Connect with us

Mohali

ਨਿਗਮ ਚੋਣਾਂ ਦੌਰਾਨ ਹਲਕਾ ਵਿਧਾਇਕ ਕੁਲਵੰਤ ਸਿੰਘ ਅਤੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਨਾਲ ਪਰਵਿੰਦਰ ਸੋਹਾਣਾ ਅਤੇ ਸੰਜੀਵ ਵਸ਼ਿਸ਼ਠ ਦਾ ਵਕਾਰ ਦਾਅ ਤੇ ਲੱਗਿਆ

Published

on

ਕਾਂਗਰਸ ਵਿੱਚ ਅੰਦਰੂਨੀ ਧੜੇਬਾਜੀ ਅਤੇ ਕੁਲਜੀਤ ਸਿੰਘ ਬੇਦੀ ਦਾ ਧੜਾ ਉਭਰਨ ਕਾਰਨ ਸਿੱਧੂ ਨੂੰ ਹੋਵੇਗਾ ਨੁਕਸਾਨ

ਭੁਪਿੰਦਰ ਸਿੰਘ

ਐਸ ਏ ਐਸ ਨਗਰ, 25 ਮਈ

ਨਗਰ ਨਿਗਮ ਚੋਣਾਂ ਲਈ ਭਲਕੇ ਵੋਟਾਂ ਪੈਣੀਆਂ ਹਨ ਅਤੇ ਪਿਛਲੇ ਦਿਨਾਂ ਦੌਰਾਨ ਇਹਨਾਂ ਚੋਣਾਂ ਦੀ ਤਸਵੀਰ ਵੀ ਕਾਫੀ ਹੱਦ ਤਕ ਸਪਸ਼ਟ ਨਜਰ ਆਉਣ ਲੱਗ ਗਈ ਹੈ। ਇਹਨਾਂ ਚੋਣਾਂ ਦੌਰਾਨ ਇੱਕ ਗੱਲ ਸਪਸ਼ਟ ਹੈ ਕਿ ਇਹਨਾਂ ਚੋਣਾਂ ਦੇ ਨਤੀਜਿਆਂ ਨੂੰ 2027 ਵਿੱਚ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਦੇ ਸੈਮੀਫਾਈਨਲ ਵਜੋਂ ਹੀ ਲਿਆ ਜਾਣਾ ਹੈ ਅਤੇ ਨਗਰ ਨਿਗਮ ਦੀ ਚੋਣ ਲੜਣ ਵਾਲੇ ਵੱਖ ਵੱਖ ਉਮੀਦਵਾਰਾਂ ਦੀ ਅਗਵਾਈ ਕਰਨ ਵਾਲੇ ਵੱਡੇ ਆਗੂ ਵੀ ਅਗਲੀ ਵਾਰ ਮੁਹਾਲੀ ਵਿਧਾਨਸਭਾ ਹਲਕੇ ਵਿੱਚ ਇੱਕ ਦੂਜੇ ਦੇ ਸੰਭਾਵੀ ਮੁਕਾਬਲੇ ਨੂੰ ਸਾਮ੍ਹਣੇ ਰੱਖ ਕੇ ਹੀ ਨਿਗਮ ਚੋਣਾਂ ਲੜ ਰਹੇ ਹਨ।

ਇਹ ਵੀ ਕਿਹਾ ਜਾ ਸਕਦਾ ਹੈ ਕਿ ਨਗਰ ਨਿਗਮ ਚੋਣਾਂ ਦੌਰਾਨ ਚੋਣ ਲੜ ਰਹੇ ਮੁੱਖ ਧੜਿਆਂ ਆਮ ਆਦਮੀ ਪਾਰਟੀ, ਕਾਂਗਰਸ, ਸ਼ੋ੍ਰਮਣੀ ਅਕਾਲੀ ਦਲ ਅਤੇ ਭਾਜਪਾ ਅਗਵਾਈ ਕਰ ਰਹੇ ਹਲਕਾ ਵਿਧਾਇਕ ਕੁਲਵੰਤ ਸਿੰਘ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਅਤੇ ਭਾਜਪਾ ਦੇ ਜਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਠ ਦਾ ਨਿੱਜੀ ਵਕਾਰ ਦਾਅ ਤੇ ਲੱਗ ਗਿਆ ਹੈ।

ਇਸ ਦੌਰਾਨ ਆਮ ਆਦਮੀ ਪਾਰਟੀ ਦੀ ਅਗਵਾਈ ਕਰ ਰਹੇ ਸz. ਕੁਲਵੰਤ ਸਿੰਘ ਮੌਜੂਦਾ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੇ ਨਾਮ ਤੇ ਲੋਕਾਂ ਤੋਂ ਵੋਟਾਂ ਮੰਗ ਰਹੇ ਹਨ ਅਤੇ ਉਹਨਾਂ ਦਾ ਦਾਅਵਾ ਹੈ ਕਿ ਇਸ ਵਾਰ ਆਮ ਆਦਮੀ ਪਾਰਟੀ ਨੂੰ ਹੂੰਝਾ ਫੇਰੂ ਜਿੱਤ ਹਾਸਿਲ ਹੋਵੇਗੀ। ਦੂਜੇ ਪਾਸੇ ਕਾਂਗਰਸ ਪਾਰਟੀ ਦੀਆਂ ਟਿਕਟਾਂ ਦੀ ਵੰਡ ਦੌਰਾਨ ਸz. ਸਿੱਧੂ ਦੀ ਅਗਵਾਈ ਨੂੰ ਚੁਣੌਤੀ ਦੇ ਕੇ ਉਭਰੇ ਸਾਬਕਾ ਡਿਪਟੀ ਮੇਅਰ ਸz. ਕੁਲਜੀਤ ਸਿੰਘ ਬੇਦੀ ਦੇ ਧੜੇ ਦੇ ਉਮੀਦਵਾਰਾਂ ਨੂੰ ਵੀ ਟਿਕਟਾਂ ਹਾਸਿਲ ਹੋਣ ਤੋਂ ਬਾਅਦ ਕਾਂਗਰਸ ਦੀ ਅੰਦਰੂਨੀ ਧੜੇਬੰਦੀ ਹੋਰ ਵੀ ਵੱਧ ਗਈ ਹੈ। ਪਹਿਲੇ ਸਮਿਆਂ ਦੌਰਾਨ ਸ਼ਹਿਰ ਵਿੱਚਲੀ ਕਾਂਗਰਸ ਦੀ ਰਾਜਨੀਤੀ ਦੀ ਬਿਨਾ ਮੁਕਾਬਲਾ ਕਮਾਨ ਸੰਭਾਲਣ ਵਾਲੇ ਸਾਬਕਾ ਕੈਬਿਨਟ ਮੰਤਰੀ ਸz. ਬਲਬੀਰ ਸਿੰਘ ਸਿੱਧੂ ਵਲੋਂ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਲਗਾਤਾਰ ਪ੍ਰਚਾਰ ਤਾਂ ਕੀਤਾ ਜਾ ਰਿਹਾ ਹੈ ਪਰੰਤੂ ਇਹਨਾਂ ਚੌਣਾ ਦੌਰਾਨ ਉਹਨਾਂ ਦਾ ਵਕਾਰ ਦਾਅ ਤੇ ਲੱਗ ਗਿਆ ਹੈ।

ਅਕਾਲੀ ਦਲ ਦੀ ਗੱਲ ਕਰੀਏ ਤਾਂ ਇਸ ਚੋਣ ਦੀ ਅਗਵਾਈ ਕਰ ਰਹੀ ਪਾਰਟੀ ਦੇ ਹਲਕਾ ਇੰਚਾਰਜ ਸz. ਪਰਵਿੰਦਰ ਸਿੰਘ ਸੋਹਾਣਾ ਵਲੋਂ ਦਾਅਵਾ ਕੀਤਾ ਜਾਂਦਾ ਹੈ ਕਿ ਸ਼ਹਿਰ ਦਾ ਜਿੰਨਾ ਵੀ ਵਿਕਾਸ ਹੋਇਆ ਹੈ ਉਹ ਅਕਾਲੀ ਸਰਕਾਰ ਵੇਲੇ ਹੀ ਹੋਇਆ ਹੈ ਅਤੇ ਉਹ ਵੀ ਵਿਕਾਸ ਦੇ ਨਾਮ ਤੇ ਹੀ ਵੋਟਾਂ ਮੰਗ ਰਹੇ ਹਨ। ਚੋਣਾਂ ਦੌਰਾਨ ਭਾਜਪਾ ਦੀ ਅਗਵਾਈ ਕਰ ਰਹੇ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਠ ਵਲੋਂ ਵੀ ਆਪਣੇ ਉਮੀਦਵਾਰਾਂ ਦੇ ਪ੍ਰਚਾਰ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਪਿਛਲੀ ਵਾਰ ਮੁਹਾਲੀ ਵਿਧਾਨਸਭਾ ਹਲਕੇ ਦੀ ਚੋਣ ਲੜ ਚੁੱਕੇ ਇਹਨਾਂ ਦੋਵਾਂ ਆਗੂਆਂ ਦਾ ਵਕਾਰ ਵੀ ਦਾਅ ਤੇ ਹੈ।

ਨਗਰ ਨਿਗਮ ਚੋਣਾਂ ਦੀ ਗੱਲ ਕੀਤੀ ਜਾਵੇ ਤਾਂ ਜਿਆਦਾਤਰ ਸੀਟਾਂ ਤੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵਿੱਚ ਸਿੱਧਾ ਮੁਕਾਬਲਾ ਹੈ। ਕੁੱਝ ਵਾਰਡਾਂ (ਅੱਧੀ ਦਰਜਨ ਦੇ ਕਰੀਬ) ਵਿੱਚ ਅਕਾਲੀ ਦਲ ਅਤੇ ਭਾਜਪਾ ਦੇ ਉਮੀਦਵਾਰ ਵੀ ਚੰਗੀ ਹਾਲਤ ਵਿੱਚ ਦਿਖ ਰਹੇ ਹਨ ਪਰੰਤੂ ਬਾਕੀ ਸੀਟਾਂ ਤੇ ਉਹ ਮੁਕਾਬਲੇ ਵਿੱਚ ਨਹੀਂ ਦਿਖਦੇ।

ਇਸ ਦੌਰਾਨ ਆਮ ਆਦਮੀ ਪਾਰਟੀ ਦਾ ਹੱਥ ਸਭ ਤੋਂ ਉੱਪਰ ਮੰਨਿਆ ਜਾ ਰਿਹਾ ਹੈ ਅਤੇ ਲਗਭਗ ਦੋ ਤਿਹਾਈ ਵਾਰਡਾਂ ਵਿੱਚ ਪਾਰਟੀ ਦੇ ਉਮੀਦਵਾਰ ਬਹੁਤ ਜਿਆਦਾ ਮਜਬੂਤ ਹਾਲਤ ਵਿੱਚ ਦਿਖ ਰਹੇ ਹਨ। ਇਸਦੇ ਮੁਕਾਬਲੇ ਕਾਂਗਰਸ ਪਾਰਟੀ ਦੀ ਗੱਲ ਕਰੀਏ ਤਾਂ ਪਿਛਲੀ ਵਾਰ ਹੋਈਆਂ ਨਗਰ ਨਿਗਮ ਚੋਣਾ ਦੌਰਾਨ 37 ਸੀਟਾਂ ਤੇ ਜਿੱਤ ਹਾਸਿਲ ਕਰਨ ਵਾਲੀ ਕਾਂਗਰਸ ਪਾਰਟੀ ਲਈ ਹਾਲਾਤ ਕਾਫੀ ਚੁਣੌਤੀ ਪੂਰਨ ਬਣ ਗਏ ਹਨ ਅਤੇ ਇਸ ਵਾਰ ਉਹ ਕਾਫੀ ਪਿਛੜ ਗਈ ਹੈ। ਇਸ ਦੌਰਾਨ ਜਿਹਨਾਂ ਇੱਕ ਚੌਥਾਈ ਦੇ ਕਰੀਬ ਵਾਰਡਾਂ ਉੱਤੇ ਕਾਂਗਰਸ ਦੇ ਉਮੀਦਵਾਰ ਮਜਬੂਤ ਦਿਖ ਰਹੇ ਹਨ ਉਹਨਾਂ ਵਿੱਚੋਂ ਅੱਧੇ ਉਮੀਦਵਾਰ ਸz. ਸਿੱਧੂ ਦੇ ਵਿਰੋਧੀ ਧੜੇ ਨਾਲ ਸੰਬੰਧਿਤ ਹਨ। ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਲੋਂ ਭਾਵੇਂ ਇਸ ਚੋਣ ਦੌਰਾਨ ਪੂਰੀ ਤਾਕਤ ਲਗਾ ਦਿੱਤੀ ਗਈ ਹੈ ਅਤੇ ਇਸਦਾ ਅਸਰ ਇਹਨਾਂ ਪਾਰਟੀਆਂ ਦੇ ਅਧਿਕਾਰਤ ਉਮੀਦਵਾਰਾਂ ਨੂੰ ਮਿਲਣ ਵਾਲੀਆਂ ਵੋਟਾਂ ਦੇ ਰੂਪ ਵਿੱਚ ਵੀ ਸਾਮ੍ਹਣੇ ਆਉਣਾ ਹੈ ਪਰੰਤੂ ਇਹਨਾਂ ਪਾਰਟੀਆਂ ਦੇ ਸਥਾਨਕ ਆਗੂ ਖੁਦ ਵੀ ਮੰਨਦੇ ਹਨ ਕਿ ਉਹਨਾਂ ਦੇ ਉਮੀਦਵਾਰ ਭਾਵੇਂ ਚੰਗਾ ਮੁਕਾਬਲਾ ਦੇ ਰਹੇ ਹਨ ਪਰੰਤੂ ਉਹਨਾਂ ਨੂੰ ਸੀਟਾਂ ਘੱਟ ਹੀ ਮਿਲਣੀਆਂ ਹਨ ਅਤੇ ਇਹਨਾਂ ਦੋਵੇਂ ਪਾਰਟੀਆਂ ਨੂੰ ਮਿਲਣ ਵਾਲੀਆਂ ਸੀਟਾਂ ਦੇ ਆਧਾਰ ਤੇ ਹੀ ਇਹਨਾਂ ਦੀ ਕਾਰਗੁਜਾਰੀ ਤੈਅ ਹੋਣੀ ਹੈ।

ਨਗਰ ਨਿਗਮ ਚੋਣਾਂ ਲਈ ਭਲਕੇ ਵੋਟਾਂ ਪੈਣੀਆਂ ਹਨ ਅਤੇ ਇਸ ਦੌਰਾਨ ਹਾਲਾਤ ਕੀ ਕਰਵਟ ਲੈਣਗੇ ਇਸ ਬਾਰੇ ਕੁੱਝ ਕਿਹਾ ਨਹੀਂ ਜਾ ਸਕਦਾ ਪਰੰਤੂ ਇਹਨਾਂ ਚੋਣਾਂ ਦੌਰਾਨ ਅਗਲੀ ਵਾਰ ਵਿਧਾਨਸਭਾ ਚੋਣ ਲੜਨ ਵਾਲੇ ਪ੍ਰਮੁੱਖ ਆਗੂਆਂ ਦਾ ਵਕਾਰ ਜਰੂਰ ਦਾਅ ਤੇ ਲੱਗ ਗਿਆ ਹੈ।

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending