Mohali
ਸ਼ੋ੍ਰਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਜਾਰੀ ਕੀਤਾ ਮੁਹਾਲੀ ਦੇ ਵਿਕਾਸ ਲਈ ਅਕਾਲੀ ਦਲ ਦਾ ਚੋਣ ਮਨੋਰਥ ਪੱਤਰ
ਅਕਾਲੀ ਸਰਕਾਰ ਵੇਲੇ ਮੁਹਾਲੀ ਵਿੱਚ 2500 ਕਰੋੜ ਦੇ ਵਿਕਾਸ ਕਾਰਜਾਂ ਦਾ ਕੀਤਾ ਜ਼ਿਕਰ
ਐਸ ਏ ਐਸ ਨਗਰ, 21 ਮਈ (ਸ.ਬ.) ਸ਼੍ਰੋਮਣੀ ਅਕਾਲੀ ਦਲ ਵੱਲੋਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਅੱਜ ਆਪਣਾ ਚੋਣ ਮਨੋਰਥ ਪੱਤਰ (ਵਿਜ਼ਨ ਡਾਕੂਮੈਂਟ) ਜਾਰੀ ਕੀਤਾ ਗਿਆ। ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਮੁਹਾਲੀ ਦੇ ਵਿਕਾਸ ਲਈ ਅਕਾਲੀ ਸਰਕਾਰ ਸਮੇਂ ਕਰਵਾਏ ਗਏ ਵੱਡੇ ਪ੍ਰੋਜੈਕਟਾਂ ਅਤੇ ਭਵਿੱਖ ਲਈ ਤਿਆਰ ਕੀਤੇ ਗਏ ਰੋਡਮੈਪ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਮੁਹਾਲੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਭਗ 2500 ਕਰੋੜ ਰੁਪਏ ਖਰਚ ਕੀਤੇ ਗਏ ਸਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਨਜੀਤ ਸਿੰਘ ਮਾਨ, ਪ੍ਰਦੀਪ ਸਿੰਘ ਭਾਰਜ, ਸਿਮਰਨ ਢਿੱਲੋਂ, ਸੁਖਵਿੰਦਰ ਸਿੰਘ ਛਿੰਦੀ ਬੱਲੋ ਮਾਜਰਾ, ਗੁਰਕਿਰਪਾਲ ਸਿੰਘ ਸਿੱਧੂ ਆਦਿ ਆਗੂ ਹਾਜ਼ਰ ਸਨ।
ਸz. ਸੋਹਾਣਾ ਨੇ ਕਿਹਾ ਕਿ ਅਕਾਲੀ ਸਰਕਾਰ ਵੇਲੇ ਮੁਹਾਲੀ ਨੂੰ ਅੰਤਰਰਾਸ਼ਟਰੀ ਪੱਧਰ ਤੇ ਇੱਕ ਆਧੁਨਿਕ ਸ਼ਹਿਰ ਬਣਾਉਣ ਲਈ ਕਈ ਇਤਿਹਾਸਕ ਪ੍ਰੋਜੈਕਟ ਸ਼ੁਰੂ ਕੀਤੇ ਗਏ ਸਨ, ਜਿਨ੍ਹਾਂ ਵਿੱਚ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਸਥਾਪਨਾ, ਆਧੁਨਿਕ ਸਟੇਡੀਅਮਾਂ ਦਾ ਨਿਰਮਾਣ ਅਤੇ ਸ਼ਹਿਰ ਦੀ ਮੁੱਖ ਸੜਕਾਂ ਦਾ ਵਿਸਥਾਰ ਮੁੱਖ ਤੌਰ ਤੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਪ੍ਰਮੁੱਖ ਸ਼ਾਪਿੰਗ ਸਟਰੀਟ ਵਾਲੀ ਸੜਕ ਨੂੰ ਡਬਲ ਕਰਨ ਸਮੇਤ ਟ੍ਰੈਫਿਕ ਪ੍ਰਬੰਧਾਂ ਨੂੰ ਸੁਧਾਰਨ ਲਈ ਵੱਡੇ ਪੱਧਰ ਤੇ ਕੰਮ ਕੀਤੇ ਗਏ ਸਨ, ਜਿਸ ਨਾਲ ਮੁਹਾਲੀ ਦੇ ਵਿਕਾਸ ਨੂੰ ਇੱਕ ਨਵੀਂ ਦਿਸ਼ਾ ਮਿਲੀ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਨੇ ਹਮੇਸ਼ਾ ਯੋਜਨਾਬੱਧ ਵਿਕਾਸ ਨੂੰ ਤਰਜੀਹ ਦਿੱਤੀ ਅਤੇ ਮੁਹਾਲੀ ਨੂੰ ਦੇਸ਼ ਦੇ ਸਭ ਤੋਂ ਤੇਜ਼ੀ ਨਾਲ ਵਿਕਸਿਤ ਹੋ ਰਹੇ ਸ਼ਹਿਰਾਂ ਵਿੱਚ ਸ਼ਾਮਲ ਕੀਤਾ।
ਸ਼੍ਰੋਮਣੀ ਅਕਾਲੀ ਦਲ ਦੇ ਚੋਣ ਮਨੋਰਥ ਪੱਤਰ ਮੈਨੀਫੈਸਟੋ ਵਿੱਚ ਆਉਂਦੇ ਸਮੇਂ ਲਈ ਕਈ ਵੱਡੇ ਵਾਅਦੇ ਵੀ ਕੀਤੇ ਗਏ। ਆਗੂਆਂ ਨੇ ਕਿਹਾ ਕਿ ਜੇਕਰ ਨਗਰ ਨਿਗਮ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਜਨਤਾ ਦਾ ਸਮਰਥਨ ਮਿਲਦਾ ਹੈ ਤਾਂ ਮੁਹਾਲੀ ਦੇ ਨਵੇਂ ਵਿਕਸਿਤ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਨਹਿਰੀ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ, ਬਿਜਲੀ ਢਾਂਚੇ ਨੂੰ ਮਜ਼ਬੂਤ ਕਰਨ, ਸੜਕਾਂ ਦੀ ਹਾਲਤ ਸੁਧਾਰਨ ਅਤੇ ਸ਼ਹਿਰ ਦੀਆਂ ਪ੍ਰਮੁੱਖ ਸਮੱਸਿਆਵਾਂ ਦਾ ਸਥਾਈ ਹੱਲ ਕਰਨ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਗਈਆਂ ਹਨ।
ਪਾਰਟੀ ਆਗੂਆਂ ਨੇ ਕਿਹਾ ਕਿ ਇਹ ਵਿਜ਼ਨ ਡੌਕੂਮੈਂਟ ਸਿਰਫ਼ ਵਾਅਦਿਆਂ ਦਾ ਪੱਤਰ ਨਹੀਂ, ਸਗੋਂ ਮੁਹਾਲੀ ਦੇ ਭਵਿੱਖ ਦੇ ਵਿਕਾਸ ਦਾ ਇੱਕ ਵਿਸਥਾਰਪੂਰਵਕ ਖਾਕਾ ਹੈ, ਜਿਸ ਨੂੰ ਲੋਕਾਂ ਦੇ ਸਹਿਯੋਗ ਨਾਲ ਜ਼ਮੀਨੀ ਪੱਧਰ ਤੇ ਲਾਗੂ ਕੀਤਾ ਜਾਵੇਗਾ।
Mohali
ਮੱਸਿਆ ਦਾ ਮਾਸਿਕ ਲੰਗਰ ਲਗਾਇਆ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।
Mohali
ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।
Mohali
ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ
ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।
ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
-
International2 months ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 months ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
