Connect with us

Chandigarh

ਭਲਕੇ ਹੋਣ ਵਾਲੀ ਨਗਰ ਨਿਗਮ ਚੋਣਾਂ ਦੌਰਾਨ ਪੰਜਾਬ ਦੇ 36.72 ਲੱਖ ਵੋਟਰ ਪਾਉਣਗੇ ਵੋਟ

Published

on

ਪੋਲਿੰਗ ਬੂਥਾਂ ਦੇ ਅੰਦਰ-ਬਾਹਰ ਲੱਗਣਗੇ ਸੀ ਸੀ ਟੀ ਵੀ ਕੈਮਰੇ

ਚੰਡੀਗੜ੍ਹ, 25 ਮਈ (ਸ.ਬ.) ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਪੰਜਾਬ ਵਿੱਚ ਭਲਕੇ ਵੱਖ-ਵੱਖ ਸਥਾਨਕ ਸੰਸਥਾਵਾਂ ਲਈ ਹੋਣ ਵਾਲੀ ਵੋਟਿੰਗ ਦੀ ਤਿਆਰੀ ਪੂਰੀ ਕਰ ਲਈ ਗਈ ਹੈ। ਪੰਜਾਬ ਰਾਜ ਚੋਣ ਕਮਿਸ਼ਨ ਅਨੁਸਾਰ 26 ਮਈ ਨੂੰ 8 ਨਗਰ ਨਿਗਮ, 75 ਨਗਰ ਕੌਂਸਲ ਅਤੇ 20 ਨਗਰ ਪੰਚਾਇਤਾਂ ਦੀਆਂ ਕੁੱਲ 103 ਸੀਟਾਂ ਲਈ ਵੋਟਿੰਗ ਹੋਣ ਜਾ ਰਹੀ ਹੈ ਜਿਸ ਦੌਰਾਨ 35,45,567 ਵੋਟਰ ਇਸ ਵੋਟਿੰਗ ਵਿੱਚ ਹਿੱਸਾ ਲੈਣਗੇ। ਵੋਟਿੰਗ ਵਿੱਚ 18,33,000 ਤੋਂ ਵੱਧ ਪੁਰਸ਼, 17 ਲੱਖ 11 ਹਜ਼ਾਰ ਤੋਂ ਵੱਧ ਮਹਿਲਾਵਾਂ ਅਤੇ 220 ਹੋਰ ਕੈਟੇਗਰੀ ਦੇ ਵੋਟਰ ਆਪਣੀ ਵੋਟ ਪਾ ਸਕਣਗੇ।

ਚੋਣ ਕਮਿਸ਼ਨਰ ਰਾਜਕਮਲ ਚੌਧਰੀ ਨੇ ਦੱਸਿਆ ਕਿ ਵੋਟਿੰਗ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਹਨਾਂ ਦੱਸਿਆ ਕਿ ਇਸ ਵਾਰ ਚੋਣਾਂ ਵਿੱਚ ਕੁੱਲ 7555 ਉਮੀਦਵਾਰ ਮੈਦਾਨ ਵਿੱਚ ਉਮੀਦਵਾਰ ਵਜੋਂ ਖੜ੍ਹੇ ਹਨ, ਜਿਨ੍ਹਾਂ ਵਿੱਚੋਂ 1613 ਨਗਰ ਨਿਗਮ, 5142 ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਲਈ 800 ਉਮੀਦਵਾਰ ਚੋਣ ਮੈਦਾਨ ਵਿੱਚ ਹੋਣਗੇ।

ਉਹਨਾਂ ਦੱਸਿਆ ਕਿ 740 ਪੋਲਿੰਗ ਬੂਥਾਂ ਨੂੰ ਸੰਵੇਦਨਸ਼ੀਲ ਅਤੇ 274 ਨੂੰ ਅਤਿ-ਸੰਵੇਦਨਸ਼ੀਲ ਐਲਾਨਿਆ ਗਿਆ ਹੈ। ਇਸ ਵਾਰ ਚੋਣ ਡਿਊਟੀ ਤੇ 35,000 ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ, ਨਾਲ ਹੀ ਸੁਰੱਖਿਆ ਵਿਵਸਥਾ ਲਈ ਪੰਜਾਬ ਪੁਲੀਸ ਦੇ 32,000 ਜਵਾਨ ਤਾਇਨਾਤ ਕੀਤੇ ਗਏ ਹਨ। ਚੋਣਾਂ ਦੀ ਸੁਰੱਖਿਆ ਵਿਵਸਥਾ ਨੂੰ ਲੈ ਕੇ ਉੱਚ ਅਧਿਕਾਰੀਆਂ ਨਾਲ ਚੋਣ ਕਮਿਸ਼ਨ ਦੀ ਬੈਠਕ ਲਗਾਤਾਰ ਜਾਰੀ ਹੈ।

ਚੋਣਾ ਵਾਸਤੇ ਵੋਟਿੰਗ ਸਵੇਰੇ 8:00 ਵਜੇ ਤੋਂ ਸ਼ਾਮ 5:00 ਵਜੇ ਤੱਕ ਹੋਵੇਗੀ। ਚੋਣ ਕਮਿਸ਼ਨਰ ਅਨੁਸਾਰ ਗਰਮੀ ਨੂੰ ਦੇਖਦੇ ਹੋਏ ਵੋਟਰਾਂ ਲਈ ਪੀਣ ਵਾਲੇ ਪਾਣੀ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਾਮ 5:00 ਵਜੇ ਤੱਕ ਵੋਟਿੰਗ ਕੇਂਦਰ ਤੇ ਪਹੁੰਚਣ ਵਾਲਿਆਂ ਨੂੰ ਵੋਟ ਪਾਉਣ ਦਾ ਮੌਕਾ ਦਿੱਤਾ ਜਾਵੇਗਾ।

ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਸਭ ਤੋਂ ਵੱਧ ਉਮੀਦਵਾਰ ਆਮ ਆਦਮੀ ਪਾਰਟੀ ਨੇ ਉਤਾਰੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ 1801 ਉਮੀਦਵਾਰ ਆਮ ਆਦਮੀ ਪਾਰਟੀ ਦੇ ਹਨ, ਇਸ ਤੋਂ ਇਲਾਵਾ 1316 ਉਮੀਦਵਾਰ ਭਾਰਤੀ ਜਨਤਾ ਪਾਰਟੀ, 1550 ਉਮੀਦਵਾਰ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਅਤੇ 1251 ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਦੇ ਕੈਂਡੀਡੇਟ ਹਨ। ਇਸ ਦੇ ਨਾਲ ਹੀ ਬਹੁਜਨ ਸਮਾਜ ਪਾਰਟੀ ਨੇ ਇਸ ਵਾਰ 96 ਉਮੀਦਵਾਰ ਉਤਾਰੇ ਹਨ ਅਤੇ ਆਜ਼ਾਦ ਉਮੀਦਵਾਰ ਵਜੋਂ 1528 ਉਮੀਦਵਾਰ ਚੋਣ ਮੈਦਾਨ ਵਿੱਚ ਕਿਸਮਤ ਅਜ਼ਮਾਉਣਗੇ। 13 ਉਮੀਦਵਾਰ ਹੋਰ ਪਾਰਟੀਆਂ ਵੱਲੋਂ ਵੀ ਚੋਣ ਮੈਦਾਨ ਵਿੱਚ ਹਨ।

ਵੋਟਿੰਗ ਦੌਰਾਨ ਪੋਲਿੰਗ ਸਟੇਸ਼ਨ ਦੇ ਅੰਦਰ ਅਤੇ ਬਾਹਰ ਵੀਡੀਓਗ੍ਰਾਫੀ ਕੀਤੀ ਜਾਵੇਗੀ, ਚੋਣਾਂ ਲਈ 23 ਆਈ. ਏ. ਐਸ. ਅਤੇ ਪੀ. ਸੀ. ਐਸ. ਅਧਿਕਾਰੀਆਂ ਨੂੰ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ, ਚੋਣਾਂ ਵਿੱਚ ਵਿਸ਼ੇਸ਼ ਤੌਰ ਤੇ 6 ਆਈ. ਪੀ. ਐਸ. ਅਫ਼ਸਰਾਂ ਨੂੰ ਡਿਊਟੀ ਤੇ ਲਗਾਇਆ ਗਿਆ ਹੈ। ਆਈ.ਪੀ.ਐਸ. ਅਧਿਕਾਰੀ ਪ੍ਰਵੀਨ ਸਿਨਹਾ ਨੂੰ ਨੋਡਲ ਅਫ਼ਸਰ ਬਣਾਇਆ ਗਿਆ ਹੈ।

Continue Reading

Chandigarh

ਪੰਜਾਬ ਯੂਨੀਵਰਸਿਟੀ ਦੇ ਹੋਸਟਲ ਵਿੱਚੋਂ ਬੀ ਟੈਕ ਦੇ ਵਿਦਿਆਰਥੀ ਦੀ ਲਾਸ਼ ਮਿਲੀ

Published

on

By

ਜੰਮੂ-ਕਸ਼ਮੀਰ ਦਾ ਰਹਿਣ ਵਾਲਾ ਸੀ ਮ੍ਰਿਤਕ

ਚੰਡੀਗੜ੍ਹ, 26 ਨਵੰਬਰ (ਸ.ਬ.) ਪੰਜਾਬ ਯੂਨੀਵਰਸਿਟੀ ਦੇ ਹੋਸਟਲ ਵਿੱਚੋਂ ਬੀ.ਟੈਕ ਦੇ ਇੱਕ ਵਿਦਿਆਰਥੀ ਦੀ ਸ਼ੱਕੀ ਹਾਲਾਤ ਵਿੱਚ ਲਾਸ਼ ਮਿਲੀ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਆਰੀਅਨ ਵਜੋਂ ਹੋਈ ਹੈ, ਜੋ ਕਿ ਜੰਮੂ-ਕਸ਼ਮੀਰ ਦਾ ਰਹਿਣ ਵਾਲਾ ਸੀ। ਉਹ ਯੂਨੀਵਰਸਿਟੀ ਵਿੱਚ ਪੜ੍ਹਾਈ ਕਰਨ ਦੇ ਨਾਲ-ਨਾਲ ਕੈਂਪਸ ਦੇ ਹੋਸਟਲ ਨੰਬਰ-5 ਵਿੱਚ ਰਹਿ ਰਿਹਾ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ, ਜਿਸ ਸਮੇਂ ਇਹ ਘਟਨਾ ਵਾਪਰੀ, ਉਸ ਵੇਲੇ ਉਸ ਦੇ ਰੂਮਮੇਟ (ਕਮਰੇ ਵਿੱਚ ਨਾਲ ਰਹਿਣ ਵਾਲੇ ਸਾਥੀ) ਉੱਥੇ ਮੌਜੂਦ ਨਹੀਂ ਸਨ। ਜਦੋਂ ਉਹ ਕਮਰੇ ਵਿੱਚ ਵਾਪਸ ਪਰਤੇ ਤਾਂ ਉਨ੍ਹਾਂ ਨੇ ਆਰੀਅਨ ਨੂੰ ਬੇਸੁੱਧ ਅਤੇ ਮ੍ਰਿਤਕ ਹਾਲਤ ਵਿੱਚ ਪਾਇਆ। ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ।

ਘਟਨਾ ਤੋਂ ਬਾਅਦ ਪੁਲੀਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵੱਲੋਂ ਹੋਸਟਲ ਵਿੱਚ ਰਹਿਣ ਵਾਲੇ ਹੋਰਨਾਂ ਵਿਦਿਆਰਥੀਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲੀਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਆਰੀਅਨ ਪਿਛਲੇ ਕੁਝ ਸਮੇਂ ਤੋਂ ਕਿਹੜੀਆਂ ਹਾਲਾਤਾਂ ਵਿੱਚੋਂ ਗੁਜ਼ਰ ਰਿਹਾ ਸੀ ਅਤੇ ਉਸ ਦੀ ਮੌਤ ਪਿੱਛੇ ਅਸਲ ਕਾਰਨ ਕੀ ਰਹੇ ਹਨ। ਫਿਲਹਾਲ ਪੁਲੀਸ ਘਟਨਾ ਸਥਾਨ ਤੋਂ ਮਿਲੇ ਸਬੂਤਾਂ ਅਤੇ ਹੋਰਨਾਂ ਪਹਿਲੂਆਂ ਦੀ ਬਾਰੀਕੀ ਨਾਲ ਪੜਤਾਲ ਕਰ ਰਹੀ ਹੈ। ਵਿਦਿਆਰਥੀ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੁਲੀਸ ਜਾਂਚ ਪੂਰੀ ਹੋਣ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ।

Continue Reading

Chandigarh

ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਮੁੱਖ ਦਫ਼ਤਰ ਵਿਖੇ ‘ਸੰਵਿਧਾਨ ਦਿਵਸ’ ਮਨਾਇਆ

Published

on

By

ਚੰਡੀਗੜ੍ਹ, 26 ਨਵੰਬਰ (ਸ.ਬ.) ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਖੇ ‘ਸੰਵਿਧਾਨ ਦਿਵਸ’ ਮਨਾਇਆ ਗਿਆ। ਇਸ ਮੌਕੇ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਦੇ ਮੂਲ ਸਿਧਾਂਤਾਂ ਅਤੇ ਨਾਗਰਿਕਾਂ ਦੇ ਮਾਣ, ਅਧਿਕਾਰਾਂ ਅਤੇ ਸੁਤੰਤਰਤਾ ਦੀ ਰਾਖੀ ਵਿੱਚ ਇਸ ਦੀ ਭੂਮਿਕਾ ਬਾਰੇ ਵਿਆਪਕ ਚਰਚਾ ਕੀਤੀ ਗਈ। ਇਸ ਮੌਕੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੀ ਲਾਇਬ੍ਰੇਰੀ ਵਿੱਚ ਭਾਰਤੀ ਸੰਵਿਧਾਨ ਦੀਆਂ ਜਿਲਦਾਂ ਵੀ ਰੱਖੀਆਂ ਗਈਆਂ।

ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ, ਸ੍ਰੀ ਇੰਦਰਪਾਲ ਸਿੰਘ ਧੰਨਾ ਨੇ ਕਿਹਾ ਕਿ ਭਾਰਤੀ ਸੰਵਿਧਾਨ ਹਰੇਕ ਨਾਗਰਿਕ ਦੇ ਮਾਣ-ਸਤਿਕਾਰ ਨੂੰ ਬਰਕਰਾਰ ਰੱਖਦਾ ਹੈ ਅਤੇ ਇਹ ਲੋਕਤੰਤਰੀ ਕਦਰਾਂ-ਕੀਮਤਾਂ ਤੇ ਨਿਆਂ ਦਾ ਮੁੱਖ ਆਧਾਰ ਹੈ। ਇਸ ਮੌਕੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਕਿਹਾ ਕਿ ‘ਸੰਵਿਧਾਨ ਦਿਵਸ’ ਸਾਨੂੰ ਭਾਰਤ ਦੇ ਸੰਵਿਧਾਨ ਵਿੱਚ ਦਰਜ ਆਦਰਸ਼ਾਂ ਦੀ ਰਾਖੀ ਕਰਨ, ਉਨ੍ਹਾਂ ਨੂੰ ਕਾਇਮ ਰੱਖਣ ਅਤੇ ਉਨ੍ਹਾਂ ਦਾ ਸਤਿਕਾਰ ਕਰਨ ਦਾ ਸੁਨੇਹਾ ਦਿੰਦਾ ਹੈ। ਇਹ ਹਰੇਕ ਨਾਗਰਿਕ ਨੂੰ ਇੱਕ ਨਿਆਂਪੂਰਨ, ਸਮਾਨਤਾ ਵਾਲੇ ਅਤੇ ਸਾਰਿਆਂ ਲਈ ਬਰਾਬਰ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਸਬੰਧੀ ਆਪਣੇ ਫਰਜ਼ ਦੀ ਯਾਦ ਦਿਵਾਉਂਦਾ ਹੈ। ਸਮਾਗਮ ਵਿੱਚ ਰਾਜ ਸੂਚਨਾ ਕਮਿਸ਼ਨਰ ਵਰਿੰਦਰਜੀਤ ਸਿੰਘ ਬਿਲਿੰਗ, ਡਾ. ਭੁਪਿੰਦਰ ਐਸ. ਬਾਠ ਅਤੇ ਹਰਪ੍ਰੀਤ ਸੰਧੂ ਵੀ ਸ਼ਾਮਲ ਹੋਏ।

Continue Reading

Chandigarh

ਪੰਜਾਬ ਪੁਲੀਸ ਵਿੱਚ ਵੱਡਾ ਫੇਰਬਦਲ, 31 ਆਈਪੀਐਸ ਤੇ ਪੀਪੀਐਸ ਅਧਿਕਾਰੀਆਂ ਦੇ ਤਬਾਦਲੇ

Published

on

By

ਕਈ ਜ਼ਿਲ੍ਹਿਆਂ ਦੇ ਐਸ ਐਸ ਪੀ ਤੇ ਕਮਿਸ਼ਨਰ ਬਦਲੇ ਗਏ

ਚੰਡੀਗੜ੍ਹ, 25 ਨਵੰਬਰ (ਸ.ਬ.) ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਪ੍ਰਸ਼ਾਸਨਿਕ ਆਧਾਰ ਤੇ ਪੁਲੀਸ ਮਹਿਕਮੇ ਵਿੱਚ ਵੱਡਾ ਫੇਰਬਦਲ ਕਰਦਿਆਂ 31 ਆਈ ਪੀ ਐਸ ਤੇ ਪੀ ਪੀ ਐਸ ਅਧਿਕਾਰੀਆਂ ਦੇ ਤਬਾਦਲਿਆਂ ਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਆਪਣੇ ਨਵੇਂ ਅਹੁਦਿਆਂ ਦਾ ਕਾਰਜਭਾਰ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।

ਜਾਰੀ ਹੁਕਮਾਂ ਅਨੁਸਾਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਜਲੰਧਰ ਦਾ ਪੁਲੀਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ, ਜਦੋਂਕਿ ਸਤਿੰਦਰ ਸਿੰਘ ਨੂੰ ਲੁਧਿਆਣਾ ਦਾ ਪੁਲੀਸ ਕਮਿਸ਼ਨਰ ਬਣਾਇਆ ਗਿਆ ਹੈ। ਕੁਲਦੀਪ ਸਿੰਘ ਨੂੰ ਅੰਮ੍ਰਿਤਸਰ ਦਾ ਪੁਲੀਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਹਰਮਨਬੀਰ ਸਿੰਘ ਨੂੰ ਬਾਰਡਰ ਰੇਂਜ ਅੰਮ੍ਰਿਤਸਰ ਦਾ ਡੀ ਆਈ ਜੀ ਅਤੇ ਸਵਪਨ ਸ਼ਰਮਾ ਨੂੰ ਰੋਪੜ ਰੇਂਜ ਦਾ ਡੀ ਆਈ ਜੀ ਲਗਾਇਆ ਗਿਆ ਹੈ।

ਜਗਦਾਲੇ ਨੀਲਾਂਬਰੀ ਵਿਜੇ ਨੂੰ ਜਲੰਧਰ ਰੇਂਜ ਦੀ ਆਈ ਜੀ ਪੀ ਅਤੇ ਨਵੀਨ ਸਿੰਗਲਾ ਨੂੰ ਫਰੀਦਕੋਟ ਰੇਂਜ ਦਾ ਡੀ ਆਈ ਜੀ ਨਿਯੁਕਤ ਕੀਤਾ ਗਿਆ ਹੈ। ਹਰਜੀਤ ਸਿੰਘ ਨੂੰ ਡੀ ਆਈ ਜੀ ਬਠਿੰਡਾ ਰੇਂਜ, ਸਨੇਹਦੀਪ ਸ਼ਰਮਾ ਨੂੰ ਡੀ ਆਈ ਜੀ ਫਿਰੋਜ਼ਪੁਰ ਰੇਂਜ ਅਤੇ ਅਮਨੀਤ ਕੌਂਡਲ ਨੂੰ ਡੀ ਆਈ ਜੀ ਪਟਿਆਲਾ ਰੇਂਜ ਨਿਯੁਕਤ ਕੀਤਾ ਗਿਆ ਹੈ। ਡਾ. ਨਾਨਕ ਸਿੰਘ ਨੂੰ ਟੈਕਨੀਕਲ ਸਰਵਿਸਿਜ਼ ਚੰਡੀਗੜ੍ਹ ਵਿੱਚ ਡੀ ਆਈ ਜੀ ਅਤੇ ਗੁਰਮੀਤ ਸਿੰਘ ਚੌਹਾਨ ਨੂੰ ਪ੍ਰੋਵੀਜ਼ਨਿੰਗ ਚੰਡੀਗੜ੍ਹ ਵਿੱਚ ਡੀਆਈਜੀ ਦੇ ਅਹੁਦੇ ਤੇ ਤਾਇਨਾਤ ਕੀਤਾ ਗਿਆ ਹੈ।

ਇਸ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਦੇ ਐਸ ਐਸ ਪੀ ਵੀ ਤਬਦੀਲ ਕੀਤੇ ਗਏ ਹਨ। ਸੁਰਿੰਦਰ ਲਾਂਬਾ ਨੂੰ ਸੰਗਰੂਰ, ਚਰਨਜੀਤ ਸਿੰਘ ਨੂੰ ਲੁਧਿਆਣਾ ਦਿਹਾਤੀ, ਰਵਜੋਤ ਗਰੇਵਾਲ ਨੂੰ ਵਿਜੀਲੈਂਸ ਬਿਊਰੋ ਐਸ ਏ ਐਸ ਨਗਰ, ਅੰਕੁਰ ਗੁਪਤਾ ਨੂੰ ਫਰੀਦਕੋਟ, ਅਸ਼ਵਨੀ ਗੋਤਿਆਲ ਨੂੰ ਫਿਰੋਜ਼ਪੁਰ, ਵਤਸਲਾ ਗੁਪਤਾ ਨੂੰ ਐਸ ਬੀ ਐਸ ਨਗਰ, ਡਾ. ਪ੍ਰਗਿਆ ਜੈਨ ਨੂੰ ਅੰਮ੍ਰਿਤਸਰ ਦਿਹਾਤੀ, ਤੁਸ਼ਾਰ ਗੁਪਤਾ ਨੂੰ ਗੁਰਦਾਸਪੁਰ, ਅਜੈ ਗਾਂਧੀ ਨੂੰ ਤਰਨਤਾਰਨ, ਮਨਿੰਦਰ ਸਿੰਘ ਨੂੰ ਰੋਪੜ, ਭੁਪਿੰਦਰ ਸਿੰਘ ਨੂੰ ਮਾਲੇਰਕੋਟਲਾ ਅਤੇ ਹਰਕਮਲਪ੍ਰੀਤ ਸਿੰਘ ਖੱਖ ਨੂੰ ਜਲੰਧਰ ਦਿਹਾਤੀ ਦਾ ਐਸ ਐਸ ਪੀ ਨਿਯੁਕਤ ਕੀਤਾ ਗਿਆ ਹੈ। ਇਸਦੇ ਨਾਲ ਹੀ ਕੁਝ ਹੋਰ ਅਧਿਕਾਰੀਆਂ ਦੀਆਂ ਸੇਵਾਵਾਂ ਵਿਜੀਲੈਂਸ ਬਿਊਰੋ ਨੂੰ ਸੌਂਪੀਆਂ ਗਈਆਂ ਹਨ।

Continue Reading

Latest News

Trending