Connect with us

Mohali

ਖਰੜ ਦੇ ਸਕੂਲ ਆਫ ਐਮੀਨੈਂਸ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਸੈਮੀਨਾਰ ਆਯੋਜਿਤ

Published

on

ਖਰੜ, 22 ਮਈ (ਸ.ਬ.) ਡੀ ਐਸ ਪੀ ਟ੍ਰੈਫਿਕ ਕਰਨੈਲ ਸਿੰਘ ਵੱਲੋਂ ਖਰੜ ਦੇ ਸਕੂਲ ਆਫ ਐਮੀਨੈਂਸ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਸੰਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ. ਕਰਨੈਲ ਸਿੰਘ ਨੇ ਕਿਹਾ ਕਿ ਮਾਨਯੋਗ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਦੇ ਧਿਆਨ ਵਿੱਚ ਕੋਈ ਨਸ਼ਾ ਵੇਚਦਾ ਜਾਂ ਨਸ਼ਾ ਕਰਦਾ ਪਾਇਆ ਜਾਂਦਾ ਹੈ ਤਾਂ ਇਸ ਸਬੰਧੀ ਤੁਰੰਤ ਪੁਲੀਸ ਹੈਲਪਲਾਈਨ ਜਾਂ ਨਜ਼ਦੀਕੀ ਪੁਲੀਸ ਸਟੇਸ਼ਨ ਵਿੱਚ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਨਸ਼ਾ ਵੇਚਣ ਵਾਲਿਆਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾ ਸਕੇ ਅਤੇ ਨਸ਼ਾ ਕਰਨ ਵਾਲੇ ਵਿਅਕਤੀਆਂ ਦਾ ਇਲਾਜ ਕਰਵਾਇਆ ਜਾ ਸਕੇ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਵੀ ਜਾਗਰੂਕ ਕਰਦਿਆਂ ਕਿਹਾ ਕਿ ਨਸ਼ਾ ਬਰਬਾਦੀ ਦਾ ਘਰ ਹੈ, ਜਿਸ ਨਾਲ ਆਮ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ।

ਇਸ ਮੌਕੇ ਉਨ੍ਹਾਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਾਰਨ ਕਈ ਹਾਦਸੇ ਵਾਪਰਦੇ ਹਨ, ਜਿਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਵਾਹਨ ਚਲਾਉਂਦਾ ਪਾਇਆ ਜਾਂਦਾ ਹੈ ਤਾਂ ਉਸਦੇ ਮਾਪਿਆਂ ਨੂੰ 3 ਸਾਲ ਤੱਕ ਦੀ ਕੈਦ ਅਤੇ 25 ਹਜ਼ਾਰ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ। ਇਸ ਤੋਂ ਇਲਾਵਾ ਜਿਸ ਵਿਅਕਤੀ ਵੱਲੋਂ ਨਾਬਾਲਗ ਨੂੰ ਵਾਹਨ ਦਿੱਤਾ ਜਾਵੇਗਾ, ਉਸ ਖਿਲਾਫ ਵੀ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।

ਉਨ੍ਹਾਂ ਵਾਹਨ ਚਾਲਕਾਂ ਨੂੰ ਸਰਕਾਰ ਵੱਲੋਂ ਚਲਾਈ ਜਾ ਰਹੀ ਸੜਕ ਹਾਦਸਿਆਂ ਵਿੱਚ ਮਦਦ ਕਰਨ ਵਾਲੇ ਨੇਕ ਵਿਅਕਤੀਆਂ ਲਈ ਇਨਾਮ ਯੋਜਨਾ” ਸਕੀਮ ਬਾਰੇ ਵੀ ਜਾਣੂ ਕਰਵਾਇਆ ਅਤੇ ਦੱਸਿਆ ਕਿ ਜੇਕਰ ਕੋਈ ਵਿਅਕਤੀ ਸੜਕ ਹਾਦਸੇ ਵਿੱਚ ਜ਼ਖਮੀ ਵਿਅਕਤੀ ਦੀ ਮਦਦ ਕਰਦਾ ਹੈ ਤਾਂ ਉਸਨੂੰ ਫਰਿਸ਼ਤੇ ਸਕੀਮ” ਤਹਿਤ ਸਰਕਾਰ ਵੱਲੋਂ 2000 ਰੁਪਏ ਇਨਾਮ ਵਜੋਂ ਦਿੱਤੇ ਜਾਂਦੇ ਹਨ। ਇਸ ਮੌਕੇ ਡੀ ਐਸ ਪੀ ਕਰਨੈਲ ਸਿੰਘ ਨੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਨ ਲਈ ਵੀ ਪ੍ਰੇਰਿਤ ਕੀਤਾ।

ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਭੁਪਿੰਦਰ ਸਿੰਘ, ਸਕੂਲ ਸਟਾਫ ਅਤੇ ਟ੍ਰੈਫਿਕ ਪੁਲੀਸ ਦੇ ਕਰਮਚਾਰੀ ਏ.ਐਸ.ਆਈ ਗੁਰਚਰਨ ਸਿੰਘ ਅਤੇ ਏ.ਐਸ.ਆਈ ਬਲਵਿੰਦਰ ਸਿੰਘ ਵੀ ਹਾਜ਼ਰ ਸਨ।

Continue Reading

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending