Connect with us

Mohali

ਵਾਰਡ ਨੰਬਰ 41 ਦੀ ਕਾਂਗਰਸੀ ਉਮੀਦਵਾਰ ਸਵਰਨਜੀਤ ਕੌਰ ਢਿੱਲੋਂ ਵੱਲੋਂ ਚੋਣ ਮੀਟਿੰਗ

Published

on

ਐਸ ਏ ਐਸ ਨਗਰ, 24 ਮਈ (ਸ.ਬ.) ਨਗਰ ਨਿਗਮ ਮੁਹਾਲੀ ਦੇ ਵਾਰਡ ਨੰਬਰ 41 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸ਼੍ਰੀਮਤੀ ਸਵਰਨਜੀਤ ਕੌਰ ਢਿੱਲੋਂ ਦੇ ਹੱਕ ਵਿੱਚ ਵੇਵ ਇਸਟੇਟ ਸੈਕਟਰ 85 ਦੇ ਮੁੱਖ ਪਾਰਕ ਨੰਬਰ 12 ਵਿੱਚ ਇੱਕ ਭਰਵੀ ਮੀਟਿੰਗ ਕੀਤੀ ਗਈ ਜਿਸ ਵਿੱਚ ਭਾਰੀ ਗਿਣਤੀ ਵਿੱਚ ਆਮ ਲੋਕਾਂ ਤੇ ਔਰਤਾਂ ਨੇ ਸ਼ਿਰਕਤ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਹ ਸੈਕਟਰ ਉਹਨਾਂ ਦੀ ਪਾਰਟੀ ਦੀ ਸਰਕਾਰ ਸਮੇਂ ਹੋਂਦ ਵਿੱਚ ਆਇਆ ਸੀ ਅਤੇ ਇਸ ਖੇਤਰ ਨੂੰ ਵਿਕਸਿਤ ਕਰਨ ਵਿੱਚ ਪਿਛਲੀ ਸਰਕਾਰ ਦਾ ਅਹਿਮ ਰੋਲ ਹੈ। ਉਹਨਾਂ ਕਿਹਾ ਕਿ ਇਸ ਵਾਰਡ ਤੋਂ ਕਾਂਗਰਸੀ ਉਮੀਦਵਾਰ ਸਵਰਨਜੀਤ ਕੌਰ ਦੂਜੀਆਂ ਪਾਰਟੀਆਂ ਦੇ ਉਮੀਦਵਾਰ ਦੇ ਮੁਕਾਬਲੇ ਬਹੁਤ ਪੜੀ ਲਿਖੀ ਹੈ ਅਤੇ ਸਮਾਜਿਕ ਗਤੀਵਿਧੀਆਂ ਵਿੱਚ ਵਿਚਰਦਿਆਂ ਪਹਿਲਾਂ ਹੀ ਸਮਾਜ ਦੀ ਸੇਵਾ ਵਿੱਚ ਰੁਝੀ ਹੋਈ ਹੈ।

ਕਾਂਗਰਸੀ ਉਮੀਦਵਾਰ ਸਵਰਨਜੀਤ ਕੌਰ ਢਿੱਲੋਂ ਨੇ ਇਸ ਮੌਕੇ ਕਿਹਾ ਕਿ ਨਾਗਰਿਕਾਂ ਨੂੰ ਜੋ ਵੀ ਮੁਸ਼ਕਲਾਂ ਪੇਸ਼ ਆ ਰਹੀਆਂ ਹਨ, ਉਹਨਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਸਤਵਿੰਦਰ ਸਿੰਘ ਮੱਲੀ, ਲਖਵਿੰਦਰ ਸਿੰਘ ਲੱਖਾ, ਖੁਸ਼ਪ੍ਰੀਤ ਕੌਰ, ਸੁਮਨ ਜਿੰਦਲ ਅਤੇ ਪੰਜਾਬ ਪੁਲੀਸ ਦੇ ਸਾਬਕਾ ਅਧਿਕਾਰੀ ਮਹਿੰਦਰ ਸਿੰਘ ਮਨੌਲੀ ਸੂਰਤ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸ੍ਰੀਮਤੀ ਢਿੱਲੋਂ ਦਾ ਲੱਡੂਆਂ ਨਾਲ ਤੋਲ ਕੇ ਸਨਮਾਨ ਕੀਤਾ ਗਿਆ। ਮੀਟਿੰਗ ਦੌਰਾਨ ਹਾਸਰਸ ਕਲਾਕਾਰ ਰੋਮੀ ਘੜਾਮਾ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।

ਇਸ ਮੌਕੇ ਸਿਹਤ ਵਿਭਾਗ ਦੇ ਸਾਬਕਾ ਡਾਇਰੈਕਟਰ ਮਨਜੀਤ ਸਿੰਘ, ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ, ਭਗਤ ਸਿੰਘ ਨਾਮਧਾਰੀ, ਬਾਲ ਕ੍ਰਿਸ਼ਨ ਗੋਇਲ (ਸਾਬਕਾ ਸਰਪੰਚ ਮੌਲੀ ਵੈਦਵਾਨ), ਵੇਦ ਪ੍ਰਕਾਸ਼ ਸੰਭਾਲਕੀ, ਪੰਡਿਤ ਮੋਹਨ ਲਾਲ ਨਾਨੋ ਮਾਜਰਾ, ਲਖਵਿੰਦਰ ਸਿੰਘ ਲੱਖਾ ਸਮੇਤ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਹਾਜ਼ਰ ਸਨ। ਅਖੀਰ ਵਿੰਚ ਸਮਾਜਸੇਵੀ ਆਗੂ ਸz ਸੁਰਜੀਤ ਸਿੰਘ ਢਿੱਲੋਂ ਨੇ ਹਾਜ਼ਰ ਲੋਕਾਂ ਦਾ ਧੰਨਵਾਦ ਕੀਤਾ।

Continue Reading

Mohali

ਮੱਸਿਆ ਦਾ ਮਾਸਿਕ ਲੰਗਰ ਲਗਾਇਆ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਮਾਂ ਅੰਨਪੂਰਣਾ ਸੇਵਾ ਸਮਿਤੀ ਮੁਹਾਲੀ ਵੱਲੋਂ ਦਿਵਾਲੀ ਦੀ ਪੂਰਵ ਸੰਧਿਆ ਤੇ ਪੀ ਜੀ ਆਈ, ਚੰਡੀਗੜ ਦੀ ਨਵੀਂ ਓ ਪੀ ਡੀ (ਗੇਟ ਨੰ: 4) ਦੇ ਸਾਹਮਣੇ ਮੱਸਿਆ ਦਾ ਮਾਸਿਕ ਲੰਗਰ ਲਗਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਿਜ ਮੋਹਨ ਜੋਸ਼ੀ ਨੇ ਦੱਸਿਆ ਕਿ ਲੰਗਰ ਸੇਵਾ ਵਿੱਚ ਇਸ ਵਾਰ ਸੇਬ, ਕੇਲੇ ਵੰਡੇ ਗਏ। ਇਸ ਮੌਕੇ ਸ਼ੀਸ਼ਪਾਲ ਗਰਗ, ਪ੍ਰਧਾਨ ਸਿੰਘ, ਸਤੀਸ਼ ਕੁਮਾਰ, ਪੰਕਜ ਕੁਮਾਰ ਹਾਜਿਰ ਸਨ।

Continue Reading

Mohali

ਦੀਵਾਲੀ ਦੇ ਤਿਉਹਾਰ ਮੌਕੇ ਮਾਵਾਂ ਭੈਣਾਂ ਨੂੰ ਸੂਟ ਵੰਡੇ

Published

on

By

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਦੀਵਾਲੀ ਦੇ ਤਿਉਹਾਰ ਮੌਕੇ ਮਿਉਂਸਪਲ ਕੌਂਸਲਰ ਕਮਲਪੀਤ ਸਿੰਘ ਬੰਨੀ ਦੇ ਵਾਰਡ (ਵਾਰਡ ਨੰਬਰ 14) ਵਿਖੇ ਆਯੋਜਿਤ ਇੱਕ ਸਾਦੇ ਸਮਾਗਮ ਦੌਰਾਨ ਮਾਵਾਂ ਅਤੇ ਭੈਣਾਂ ਨੂੰ ਸੂਟ ਵੰਡੇ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਅਤੇ ਸਭ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।

ਇਸ ਮੌਕੇ ਸ. ਸਿੱਧੂ ਨੇ ਕਿਹਾ ਕਿ ਤਿਉਹਾਰਾਂ ਦੀ ਅਸਲ ਖੁਸ਼ੀ ਇੱਕ-ਦੂਜੇ ਨਾਲ ਪਿਆਰ, ਸਤਿਕਾਰ ਅਤੇ ਖੁਸ਼ੀਆਂ ਸਾਂਝੀਆਂ ਕਰਨ ਵਿੱਚ ਹੀ ਹੈ। ਉਹਨਾਂ ਹਾਜਰੀਨਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਦਿੰਦਿਆਂ ਸਭ ਦੀ ਚੜ੍ਹਦੀ ਕਲਾ, ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਇਸ ਮੌਕੇ ਮਿਉਂਸਪਲ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਕਿ ਵਾਰਡ ਦੀਆਂ ਮਾਵਾਂ ਭੈਣਾਂ ਵਲੋਂ ਉਹਨਾਂ ਨੂੰ ਦੂਜੀ ਵਾਰ ਫੇਜ਼ 9 ਦੇ ਕੌਂਸਲਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਅਤੇ ਬੀਬੀਆਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਉਹਨਾਂ ਲਈ ਬੇਹੱਦ ਕੀਮਤੀ ਹੈ। ਉਹਨਾਂ ਕਿਹਾ ਕਿ ਇਹ ਰਿਸ਼ਤਾ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੈ, ਬਲਕਿ ਆਪਣੇਪਣ ਅਤੇ ਸੇਵਾ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਰਨੈਲ ਸਿੰਘ ਢੀਂਡਸਾ, ਬਲਿਹਾਰ ਸਿੰਘ ਵਿਰਕ, ਪਰਵੀਨ ਸ਼ਰਮਾ, ਹਰਿੰਦਰ ਸਿੰਘ ਵਾਲੀਆ, ਪ੍ਰਿੰਸ ਵਰਮਾ, ਸਚਿਨ ਰਾਏਜ਼ਾਦਾ, ਅਨਿਲ ਆਨੰਦ, ਆਈ. ਡੀ ਗਰਗ, ਅੰਮ੍ਰਿਤਪਾਲ ਸਿੰਘ, ਚੰਦਰ ਅਰੋੜਾ ਵੀ ਹਾਜਿਰ ਸਨ।

Continue Reading

Mohali

ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ ਵੱਲੋਂ 9 ਨਵੰਬਰ ਨੂੰ ਮਨਾਇਆ ਜਾਵੇਗਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ

Published

on

By

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਮ ਰੂਪ ਦਿੱਤਾ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਪ੍ਰਾਈਵੇਟ ਕੰਸਟਰੱਕਸ਼ਨ ਲੇਬਰ ਕੰਟਰੈਕਟਰਜ਼ ਐਸੋਸੀਏਸ਼ਨ (ਰਜਿ:) ਮੁਹਾਲੀ ਵੱਲੋਂ ਰਾਮਗੜ੍ਹੀਆ ਸਭਾ (ਰਜਿ:) ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਭਾਈ ਲਾਲੋ ਕੋ-ਆਪ ਐਨ. ਏ. ਟੀ ਐਂਡ ਸੀ ਸੁਸਾਇਟੀ ਲਿਮਟਿਡ, ਦਸ਼ਮੇਸ਼ ਵੈਲਫੇਅਰ ਕੌਸਲ (ਰਜਿ.) ਅਤੇ ਗੁਰੂ ਰਾਮਦਾਸ ਵੈਲਫੇਅਰ ਸੋਸਾਇਟੀ (ਰਜਿ.) ਦੇ ਸਹਿਯੋਗ ਨਾਲ ਸ਼ਿਲਪ ਕਲਾ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ, ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ 9 ਨਵੰਬਰ ਨੂੰ ਰਾਮਗੜ੍ਹੀਆ ਭਵਨ, ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ।

ਉਹਨਾਂ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਐਸੋਸੀਏਸ਼ਨ ਦੇ ਪ੍ਰਧਾਨ ਸ. ਦੀਦਾਰ ਸਿੰਘ ਕਲਸੀ ਦੀ ਪ੍ਰਧਾਨਗੀ ਹੇਠ ਹੋਈ ਸੰਸਥਾ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਸੀਨੀਅਰ ਮੀਤੀ ਪ੍ਰਧਾਨ ਮਨਜੀਤ ਸਿੰਘ ਮਾਨ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਗੁਰਚਰਨ ਸਿੰਘ ਨੰਨੜ੍ਹਾ, ਐਸੋਸੀਏਸ਼ਨ ਦੇ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ, ਖਜ਼ਾਨਚੀ ਬਲਵਿੰਦਰ ਸਿੰਘ, ਮੈਨੇਜ਼ਰ ਗੁਰਬਚਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ।

ਸ. ਦੀਦਾਰ ਸਿੰਘ ਕਲਸੀ ਨੇ ਦੱਸਿਆ ਕਿ ਇਸ ਸੰਬੰਧੀ ਅੱਜ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 9 ਨਵੰਬਰ ਨੂੰ ਸਵੇਰੇ 8 ਵਜੇ ਪਾਏ ਜਾਣਗੇ ਅਤੇ ਉਪਰੰਤ ਧਾਰਮਿਕ ਦਿਵਾਨ ਸਜਾਏ ਜਾਣਗੇ।

ਧਾਰਮਿਕ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਸ. ਬਲਵਿੰਦਰ ਸਿੰਘ ਕਲਸੀ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਮੌਕੇ 9 ਨਵੰਬਰ ਨੂੰ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿੱਚ ਸਵੇਰੇ 9 ਤੋਂ 10 ਵਜੇ ਤੱਕ ਭਾਈ ਪੁਰਸ਼ੋਤਮ ਸਿੰਘ ਅਤੇ ਸਾਥੀ (ਹਜ਼ੂਰੀ ਰਾਗੀ ਜੱਥਾ) ਵੱਲੋਂ ਮਨੋਹਰ ਕੀਰਤਨ ਕੀਤਾ ਜਾਵੇਗਾ। ਸਵੇਰੇ 10 ਤੋਂ 11 ਵਜੇ ਤੱਕ ਇਸਤਰੀ ਸਤਿਸੰਗ ਜੱਥਾ, ਰਾਮਗੜ੍ਹੀਆ ਸਭਾ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਸਵੇਰੇ 11 ਤੋਂ 11:30 ਵਜੇ ਤੱਕ ਭਾਈ ਬਲਿਹਾਰ ਸਿੰਘ (ਹੈਡ ਗ੍ਰੰਥੀ, ਰਾਮਗੜ੍ਹੀਆ ਸਭਾ) ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 11:30 ਤੋਂ ਦੁਪਹਿਰ 1 ਵਜੇ ਤੱਕ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ ਭਾਈ ਗੁਰਿੰਦਰ ਪ੍ਰਿਤਪਾਲ ਸਿੰਘ ਬੈਂਸ ਅਤੇ ਸਾਥੀਆਂ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਜਾਣਗੀਆਂ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Continue Reading

Latest News

Trending