Connect with us

Mohali

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੋ ਇਮੀਗੇ੍ਰਸ਼ਨ ਫਰਮਾਂ ਦੇ ਲਾਇਸੰਸ ਰੱਦ

Published

on

ਜੀ. ਜੀ. ਐਸ ਟਰੈਵਲਜ਼ ਅਤੇ ਜੇਸਨਜ਼ ਓਵਰਸੀਜ਼ ਕੰਸਲਟੈਂਟਸ ਖਿਲਾਫ ਹੋਈ ਕਾਰਵਾਈ

ਐਸ ਏ ਐਸ ਨਗਰ, 25 ਮਈ, (ਸ.ਬ.) ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨਐਕਟ-2012 ਦੇ ਸੈਕਸ਼ਨ 8(1) ਤਹਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਦੋ ਇਮੀਗੇ੍ਰਸ਼ਨ ਫਰਮਾਂ ਦੇ ਲਾਇਸੰਸ ਰੱਦ ਕਰ ਦਿੱਤੇ ਗਏ ਹਨ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਗੀਤਿਕਾ ਸਿੰਘ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਪਹਿਲੀ ਫਰਮ ਜੀ. ਜੀ. ਐਸ ਟਰੈਵਲਜ਼, ਐਸ. ਸੀ. ਐਫ. ਨੰ:56, ਤੀਜੀ ਮੰਜ਼ਿਲ, ਫੇਜ਼-3ਬੀ-2, ਮੁਹਾਲੀ ਦੇ ਮਾਲਕ ਜਸਵਿੰਦਰ ਸਿੰਘ ਸੱਗੂ, ਵਾਸੀ ਮਿੱਤਲ ਪੈਰਾਡਾਇਜ਼, ਸ਼ਿਵਾਲਿਕ ਸਿਟੀ, ਸੈਕਟਰ-127, ਖਰੜ ਨੂੰ ਟਰੈਵਲ ਏਜੰਸੀ ਦੇ ਕੰਮ ਲਈ ਲਾਇਸੰਸ ਨੰ:724/ਆਈ.ਸੀ, ਮਿਤੀ 24.10.2024 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 23.10.2029 ਤੱਕ ਹੈ।

ਉਹਨਾਂ ਦੱਸਿਆ ਕਿ ਲਾਇਸੰਸੀ ਵੱਲੋਂ ਬੀਤੀ 5 ਮਾਰਚ ਨੂੰ ਦਰਖਾਸਤ ਦਿੱਤੀ ਗਈ ਸੀ ਕਿ ਇੰਮੀਗੇਸ਼ਨ ਦੇ ਰੂਲਾ ਵਿਚ ਤਬਦੀਲੀ ਹੋਣ ਕਾਰਨ ਕੰਮ ਸਹੀ ਤਰੀਕੇ ਨਾਲ ਨਾ ਚੱਲਣ ਕਰਕੇ ਉਸਨੂੰ ਹਰ ਮਹੀਨੇ ਵਿੱਤੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਰਕੇ ਉਹ ਲਾਇਸੰਸ ਸਰੰਡਰ ਕਰਨਾ ਚਾਹੁੰਦਾ ਹੈ।

ਉਹਨਾਂ ਦੱਸਿਆ ਕਿ ਸੀਨੀਅਰ ਕਪਤਾਨ ਪੁਲੀਸ ਐਸ.ਏ.ਐਸ ਨਗਰ ਵੱਲੋਂ ਪੜਤਾਲ ਕਰਨ ਤੇ ਪਾਇਆ ਗਿਆ ਹੈ ਕਿ ਉਕਤ ਲਾਇਸੰਸ ਜਾਰੀ ਕੀਤੇ ਗਏ ਅਰਸੇ ਦੌਰਾਨ ਪ੍ਰਾਰਥੀ ਦੇ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਕੋਈ ਸ਼ਿਕਾਇਤ ਜਾਂ ਕੋਈ ਦਿਵਾਨੀ ਮਾਮਲਾ ਦਰਜ਼ ਨਹੀਂ ਹੈ। ਸੀਨੀਅਰ ਕਪਤਾਨ ਪੁਲੀਸ, ਐਸ.ਏ.ਐਸ ਨਗਰ ਵੱਲੋਂ ਲਾਇਸੰਸ ਸਰੰਡਰ ਕਰਨ ਦੀ ਸ਼ਿਫਾਰਸ ਕੀਤੀ ਗਈ ਹੈ।

ਉਹਨਾਂ ਦੱਸਿਆ ਕਿ ਦੂਜੀ ਫਰਮ ਜੇਸਨਜ਼ ਓਵਰਸੀਜ਼ ਕੰਸਲਟੈਂਟਸ ਐਸ.ਸੀ.ਓ. ਨੰ: 82-ਸੀ, ਸਿਟੀ ਹਾਰਟ ਕੰਪਲੈਕਸ, ਖਰੜ ਦੇ ਮਾਲਕ ਜਸਪਾਲ ਸਿੰਘ ਵਾਸੀ ਹਾਊਸ ਨੰ:360, ਵਾਰਡ ਨੰ: 2, ਮੁੰਡੀ ਖਰੜ, ਤਹਿਸੀਲ, ਖਰੜ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ:526/ਆਈ.ਸੀ, ਮਿਤੀ 07.12.2022 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 06.12.2027 ਤੱਕ ਹੈ।

ਉਹਨਾਂ ਦੱਸਿਆ ਕਿ ਪ੍ਰਾਰਥੀ ਜਸਪਾਲ ਸਿੰਘ ਵੱਲੋਂ ਬੀਤੀ 13 ਅਪ੍ਰੈਲ ਨੁੰ ਦਿੱਤੀ ਦਰਖਾਸਤ ਅਨੁਸਾਰ ਇੰਮੀਗ੍ਰੇਸ਼ਨ ਦੇ ਰੂਲਾਂ ਵਿੱਚ ਤਬਦੀਲੀ ਆਉਣ ਕਾਰਨ, ਕੰਮ ਸਹੀ ਤਰੀਕੇ ਨਾਲ ਨਾ ਚੱਲਣ ਕਾਰਨ, ਦਫਤਰ ਪਿਛਲੇ 1 ਸਾਲ ਤੋਂ ਬੰਦ ਕਰ ਦਿੱਤਾ ਗਿਆ ਹੈ ਅਤੇ ਇਸ ਦਰਖਾਸਤ ਰਾਹੀਂ ਆਪਣਾ ਦਫਤਰ ਬੰਦ ਕਰਨ ਸਬੰਧੀ ਸੂਚਨਾ ਦਫਤਰ ਨੂੰ ਭੇਜੀ ਗਈ ਹੈ।

ਉਹਨਾਂ ਦੱਸਿਆ ਕਿ ਉਪਰੋਕਤ ਤੱਕਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 8(1) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਉਕਤ ਦੋਵਾਂ ਫਰਮਾਂ ਨੂੰ ਜਾਰੀ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤ ਗਏ ਹਨ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਪ੍ਰਾਰਥੀ/ ਫਰਮ/ਮਾਲਕ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਪ੍ਰਾਰਥੀ/ ਫਰਮ/ ਮਾਲਕ ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

Continue Reading

Mohali

ਗਮਾਡਾ ਨੇ ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਨਾਜਾਇਜ਼ ਕਲੋਨੀ ਕੱਟਣ ਵਾਲਿਆਂ ਖਿਲਾਫ ਕੀਤੀ ਕਾਰਵਾਈ

Published

on

By

ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹੀ, ਸੀਵਰੇਜ ਦੀਆਂ ਲਾਈਨਾਂ ਪੁੱਟੀਆਂ

ਐਸ ਏ ਐਸ ਨਗਰ, 29 ਅਕਤੂਬਰ (ਪਵਨ ਰਾਵਤ) ਪਿੰਡ ਰਾਏਪੁਰ ਵਿੱਚ ਬਾਗ਼ ਦੀ ਜ਼ਮੀਨ ਤੇ ਕਥਿਤ ਤੌਰ ਤੇ ਨਾਜਾਇਜ਼ ਕਲੋਨੀ ਕੱਟਣ ਅਤੇ ਹਰੇ-ਭਰੇ ਦਰੱਖਤਾਂ ਦੀ ਕਟਾਈ ਦੇ ਮਾਮਲੇ ਵਿੱਚ ਗਮਾਡਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੌਕੇ ਤੇ ਬੁਲਡੋਜ਼ਰ ਚਲਾ ਕੇ ਚਾਰਦੀਵਾਰੀ ਢਾਹ ਦਿੱਤੀ ਗਈ ਅਤੇ ਸੀਵਰੇਜ ਦੀਆਂ ਲਾਈਨਾਂ ਪੁੱਟ ਦਿੱਤੀਆਂ ਗਈਆਂ।

ਗਮਾਡਾ ਦੀ ਰੈਗੁਲੇਟਰੀ ਬ੍ਰਾਂਚ ਦੇ ਐਸ ਡੀ ਓ ਸz. ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਕਾਰਵਾਈ ਨਾਲ ਨਾਜਾਇਜ਼ ਤੌਰ ਤੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਕਲੋਨੀਆਂ ਵਿਕਸਿਤ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜਿਨ੍ਹਾਂ ਲੋਕਾਂ ਨੇ ਲੋੜੀਂਦੀਆਂ ਮਨਜ਼ੂਰੀਆਂ ਲਏ ਬਿਨਾਂ ਉਸਾਰੀ ਕੀਤੀ ਹੈ, ਉਨ੍ਹਾਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਗਲਤਫ਼ਹਿਮੀ ਨਹੀਂ ਰੱਖਣੀ ਚਾਹੀਦੀ ਕਿ ਮਕਾਨ ਬਣ ਜਾਣ ਤੋਂ ਬਾਅਦ ਗਮਾਡਾ ਕੋਈ ਕਾਰਵਾਈ ਨਹੀਂ ਕਰ ਸਕਦਾ। ਜੇਕਰ ਕਿਸੇ ਨੇ ਬਿਨਾਂ ਮਨਜ਼ੂਰੀ ਮਕਾਨ ਬਣਾਇਆ ਹੈ, ਤਾਂ ਗਮਾਡਾ ਵੱਲੋਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Continue Reading

Mohali

ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਰੋਸ ਧਰਨਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਪੰਚਾਇਤ ਸਮਿਤੀਆਂ/ਜਿਲ੍ਹਾ ਪ੍ਰੀਸ਼ਦਾਂ ਦੇ ਪੈਨਸ਼ਨਰਾਂ ਵੱਲੋਂ ਆਪਣੀਆਂ ਲਮਕਦੀਆਂ ਮੰਗਾਂ ਮੰਗਵਾਉਣ ਲਈ ਸz. ਲਛਮਣ ਸਿੰਘ ਗਰੇਵਾਲ ਅਤੇ ਰਾਜਵਿੰਦਰ ਸਿੰਘ ਤਰਸਿੱਕਾ ਦੀ ਅਗਵਾਈ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਮੁੱਖ ਦਫਤਰ (ਵਿਕਾਸ ਭਵਨ ਮੁਹਾਲੀ) ਵਿਖੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ ਸਰਕਾਰ ਅਤੇ ਵਿਭਾਗ ਉਨ੍ਹਾਂ ਨਾਲ ਮਤਰੇਈ ਮਾਂ ਜਿਹਾ ਸਲੂਕ ਕਰ ਰਿਹਾ ਹੈ। ਪੇ-ਕਮਿਸ਼ਨ ਦੇ ਬਕਾਏ ਜਾਰੀ ਨਹੀਂ ਕੀਤੇ ਜਾ ਰਹੇ, ਬੁਢਾਪਾ ਭੱਤਾ ਪੂਰਾ ਨਹੀਂ ਦਿੱਤਾ ਜਾ ਰਿਹਾ, ਐਲ. ਟੀ. ਸੀ. ਦੀ ਸਹੂਲਤ ਲਾਗੂ ਨਹੀਂ ਕੀਤੀ ਜਾ ਰਹੀ, ਪੈਨਸ਼ਨ ਲਾਉਣ ਲਈ ਕੋਈ ਸਮਾਂ ਸੀਮਾਂ ਨਹੀਂ, ਪੈਨਸ਼ਨ ਸਮੇਂ ਸਿਰ ਨਹੀਂ ਦਿੱਤੀ ਜਾਂਦੀ, ਅਦਾਲਤੀ ਫੈਸਲਿਆਂ ਨੂੰ ਅਪੀਲਾਂ ਰਾਹੀਂ ਲਟਕਾਇਆ ਜਾ ਰਿਹਾ ਹੈ ਅਤੇ ਪੈਨਸ਼ਨ ਸੈਲ ਨੂੰ ਸੂਚਾਰੂ ਬਣਾਉਣ ਲਈ ਯਤਨ ਨਹੀਂ ਕੀਤੇ ਜਾਂਦੇ।

ਉਨ੍ਹਾਂ ਕਿਹਾ ਕਿ ਜੇ ਇਸ ਧਰਨੇ ਉਪਰੰਤ ਵੀ ਕਾਰਗਰ ਕਦਮ ਨਾ ਚੁੱਕੇ ਗਏ ਤਾਂ 25 ਨਵੰਬਰ ਨੂੰ ਮੁੜ ਧਰਨਾ ਲਗਾਇਆ ਜਾਵੇਗਾ। ਧਰਨੇ ਨੂੰ ਪੈਨਸ਼ਨਰ ਆਗੂਆਂ ਲਛਮਣ ਸਿੰਘ ਗਰੇਵਾਲ, ਰਾਜਵਿੰਦਰ ਸਿੰਘ ਤਰਸਿੱਕਾ, ਕੁਲਵੰਤ ਕੌਰ ਬਾਠ, ਗੁਰਮੀਤ ਸਿੰਘ ਭਾਂਖਰਪੁਰ, ਸੁਰਿੰਦਰ ਹਾਟਾ, ਸ਼ੇਰ ਮੁਹੰਮਦ, ਲਖਵਿੰਦਰ ਸਿੰਘ, ਰਾਜਵੰਤ ਸਿੰਘ, ਦਰਸ਼ਨ ਸਿੰਘ, ਮਾਨ ਸਿੰਘ, ਬਲਦੇਵ ਸਿੰਘ, ਮਹਿੰਦਰ ਸਿੰਘ ਭੰਗੂ, ਭਗਵਾਨ ਸਿੰਘ ਤੇ ਜਾਗੀਰ ਸਿੰਘ ਢਿੱਲੋਂ ਆਦਿ ਨੇ ਸੰਬੋਧਨ ਕੀਤਾ।

Continue Reading

Mohali

ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਸਕੱਤਰ ਫੂਡ ਸਪਲਾਈ ਪੰਜਾਬ ਦੇ ਨਾਮ ਮੰਗ ਪੱਤਰ ਦਿੱਤਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਸਕੱਤਰ ਫੂਡ ਸਪਲਾਈ ਪੰਜਾਬ ਨੂੰ ਡਿਪਟੀ ਕਮਿਸ਼ਨਰ ਮੁਹਾਲੀ ਰਾਹੀਂ ਮੰਗ ਪੱਤਰ ਦੇ ਕੇ ਝੋਨੇ ਦੇ ਖਰੀਦ ਜਾਰੀ ਰੱਖਣ ਸਬੰਧੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਨੇ ਦੱਸਿਆ ਕਿ ਪਿਛਲੇ ਦੋ ਤਿੰਨ ਦਿਨਾਂ ਤੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨਾ ਵੇਚਣ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ ਕਿਉਂਕਿ ਆੜ੍ਹਤੀਆਂ ਵੱਲੋਂ ਕਿਸਾਨਾਂ ਨੂੰ ਕਿਹਾ ਜਾ ਰਿਹਾ ਹੈ ਕਿ ਸਰਕਾਰ ਦਾ ਖਰੀਦ ਦਾ ਟੀਚਾ ਪੂਰਾ ਹੋ ਜਾਣ ਕਾਰਨ ਸਰਕਾਰ ਵੱਲੋਂ ਖਰੀਦ ਬੰਦ ਕਰ ਦਿੱਤੀ ਗਈ ਹੈ।

ਉਹਨਾਂ ਕਿਹਾ ਕਿ ਕੁਝ ਮੰਡੀਆਂ ਵਿੱਚ ਬਾਰਦਾਨਾ ਮੁਹਈਆ ਨਹੀਂ ਕਰਵਾਇਆ ਜਾ ਰਿਹਾ ਅਤੇ ਕੁਝ ਮੰਡੀਆਂ ਵਿੱਚ ਨਮੀ ਦੀ ਮਾਤਰਾ ਜ਼ਿਆਦਾ ਦੱਸ ਕੇ ਕਈ-ਕਈ ਦਿਨਾਂ ਤੋਂ ਖਰੀਦ ਨਹੀਂ ਕੀਤੀ ਜਾ ਰਹੀ। ਉਹਨਾਂ ਲਿਖਿਆ ਹੈ ਕਿ ਸੀਜਨ ਦੇ ਪਹਿਲੇ ਦਿਨ ਤੋਂ ਹੀ ਸਰਕਾਰ ਕਹਿ ਰਹੀ ਹੈ ਕਿ ਝੋਨਾ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ, ਇਸ ਕਰਕੇ ਖਰੀਦ ਬੰਦ ਨਹੀਂ ਕਰਨੀ ਚਾਹੀਦੀ।

ਉਹਨਾਂ ਲਿਖਿਆ ਹੈ ਕਿ ਖੇਤੀਬਾੜੀ ਵਿਭਾਗ ਦੇ ਸਰਵੇ ਅਨੁਸਾਰ ਝਾੜ ਵਿੱਚ ਵਾਧਾ ਹੋਇਆ ਹੈ ਅਤੇ ਖਰੀਦ ਏਜੰਸੀਆਂ ਵੱਲੋਂ ਕਿਹਾ ਜਾ ਰਿਹਾ ਹੈ ਪਿਛਲੇ ਸਾਲਾਂ ਦੇ ਸੀਜਨਾਂ ਦੇ ਝਾੜ ਮੁਤਾਬਕ ਖਰੀਦ ਕੀਤੀ ਜਾਵੇਗੀ ਜਦ ਕਿ ਇਸ ਸਾਲ ਝਾੜ ਜਿਆਦਾ ਹੈ। ਪਿਛਲੇ ਸੀਜ਼ਨ ਵਿੱਚ ਤਾਂ ਹੜ੍ਹਾਂ ਅਤੇ ਬਿਮਾਰੀਆਂ ਕਾਰਨ ਫਸਲ ਘੱਟ ਹੁੰਦੀ ਰਹੀ।

ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਨਿਰਵਿਘਨ ਖਰੀਦ ਕੀਤੀ ਜਾਵੇ ਕਿਉਂਕਿ ਜੇਕਰ ਕਿਸਾਨ ਨੂੰ ਮੰਡੀਆਂ ਵਿੱਚ ਵਾਧੂ ਟਾਈਮ ਲੱਗੇਗਾ ਤਾਂ ਕਣਕ ਦੀ ਬਿਜਾਈ ਵੀ ਲੇਟ ਹੋਵੇਗੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖਾਦ ਅਤੇ ਹੋਰ ਖਾਦਾਂ ਦਾ ਪ੍ਰਬੰਧ ਕਰਨ ਲਈ ਵਾਧੂ ਪਰੇਸ਼ਾਨ ਹੋਣਾ ਪੈ ਰਿਹਾ ਹੈ। ਉਪਰੋਕਤ ਮੰਗਾਂ ਤੇ ਤੁਰੰਤ ਧਿਆਨ ਦਿੱਤਾ ਜਾਵੇ ਕਿਸੇ ਵੀ ਦਾਣਾ ਮੰਡੀ ਵਿੱਚ ਖਰੀਦ ਬੰਦ ਨਾ ਕੀਤੀ ਜਾਵੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਹਰ ਸਿੰਘ ਥੇੜੀ ਪ੍ਰੈਸ ਸਕੱਤਰ ਪੰਜਾਬ, ਹਕੀਕਤ ਸਿੰਘ ਘੜੂੰਆਂ ਜ਼ਿਲ੍ਹਾ ਪ੍ਰੈਸ ਸਕੱਤਰ, ਬਹਾਦਰ ਸਿੰਘ ਨਿਆਮੀਆਂ ਜ਼ਿਲ੍ਹਾ ਜਨਰਲ ਸਕੱਤਰ, ਕੁਲਦੀਪ ਸਿੰਘ ਜਲਾਲਪੁਰ ਬਲਾਕ ਡੇਰਾਬੱਸੀ, ਜਰਨੈਲ ਸਿੰਘ ਦਿਆਲਪੁਰਾ ਬਲਾਕ ਪ੍ਰਧਾਨ ਡੇਰਾਬੱਸੀ, ਬਲਵਿੰਦਰ ਸਿੰਘ ਮਲਕਪੁਰ ਡੇਰਾਬੱਸੀ, ਪ੍ਰੇਮ ਸਿੰਘ ਮੀਰਪੁਰ ਡੇਰਾਬੱਸੀ, ਤਲਵਿੰਦਰ ਸਿੰਘ ਡੇਰਾਬੱਸੀ ਹਾਜ਼ਰ ਸਨ।

Continue Reading

Latest News

Trending