂ ਕੀਤੇ ਅਤੇ ਸ਼ਿਕਾਇਤ ਕਰਨ ਦੀ ਗੱਲ ਕੀਤੀ ਤਾਂ ਮੋਹਿਤ ਵਰਮਾ ਨੇ ਉਸ ਦੇ ਕਤਲ ਦੀ ਸਾਜ਼ਿਸ਼ ਰਚੀ। 17 ਮਈ ਨੂੰ ਉਹ ਪਟਿਆਲਾ ਵਿੱਚ ਕਮਲਦੀਪ ਦੇ ਪੀ ਜੀ ਵਿੱਚ ਆਇਆ। ਦੋਵਾਂ ਨੇ ਇਕੱਠੇ ਫਿਲਮ ਵੇਖੀ ਅਤੇ ਕ੍ਰਿਕਟ ਮੈਚ ਦੇਖਣ ਤੋਂ ਬਾਅਦ ਰਾਤ ਨੂੰ ਪੀਜੀ ਵਿੱਚ ਵਾਪਸ ਆ ਗਏ। ਅਗਲੀ ਸਵੇਰ ਜਦੋਂ ਕਮਲਦੀਪ ਕਾਲਜ ਜਾਣ ਲਈ ਤਿਆਰ ਹੋ ਰਿਹਾ ਸੀ ਤਾਂ ਮੋਹਿਤ ਵਰਮਾ ਨੇ ਪਹਿਲਾਂ ਤੋਂ ਲੁਕਾ ਕੇ ਰੱਖੇ ਚਾਕੂ ਨਾਲ ਉਸ ਤੇ ਅਚਾਨਕ ਹਮਲਾ ਕਰ ਦਿੱਤਾ ਅਤੇ ਬੇਰਹਿਮੀ ਨਾਲ ਕਈ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ। ਪੁਲੀਸ ਮੁਤਾਬਕ ਕਤਲ ਤੋਂ ਬਾਅਦ ਮੋਹਿਤ ਵਰਮਾ ਨੇ ਮ੍ਰਿਤਕ ਦੇ ਫੋਨ ਤੋਂ ਕਰੀਬ 25 ਹਜ਼ਾਰ ਰੁਪਏ ਆਪਣੇ ਖਾਤੇ ਵਿੱਚ ਟਰਾਂਸਫਰ ਕੀਤੇ, ਸਬੂਤ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ ਅਤੇ ਪੁਲੀਸ ਨੂੰ ਗੁੰਮਰਾਹ ਕਰਨ ਲਈ ਹੱਥ-ਲਿਖਤ ਨੋਟ ਵੀ ਮੌਕੇ ਤੇ ਛੱਡਿਆ।
ਐਸ ਐਸ ਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਪਟਿਆਲਾ ਪੁਲੀਸ ਨੇ ਵੱਖ-ਵੱਖ ਟੀਮਾਂ ਬਣਾਕੇ ਮਾਨਸਾ, ਜਾਖਲ (ਹਰਿਆਣਾ), ਅੰਮ੍ਰਿਤਸਰ, ਲੁਧਿਆਣਾ, ਰੋਪੜ ਅਤੇ ਚੰਡੀਗੜ੍ਹ ਸਮੇਤ ਕਈ ਥਾਵਾਂ ਤੇ ਛਾਪੇਮਾਰੀ ਕੀਤੀ ਅਤੇ ਵਾਰਦਾਤ ਦੇ 36 ਘੰਟਿਆਂ ਦੇ ਅੰਦਰ ਮੁੱਖ ਆਰੋਪੀ ਮੋਹਿਤ ਵਰਮਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਹਨਾਂ ਦੱਸਿਆ ਕਿ ਆਰੋਪੀ ਤੋਂ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਦੀ ਬਰਾਮਦਗੀ ਲਈ ਡੂੰਘੀ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਪੁਲੀਸ ਵੱਲੋਂ ਮਾਮਲੇ ਨਾਲ ਜੁੜੇ ਹਰ ਪੱਖ ਦੀ ਬਾਰੀਕੀ ਨਾਲ ਜਾਂਚ ਜਾਰੀ ਹੈ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Chandigarh
ਦੂਜੇ ਸੂਬਿਆਂ ਅਤੇ ਵਿਦੇਸ਼ਾਂ ਵਿੱਚ ਲੁਕੇ ਗੈਂਗਸਟਰਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ ਪੰਜਾਬ ਪੁਲੀਸ : ਗੌਰਵ ਯਾਦਵ
ਪੰਜਾਬ ਸਰਕਾਰ ਨੇ ਗੌਰਵ ਯਾਦਵ ਨੂੰ ਬਣਾਇਆ ਸੂਬੇ ਦਾ ਰੈਗੂਲਰ ਡੀ ਜੀ ਪੀ
ਚੰਡੀਗੜ੍ਹ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਨੇ 1992 ਬੈਚ ਦੇ ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਤੇ 13 ਅਕਤੂਬਰ ਨੂੰ ਸੁਣਵਾਈ ਹੋਣੀ ਹੈ ਅਤੇ ਉਸ ਤੋਂ ਪਹਿਲਾਂ ਹੀ ਅੱਜ ਪੰਜਾਬ ਸਰਕਾਰ ਨੇ ਅੱਜ ਗੌਰਵ ਯਾਦਵ ਨੂੰ ਰੈਗੂਲਰ ਡੀ ਜੀ ਪੀ ਵਜੋਂ ਨਿਯੁਕਤ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ।
ਅਹੁਦਾ ਸੰਭਾਲਣ ਤੋਂ ਬਾਅਦ ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਸੂਬੇ ਵਿੱਚ ਕੋਈ ਥਾਂ ਨਹੀਂ ਹੈ। ਉਹ ਦੇਸ਼ ਦੇ ਕਿਸੇ ਵੀ ਹਿੱਸੇ ਜਾਂ ਵਿਦੇਸ਼ ਵਿੱਚ ਲੁਕੇ ਹੋਣ, ਪੰਜਾਬ ਪੁਲੀਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣਾ ਪੁਲੀਸ ਦੀ ਤਰਜੀਹ ਹੈ। ਦੇਸ਼ ਵਿਰੋਧੀ ਅਨਸਰਾਂ ਨੂੰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈਟਵਰਕ ਵਿਰੁੱਧ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਪੁਲੀਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ।
ਆਈ ਪੀ ਐਸ ਅਧਿਕਾਰੀ ਗੌਰਵ ਯਾਦਵ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਪੰਜਾਬ ਪੁਲੀਸ ਦੇ ਮੁਖੀ ਵਜੋਂ ਨਿਯੁਕਤੀ ਲਈ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸੂਚੀਬੱਧ ਕੀਤੇ ਗਏ ਤਿੰਨ ਅਧਿਕਾਰੀਆਂ ਵਿੱਚ ਉਨ੍ਹਾਂ ਦਾ ਨਾਂ ਸ਼ਾਮਲ ਹੈ ਜਦੋਂ ਕਿ ਇਸ ਪੈਨਲ ਵਿੱਚ ਦੋ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਸ਼ਾਮਲ ਹਨ। ਪੈਨਲ ਮਿਲਣ ਤੋਂ ਬਾਅਦ ਜੁਲਾਈ ਮਹੀਨੇ ਤੋਂ ਰੈਗੂਲਰ ਡੀ ਜੀ ਪੀ ਦੀ ਨਿਯੁਕਤੀ ਲਟਕੀ ਹੋਈ ਸੀ।
ਇਸ ਸੰਬੰਧੀ ਐਡਵੋਕੇਟ ਨਿਖਿਲ ਥਮਨ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਵਿੱਚ ਲੰਮੇ ਸਮੇਂ ਤੋਂ ਕਾਰਜਕਾਰੀ ਡੀ ਜੀ ਪੀ ਹੋਣ ਦੀ ਵਿਵਸਥਾ ਨੂੰ ਚੁਣੌਤੀ ਦਿੱਤੀ ਸੀ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਡਿਵੀਜ਼ਨ ਬੈਂਚ ਨੇ ਪਹਿਲੀ ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਰੈਗੂਲਰ ਡੀਜੀਪੀ ਦੀ ਨਿਯੁਕਤੀ ਬਾਰੇ ਢੁਕਵਾਂ ਫ਼ੈਸਲਾ ਲੈਣ ਦੇ ਆਦੇਸ਼ ਦਿੱਤੇ ਸਨ। ਹਾਈ ਕੋਰਟ ਨੇ ਮੁੱਖ ਸਕੱਤਰ ਕੇ. ਏ. ਪੀ. ਸਿਨਹਾ ਨੂੰ 13 ਅਕਤੂਬਰ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਅਦਾਲਤ ਵਿੱਚ ਇਸ ਸਬੰਧੀ ਪਾਲਣਾ ਸਬੰਧੀ ਹਲਫ਼ਨਾਮਾ ਪੇਸ਼ ਕਰਨ ਦੀ ਹਦਾਇਤ ਕੀਤੀ ਸੀ। ਜਿਕਰਯੋਗ ਹੈ ਕਿ ਗੌਰਵ ਯਾਦਵ ਜੁਲਾਈ 2022 ਤੋਂ ਬਤੌਰ ਕਾਰਜਕਾਰੀ ਡੀਜੀਪੀ ਕੰਮ ਕਰ ਰਹੇ ਹਨ। ਉਨ੍ਹਾਂ ਦੀ ਸੇਵਾਮੁਕਤੀ 30 ਅਪਰੈਲ 2029 ਨੂੰ ਹੋਣੀ ਹੈ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
