Mohali
ਆਪ ਉਮੀਦਵਾਰਾਂ ਲਈ ਵੱਡੀ ਪਰੇਸ਼ਾਨੀ ਦਾ ਕਾਰਨ ਬਣ ਸਕਦਾ ਹੈ ਸਰਕਾਰੀ ਮੁਲਾਜਮਾਂ ਦਾ ਸਰਕਾਰ ਪ੍ਰਤੀ ਗੁੱਸਾ
ਵੋਟਰਾਂ ਦੀ ਚੁੱਪੀ ਕਾਰਨ ਚੋਣ ਜਿੱਤਣ ਵਾਲੇ ਉਮੀਦਵਾਰਾਂ ਬਾਰੇ ਭੰਬਲਭੂਸਾ ਕਾਇਮ
ਭੁਪਿੰਦਰ ਸਿੰਘ
ਐਸ ਏ ਐਸ ਨਗਰ, 24 ਮਈ
ਨਗਰ ਨਿਗਮ ਚੋਣਾਂ ਲਈ 26 ਮਈ ਨੂੰ ਵੋਟਾਂ ਪੈਣੀਆਂ ਹਨ ਅਤੇ ਇਸ ਸੰਬੰਧੀ ਪ੍ਰਸ਼ਾਸ਼ਨ ਵਲੋਂ ਤਿਆਰੀਆਂ ਮੁਕੰਮਲ ਕਰ ਲਈ ਗਈਆਂ ਹਨ| ਇਸ ਦੌਰਾਨ ਵੱਡੀ ਗਿਣਤੀ ਵੋਟਰ ਅਜਿਹੇ ਹਨ ਜਿਹਨਾਂ ਵਲੋਂ ਹੁਣ ਤਕ ਆਪਣਾ ਦਿਲ ਨਹੀਂ ਖੋਲ੍ਹਿਆ ਗਿਆ ਹੈ ਅਤੇ ਪੂਰੀ ਤਰ੍ਹਾਂ ਚੁੱਪੀ ਧਾਰਨ ਵਾਲੇ ਇਹ ਵੋਟਰ ਨਗਰ ਨਿਗਮ ਚੋਣਾਂ ਦੇ ਨਤੀਜੇ ਦੌਰਾਨ ਵੱਡਾ ਉਲਟਫੇਰ ਕਰ ਸਕਦੇ ਹਨ|
ਇੰਨਾ ਜਰੂਰ ਕਿਹਾ ਜਾ ਸਕਦਾ ਹੈ ਕਿ ਪੰਜਾਬ ਦੀ ਸੱਤਾ ਤੇ ਕਾਬਜ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜਾਰੀ ਤੋਂ ਦੁਖੀ ਹੋ ਕੇ ਸੰਘਰਸ਼ ਦੇ ਰਾਹ ਪਏ ਸਰਕਾਰੀ ਮੁਲਾਜਮਾਂ ਅਤੇ ਪੈਂਸ਼ਨਰਾਂ ਵਲੋਂ ਬੀਤੇ ਦਿਨ ਕੀਤੇ ਗਏ ਸੂਬਾ ਪੱਧਰੀ ਰੋਸ ਮਾਰਚ ਦੌਰਾਨ ਪੰਜਾਬ ਦੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਹਰਾਉਣ ਦੀ ਕੀਤੀ ਗਈ ਅਪੀਲ ਸੂਬੇ ਦੀ ਸੱਤਾਧਾਰੀ ਪਾਰਟੀ ਦੇ ਉਮੀਦਵਾਰਾਂ ਤੇ ਭਾਰੀ ਪੈ ਸਕਦੀ ਹੈ| ਇਸਦਾ ਕਾਰਨ ਇਹ ਹੈ ਕਿ ਮੁਹਾਲੀ ਦੀਆਂ ਜਿਆਦਾਤਰ ਸੀਟਾਂ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਆਪਣੇ ਵਿਰੋਧੀ ਉਮੀਦਵਾਰਾਂ ਨਾਲ ਫਸਵੀਂ ਟੱਕਰ ਹੈ ਅਤੇ ਥੋੜ੍ਹੀਆਂ ਜਿਹੀਆਂ ਵੋਟਾਂ ਦਾ ਫਰਕ ਵੀ ਉਮੀਦਵਾਰ ਦੀ ਜਿੱਤ ਨੂੰ ਹਾਰ ਵਿੱਚ ਬਦਲਣ ਦਾ ਸਮਰਥ ਹੋ ਸਕਦਾ ਹੈ|
ਇਹਨਾਂ ਹਾਲਾਤਾਂ ਵਿੱਚ ਜੇਕਰ ਸਰਕਾਰੀ ਮੁਲਾਜਮਾਂ ਅਤੇ ਪੈਂਸ਼ਨਰਾਂ ਦੇ ਇੱਕ ਹਿੱਸੇ ਵਲੋਂ ਵੀ ਇਸ ਅਪੀਲ ਤੇ ਅਮਲ ਕਰਦਿਆਂ ਆਮ ਆਦਮੀ ਪਾਰਟੀ ਦੇ ਖਿਲਾਫ ਵੋਟਾਂ ਭੁਗਤਾ ਦਿੱਤੀਆਂ ਗਈਆਂ ਤਾਂ ਇਸਦਾ ਸੱਤਾਧਾਰੀ ਧਿਰ ਦੇ ਉਮੀਦਵਾਰਾਂ ਨੂੰ ਵੱਡਾ ਨੁਕਸਾਨ ਹੋ ਸਕਦਾ ਹੈ|
ਇਸ ਸੰਬੰਧੀ ਆਮ ਲੋਕਾਂ ਦੀ ਗੱਲ ਕੀਤੀ ਜਾਵੇ ਤਾਂ ਆਮ ਲੋਕ ਵੀ ਰਵਾਇਤੀ ਪਾਰਟੀਆਂ ਤੋਂ ਅੱਕੇ ਦਿਖਦੇ ਹਨ ਅਤੇ ਉਹਨਾਂ ਵਿੱਚ ਮੌਜੂਦਾ ਸਿਆਸੀ ਢਾਂਚੇ ਪ੍ਰਤੀ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ| ਇਹਨਾਂ ਪਾਰਟੀਆਂ ਦੀ ਕਾਰਗੁਜਾਰੀ ਤੋਂ ਦੁਖੀ ਆਏ ਲੋਕ ਇਸ ਵਾਰ ਕੋਈ ਵੱਡਾ ਉਲਟ ਫੇਰ ਵੀ ਕਰ ਸਕਦੇ ਹਨ|
ਨਗਰ ਨਿਗਮ ਚੋਣਾਂ ਲਈ ਦੋ ਦਿਨ ਬਾਅਦ ਵੋਟਾਂ ਪੈਣੀਆਂ ਹਨ ਅਤੇ ਇਸ ਦੌਰਾਨ ਜੇਕਰ ਵੋਟਿੰਗ ਦਾ ਫੀਸਦੀ ਆਮ ਨਾਲੋਂ ਵੱਧ ਰਿਹਾ ਤਾਂ ਇਸਦਾ ਸਿੱਧਾ ਫਾਇਦਾ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਜਾਂ ਆਜਾਦ ਉਮੀਦਵਾਰਾਂ ਨੂੰ ਹੋਣਾ ਤੈਅ ਹੈ|
ਹੁਣ ਤਕ ਚੁੱਪੀ ਧਾਰ ਕੇ ਬੈਠੇ ਵੋਟਰ ਦੀ ਮੁੱਠੀ ਵਿੱਚ ਕੀ ਲੁਕਿਆ ਹੈ ਇਸਦਾ ਪਤਾ ਤਾਂ ਵੋਟਾਂ ਦੀ ਗਿਣਤੀ ਵਾਲੇ ਦਿਨ ਹੀ ਲੱਗਣਾ ਹੈ ਪਰੰਤੂ ਇੰਨਾ ਤੈਅ ਹੈ ਕਿ ਜਿਹਨਾਂ ਵਾਰਡਾਂ ਵਿੱਚ ਉਮੀਦਵਾਰਾਂ ਦੀ ਜਿੱਤ ਹਾਰ ਦਾ ਫਰਕ ਜਿਆਦਾ ਨਹੀਂ ਦਿਖ ਰਿਹਾ ਉਹਨਾਂ ਵਾਰਡਾਂ ਵਿੱਚ ਕੁੱਝ ਵੀ ਹੋ ਸਕਦਾ ਹੈ ਅਤੇ ਕਿਸੇ ਵੱਡੇ ਉਲਟਫੇਰ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ|
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
