Mohali
ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਵਿਧਾਇਕ ਕੁਲਜੀਤ ਰੰਧਾਵਾ ਦਾ ਪੁਤਲਾ ਫੂਕਿਆ
ਡੇਰਾਬੱਸੀ, 25 ਮਈ (ਸ.ਬ.) ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਲਾਲੜੂ ਦੇ ਦੱਪਰ ਟੋਲ ਪਲਾਜ਼ਾ ਵਿਖੇ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਉਨ੍ਹਾਂ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਡੇਰਾਬੱਸੀ, ਕੁੱਲ ਹਿੰਦ ਕਿਸਾਨ ਸਭਾ ਡੇਰਾਬੱਸੀ ਵੱਲੋਂ ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਅਮਲਾਲਾ ਅਤੇ ਗੁਰਵਿੰਦਰ ਸਿੰਘ ਚੌਂਦਹੇੜੀ ਦੀ ਸਾਂਝੀ ਅਗਵਾਈ ਹੇਠ ਇਕੱਠੇ ਹੋਏ ਕਿਸਾਨਾਂ ਨੇ ਹਲਕਾ ਵਿਧਾਇਕ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਮਨਪ੍ਰੀਤ ਸਿੰਘ ਅਮਲਾਲਾ ਨੇ ਕਿਹਾ ਕਿ ਪਿਛਲੇ ਦਿਨੀਂ ਐਸ. ਡੀ. ਐਮ. ਦਫਤਰ ਡੇਰਾਬੱਸੀ ਨਜ਼ਦੀਕ ਐਮ. ਸੀ. ਉਮੀਦਵਾਰਾਂ ਦੇ ਪੇਪਰ ਭਰਨ ਸਮੇਂ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਸਾਨ ਆਗੂਆਂ ਪ੍ਰਤੀ ਬੇਹੱਦ ਅਪਮਾਨਜਨਕ ਸ਼ਬਦਾਵਲੀ ਵਰਤੀ ਸੀ। ਵਿਧਾਇਕ ਨੇ ਕਿਹਾ ਸੀ ਕਿ ਹਲਕੇ ਦੇ ਕੁਝ ਕਿਸਾਨ ਲੀਡਰਾਂ ਦੇ ਘਰ ਦਾ ਤੋਰੀ-ਫੁਲਕਾ ਅਤੇ ਖ਼ਰਚਾ-ਪਾਣੀ ਇਨ੍ਹਾਂ ਯੂਨੀਅਨਾਂ ਸਿਰ ਹੀ ਚੱਲ ਰਿਹਾ ਹੈ ਅਤੇ ਜੇਕਰ ਇਹ ਲਾਂਭੇ ਹੋ ਜਾਣ ਤਾਂ ਇਨ੍ਹਾਂ ਦੇ ਘਰਾਂ ਵਿੱਚ ਚੂਹੇ ਕੁੱਦਣਗੇ। ਉਹਨਾਂ ਕਿਹਾ ਕਿ ਵਿਧਾਇਕ ਰੰਧਾਵਾ ਦੇ ਇਸ ਬਿਆਨ ਕਾਰਨ ਇਲਾਕੇ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਪੁਤਲਾ ਫੂਕਣ ਉਪਰੰਤ ਗੱਲ ਕਰਦਿਆਂ ਮਨਪ੍ਰੀਤ ਸਿੰਘ ਅਮਲਾਲਾ ਅਤੇ ਗੁਰਵਿੰਦਰ ਸਿੰਘ ਚੌਂਦਹੇੜੀ ਨੇ ਕਿਹਾ ਕਿ ਵਿਧਾਇਕ ਰੰਧਾਵਾ ਭੱਦੀ ਸ਼ਬਦਾਵਲੀ ਬੋਲਣ ਦੇ ਆਦੀ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਦੇਸ਼ ਦੀ ਰੀੜ੍ਹ ਦੀ ਹੱਡੀ ਕਹਾਉਣ ਵਾਲੇ ਅੰਨਦਾਤੇ ਪ੍ਰਤੀ ਅਜਿਹੀ ਬਿਆਨਬਾਜ਼ੀ ਅਤਿ ਨਿੰਦਣਯੋਗ ਹੈ, ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਭਵਿੱਖ ਵਿੱਚ ਕਿਸਾਨਾਂ ਖਿਲਾਫ ਅਜਿਹੀ ਭਾਸ਼ਾ ਵਰਤੀ ਗਈ ਤਾਂ ਤਿੱਖਾ ਐਕਸ਼ਨ ਲਿਆ ਜਾਵੇਗਾ, ਜਿਸ ਦਾ ਖਾਮਿਆਜ਼ਾ ਸਰਕਾਰ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੱਕ ਭੁਗਤਣਾ ਪਵੇਗਾ।
ਉਹਨਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਕਿਸਾਨਾਂ ਦਾ ਅਪਮਾਨ ਕਰਨ ਵਾਲੇ ਹਲਕਾ ਵਿਧਾਇਕ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ। ਜਥੇਬੰਦੀਆਂ ਨੇ ਐਲਾਨ ਕੀਤਾ ਕਿ ਜੇਕਰ ਵਿਧਾਇਕ ਰੰਧਾਵਾ ਨੇ ਜਨਤਕ ਤੌਰ ਤੇ ਲੋਕਾਂ ਦੇ ਸਨਮੁੱਖ ਆ ਕੇ ਆਪਣੀ ਗਲਤੀ ਦੀ ਮੁਆਫ਼ੀ ਨਾ ਮੰਗੀ, ਤਾਂ ਆਉਣ ਵਾਲੀ 28 ਮਈ ਨੂੰ ਡੇਰਾਬੱਸੀ ਬੱਸ ਸਟੈਂਡ ਤੇ ਇੱਕ ਵਿਸ਼ਾਲ ਇਕੱਠ ਕਰਕੇ ਵਿਧਾਇਕ ਦਾ ਦੁਬਾਰਾ ਪੁਤਲਾ ਫੂਕਿਆ ਜਾਵੇਗਾ ਅਤੇ ਹਲਕੇ ਅੰਦਰ ਉਨ੍ਹਾਂ ਦਾ ਲਗਾਤਾਰ ਬਾਈਕਾਟ ਤੇ ਵਿਰੋਧ ਜਾਰੀ ਰਹੇਗਾ।
ਰੋਸ ਪ੍ਰਦਰਸ਼ਨ ਵਿੱਚ ਰਣਜੀਤ ਸਿੰਘ ਰਾਣਾ (ਬਲਾਕ ਪ੍ਰਧਾਨ, ਬੀ. ਕੇ. ਯੂ. ਲੱਖੋਵਾਲ ਡੇਰਾਬੱਸੀ), ਵਿਨੋਦ ਚੁਗ (ਮੀਤ ਪ੍ਰਧਾਨ, ਪੰਜਾਬ ਏਟਕ), ਬਲਜੀਤ ਸਿੰਘ ਭਾਊ, ਜਗਤਾਰ ਸਿੰਘ ਝਰਮੜੀ, ਕੁਲਦੀਪ ਸਿੰਘ ਸਰਸੀਣੀ, ਹਰੀ ਸਿੰਘ ਬੋਹੋੜਾ, ਹਰੀ ਸਿੰਘ ਚਡਿਆਲਾ, ਨਾਨੂ ਸਿੰਘ ਜਨੇਤਪੁਰ, ਗੁਰਪ੍ਰੀਤ ਸਿੰਘ ਜਾਸਤਨਾ, ਨਿਰਮਲ ਸਿੰਘ, ਅਵਤਾਰ ਸਿੰਘ ਨਾਭਾ ਸਾਹਿਬ, ਜਿੰਦਰ ਸਿੰਘ, ਜਗਦੇਵ ਸਿੰਘ ਤਸਿੰਬਲੀ, ਬਲਵੀਰ ਸਿੰਘ ਅਮਲਾਲਾ, ਅਵਤਾਰ ਸਿੰਘ ਜਵਾਹਰਪੁਰ, ਸੁਰਿੰਦਰ ਸਿੰਘ, ਬਲਵਿੰਦਰ ਸਿੰਘ ਜੜੋਤ, ਅਵਤਾਰ ਸਿੰਘ ਦੱਪਰ, ਪਰਵਿੰਦਰ ਸਿੰਘ ਜੌਲਾ ਖੁਰਦ, ਭਖਸ਼ੀਸ਼ ਸਿੰਘ ਭੱਟੀ, ਹਰਪਾਲ ਸਿੰਘ, ਸੁਰਜਨ ਸਿੰਘ ਚੌਂਦਹੇੜੀ, ਮੋਹਨ ਸਿੰਘ ਕਸੌਲੀ, ਬੇਅੰਤ ਸਿੰਘ ਬਸੌਲੀ, ਪਰਮਜੀਤ ਸਿੰਘ ਬਸੌਲੀ, ਭਾਗ ਸਿੰਘ ਖੇੜੀ, ਕੇਹਰ ਸਿੰਘ ਚਡਿਆਲਾ, ਦਰਬਾਰਾ ਸਿੰਘ ਹਸਨਪੁਰ ਅਤੇ ਗੁਰਪਾਲ ਸਿੰਘ ਦੱਪਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
