Connect with us

Mohali

ਨਗਰ ਨਿਗਮ ਚੋਣਾਂ ਵਿੱਚ ਆਪ ਦੇ ਸਾਰੇ 50 ਉਮੀਦਵਾਰਾਂ ਦੀ ਹੋਵੇਗੀ ਜਿੱਤ : ਕੁਲਵੰਤ ਸਿੰਘ

Published

on

ਚੋਣ ਪ੍ਰਚਾਰ ਦੇ ਆਖਰੀ ਦਿਨਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਹੋ ਰਿਹਾ ਹੈ ਭਾਰੀ ਇੱਕਠ

ਐਸ ਏ ਐਸ ਨਗਰ, 22 ਮਈ (ਸ.ਬ.) ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਦਾਅਵਾ ਕੀਤਾ ਹੈ ਕਿ ਨਗਰ ਨਿਗਮ ਚੋਣਾਂ ਵਿੱਚ ਆਪ ਦੇ ਸਾਰੇ 50 ਉਮੀਦਵਾਰਾਂ ਦੀ ਜਿੱਤ ਤੈਅ ਹੈ। ਉਹਨਾਂ ਕਿਹਾ ਕਿ ਜਿਵੇਂ ਜਿਵੇਂ ਨਗਰ ਨਿਗਮ ਚੋਣਾਂ ਨੇੜੇ। ਆ ਰਹੀਆਂ ਹਨ, ਆਮ ਆਦਮੀ ਪਾਰਟੀ ਦੇ ਹੱਕ ਦੇ ਵਿੱਚ ਮੁਹਾਲੀ ਦੇ ਲੋਕਾਂ ਦਾ ਜਨ- ਸੈਲਾਬ ਉਮੜ ਦੇ ਸਾਮ੍ਹਣੇ ਆ ਰਿਹਾ ਹੈ ਅਤੇ ਅਤੇ ਮੁਹਾਲੀ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਦਾ ਮੇਅਰ ਬਣਨਾ ਤੈਅ ਹੈ।

ਉਹਨਾਂ ਕਿਹਾ ਕਿ ਉਹ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਨ ਜਜਾ ਰਹੇ ਹਨ ਅਤੇ ਉਹਨਾਂ ਸਾਰੇ ਵਾਰਡਾਂ ਦੇ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਜਨ ਸੈਲਾਬ ਉਮੜ ਆਉਂਦਾ ਹੈ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਰੱਖੀ ਗਈ ਮੀਟਿੰਗ ਵਿਸ਼ਾਲ ਇਕੱਤਰਤਾ ਦਾ ਰੂਪ ਧਾਰਨ ਕਰ ਲੈਂਦੀ ਹੈ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਲੋਕ ਭਲਾਈ ਸਕੀਮਾਂ ਨੂੰ ਅਮਲੀ ਜਾਮਾ ਪਹਿਨਾਇਆ ਗਿਆ ਹੈ ਅਤੇ ਵਿਧਾਨ ਸਭਾ ਚੋਣਾਂ ਵਿੱਚ ਜੋ ਵਾਅਦੇ ਕੀਤੇ ਅਤੇ ਗਰੰਟੀਆਂ ਦਿੱਤੀਆਂ ਗਈਆਂ ਸਨ, ਉਹਨਾਂ ਸਭਨਾਂ ਨੂੰ ਪੂਰਾ ਕਰ ਲਿਆ ਗਿਆ ਹੈ।

ਉਹਨਾਂ ਕਿਹਾ ਕਿ ਇਹਨਾਂ ਚੋਣਾਂ ਵਿੱਚ ਹੁਣ ਵਿਰੋਧੀਆਂ ਕੋਲ ਬੋਲਣ ਲਈ ਕੁਝ ਵੀ ਨਹੀਂ ਰਿਹਾ ਅਤੇ ਉਹ ਸਿਰਫ ਝੂਠ ਦਾ ਸਹਾਰਾ ਲੈ ਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ ਪ੍ਰੰਤੂ ਮੁਹਾਲੀ ਦੇ ਲੋਕ ਸਿੱਧੂ ਭਰਾਵਾਂ ਦੀਆਂ ਹਰਕਤਾਂ ਤੋਂ ਭਲੀ ਭਾਂਤ ਵਾਕਫ ਹਨ ਅਤੇ ਉਹ ਇਹਨਾਂ ਚੋਣਾਂ ਵਿੱਚ ਸਿੱਧੂ ਭਰਾਵਾਂ ਸਮੇਤ ਕਾਂਗਰਸ ਦੇ ਉਮੀਦਵਾਰਾਂ ਨੂੰ ਮੂੰਹ ਨਹੀਂ ਲਗਾ ਰਹੇ।

ਇਸ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਹਰਜੀਤ ਸਿੰਘ (ਵਾਰਡ ਨੰ :22) ਦੇ ਹੱਕ ਵਿੱਚ ਪਿੰਡ ਰੁੜਕਾ ਅਤੇ ਪਿੰਡ ਨਰਾਇਣਗੜ੍ਹ ਝੁੰਗੀਆਂ, ਵਾਰਡ ਨੰਬਰ 2 ਵਿੱਚ ਆਰ ਪੀ ਸ਼ਰਮਾਦੇ ਹੱਕ ਵਿੱਚ ਫੇਜ਼ 6 ਵਿੱਚ, ਹਰਬਿੰਦਰ ਸਿੰਘ (ਵਾਰਡ ਨੰ : 4) ਦੇ ਹੱਕ ਵਿੰਚ ਫੇਜ਼ 2 ਅਤੇ ਸੱਤਿਆਜੀਤ ਕੁੰਦਰਾ (ਵਾਰਡ ਨੰ :10) ਦੇ ਹੱਕ ਵਿੱਚ ਜਨ -ਸਭਾਵਾਂ ਨੂੰ ਸੰਬੋਧਨ ਕੀਤਾ।

ਇਸ ਮੌਕੇ ਉਹਨਾਂ ਦੇ ਨਾਲ ਕੁਲਦੀਪ ਸਿੰਘ ਸਮਾਣਾ, ਕਿਰਨਦੀਪ ਕੌਰ ਪਤਨੀ ਹਰਜੀਤ ਸਿੰਘ ਸਰਪੰਚ ਰੁੜਕਾ, ਹਰਕਮਲਜੀਤ ਸਿੰਘ ਨੰਬਰਦਾਰ, ਕਰਮਜੀਤ ਕੁਮਾਰ ਬਿੱਟੂ ਸਰਪੰਚ, ਅਮਰਜੀਤ ਸਿੰਘ ਸਿੱਧੂ, ਗੁਰਪਾਲ ਸਿੰਘ ਗਰੇਵਾਲ, ਜਰਨੈਲ ਸਿੰਘ, ਲੱਕੀ ਰੁੜਕਾ, ਹਰਮੇਸ਼ ਕੁਮਾਰ, ਸੁਖਵਿੰਦਰ ਸਿੰਘ ਸਰਪੰਚ, ਗੁਰਮੁਖ ਸਿੰਘ ਸਰਪੰਚ ਕੰਬਾਲਾ, ਕੁਲਵੀਰ ਸਿੰਘ ਸਰਪੰਚ ਮਨੋਲੀ, ਕੁਲਵਿੰਦਰ ਸਿੰਘ ਸਰਪੰਚ ਧਰਮਗੜ ਰਜਿੰਦਰ ਸਿੰਘ ਸਰਪੰਚ ਸਿਆਉ, ਗੁਰਜੰਟ ਸਿੰਘ ਸਰਪੰਚ ਪੱਤੋਂ, ਤਰਲੋਚਨ ਸਿੰਘ ਮਟੋਰ, ਇਕਬਾਲ ਸਿੰਘ ਸਰਪੰਚ ਜਝਾਰ ਨਗਰ, ਜਸਵੀਰ ਸਿੰਘ ਐਡਵੋਕੇਟ, ਹਰਿੰਦਰ ਸਿੰਘ ਸਾਬਕਾ ਪ੍ਰਧਾਨ, ਨਰਿੰਦਰ ਕੌਰ, ਰਜਿੰਦਰ ਸਿੰਘ ਸਰਪੰਚ, ਗੁਰਨਾਮ ਸਿੰਘ ਸਰਪੰਚ, ਮਨਪ੍ਰੀਤ ਮਨੀ, ਗੁਰਮੀਤ ਕੌਰ, ਸਤਨਾਮ ਸਿੰਘ ਦਾਉ, ਅਮਰਦੀਪ ਕੌਰ, ਲਸ਼ਮਣ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਐਸ ਸੀ ਗੋੜ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਰੇਨੂੰ ਸੂਦ ਵੁਮੈਨ ਵਿੰਗ, ਹਰਮੀਤ ਸਿੰਘ, ਨਿਰਤਮਲ ਕੁਰੜੀ, ਤਰਲੋਚਨ ਸਿੰਘ ਤੋਚੀ ਸਰਪੰਚ, ਅਕਬਿੰਦਰ ਸਿੰਘ ਗੋਸਲ ਵੀ ਹਾਜ਼ਰ ਸਨ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending