Connect with us

Mohali

ਈ ਡੀ ਨੂੰ ਪੱਤਰ ਲਿਖ ਕੇ ਟੀ. ਡੀ. ਆਈ ਬਿਲਡਰ ਵੱਲੋਂ ਕੀਤੀਆਂ ਬੇਨਿਯਮੀਆਂ ਦੀ ਜਾਂਚ ਕਰਨ ਦੀ ਮੰਗ ਕੀਤੀ

Published

on

ਐਸ ਏ ਐਸ ਨਗਰ, 27 ਮਈ (ਸ.ਬ.) ਰੈਜੀਡੈਂਸ ਵੈਲਫੇਅਰ ਸੋਸਾਇਟੀ ਸੈਕਟਰ 110 ਦੀ ਮੀਟਿੰਗ ਰਾਜਵਿੰਦਰ ਸਿੰਘ ਸਰਾਓ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਰਬ-ਸੰਮਤੀ ਨਾਲ ਫੈਸਲਾ ਲੈਂਦਿਆਂ ਟੀ. ਡੀ. ਆਈ ਬਿਲਡਰ ਵੱਲੋਂ ਗਮਾਡਾ, ਪੁੱਡਾ ਦੇ ਅਧਿਕਾਰੀਆਂ ਨਾਲ ਮਿਲ ਕੇ ਇਨ੍ਹਾਂ ਸੈਕਟਰਾਂ ਵਿੱਚ ਕੀਤੀਆਂ ਗਈਆਂ ਬੇਨਿਯਮੀਆਂ ਸਬੰਧੀ ਈ. ਡੀ. ਦੇ ਡਾਇਰੈਕਟਰ ਨੂੰ ਪੱਤਰ ਲਿੱਖ ਕੇ ਇਨ੍ਹਾ ਦੀ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ।

ਇਸ ਸੰਬੰਧੀ ਸੰਸਥਾ ਵਲੋਂ ਈ. ਡੀ. ਦੇ ਡਾਇਰੈਟਕਰ ਨੂੰ ਪੱਤਰ ਲਿੱਖ ਕੇ ਮੰਗ ਕੀਤੀ ਗਈ ਹੈ ਕਿ ਹੋਰਨਾਂ ਬਿਲਡਰਾਂ ਵਾਂਗ ਟੀ. ਡੀ. ਆਈ ਬਿਲਡਰ ਵੱਲੋਂ ਲੋਕਾਂ ਅਤੇ ਸਰਕਾਰ ਨਾਲ ਕੀਤੀਆਂ ਧੋਖਾਧੜੀਆਂ ਦੀ ਉੱਚ ਪੱਧਰੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ।

ਸੋਸਾਇਟੀ ਦੇ ਆਗੂਆਂ ਨੇ ਦੱਸਿਆ ਕਿ ਇਸ ਬਿਲਡਰ ਵੱਲੋਂ ਵੱਖ-ਵੱਖ ਸਮੇਂ ਤੇ ਇਨ੍ਹਾਂ ਸੈਕਟਰਾਂ ਦੇ ਲੇਅ-ਆਊਟ ਪਲਾਨ ਵਿੱਚ ਵਿਖਾਏ 459 ਪਲਾਟਾਂ ਦੀ ਥਾਂ ਲੱਗਭੱਗ 1377 ਫਲੈਟ ਬਣਾ ਕੇ ਫਲੌਰ ਵਾਈਜ਼ ਵੇਚੇ ਗਏ। ਇਸ ਖੇਤਰ ਵਿੱਚ ਪਾਲਿਸੀ ਅਨੁਸਾਰ ਪਾਰਕਿੰਗ ਦੀ ਜਗ੍ਹਾ ਵੀ ਨਹੀਂ ਛੱਡੀ ਗਈ ਅਤੇ ਨਾ ਹੀ ਗਰੁੱਪ ਹਾਊਸਿੰਗ ਸਕੀਮ ਅਨੁਸਾਰ ਸਰਕਾਰ ਨੂੰ ਫੀਸ ਦਿੱਤੀ ਗਈ ਹੈ।

ਉਹਨਾਂ ਕਿਹਾ ਕਿ ਇਨ੍ਹਾਂ ਸੈਕਟਰਾਂ ਵਿੱਚ ਕੁੱਝ ਖੇਤਰ ਅਜਿਹਾ ਵੀ ਹੈ, ਜਿਸ ਖੇਤਰ ਦੀ ਮਲਕੀਅਤ ਨਾ ਹੋਣ ਦੇ ਬਾਵਜੂਦ ਵੀ ਇਸ ਬਿਲਡਰ ਨੇ ਸੀ. ਐਲ. ਯੂ. ਪ੍ਰਾਪਤ ਕੀਤਾ ਹੈ। ਸੈਕਟਰ 110 ਵਿੱਚਲੀ ਹਾਈ ਸਕੂਲ ਸਾਈਟ ਵੀ 66 ਕੇ ਵੀ ਲਾਈਨ ਦੇ ਬਿਲਕੁੱਲ ਥੱਲੇ ਪਾਸ ਕਰਵਾਈ ਗਈ ਹੈ, ਜੋ ਕਿ ਸੀ. ਬੀ. ਐਸ. ਈ. ਬੋਰਡ ਦੀਆਂ ਹਦਾਇਤਾਂ ਅਨੁਸਾਰ ਪਾਸ ਨਹੀ ਹੋ ਸਕਦੀ।

ਉਹਨਾਂ ਕਿਹਾ ਕਿ ਬਿਲਡਰ ਵਲੋਂ 2009 ਵਿੱਚ ਪਾਸ ਕਰਵਾਏ ਗਏ ਕਮਿਊਨਿਟੀ ਸੈਂਟਰ ਦੀ ਜਗ੍ਹਾ 2015 ਵਿੱਚ ਕਲੱਬ ਪਾਸ ਕਰਵਾ ਲਿਆ ਗਿਆ। ਉਹਨਾਂ ਕਿਹਾ ਕਿ 2009 ਤੋਂ 2015 ਤੱਕ ਕਲੱਬ ਦੀ ਸਾਈਟ ਨਾ ਹੋਣ ਦੇ ਬਾਵਜੂਦ ਵੀ ਲੋਕਾਂ ਤੋਂ ਕਲੱਬ ਦੀ ਮੈਂਬਰਸ਼ਿਪ ਦੇ ਤੌਰ ਤੇ ਪ੍ਰਤੀ ਮੈਂਬਰ 50,000/- ਰੁਪਏ ਇਕੱਤਰ ਕੀਤੇ ਗਏ ਹਨ। ਉਹਨਾਂ ਇਲਜਾਮ ਲਗਾਇਆ ਕਿ ਕਲੱਬ ਪਾਸ ਕਰਨ ਵੇਲੇ ਗਮਾਡਾ ਦੇ ਕਰਮਚਾਰੀਆਂ ਵੱਲੋਂ ਨਕਸ਼ੇ ਵਿੱਚ ਵੀ ਜਾਅਲਸ਼ਾਜੀ ਕੀਤੀ ਹੋਈ ਹੈ ਪਰ ਕਿਸੇ ਵੀ ਕਰਮਚਾਰੀ ਵਿਰੁੱਧ ਕੋਈ ਵੀ ਕਾਰਵਾਈ ਅਮਲ ਵਿੱਚ ਨਹੀ ਲਿਆਂਦੀ ਗਈ।

ਉਹਨਾਂ ਕਿਹਾ ਕਿ ਸੈਕਟਰ 111 ਵਿੱਚੋਂ ਲੰਘਦੇ ਲਖਨੌਰ ਚੋਅ ਦੇ ਆਲੇ-ਦੁਆਲੇ ਜਲ ਨਿਕਾਸੀ ਅਤੇ ਸਿੰਜਾਈ ਵਿਭਾਗ ਦੇ ਨਿਯਮਾਂ ਅਨੁਸਾਰ ਜਗ੍ਹਾ ਨਹੀ ਛੱਡੀ ਗਈ ਅਤੇ ਬਿਲਡਰ ਵੱਲੋਂ 2015 ਵਿੱਚ ਅਨੇਕਾਂ ਖਾਮੀਆਂ ਦੇ ਬਾਵਜੂਦ ਪਾਰਸ਼ੀਅਲ ਕੰਪਲੀਸ਼ਨ ਸਰਟੀਫਿਕੇਟ ਲਿਆ ਗਿਆ, ਜਿਸ ਨੂੰ ਰੈਜੀਡੈਂਸ ਵੈਲਫੇਅਰ ਸੋਸਾਇਟੀ ਵੱਲੋਂ ਚੈਲਿਜ਼ ਕੀਤਾ ਗਿਆ ਪਰ ਗਮਾਡਾ ਅਤੇ ਪੁੱਡਾ ਦੇ ਅਧਿਕਾਰੀਆਂ ਵੱਲੋਂ ਸਬੰਧਤ ਫਾਈਲ ਹੀ ਗੁੰਮ ਕਰ ਦਿੱਤੀ ਗਈ ਹੈ।

ਉਹਨਾਂ ਕਿਹਾ ਕਿ ਇਹ ਬੇਨਿਯਮੀਆਂ ਦੱਸਦੀਆਂ ਹਨ ਕਿ ਇਸ ਸਾਰੇ ਕੁੱਝ ਵਿੱਚ ਗਮਾਡਾ, ਪੂਡਾ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਵੀ ਮਿਲੀਭੁਗਤ ਹੈ ਇਸ ਲਈ ਇਸ ਪੂਰੇ ਮਾਮਲੇ ਦੀ ਈ ਡੀ ਵਲੋਂ ਜਾਂਚ ਕੀਤੀ ਜਾਣੀ ਚਾਹੀਦੀ ਹੈ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending