Connect with us

Mohali

ਨਗਰ ਨਿਗਮ ਚੋਣਾਂ : ਵੱਖ ਵੱਖ ਵਾਰਡਾਂ ਵਿੱਚ ਹੋਣਗੇ ਗਹਿਗੱਚ ਮੁਕਾਬਲੇ

Published

on

ਕਈ ਵਾਰਡਾਂ ਤੇ ਟਿਕੀਆਂ ਹਨ ਸ਼ਹਿਰ ਵਾਸੀਆਂ ਦੀਆਂ ਨਜਰਾਂ

ਭੁਪਿੰਦਰ ਸਿੰਘ

ਐਸ ਏ ਐਸ ਨਗਰ, 23 ਮਈ

ਨਗਰ ਨਿਗਮ ਦੀ 26 ਮਈ ਨੂੰ ਹੋਣ ਵਾਲੀ ਚੋਣ ਲਈ ਨਾਮਜਦਗੀਆਂ ਦਾਖਿਲ ਕਰਨ ਦਾ ਅਮਲ ਮੁਕੰਮਲ ਹੋਣ ਤੋਂ ਬਾਅਦ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਅਲਾਟਮੈਂਟ ਹੋ ਚੁੱਕੀ ਹੈ ਅਤੇ ਚੋਣ ਮੌਦਾਨ ਵਿੱਚ ਨਿੱਤਰੇ ਉਮੀਦਵਾਰਾਂ ਵਲੋਂ ਆਪਣਾ ਚੋਣ ਪ੍ਰਚਾਰ ਪੂਰੀ ਤਰ੍ਹਾਂ ਤੇਜ ਕਰ ਦਿੱਤਾ ਗਿਆ ਹੈ। ਇਸ ਦੌਰਾਨ ਜਿੱਥੇ ਕਈ ਵਾਰਡਾਂ ਵਿੱਚ ਇੱਕਪਾਸੜ ਮੁਕਾਬਲੇ ਦੀ ਹਾਲਤ ਬਣੀ ਹੋਈ ਹੈ ਉੱਥੇ ਕਈ ਵਾਰਡ ਅਜਿਹੇ ਹਨ ਜਿੱਥੇ ਸਖਤ ਟੱਕਰ ਬਣੀ ਹੋਈ ਹੈ।

ਇਸ ਸੰਬੰਧੀ ਆਮ ਲੋਕਾਂ ਦੀ ਗੱਲ ਕਰੀਏ ਤਾਂ ਉਹਨਾਂ ਵਲੋਂ ਭਾਵੇਂ ਸਾਰੇ ਹੀ ਵਾਰਡਾਂ ਬਾਰੇ ਚਰਚਾ ਕੀਤੀ ਜਾਂਦੀ ਹੈ ਪਰੰਤੂ ਕੁੱਝ ਵਾਰਡ ਅਜਿਹੇ ਹਨ ਜਿਹਨਾਂ ਦੀ ਚਰਚਾ ਕਾਫੀ ਜਿਆਦਾ ਹੈ ਅਤੇ ਸ਼ਹਿਰਵਾਸੀਆਂ ਇਹਨਾਂ ਵਾਰਡਾਂ ਵਿੱਚ ਹੋ ਰਹੇ ਮੁਕਾਬਲੇ ਵਿੱਚ ਬਾਕੀ ਵਾਰਡਾਂ ਤੋਂ ਕਿਤੇ ਵੱਧ ਦਿਲਚਸਪੀ ਲੈ ਰਹੇ ਹਨ।

ਇਸ ਬਾਰੇ ਸਭ ਤੋਂ ਵੱਧ ਚਰਚਾ ਵਾਰਡ ਨੰਬਰ 6 ਦੀ ਹੋ ਰਹੀ ਹੈ। ਇਸ ਵਾਰਡ ਵਿੱਚ ਭਾਵੇਂ 5 ਉਮੀਦਵਾਰ ਮੈਦਾਨ ਵਿੱਚ ਹਨ ਪਰੰਤੂ ਇਸ ਵਾਰਡ ਦੀ ਚਰਚਾ ਇਸ ਕਰਕੇ ਜਿਆਦਾ ਹੈ ਕਿਉਂਕਿ ਇੱਥੇ ਆਮ ਆਦਮੀ ਪਾਰਟੀ ਵਲੋਂ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਆਹਲੂਵਾਲੀਆ ਦੇ ਚੋਣ ਮੈਦਾਨ ਵਿੱਚ ਉਤਰਨ ਕਾਰਨ ਇਹ ਇੱਕ ਹਾਈ ਪ੍ਰੋਫਾਈਅਲ ਸੀਟ ਬਣ ਗਈ ਹੈ। ਇਸ ਵਾਰਡ ਵਿੱਚ ਨਗਰ ਨਿਗਮ ਦੇ ਸਾਬਕਾ ਡਿਪਟੀ ਮੇਅਰ ਅਤੇ ਕਈ ਵਾਰ ਕੌਂਸਲਰ ਰਹਿ ਚੁੱਕੇ ਸz. ਮਨਜੀਤ ਸਿੰਘ ਸੇਠੀ ਆਜਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ ਜਦੋਂਕਿ ਕਾਂਗਰਸ ਵਲੋਂ ਇੱਥੋਂ ਰਾਮਗੜ੍ਹੀਆ ਸਭਾ ਦੇ ਜਨਰਲ ਸਕੱਤਰ ਸz. ਬਿਕਰਮ ਸਿੰਘ ਹੂੰਝਣ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਹਨਾਂ ਤਿੰਨਾਂ ਤੋਂ ਇਲਾਵਾ ਭਾਜਪਾ ਦੇ ਪੰਕਜ ਸਹਿਦੇਵ ਅਤੇ ਅਤੇ ਆਜਾਦ ਉਮੀਦਵਾਰ ਸੁਖਜੀਤ ਕੌਰ ਵੀ ਮੈਦਾਨ ਵਿੱਚ ਹਨ ਪਰੰਤੂ ਮੁੱਖ ਟੱਕਰ ਮਨਜੀਤ ਸਿੰਘ ਸੇਠੀ, ਡਾ. ਸੰਨੀ ਆਹਲੂਵਾਲੀਆ ਅਤੇ ਬਿਰਕਜੀਤ ਸਿੰਘ ਹੂੰਝਣ ਵਿਚਾਲੇ ਹੀ ਲੱਗ ਰਹੀ ਹੈ।

ਨਗਰ ਨਿਗਮ ਦੇ ਵਾਰਡ ਨੰਬਰ 10 ਦੀ ਸੀਟ ਤੇ ਵੀ ਇਸ ਵਾਰ ਕਾਫੀ ਦਿਲਚਸਪ ਮੁਕਾਬਲਾ ਹੋਣ ਜਾ ਰਿਹਾ ਹੈ ਅਤੇ ਸ਼ਹਿਰ ਵਾਸੀ ਇੱਥੇ ਨਜਰਾਂ ਟਿਕਾਈ ਬੈਠੇ ਹਨ। ਇਸ ਵਾਰਡ ਵਿੱਚ ਸਾਬਕਾ ਕੈਬਿਨਟ ਮੰਤਰੀ ਸz. ਬਲਬੀਰ ਸਿੰਘ ਸਿੱਧੂ ਦੇ ਬੇਟੇ ਕੰਵਰਬੀਰ ਸਿੰਘ ਸਿੱਧੂ ਕਾਂਗਰਸ ਪਾਰਟੀ ਦੀ ਟਿਕਟ ਤੇ ਚੋਣ ਲੜ ਰਹੇ ਹਨ ਅਤੇ ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਆਜਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਹਨ। ਆਮ ਆਦਮੀ ਪਾਰਟੀ ਵਲੋਂ ਇੱਥੋਂ ਨਵੇਂ ਚਿਹਰੇ ਸਤਿਆਜੀਤ ਕੁੰਦਰਾ ਨੂੰ ਟਿਕਟ ਦਿੱਤੀ ਗਈ ਹੈ ਅਤੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਬਲਰਾਜ ਕੌਰ ਧਾਲੀਵਾਲ ਦੇ ਪਤੀ ਗਗਨਦੀਪ ਸਿੰਘ ਧਾਲੀਵਾਲ ਬਾਗੀ ਹੋ ਕੇ ਆਜਾਦ ਉਮੀਦਵਾਰ ਵਲੋਂ ਚੋੜ ਲੜ ਰਹੇ ਹਨ ਜਿਸਦਾ ਕੰਵਰਬੀਰ ਸਿੰਘ ਸਿੱਧੂ ਨੂੰ ਨੁਕਸਾਨ ਹੋਣਾ ਤੈਅ ਹੈ। ਇਸ ਸੀਟ ਤੇ ਵੀ ਦਿਲਚਸਪ ਮੁਕਾਬਲਾ ਹੈ।

ਵਾਰਡ ਨੰਬਰ 7 ਦੀ ਸੀਟ ਵੀ ਕਾਫੀ ਚਰਚਾ ਵਿੱਚ ਹੈ ਜਿੱਥੇ ਅਕਾਲੀ ਦਲ ਦੇ ਉਮੀਦਵਾਰ ਬੀਬੀ ਇੰਦਰਪ੍ਰੀਤ ਕੌਰ ਪ੍ਰਿੰਸ, ਸਾਬਕਾ ਕੌਂਸਲਰ ਤਰਨਜੀਤ ਕੌਰ ਗਿਲ, ਆਪ ਉਮੀਦਵਾਰ ਕੁਲਵਿੰਦਰਜੀਤ ਕੌਰ ਅਤੇ ਭਾਜਪਾ ਉਮੀਦਵਾਰ ਅਰਪਿਤਾ ਵਿਚਾਲੇ ਟੱਕਰ ਹੋ ਰਹੀ ਹੈ ਅਤੇ ਇਸ ਵਾਰਡ ਤੇ ਵੀ ਸ਼ਹਿਰ ਵਾਸੀਆਂ ਦੀਆਂ ਨਜਰਾਂ ਟਿਕੀਆਂ ਹੋਈਆਂ ਹਨ।

ਇਹਨਾਂ ਤੋਂ ਇਲਾਵਾ ਕਈ ਵਾਰਡ ਅਜਿਹੇ ਵੀ ਹਨ ਜਿੱਥੇ ਦੋ ਜਾਂ ਵੱਧ ਸਾਬਕਾ ਕੌਂਸਲਰ ਆਹਮੋ ਸਾਮ੍ਹਣੇ ਹਨ। ਇਹਨਾਂ ਵਿੱਚ ਨਗਰ ਨਿਗਮ ਦੇ ਵਾਰਡ ਨੰਬਰ 3 ਵਿੱਚ ਸਾਬਕਾ ਕੌਂਸਲਰ ਗੁਰਮੀਤ ਕੌਰ (ਆਪ) ਅਤੇ ਜਸਪ੍ਰੀਤ ਕੌਰ ਮੁਹਾਲੀ (ਕਾਂਗਰਸ) ਆਹਮੋ ਸਾਮ੍ਹਣੇ ਹਨ ਜਦੋਂਕਿ ਵਾਰਡ ਨੰਬਰ 8 ਵਿੱਚ ਸਾਬਕਾ ਕੌਂਸਲਰ ਗੁਰਮੁਖ ਸਿੰਘ ਸੋਹਲ (ਆਪ) ਅਤੇ ਰੁਪਿੰਦਰ ਕੌਰ ਰੀਨਾ (ਕਾਂਗਰਸ) ਆਹਮੋ ਸਾਮ੍ਹਣੇ ਹਨ। ਇਸੇ ਤਰ੍ਹਾਂ ਵਾਰਡ ਨੰਬਰ 13 ਵਿੱਚ ਸਾਬਕਾ ਕੌਂਸਲਰ ਕੁਲਦੀਪ ਕੌਰ ਧਨੋਆ ਅਤੇ ਨਮਰਤਾ ਢਿੱਲੋਂ, ਵਾਰਡ ਨੰਬਰ 14 ਵਿੱਚ ਸਾਬਕਾ ਕੌਂਸਲਰ ਕਮਲਪ੍ਰੀਤ ਸਿੰਘ ਬੰਨੀ ਅਤੇ ਕਮਲਜੀਤ ਸਿਘ ਰੂਬੀ, ਵਾਰਡ ਨੰਬਰ 19 ਵਿੱਚ ਸਾਬਕਾ ਕੌਂਸਲਰ ਉਪਿੰਦਰ ਪ੍ਰੀਤ ਕੌਰ ਅਤੇ ਰਾਜਵੀਰ ਕੌਰ ਗਿਲ ਇੱਕ ਦੂਜੇ ਦੇ ਖਿਲਾਫ ਚੋਣ ਲੜ ਰਹੇ ਹਨ ਜਿਸ ਕਾਰਨ ਇਹਨਾਂ ਵਾਰਡਾਂ ਤੇ ਵੀ ਸ਼ਹਿਰ ਵਾਸੀਆਂ ਦੀਆਂ ਨਜਰਾਂ ਟਿਕੀਆਂ ਹੋਈਆਂ ਹਨ।

ਇਹਨਾਂ ਵਾਰਡਾਂ ਵਿੱਚ ਚੋਣ ਲੜ ਰਹੇ ਬਾਕੀ ਉਮੀਦਵਾਰਾਂ ਵਿੱਚੋਂ ਵੀ ਕਈ ਅਜਿਹੇ ਹਨ ਜਿਹੜੇ ਇਹਨਾਂ ਸਾਬਕਾ ਕੌਂਸਲਰਾਂ ਨੂੰ ਤਕੜੀ ਚੁਣੌਤੀ ਦੇ ਰਹੇ ਹਨ ਅਤੇ ਚੋਣਾਂ ਦੇ ਨਤੀਜਿਆਂ ਨੂੰ ਬਦਲਣ ਦਾ ਵੀ ਦਮ ਰੱਖਦੇ ਹਨ ਅਤੇ ਇਹ ਵੇਖਣਾ ਦਿਲਚਸਪ ਹੋਵੇਗਾ ਕਿ ਇਹਨਾਂ ਚੋਣਾਂ ਦੌਰਾਨ ਇਹਨਾਂ ਵਾਰਡਾਂ ਵਿੱਚ ਕੌਣ ਕੌਣ ਬਾਜੀ ਮਾਰਨ ਵਿੱਚ ਕਾਮਯਾਬ ਹੁੰਦਾ ਹੈ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending